Evening Hukamnama | Sri Harmandir Sahib ji | 18 October 2018

https://youtu.be/R4P7ZCO4sus

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੮ ਅਕਤੂਬਰ ੨੦੧੮,ਵੀਰਵਾਰ,੦੨ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਃ ੫ ॥
ਸੋ ਕਤ ਡਰੈ ਜਿ ਖਸਮੁ ਸਮ੍ਹ੍ਹਾਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥ ਸਿਰ ਊਪਰਿ ਮਾਤ ਪਿਤਾ ਗੁਰਦੇਵ ॥ ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ ਰਾਸਿ ॥ ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥ ਜੀਅਨ ਕਾ ਦਾਤਾ ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ ਹਰਿ ਨਾਇ ॥ ਜਨਮ ਮਰਨ ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥ ਜਿਸ ਨੋ ਆਪਿ ਲਏ ਲੜਿ ਲਾਇ ॥ ਦਰਗਹ ਮਿਲੈ ਤਿਸੈ ਹੀ ਜਾਇ ॥ ਸੇਈ ਭਗਤ ਜਿ ਸਾਚੇ ਭਾਣੇ ॥ ਜਮਕਾਲ ਤੇ ਭਏ ਨਿਕਾਣੇ ॥੩॥ ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ ਕਉਣੁ ਕਹੈ ਬੀਚਾਰੁ ॥ ਘਟਿ ਘਟਿ ਅੰਤਰਿ ਸਗਲ ਅਧਾਰੁ ॥ ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥ (ਅੰਗ:੬੭੭)

*ਪਦਅਰਥ: ਕਤ = ਕਿੱਥੇ? ਜਿ = ਜੇਹੜਾ। ਸਮ੍ਹ੍ਹਾਰੈ = ਹਿਰਦੈ ਵਿਚ ਵਸਾਈ ਰੱਖਦਾ ਹੈ। ਡਰਿ = ਡਰ ਕੇ। ਪਚੇ = ਖ਼ੁਆਰ ਹੋਏ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਵੇਚਾਰੇ = ਅਨਾਥ।੧।ਰਹਾਉ। ਗੁਰਦੇਵ = ਸਭ ਤੋਂ ਵੱਡਾ ਪ੍ਰਕਾਸ਼ = ਰੂਪ ਪ੍ਰਭੂ। ਸਫਲ ਮੂਰਤਿ = ਜਿਸ ਦੇ ਦੀਦਾਰ ਨਾਲ ਸਾਰੇ ਫਲ ਪ੍ਰਾਪਤ ਹੋ ਜਾਂਦੇ ਹਨ। ਜਾ ਕੀ = ਜਿਸ ਪਰਮਾਤਮਾ ਦੀ। ਨਿਰਮਲ = ਪਵਿਤ੍ਰ ਕਰਨ ਵਾਲੀ। ਜਾ ਕੀ ਰਾਸਿ = ਜਿਸ ਮਨੁੱਖ ਦੀ ਪੂੰਜੀ। ਪਰਗਾਸ = ਆਤਮਕ ਜੀਵਨ ਦਾ ਚਾਨਣ।੧। ਪੂਰਨ = ਵਿਆਪਕ। ਸਭ ਠਾਇ = ਹਰ ਥਾਂ ਵਿਚ। ਕੋਟਿ = ਕ੍ਰੋੜਾਂ। ਨਾਇ = ਨਾਮ ਦੀ ਰਾਹੀਂ। ਗੁਰਮੁਖਿ = ਗੁਰੂ ਦੀ ਰਾਹੀਂ। ਜਾ ਕੈ ਮਨਿ = ਜਿਸ ਮਨੁੱਖ ਦੇ ਮਨ ਵਿਚ। ਬਾਸੈ = ਵੱਸਦਾ ਹੈ।੨। ਜਿਸ ਨੋ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ}। ਲੜਿ = ਲੜ ਨਾਲ, ਪੱਲੇ ਨਾਲ। ਜਾਇ = ਥਾਂ। ਜਿ = ਜੇਹੜੇ। ਸਾਚੇ = ਸਦਾ-ਥਿਰ ਪ੍ਰਭੂ ਨੂੰ। ਨਿਕਾਣੇ = ਨਿਡਰ, ਬੇ = ਮੁਥਾਜ।੩। ਸਾਚਾ = ਸਦਾ ਕਾਇਮ ਰਹਿਣ ਵਾਲਾ। ਘਟਿ ਘਟਿ = ਹਰੇਕ ਘਟ ਵਿਚ। ਅੰਤਰਿ = (ਸਭਨਾਂ ਦੇ) ਅੰਦਰ। ਅਧਾਰੁ = ਆਸਰਾ। ਜਾਚੈ = ਮੰਗਦਾ ਹੈ। ਰੇਣਾਰੁ = ਚਰਨ = ਧੂੜ।੪।*

