Evening Hukamnama | Sri Harmandir Sahib ji | 23 October 2018

https://youtu.be/6Sn0bciZr8A

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਅਕਤੂਬਰ ੨੦੧੮,ਮੰਗਲਵਾਰ,੦੭ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ (ਅੰਗ:੬੮੨)

ਵਿਆਖਿਆ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ॥ ਰਹਾਉ ॥ ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ ਜੀ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥

धनासरी महला ५ ॥
*जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

अर्थ: हे भाई! उस मनुष्य को बद-किस्मत समझो, जिस को जिंद का मालिक-प्रभू विसर जाता है। जिस मनुष्य का मन परमात्मा के कोमल चरणों का प्रेमी हो जाता है, वह मनुष्य आतमिक जीवन देने वाले नाम-जल का सरोवर खोज लेता है ॥१॥ हे प्रभू! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई!) प्रीतम-प्रभू के साथ जुड़ा रहता है ॥ रहाउ ॥ हे भाई! (उस के सिमरन की बरकत के साथ) मैं (भी) जिस जिस तरफ देखता हूँ, वहाँ वहाँ परमात्मा ही सभी शरीरों में मौजूद दिखता है जैसे धागा (सभी मोतियों में पिरोया होता है)। हे नानक जी! प्रभू के दास उस का नाम-जल पीते हुए ही अन्य सभी मोह-प्यार छोड़ देते हैं ॥२॥१६॥४७॥

Dhhanaasaree Mahalaa 5 ||
Jis Kau Bisrai Praanpat Daataa Soee Ganhu Abhaagaa || Charan Kamal Jaa Kaa Man Raageo Amea Sarovar Paagaa ||1|| Teraa Jan Raam Naam Rang Jaagaa || Aalas Shheej Gaeaa Sabh Tan Te Preetam Siu Man Laagaa || Rahaau || Jeh Jeh Pekho Teh Naaraaen Sagal Ghattaa Meh Taagaa || Naam Oudak Peevat Jan Naanak Tiaage Sabh Anuraagaa ||2||16||47||

Meaning: One who forgets the Lord of life, the Great Giver – know that he is most unfortunate. One whose mind is in love with* *the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, Daas Nanak Ji has renounced all other loves. ||2||16||47||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 23 October 2018

https://youtu.be/ueuLZ0lT9J4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੩ ਅਕਤੂਬਰ ੨੦੧੮,ਮੰਗਲਵਾਰ,੦੭ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ (ਅੰਗ:੬੮੪)

ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ-ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ)।੧।ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨।

धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥

हे भाई! जिस मनुख ने अपने मन में, हिरदय में, जुबान से परमात्मा का नाम सिमरना शुरू का दिया, जिस ने सदा- थिर हरी-नाम (की) खुराक खानी शुरू का दी उस को (माया की तृष्णा) से शांति आ जाती है।१। हे भाई! साध संगत में (बैठ के) परमात्मा का नाम जप्पा करो- यही है असल जीवन, येही है असल जिन्दगी।१।रहाउ। जो मनुख हर समय परमात्मा की सिफत सलाह करता है, प्रभु के गुण गता है, उस ने (मानो) कई प्रकार के कपडे पहन लिए हैं (और वह इन सुंदर पोशाकों का आनंद मना रहा है)।२।

Dhanaasaree, Fifth Mehl: I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord’s Glorious Praises, day and night. ||2||

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 22 October 2018

https://youtu.be/2tq-DvtlVzE

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਅਕਤੂਬਰ ੨੦੧੮,ਸੋਮਵਾਰ,੦੬ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ (ਅੰਗ:੬੭੧)

