Morning Hukamnama | Sri Harmandir Sahib ji | 26 October 2018

https://youtu.be/pRXT1ndszPY

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਅਕਤੂਬਰ ੨੦੧੮,ਸ਼ੁੱਕਰਵਾਰ,੧੦ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥ ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥ ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥ ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥ (ਅੰਗ:੬੯੩)

ਪਦਅਰਥ:- ਮਾਰਵਾੜਿ—ਮਾਰਵਾੜ (ਵਰਗੇ ਰੇਤਲੇ ਦੇਸ) ਵਿਚ। ਨੀਰੁ—ਪਾਣੀ। ਬਾਲਹਾ—{ ਵੱਲਬ} ਪਿਆਰਾ। ਕਰਹਲਾ—ਊਠ ਨੂੰ। ਕੁਰੰਕ—ਹਰਨ। ਨਿਸਿ—ਰਾਤ ਵੇਲੇ। ਨਾਦੁ—(ਘੰਡੇਹੇੜੇ ਦੀ) ਆਵਾਜ਼। ਮਨਿ—ਮਨ ਵਿਚ। ਰਮਈਆ—ਸੋਹਣਾ ਰਾਮ।1। ਰੂੜੋ—ਸੋਹਣਾ।1। ਧਰਣੀ—ਧਰਤੀ। ਇੰਦ੍ਰੁ—(ਭਾਵ) ਮੀਂਹ। ਕੁਸਮ ਬਾਸੁ—ਫੁੱਲ ਦੀ ਸੁਗੰਧੀ। ਭਵਰਲਾ—ਭੌਰੇ ਨੂੰ।2। ਸੂਰੁ—ਸੂਰਜ। ਹੰਸੁਲਾ—ਹੰਸ ਨੂੰ। ਤਰੁਣੀ—ਜੁਆਨ ਇਸਤ੍ਰੀ। ਕੰਤੁ—ਖਸਮ।3। ਖੀਰੁ—ਦੁੱਧ। ਚਾਤ੍ਰਿਕ—ਪਪੀਹਾ। ਜਲਧਰਾ—ਬੱਦਲ।4। ਸਾਧਿਕ—ਸਾਧਨਾ ਕਰਨ ਵਾਲੇ। ਸਿਧ—ਪੁੱਗੇ ਹੋਏ ਜੋਗੀ। ਬੀਠੁਲਾ—{one situated at a distance. ਜਿਸ ਦਾ ਅਸਥਾਨ ਦੂਰ ਪਰੇ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ} ਪਰਮਾਤਮਾ।5।

ਅਰਥ:- ਜਿਵੇਂ ਮਾਰਵਾੜ (ਦੇਸ) ਵਿਚ ਪਾਣੀ ਪਿਆਰਾ ਲੱਗਦਾ ਹੈ, ਜਿਵੇਂ ਊਠ ਨੂੰ ਵੇਲ ਪਿਆਰੀ ਲੱਗਦੀ ਹੈ, ਜਿਵੇਂ ਹਰਨ ਨੂੰ ਰਾਤ ਵੇਲੇ (ਘੰਡੇਹੇੜੇ ਦੀ) ਅਵਾਜ਼ ਪਿਆਰੀ ਲੱਗਦੀ ਹੈ, ਜਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਲੱਗਦਾ ਹੈ।1। ਹੇ ਮੇਰੇ ਸੋਹਣੇ ਰਾਮ! ਤੇਰਾ ਨਾਮ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ ਅਤੇ ਤੇਰਾ ਰੰਗ ਬਹੁਤ ਸੋਹਣਾ ਹੈ।1। ਰਹਾਉ। ਜਿਵੇਂ ਧਰਤੀ ਨੂੰ ਮੀਂਹ ਪਿਆਰਾ ਲੱਗਦਾ ਹੈ, ਜਿਵੇਂ ਭੌਰੇ ਨੂੰ ਫੁੱਲ ਦੀ ਸੁਗੰਧੀ ਪਿਆਰੀ ਲੱਗਦੀ ਹੈ, ਤਿਵੇਂ ਕੋਇਲ ਨੂੰ ਅੰਬ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ।2। ਜਿਵੇਂ ਚਕਵੀ ਨੂੰ ਸੂਰਜ ਪਿਆਰਾ ਲੱਗਦਾ ਹੈ; ਜਿਵੇਂ ਹੰਸ ਨੂੰ ਮਾਨਸਰੋਵਰ ਪਿਆਰਾ ਲੱਗਦਾ ਹੈ; ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ।3। ਜਿਵੇਂ ਬਾਲਕ ਨੂੰ ਦੁੱਧ ਪਿਆਰਾ ਲੱਗਦਾ ਹੈ, ਜਿਵੇਂ ਪਪੀਹੇ ਦੇ ਮੂੰਹ ਨੂੰ ਬੱਦਲ ਪਿਆਰਾ ਲੱਗਦਾ ਹੈ, ਮੱਛੀ ਨੂੰ ਜਿਵੇਂ ਪਾਣੀ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ।4। (ਜੋਗ) ਸਾਧਨਾ ਕਰਨ ਵਾਲੇ, (ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਤੇ ਸਾਰੇ ਮੁਨੀ (ਸੋਹਣੇ ਰਾਮ ਦਾ ਦਰਸ਼ਨ ਕਰਨਾ) ਚਾਹੁੰਦੇ ਹਨ, ਪਰ ਕਿਸੇ ਵਿਰਲੇ ਨੂੰ ਦੀਦਾਰ ਹੁੰਦਾ ਹੈ; (ਹੇ ਮੇਰੇ ਸੋਹਣੇ ਰਾਮ! ਜਿਵੇਂ) ਸਾਰੇ ਭਵਨਾਂ (ਦੇ ਜੀਵਾਂ) ਨੂੰ ਤੇਰਾ ਨਾਮ ਪਿਆਰਾ ਹੈ, ਤਿਵੇਂ ਹੀ ਮੈਂ ਨਾਮੇ ਦੇ ਮਨ ਵਿਚ ਭੀ ਤੂੰ ਬੀਠੁਲ ਪਿਆਰਾ ਹੈਂ।5।3।

