Evening Hukamnama | Sri Harmandir Sahib ji | 28 October 2018

https://youtu.be/DdD6Ah5QAvw

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੮ਅਕਤੂਬਰ ੨੦੧੮,ਐਤਵਾਰ,੧੨ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ (ਅੰਗ:੭੩੭)

ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ-ਯੋਗ। ਸੋਹਾਗਨਿ = {सौभागिनी} ਸੁਹਾਗ-ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ ॥੧॥ ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ॥੧॥ ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ ॥੨॥

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥

सूही महला ५ ॥ धनु सोहागनि जो प्रभू पछानै ॥ मानै हुकमु तजै अभिमानै ॥ प्रिअ सिउ राती रलीआ मानै ॥१॥ सुनि सखीए प्रभ मिलण नीसानी ॥ मनु तनु अरपि तजि लाज लोकानी ॥१॥ रहाउ ॥ सखी सहेली कउ समझावै ॥ सोई कमावै जो प्रभ भावै ॥ सा सोहागणि अंकि समावै ॥२॥

हे सहेली! वह जीव-स्त्री प्रशंसा योग्य है, सुहाग-भाग्य वाली है, जो प्रभु-पति के साथ साँझ बनाती है, जो अहंकार छोड़ कर के प्रभु-पति का हुकम मानती रहती है। वह जीव-स्त्री प्रभु-पति (के प्यार) में रंगी हुई उस के मिलाप का आनंद मनाती रहती है॥1॥ हे सखी! परमात्मा मिल्न्बे की निशानी (मुझसे) सुन ले। (वह निशानी वह तरीका है कि ) लाज की खातिर छोड़ कर अपना मन अपना सरीर परमात्मा के हवाले कर दे॥1॥रहाउ॥ (एक सत्संगी) सहेली (दूसरी सत्संगी) सहेली को (प्रभु-पति के मिलाप के तरीके के बारे में) ( है और कहती है कि) जो जीव-स्त्री वह सब करती है जो प्रभु-पति को आ है, वह सुहाग भाग्य जीव-स्त्री उस प्रभु के चरणों में लीन रहती है॥2॥

Soohee, Fifth Mehl: Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. ||1|| Listen, O my companions – these are the signs on the Path to meet God. Dedicate your mind and body to Him; stop living to please others. ||1||Pause|| One soul-bride counsels another, to do only that which pleases God. Such a soul-bride merges into the Being of God. ||2||

ਗੱਜ ਵੱਜ ਕੇ ਫਤਹਿ ਬੁਲਾਓ ਜੀ !!
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 28 October 2018

https://youtu.be/ILzhxlbNlZo

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੮ਅਕਤੂਬਰ ੨੦੧੮,ਐਤਵਾਰ,੧੨ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੫ ॥ ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥੧॥ ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥੨॥ (ਅੰਗ:੭੩੮)

ਊਠਿ ਖਲੋਇਆ = ਉੱਠ ਕੇ ਖਲੋ ਜਾਂਦਾ ਹੈ, ਛੇਤੀ ਤਿਆਰ ਹੋ ਪੈਂਦਾ ਹੈ। ਬੇਲਾ = ਵੇਲਾ, ਵੇਲੇ। ਪੈ ਪੈ ਸੋਇਆ = ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ।੧। ਅਉਸਰੁ = ਸਮਾ, ਮੌਕਾ। ਰੰਗਿ = ਰੰਗ ਵਿਚ, ਲਗਨ ਵਿਚ। ਲਪਟਾਨਾ = ਮਸਤ ਰਹਿੰਦਾ ਹੈ।੧।ਰਹਾਉ। ਬਿਗਸਿ = ਖ਼ੁਸ ਹੋ ਕੇ। ਫੂਲਿ ਬੈਠਾ = ਫੁੱਲ ਫੁੱਲ ਬੈਠਦਾ ਹੈ।੨।