*ਅਰਥ: ਹੇ ਭਾਈ! ਜੇਹੜਾ ਮਨੁੱਖ ਖਸਮ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਹ ਕਿਤੇ ਭੀ ਨਹੀਂ ਡਰਦਾ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨਿਮਾਣੇ (ਮੌਤ ਆਦਿਕ ਤੋਂ ਡਰ ਕੇ) ਡਰ ਡਰ ਕੇ ਖ਼ੁਆਰ ਹੁੰਦੇ ਰਹਿੰਦੇ ਹਨ ॥੧॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਆਪਣੇ ਸਿਰ ਉਤੇ ਪ੍ਰਕਾਸ਼-ਰੂਪ ਉਸ ਪ੍ਰਭੂ ਨੂੰ ਮਾਤਾ ਪਿਤਾ ਵਾਂਗ (ਰਾਖਾ ਸਮਝਦਾ ਹੈ), ਜਿਸ ਪਰਮਾਤਮਾ ਦਾ ਦਰਸਨ ਕੀਤਿਆਂ ਸਾਰੇ ਫਲ ਪ੍ਰਾਪਤ ਹੁੰਦੇ ਹਨ, ਮਾਇਆ ਤੋਂ ਨਿਰਲੇਪ ਪ੍ਰਭੂ ਦਾ ਨਾਮ ਹੀ ਉਸ ਮਨੁੱਖ (ਦੇ ਆਤਮਕ ਜੀਵਨ) ਦਾ ਸਰਮਾਇਆ ਬਣ ਜਾਂਦਾ ਹੈ। ਉਸ ਦੀ ਸੇਵਾ-ਭਗਤੀ ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ, ਸਾਧ ਸੰਗਤਿ ਵਿਚ ਮਿਲ ਕੇ ਉਸ ਮਨੁੱਖ ਦੇ ਅੰਦਰ ਜੀਵਨ-ਚਾਨਣ ਹੋ ਜਾਂਦਾ ਹੈ ॥੧॥ ਹੇ ਭਾਈ! ਜੇਹੜਾ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਜੋ ਹਰ ਥਾਂ ਮੌਜੂਦ ਹੈ, ਜਿਸ ਪ੍ਰਭੂ ਦੇ ਨਾਮ ਵਿਚ ਜੁੜਿਆਂ ਕ੍ਰੋੜਾਂ ਦੁੱਖ-ਕਲੇਸ਼ ਮਿਟ ਜਾਂਦੇ ਹਨ। ਉਸ ਮਨੁੱਖ ਦਾ ਜਨਮ ਮਰਨ ਦਾ ਸਾਰਾ ਦੁੱਖ ਨਾਸ ਹੋ ਜਾਂਦਾ ਹੈ, ਜਿਸ ਦੇ ਮਨ ਵਿਚ ਹਿਰਦੇ ਵਿਚ ਗੁਰੂ ਦੀ ਰਾਹੀਂ ਉਹ ਪ੍ਰਭੂ ਆ ਵੱਸਦਾ ਹੈ ॥੨॥ ਹੇ ਭਾਈ! ਪਰਮਾਤਮਾ ਜਿਸ ਮਨੁੱਖ ਨੂੰ ਆਪ ਆਪਣੇ ਲੜ ਲਾ ਲੈਂਦਾ ਹੈ, ਉਸੇ ਨੂੰ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ। ਹੇ ਭਾਈ! ਉਹੀ ਮਨੁੱਖ ਪਰਮਾਤਮਾ ਦੇ ਭਗਤ ਅਖਵਾ ਸਕਦੇ ਹਨ, ਜੇਹੜੇ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਉਹ ਮਨੁੱਖ ਮੌਤ ਤੋਂ ਨਿਡਰ ਹੋ ਜਾਂਦੇ ਹਨ ॥੩॥ ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਦਰਬਾਰ (ਭੀ) ਸਦਾ ਕਾਇਮ ਰਹਿਣ ਵਾਲਾ ਹੈ। ਕੋਈ ਮਨੁੱਖ ਉਸ ਦੀ ਕੀਮਤ ਦੀ ਵਿਚਾਰ ਨਹੀਂ ਕਰ ਸਕਦਾ। ਉਹ ਪ੍ਰਭੂ ਹਰੇਕ ਸਰੀਰ ਵਿਚ ਵੱਸਦਾ ਹੈ, (ਸਭ ਜੀਵਾਂ ਦੇ) ਅੰਦਰ ਵੱਸਦਾ ਹੈ, ਸਭ ਜੀਵਾਂ ਦਾ ਆਸਰਾ ਹੈ। ਨਾਨਕ ਉਸ ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਮੰਗਦਾ ਹੈ ॥੪॥੩॥੨੪॥*