धनासरी बाणी भगत नामदेव जी की
ੴ सतिगुर प्रसादि ॥ मारवाड़ि जैसे नीरु बालहा बेलि बालहा करहला ॥ जिउ कुरंक निसि नादु बालहा तिउ मेरै मनि रामईआ ॥१॥ तेरा नामु रूड़ो रूपु रूड़ो अति रंग रूड़ो मेरो रामईआ ॥१॥ रहाउ ॥ जिउ धरणी कउ इंद्रु बालहा कुसम बासु जैसे भवरला ॥ जिउ कोकिल कउ अंबु बालहा तिउ मेरै मनि रामईआ ॥२॥ चकवी कउ जैसे सूरु बालहा मान सरोवर हंसुला ॥ जिउ तरुणी कउ कंतु बालहा तिउ मेरै मनि रामईआ ॥३॥ बारिक कउ जैसे खीरु बालहा चात्रिक मुख जैसे जलधरा ॥ मछुली कउ जैसे नीरु बालहा तिउ मेरै मनि रामईआ ॥४॥ साधिक सिध सगल मुनि चाहहि बिरले काहू डीठुला ॥ सगल भवण तेरो नामु बालहा तिउ नामे मनि बीठुला ॥५॥३॥

अर्थ :-जैसे मारवाड़ (देश) में पानी प्यारा लगता है, जैसे ऊठ को वेल प्यारी लगती है, जैसे हरन को रात के समय (घंडेहेड़े की) अवाज प्यारी लगती है, उसी प्रकार मेरे मन में सुंदर राम प्यारा लगता है।1। हे मेरे सुंदर राम ! तेरा नाम सुंदर है, तेरा रूप सुंदर है और तेरा रंग बहुत सुंदर है।1।रहाउ। जैसे धरती को वर्षा प्यारी लगती है, जैसे भंवरे को फूल की सुगंधी प्यारी लगती है, उसी प्रकार कोयल को आम प्यारा लगता है, उसी प्रकार मेरे मन में सुंदर राम प्यारा लगता है।2। जैसे चकवी को सूरज प्यारा लगता है; जैसे हंस को मानसरोवर प्यारा लगता है; जैसे जवान स्त्री को (अपना) पति प्यारा लगता है, उसी प्रकार मेरे मन में सुंदर राम प्यारा लगता है।3। जैसे बालक को दूध प्यारा लगता है, जैसे पपीहे के मुँह को बादल प्यारा लगता है, मछली को जैसे पानी प्यारा लगता है, उसी प्रकार मेरे मन में सुंदर राम प्यारा लगता है।4। (योग) साधना करने वाले, (योग-साधनाँ में) पुगे हुए योगी और सारे मुनी (सुंदर राम का दर्शन करना) चाहते हैं, पर किसी विरले को दीदार होता है; (हे मेरे सुंदर राम ! जैसे) सारे भवनाँ (के जीवों) को तेरा नाम प्यारा है, उसी प्रकार मैं नामे (नामदेव) के मन में भी तूं बीठुल प्यारा हैं।5।3।