ਹੇ ਭਾਈ! ਮੂਰਖ ਮਨੁੱਖ ਮੰਦੇ ਕੰਮ ਕਰਨ ਲਈ (ਤਾਂ) ਛੇਤੀ ਤਿਆਰ ਹੋ ਪੈਂਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਦੇ ਵੇਲੇ (ਅੰਮ੍ਰਿਤ ਵੇਲੇ) ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ (ਬੇ-ਪਰਵਾਹ ਹੋ ਕੇ ਸੁੱਤਾ ਰਹਿੰਦਾ ਹੈ)।੧। ਹੇ ਭਾਈ! ਮੂਰਖ ਮਨੁੱਖ ਮਾਇਆ ਦੇ ਮੋਹ ਦੀ ਲਗਨ ਵਿਚ ਮਸਤ ਰਹਿੰਦਾ ਹੈ, ਇਹ ਨਹੀਂ ਸਮਝਦਾ ਕਿ ਇਹ ਮਨੁੱਖਾ ਜੀਵਨ ਹੀ ਆਪਣਾ ਅਸਲ ਮੌਕਾ ਹੈ (ਜਦੋਂ ਪ੍ਰਭੂ ਨੂੰ ਯਾਦ ਕੀਤਾ ਜਾ ਸਕਦਾ ਹੈ)।੧।ਰਹਾਉ। ਹੇ ਭਾਈ! (ਅੰਦਰ ਉੱਠ ਰਹੀ) ਲੋਭ ਦੀ ਲਹਿਰ ਦੇ ਕਾਰਨ (ਮਾਇਕ ਲਾਭ ਦੀ ਆਸ ਤੇ) ਖ਼ੁਸ਼ ਹੋ ਕੇ ਫੁੱਲ ਫੁੱਲ ਬੈਠਦਾ ਹੈ, ਕਦੇ ਸੰਤ ਜਨਾਂ ਦਾ ਦਰਸਨ (ਭੀ) ਨਹੀਂ ਕਰਦਾ।੨।

सूही महला ५ ॥ बुरे काम कउ ऊठि खलोइआ ॥ नाम की बेला पै पै सोइआ ॥१॥ अउसरु अपना बूझै न इआना ॥ माइआ मोह रंगि लपटाना ॥१॥ रहाउ ॥ लोभ लहरि कउ बिगसि फूलि बैठा ॥ साध जना का दरसु न डीठा ॥२॥

हे भाई! मुरख मनुख बुरे काम करने के लिए (तो) जल्दी राजी हो जाता है, परन्तु परमात्मा का नाम सुमिरन के समय (अमृत समय) लम्बी तान के सो जाता है (बे-परवाह हो के सोता रहता है)।१। हे भाई! मूर्ख मनुख माया के मोह की लगन मस्त रहता है, यह नहीं समझता कि यह मानुखी जीवन ही असली मौका है (जब प्रभु को याद किया जा सकता है)।१।रहाउ। हे भाई! (अंदर उठ रही) लोभ कि लहर के कारन (माया के लाभी के आस पर) खुश हो के फूला फूला बैठता है, कभी संत जानो का दर्शन (भी) नहीं करता।२।

Soohee, Fifth Mehl: He gets up early, to do his evil deeds, but when it is time to meditate on the Naam, the Name of the Lord, then he sleeps. ||1|| The ignorant person does not take advantage of the opportunity. He is attached to Maya, and engrossed in worldly delights. ||1||Pause|| He rides the waves of greed, puffed up with joy. He does not see the Blessed Vision of the Darshan of the Holy. ||2||

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 27 October 2018

https://youtu.be/CIYu6w_XlaI

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੭ ਅਕਤੂਬਰ ੨੦੧੮,ਸ਼ਨੀਵਾਰ,੧੧ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ (ਅੰਗ:੬੫੪)

राग सोरठि, घर १ में भगत कबीर जी की बाणी ੴ सतिगुर प्रसादि ॥ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥

Raag sorth, House 1, Baani Bhagat Kabir ji One Universal Creator God. By The Grace Of The True Guru: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. ||1|| Why, O Siblings of Destiny, do you strut around, all puffed up with pride? Have you forgotten those days, when you were hanging, face down, for ten months? ||1||Pause|| Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” ||2||

ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ =1 ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ = ਪੈਂਦਾ ਹੈ (ਤੇ ਨਿਕਲ ਜਾਂਦਾ ਹੈ)। ਇਹੈ = ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ ॥੧॥ ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ-ਭਾਰ, ਉਲਟਾ। ਸੋ ਦਿਨੁ = ਉਹ ਸਮਾ ॥੧॥ ਮਧੁ = ਸ਼ਹਿਦ। ਸਠੋਰਿ = ਸਠੋਰ ਨੇ {ਸੰ. शठ = A rogue, a fool} ਮੂਰਖ ਨੇ, ਠੱਗ ਨੇ। ਜਿਉ…ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ), ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ।ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ ॥੨॥