*धनासरी मः ५ ॥*
*सो कत डरै जि खसमु सम्हारै ॥ डरि डरि पचे मनमुख वेचारे ॥१॥ रहाउ ॥ सिर ऊपरि मात पिता गुरदेव ॥ सफल मूरति जा की निरमल सेव ॥ एकु निरंजनु जा की रासि ॥ मिलि साधसंगति होवत परगास ॥१॥ जीअन का दाता पूरन सभ ठाइ ॥ कोटि कलेस मिटहि हरि नाइ ॥ जनम मरन सगला दुखु नासै ॥ गुरमुखि जा कै मनि तनि बासै ॥२॥ जिस नो आपि लए लड़ि लाइ ॥ दरगह मिलै तिसै ही जाइ ॥ सेई भगत जि साचे भाणे ॥ जमकाल ते भए निकाणे ॥३॥ साचा साहिबु सचु दरबारु ॥ कीमति कउणु कहै बीचारु ॥ घटि घटि अंतरि सगल अधारु ॥ नानकु जाचै संत* *रेणारु ॥४॥३॥२४॥*

*अर्थ: हे भाई! जो मनुष्य खसम-प्रभू को अपने हृदय में वसाई रखता है, वह कहीं भी नहीं डरता। परन्तु अपने मन के पीछे चलने वाले निमाने (मौत आदि से डर कर) डर डर कर परेशान होते रहते हैं ॥१॥ रहाउ ॥ हे भाई! जो मनुष्य अपने सिर पर प्रकाश-रूप उस प्रभू को माता पिता की तरह (रक्षक समझता है), जिस परमात्मा के दर्शन करने से सभी फल प्राप्त होते हैं, माया से निरलेप प्रभू का नाम ही उस मनुष्य (के आतमिक जीवन) की पूँजी बन जाती है। उस की सेवा-भगती पवित्र जीवन वाला बना देती है, साध संगत में मिल कर उस मनुष्य के अंदर जीवन-प्रकाश हो जाता है ॥१॥ हे भाई! जो परमात्मा सब जीवों को दातां देने वाला है, जो हर जगह मौजूद है, जिस प्रभू के नाम में जुड़ने से करोड़ों दुख-कलेश मिट जाते हैं। उस मनुष्य के जन्म मरण का सारा दुख खत्म हो जाता है, जिस के मन में हृदय में गुरू के द्वारा वह प्रभू आ वसता है ॥२॥ हे भाई! परमात्मा जिस मनुष्य को आप अपने साथ जोड़ लेता है, उसी को ही परमात्मा की हज़ूरी में जगह मिलती है। हे भाई! वही मनुष्य परमात्मा के भगत कहला सकते हैं, जो वह सदा कायम रहने वाले परमात्मा को प्यारे लगते हैं। वह मनुष्य मौत से निडर हो जाते हैं ॥३॥ हे भाई! मालिक-प्रभू सदा कायम रहने वाला है, उस का दरबार (भी) सदा कायम रहने वाला है, कोई मनुष्य उस की कीमत की विचार नहीं कर सकता। वह प्रभू प्रत्येक शरीर में वसता है, (सब जीवों के) अंदर वसता है, सब जीवों का आसरा है। नानक उस प्रभू के संत जनों की चरण-धूल मांगता है ॥४॥३॥२४॥*