Dhanaasaree, The Word Of Devotee Naam Dayv Jee:
One Universal Creator God. By The Grace Of The True Guru: As water is very precious in the desert, and the creeper weeds are dear to the camel, and the tune of the hunter’s bell at night is enticing to the deer, so is the Lord to my mind. ||1|| Your Name is so beautiful! Your form is so beautiful! Your Love is so very beautiful, O my Lord. ||1||Pause|| As rain is dear to the earth, and the flower’s fragrance is dear to the bumble bee, and the mango is dear to the cuckoo, so is the Lord to my mind. ||2|| As the sun is dear to the chakvi duck, and the lake of Man Sarovar is dear to the swan, and the husband is dear to his wife, so is the Lord to my mind. ||3|| As milk is dear to the baby, and the raindrop is dear to the mouth of the rainbird, and as water is dear to the fish, so is the Lord to my mind. ||4|| All the seekers, Siddhas and silent sages seek Him, but only a rare few behold Him. Just as Your Name is dear to all the Universe, so is the Lord dear to Naam Dayv’s mind. ||5||3||

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 25 October 2018

https://youtu.be/zgKC301Egac

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਅਕਤੂਬਰ ੨੦੧੮,ਵੀਰਵਾਰ,੦੯ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ (ਅੰਗ:੭੧੩)

टोडी महला ५ ॥
सतिगुर आइओ सरणि तुहारी ॥ मिलै सूखु नामु हरि सोभा चिंता लाहि हमारी ॥१॥ रहाउ ॥ अवर न सूझै दूजी ठाहर हारि परिओ तउ दुआरी ॥ लेखा छोडि अलेखै छूटह हम निरगुन लेहु उबारी ॥१॥ सद बखसिंदु सदा मिहरवाना सभना देइ अधारी ॥ नानक दास संत पाछै परिओ राखि लेहु इह बारी ॥२॥४॥९॥

☬ English Translation:- ☬

Todee, Fifth Mehl:
O True Guru, I have come to Your Sanctuary. Grant me the peace and glory of the Lord’s Name, and remove my anxiety. ||1||Pause|| I cannot see any other place of shelter; I have grown weary, and collapsed at Your door. Please ignore my account; only then may I be saved. I am worthless – please, save me! ||1|| You are always forgiving, and always merciful; You give support to all. Slave Nanak follows the Path of the Saints; save him, O Lord, this time. ||2||4||9||

☬ ਪੰਜਾਬੀ ਵਿਆਖਿਆ :- ☬

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

☬ हिंदी में अर्थ :- ☬

हे गुरु! मैं तेरी सरन मैं आया हूँ। मेरी चिंता दूर कर (मेहर कर, तेरे दर से मुझे) परमात्मा का नाम मिल जाए, (यही मेरे लिए) सुख है, (यही मेरे लिए) शोभा है)।१।रहाउ। हे प्रभु! (में और सहारों से) हार के तेरे दर पर आ पड़ा हूँ, अब मुझे और कोई सहारा नहीं दिखता। हे प्रभु हम जीवों के कर्मो का लेखा मत कर। हम तभी बच सकते हैं, जब हमारे कर्मो का लेखा न किया जाए। हे प्रभु! हम गुणहीन जीवों को (विकारों से आप बचा लो)।१। हे भाई! परमात्मा सदा बक्शीश करने वाला है, सदा मेहर करने वाला है, वः सब जीवों को आसरा देता है। हे दास नानक। (तू भी अर्जोई कर और कह-) मैं गुरु की सरन आ पड़ा हूँ, मुझे इस जनम में (विकारों से) बचा के रख।२।४।९।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

WAHEGURU JI KA KHALSA WAHEGURU JI KI FATEH JI

Morning Hukamnama | Sri Harmandir Sahib ji | 25 October 2018

https://youtu.be/WNZPyCatUGM

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੫ ਅਕਤੂਬਰ ੨੦੧੮,ਵੀਰਵਾਰ,੦੯ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ (ਅੰਗ:੫੭੩)

वडहंसु महला ४ ॥ हरि सतिगुर हरि सतिगुर मेलि हरि सतिगुर चरण हम भाइआ राम ॥ तिमर अगिआनु गवाइआ गुर गिआनु अंजनु गुरि पाइआ राम ॥ गुर गिआन अंजनु सतिगुरू पाइआ अगिआन अंधेर बिनासे ॥ सतिगुर सेवि परम पदु पाइआ हरि जपिआ सास गिरासे ॥ जिन कंउ हरि प्रभि किरपा धारी ते सतिगुर सेवा लाइआ ॥ हरि सतिगुर हरि सतिगुर मेलि हरि सतिगुर चरण हम भाइआ ॥१॥