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥

(मरने के बाद) अगर सरीर (चित्ता में) जलाया जाये तो वह रख हो जाता है, अगर (कबर में) टिकाया जाये तो चींटियों का दल इस को खा जाता है। (जैसे) कच्चे घड़े में पानी डालने से (घड़ा गल कर पानी बहार निकल जाता है उसी प्रकार स्वास ख़तम हो जाने पर सरीर में से जींद बहार निकल जाती है, सो) इस सरीर का इतना कु ही मान हैं जितना कच्चे घड़े का॥१॥ हे भाई! तूँ किस बात के अहंकार में भरा घूमता है ? तुझे वह समां क्यों भूल गया है जब तू (माँ के पेट में) दस महीने उल्टा टिका रहा था॥१॥रहाउ॥ जैसे माखी (फूलों का) रस जोड़ जोड़ कर शहद इकट्ठा करती है, उसी प्रकार मुर्ख व्यक्ति सर्फे कर कर के चन जोड़ता है (परन्तु आखिर वह बेगाना हो जाता है। मौत आई, तो सब यही कहते हैं, ले चलो, ले चलो, अब यह बीत चूका है, बहुत समां घर रखने से कोई लाभ नहीं॥२॥

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 27 October 2018

https://youtu.be/ribeU0TX8vE

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਅਕਤੂਬਰ ੨੦੧੮,ਸ਼ਨੀਵਾਰ,੧੧ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ (ਅੰਗ:੫੭੩)

वडहंसु महला ४ ॥ हरि सतिगुर हरि सतिगुर मेलि हरि सतिगुर चरण हम भाइआ राम ॥ तिमर अगिआनु गवाइआ गुर गिआनु अंजनु गुरि पाइआ राम ॥ गुर गिआन अंजनु सतिगुरू पाइआ अगिआन अंधेर बिनासे ॥ सतिगुर सेवि परम पदु पाइआ हरि जपिआ सास गिरासे ॥ जिन कंउ हरि प्रभि किरपा धारी ते सतिगुर सेवा लाइआ ॥ हरि सतिगुर हरि सतिगुर मेलि हरि सतिगुर चरण हम भाइआ ॥१॥

Wadahans, Fourth Mehl: The Lord, the True Guru, the Lord, the True Guru – if only I could meet the Lord, the True Guru; His Lotus Feet are so pleasing to me. The darkness of my ignorance was dispelled, when the Guru applied the healing ointment of spiritual wisdom to my eyes. The True Guru has applied the healing ointment of spiritual wisdom to my eyes, and the darkness of ignorance has been dispelled. Serving the Guru, I have obtained the supreme status; I meditate on the Lord with every breath, and every morsel of food. Those, upon whom the Lord God has bestowed His Grace, are committed to the service of the True Guru. The Lord, the True Guru, the Lord, the True Guru – if only I could meet the Lord, the True Guru; His Lotus Feet are so pleasing to me. ||1||

ਹਰਿ = ਹੇ ਹਰੀ! ਮੇਲਿ = ਮਿਲਾਪ ਵਿਚ। ਸਤਿਗੁਰ ਮੇਲਿ = ਗੁਰੂ ਦੇ ਮਿਲਾਪ ਵਿਚ (ਰੱਖ), ਗੁਰੂ ਦੇ ਚਰਨਾਂ ਵਿਚ ਰੱਖ। ਹਮ = ਮੈਨੂੰ, ਸਾਨੂੰ। ਭਾਇਆ = ਚੰਗੇ ਲੱਗਦੇ ਹਨ। ਤਿਮਰ = ਹਨੇਰਾ। ਅਗਿਆਨੁ = ਬੇ-ਸਮਝੀ, ਆਤਮਕ ਜੀਵਨ ਵਲੋਂ ਬੇ-ਸਮਝੀ। ਗਿਆਨੁ = ਆਤਮਕ ਜੀਵਨ ਦੀ ਸੂਝ। ਅੰਜਨੁ = ਸੁਰਮਾ। ਗੁਰਿ = ਗੁਰੂ ਦੀ ਰਾਹੀਂ। ਸਤਿਗੁਰੂ = ਗੁਰੂ ਦੀ ਰਾਹੀਂ। ਅੰਧੇਰ = ਹਨੇਰੇ। ਸੇਵਿ = ਸੇਵਾ ਕਰ ਕੇ। ਪਰਮ ਪਦੁ = ਸਭ ਤੋਂ ਉੱਚਾ ਦਰਜਾ। ਸਾਸ ਗਿਰਾਸੇ = ਹਰੇਕ ਸਾਹ ਤੇ ਗਿਰਾਹੀ ਨਾਲ। ਪ੍ਰਭਿ = ਪ੍ਰਭੂ ਨੇ। ਤੇ = ਉਹ ਬੰਦੇ।੧।
ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