ਪਦਅਰਥ: ਜਿਸ ਕਾ, ਤਿਸ ਕਾ = {ਲਫ਼ਜ਼ ‘ਜਿਸੁ’ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ {ਲਫ਼ਜ਼ ‘ਤਿਨ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਣ ਉੱਡ ਗਈ ਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ।੧। ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ} ਹੋਰ। ਤਿਨ ਕੀਮਤਿ = ਉਹਨਾਂ (ਜਤਨਾਂ) ਦੀ ਕੀਮਤਿ। ਜਾਨੀ = ਜਾਣੀ ਜਾਂਦੀ।ਰਹਾਉ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਨਿਰਮੋਲਕੁ = ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ। ਗੁਰਿ = ਗੁਰੂ ਨੇ। ਮੰਤਾਨੀ = ਮੰਤਰ। ਦ੍ਰਿੜੁ ਕਰਿ ਰਹਿਓ = ਪੱਕੇ ਤੌਰ ਤੇ ਟਿਕ ਗਿਆ।੨। ਓਇ = {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਓਇ ਬੀਚ = ਉਹ ਅੰਤਰੇ, ਉਹ ਵਿੱਥਾਂ, ਉਹ ਵਿਤਕਰੇ। ਹਮ ਤੁਮ ਬੀਚ = ਅਸੀ ਤੁਸੀ ਵਾਲੇ ਵਿਤਕਰੇ, ਮੇਰ = ਤੇਰ ਵਾਲੇ ਵਿਤਕਰੇ। ਬਿਲਾਨੀ = ਬੀਤ ਜਾਂਦੀ ਹੈ, ਮੁੱਕ ਜਾਂਦੀ ਹੈ। ਅਲੰਕਾਰ = ਗਹਣੇ। ਮਿਲਿ = ਮਿਲ ਕੇ। ਥੈਲੀ = ਰੈਣੀ, ਢੇਲੀ। ਤਾ ਤੇ = ਉਸ (ਰੈਣੀ) ਤੋਂ। ਕਨਿਕ = ਸੋਨਾ।੩। ਸਹਜ ਸੁਖ = ਆਤਮਕ ਅਡੋਲਤਾ ਦੇ ਆਨੰਦ। ਬਾਜੇ = ਵੱਜਦੇ ਹਨ। ਅਨਹਤ = ਇਕ-ਰਸ, ਲਗਾਤਾਰ। ਬਾਨੀ = ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ। ਨਿਹਚਲ = ਅਟੱਲ। ਗੁਰਿ = ਗੁਰੂ ਨੇ। ਬੰਧਾਨੀ = ਮਰਯਾਦਾ।੪।

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

धनासरी महला ५ ॥
जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥

*अर्थ: हे भाई! जिस प्रभू का दिया हुआ* *यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥*

*Dhhanaasaree Mahalaa 5 ||*
*Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nirmolak Heeraa Gur Deeno Mantaanee || Ddigai N Ddolai Drirr Kar Raheo Pooran Hoe Triptaanee ||2|| Oe Ju Beech Ham Tum Kashh Hote Tin Kee Baat Bilaanee || Alankaar Mil Thhailee Hoee Hai Taa Te Kanik Vakhaanee ||3|| Pragtteo Jot Sehaj Sukh Sobhaa Baaje Anhat Baanee || Kahu Naanak Nehchal Ghar Baadhheo Gur Keeo Bandhhaanee ||4||5||*

*Meaning: Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2|| Those things which tore me away from You, Lord, are now gone. When golden ornaments are melted down into a lump, they are still said to be gold. ||3|| The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak Ji, I have built my eternal home; the Guru has constructed it for me. ||4||5||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 22 October 2018

https://youtu.be/qJXpRnVHsvs

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੨ ਅਕਤੂਬਰ ੨੦੧੮,ਸੋਮਵਾਰ,੦੬ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ (ਅੰਗ:੭੨੭)

तिलंग बाणी भगता की कबीर जी ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥

Tilang, The Word Of Devotee Kabeer Jee: One Universal Creator God. By The Grace Of The True Guru: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2||

ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुष्य) दिल की शंकाएं दूर नहीं होती। (हे भाई!) अगर आप अपने मन को एक पल के लिए भी प्रभू चरणों में टिकाओ, तो आपको सब में ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। ऐ बंदे ! (अपने ही) दिल को हर रोज खोजो, (बहस) की घबराहट में परेशान होकर न भटकता फिर। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई चीज नहीं॥1॥रहाउ॥ बे समझ लोग ( दूसरे-मतों की धर्म पुस्तकों के बारे यह) पढ पढ कर (कि इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥2 ॥ (जैसा कि दो मुख्य संप्रदायों के लोग मानते हैं)

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ

Evening Hukamnama | Sri Harmandir Sahib ji | 21 October 2018

https://youtu.be/YeCVkuQpTlg

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੧ ਅਕਤੂਬਰ ੨੦੧੮,ਐਤਵਾਰ,੦੫ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ (ਅੰਗ:੬੫੧)

सलोकु मः ३ ॥ रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥

Shalok, Third Mehl: O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. ||2||

ਉਥਾਰੈ = (ਸਿੰਧੀ: ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ। ਜਲਉ = ਸੜ ਜਾਏ। ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ ॥੧॥

(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥

अर्थ :- (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। हे नानक ! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं।1। जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। हे नानक ! गुरु के प्यार में उस की बिरती होने के कारण भगवान ने उसे अपने साथ मिलाया है।2।

WAHEGURU JI KA KHALSA WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