Wadahans, Fourth Mehl: The Lord, the True Guru, the Lord, the True Guru – if only I could meet the Lord, the True Guru; His Lotus Feet are so pleasing to me. The darkness of my ignorance was dispelled, when the Guru applied the healing ointment of spiritual wisdom to my eyes. The True Guru has applied the healing ointment of spiritual wisdom to my eyes, and the darkness of ignorance has been dispelled. Serving the Guru, I have obtained the supreme status; I meditate on the Lord with every breath, and every morsel of food. Those, upon whom the Lord God has bestowed His Grace, are committed to the service of the True Guru. The Lord, the True Guru, the Lord, the True Guru – if only I could meet the Lord, the True Guru; His Lotus Feet are so pleasing to me. ||1||

ਹਰਿ = ਹੇ ਹਰੀ! ਮੇਲਿ = ਮਿਲਾਪ ਵਿਚ। ਸਤਿਗੁਰ ਮੇਲਿ = ਗੁਰੂ ਦੇ ਮਿਲਾਪ ਵਿਚ (ਰੱਖ), ਗੁਰੂ ਦੇ ਚਰਨਾਂ ਵਿਚ ਰੱਖ। ਹਮ = ਮੈਨੂੰ, ਸਾਨੂੰ। ਭਾਇਆ = ਚੰਗੇ ਲੱਗਦੇ ਹਨ। ਤਿਮਰ = ਹਨੇਰਾ। ਅਗਿਆਨੁ = ਬੇ-ਸਮਝੀ, ਆਤਮਕ ਜੀਵਨ ਵਲੋਂ ਬੇ-ਸਮਝੀ। ਗਿਆਨੁ = ਆਤਮਕ ਜੀਵਨ ਦੀ ਸੂਝ। ਅੰਜਨੁ = ਸੁਰਮਾ। ਗੁਰਿ = ਗੁਰੂ ਦੀ ਰਾਹੀਂ। ਸਤਿਗੁਰੂ = ਗੁਰੂ ਦੀ ਰਾਹੀਂ। ਅੰਧੇਰ = ਹਨੇਰੇ। ਸੇਵਿ = ਸੇਵਾ ਕਰ ਕੇ। ਪਰਮ ਪਦੁ = ਸਭ ਤੋਂ ਉੱਚਾ ਦਰਜਾ। ਸਾਸ ਗਿਰਾਸੇ = ਹਰੇਕ ਸਾਹ ਤੇ ਗਿਰਾਹੀ ਨਾਲ। ਪ੍ਰਭਿ = ਪ੍ਰਭੂ ਨੇ। ਤੇ = ਉਹ ਬੰਦੇ।੧।
ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

हे हरी! मुझे गुरु के चरणों में रखो, मुझे गुरु के चरणों में रखो। गुरु के चरण मुझे प्यारे लगते हैं। (जिस मनुख ने) गुरु के द्वारा आत्मिक जीवन की समझ (का) काजल हासिल कर लिया, (उस ने अपने अंदर से) आत्मिक जीवन की बेसमझी (का) अंधकार दूर कर लिया। जिस मनुखने गुरु से ज्ञान का सुरमा ले लिया उस मनुख के अज्ञान के अंधरे नास हो जाते हैं। गुरु की दस्सी सेवा कर के वह मनुख सब से उच्चा आत्मिक दर्जा हासिल कर लेता है, वह मनुख हरेक सांस के साथ सरक कोर के साथ परमात्मा का नाम जपता रहता है। हे भाई! हरी-प्रभु ने जिस मनुख ऊपर कृपा की , उनको हरी ने परमात्मा की सेवा में जोड़ दिया। हे हरी! मुझे गुरु के चरणों में रख, गुरु के चरणों में रखो। गुरु के चरण मुझे प्यारे लगते हैं।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 24 October 2018

https://youtu.be/5II-ISS9Et0

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਅਕਤੂਬਰ ੨੦੧੮,ਬੁੱਧਵਾਰ,੦੮ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ (ਅੰਗ: ੬੬੮)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵ@ਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨ@ਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

☬ Translation in English:- ☬

DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 24 October 2018

https://youtu.be/z9kMsj9qKPc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੪ ਅਕਤੂਬਰ ੨੦੧੮,ਬੁੱਧਵਾਰ,੦੮ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ (ਅੰਗ:੬੭੦)

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

Waheguru Ji Ka Khalsa,Waheguru Ji Ki Fateh

वाहिगुरू जी का खालसा वाहिगुरू जी की फ़तेह।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