*Dhhanaasaree Ma 5 ||*
*So Kat Ddarai Je Khasam Samhaarai || Ddar Ddar Pache Manmukh Vechaare ||1|| Rahaau || Sir Oopar Maat Pitaa Gurdev || Safal Moorat Jaa Kee Nirmal Sev || Ek Niranjan Jaa Kee Raas || Mil Saadhhsangat Hovat Pargaas ||1|| Jeean Kaa Daataa Pooran Sabh Thaae || Kott Kales Mitteh Har Naae || Janam Maran Saglaa Dukh Naasai || Gurmukh Jaa Kai Man Tan Baasai ||2|| Jis No Aap Lae Larr Laae || Dargeh Milai Tisai Hee Jaae || Se_ee Bhagat Je Saache Bhaane || Jamkaal Te Bhae Nikaane ||3|| Saachaa Saahib Sach Darbaar || Keemat Kaun Kahai Beechaar || Ghatt Ghatt Antar Sagal Adhhaar || Naanak Jaachai Sant Renaar ||4||3||24||*

*Meaning: One who contemplates his Lord and Master – why should he be afraid ? The wretched self-willed manmukhs are ruined through fear and dread. ||1|| Pause || The Divine Guru, my mother and father, is over my head. His image brings prosperity; serving Him, we become pure. The One Lord, the Immaculate Lord, is our capital. Joining the Saadh Sangat, the Company of the Holy, we are illumined and enlightened. ||1|| The Giver of all beings is totally pervading everywhere. Millions of pains are removed by the Lord’s Name. All the pains of birth and death are taken away From the Gurmukh, within whose mind and body the Lord dwells. ||2|| He alone, whom the Lord has attached to the hem of His robe, Obtains a place in the Court of the Lord. They alone are devotees, who are pleasing to the True Lord. They are freed from the Messenger of Death. ||3|| True is the Lord, and True is His Court. Who can contemplate and describe His value ? He is within each and every heart, the Support of all. Nanak begs for the dust of the Saints. ||4||3||24||*

ੴ Waheguru Ji Ka Khalsa Waheguru Ji Ki Fateh Ji ੴ

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

Morning Hukamnama | Sri Harmandir Sahib ji | 18 October 2018

https://youtu.be/hyud0Q3TAB4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੮ ਅਕਤੂਬਰ ੨੦੧੮,ਵੀਰਵਾਰ,੦੨ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ (ਅੰਗ:੬੭੫)

धनासरी महला ५ ॥ मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥
Dhanaasaree, Fifth Mehl: I have fallen in love with the Lord. My True Guru is always my help and support; He has torn down the banner of pain. ||1||Pause|| Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. ||1|| The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. ||2||17||

ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥

ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

हे भाई (उस गुरु की कृपा से) मेरा परमात्मा के साथ प्यार बन गया है, वह गुरु मेरा भी सदा की लिए मददगार बन गया है, जिस गुरु ने (सरन आये हरेक मनुखj का) पुच्शल वाला तारा ही सदा काट दिया है (जो गुरु हरेक सरन आये मनुख के दुःख की जड़ ही काट देता है)॥१॥ रहाउ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना के उनका सारा दुःख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुहं काले करता है॥१॥ सदा कायम रहने वाला मालिक (अपने सेवकों का आप) रखा बनता है, उनको अपने कंठ से लगा कर रखता है। हे नानक! परमात्मा के सेवक परमात्मा के गुण गा गा कर, और, सदा आत्मिक आनंद मना कर (दुखों क्लेशों से) सदा के लिए निडर हो जाते हैं॥२॥१७॥

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 17 October 2018

https://youtu.be/IwWm-7vG4hM

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੭ ਅਕਤੂਬਰ ੨੦੧੮,ਬੁੱਧਵਾਰ,੧ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥ (ਅੰਗ:੬੭੦)