हे हरी! मुझे गुरु के चरणों में रखो, मुझे गुरु के चरणों में रखो। गुरु के चरण मुझे प्यारे लगते हैं। (जिस मनुख ने) गुरु के द्वारा आत्मिक जीवन की समझ (का) काजल हासिल कर लिया, (उस ने अपने अंदर से) आत्मिक जीवन की बेसमझी (का) अंधकार दूर कर लिया। जिस मनुखने गुरु से ज्ञान का सुरमा ले लिया उस मनुख के अज्ञान के अंधरे नास हो जाते हैं। गुरु की दस्सी सेवा कर के वह मनुख सब से उच्चा आत्मिक दर्जा हासिल कर लेता है, वह मनुख हरेक सांस के साथ सरक कोर के साथ परमात्मा का नाम जपता रहता है। हे भाई! हरी-प्रभु ने जिस मनुख ऊपर कृपा की , उनको हरी ने परमात्मा की सेवा में जोड़ दिया। हे हरी! मुझे गुरु के चरणों में रख, गुरु के चरणों में रखो। गुरु के चरण मुझे प्यारे लगते हैं।

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 26 October 2018

https://youtu.be/kGRH9bcSWSo

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੬ ਅਕਤੂਬਰ ੨੦੧੮,ਸ਼ੁੱਕਰਵਾਰ,੧੦ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਅੰਗ:੬੯੧}

ਪਦਅਰਥ: ਸਨਕ ਸਨੰਦ = ਬ੍ਰਹਮਾ ਦੇ ਪੁੱਤਰ (ਸਨਕ, ਸਨੰਦ, ਸਨਾਤਨ, ਸਨਤ ਕੁਮਾਰ) । ਮਹੇਸ = ਸ਼ਿਵ। ਸਮਾਨਾਂ = ਵਰਗਿਆਂ ਨੇ। ਸੇਖ ਨਾਗਿ = ਸ਼ੇਸ਼ ਨਾਗ ਨੇ (ਸ਼ੇਸ਼ ਨਾਗ = ਸੱਪਾਂ ਦਾ ਰਾਜਾ, ਇਸ ਦੇ ਇੱਕ ਹਜ਼ਾਰ ਫਣ ਮਿੱਥੇ ਗਏ ਹਨ; ਇਹਨਾਂ ਨਾਲ ਇਹ ਆਪਣੇ ਇਸ਼ਟ ਵਿਸ਼ਨੂ ਭਗਵਾਨ ਉੱਤੇ ਛਾਂ ਕਰਦਾ ਹੈ, ਹਰੇਕ ਜੀਭ ਨਾਲ ਨਿੱਤ ਨਵਾਂ ਨਾਮ ਭਗਵਾਨ ਦਾ ਉਚਾਰਦਾ ਹੈ) । ਮਰਮੁ = ਭੇਤ।੧।

ਰਿਦੈ = ਹਿਰਦੇ ਵਿਚ। ਬਸਾਈ = ਬਸਾਈਂ, ਮੈਂ ਵਸਾਉਂਦਾ ਹਾਂ।੧।ਰਹਾਉ। ਸਰਿ = ਵਰਗੇ ਨੇ। ਗਰੁੜ = ਵਿਸ਼ਨੂ ਭਗਵਾਨ ਦੀ ਸਵਾਰੀ, ਸਾਰੇ ਪੰਛੀਆਂ ਦਾ ਰਾਜਾ। ਸੁਰ ਪਤਿ = ਦੇਵਤਿਆਂ ਦਾ ਰਾਜਾ, ਇੰਦਰ। ਨਰਪਤਿ = ਮਨੁੱਖਾਂ ਦਾ ਰਾਜਾ।੨। ਕਮਲਾਪਤਿ = ਲੱਛਮੀ ਦਾ ਪਤੀ, ਵਿਸ਼ਨੂ। ਕਵਲਾ = ਲੱਛਮੀ।੩। ਕਹਿ = ਕਹੇ, ਆਖਦਾ ਹੈ। ਭਰਮੈ ਨਾਹੀ = ਭਟਕਦਾ ਨਹੀਂ। ਪਗ ਲਗਿ = ਚਰਨੀਂ ਲੱਗ ਕੇ। ਸਰਨਾਂਹੀ = ਸ਼ਰਨ ਵਿਚ।੪। ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧। (ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨। ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