*ਪਦਅਰਥ: ਭਵ ਖੰਡਨ = ਹੇ ਜਨਮ ਮਰਨ (ਦੇ ਗੇੜ ਦਾ) ਨਾਸ ਕਰਨ ਵਾਲੇ! ਦੁਖ ਭੰਜਨ = ਹੇ ਦੁੱਖਾਂ ਦਾ ਨਾਸ ਕਰਨ ਵਾਲੇ! ਭਗਤਿ ਵਛਲ = ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਨਿਰੰਕਾਰੇ = ਹੇ ਆਕਾਰ = ਰਹਿਤ ਪ੍ਰਭੂ! ਕੋਟਿ = ਕ੍ਰੋੜਾਂ। ਭੀਤਰਿ = ਵਿਚ। ਜਾਂ = ਜਦੋਂ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਮਾਰੇ = ਸੰਭਾਲਦਾ ਹੈ।੧। ਦੀਨ ਦਇਆਲਿ = ਦੀਨਾਂ ਉਤੇ ਦਇਆ ਕਰਨ ਵਾਲੇ ਨੇ। ਪ੍ਰਭਿ = ਪ੍ਰਭੂ ਨੇ। ਪੰਚ ਦੂਤਾਰੇ = (ਕਾਮਾਦਿਕ) ਪੰਜ ਵੈਰੀ।੧।ਰਹਾਉ। ਸੋਹਹਿ = ਸੋਹਣੇ ਲੱਗਦੇ ਹਨ। ਦਾਤੇ = ਹੇ ਦਾਤਾਰ! ਲੇਹੁ ਉਬਾਰੇ = ਬਚਾ ਲਵੋ।੨। ਵਰਨੁ = ਰੰਗ। ਰੂਪੁ = ਸ਼ਕਲ। ਕੁਦਰਤਿ = ਤਾਕਤ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਆਕਾਸ਼ ਵਿਚ। ਸ੍ਰਬ ਠਾਈ = ਸਭਨੀਂ ਥਾਈਂ। ਗਿਰਧਾਰੇ = ਹੇ ਗਿਰਧਾਰੀ! {ਗਿਰਿ = ਪਹਾੜ} ਹੇ ਪ੍ਰਭੂ!।੩। ਕੀਰਤਿ = ਉਸਤਤਿ, ਸਿਫ਼ਤਿ-ਸਾਲਾਹ। ਕਰਹਿ = ਕਰਦੇ ਹਨ। ਮੁਰਾਰੇ = ਹੇ ਮੁਰਾਰੀ! ਪੁਰਖੁ = ਸਰਬ = ਵਿਆਪਕ।੪।*

*ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਅਰਜਨ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਜਨਮ ਮਰਨ ਦਾ ਗੇੜ ਨਾਸ ਕਰਨ ਵਾਲੇ! ਹੇ ਦੁੱਖਾਂ ਦੇ ਦੂਰ ਕਰਨ ਵਾਲੇ! ਹੇ ਮਾਲਕ! ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਆਕਾਰ-ਰਹਿਤ! ਜਦੋਂ ਕੋਈ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਹਿਰਦੇ ਵਿਚ ਵਸਾਂਦਾ ਹੈ, ਉਸ ਦੇ ਕ੍ਰੋੜਾਂ ਪਾਪ ਇਕ ਖਿਨ ਵਿਚ ਮਿਟ ਜਾਂਦੇ ਹਨ ॥੧॥ ਹੇ ਭਾਈ! ਮੇਰਾ ਮਨ ਪਿਆਰੇ ਪਰਮਾਤਮਾ (ਦੇ ਨਾਮ) ਨਾਲ ਗਿੱਝ ਗਿਆ ਹੈ। ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਨੇ (ਆਪ ਹੀ) ਕਿਰਪਾ ਕੀਤੀ ਹੈ, ਤੇ, ਪੰਜੇ (ਕਾਮਾਦਿਕ) ਵੈਰੀ (ਮੇਰੇ) ਵੱਸ ਵਿਚ ਕਰ ਦਿੱਤੇ ਹਨ ॥੧॥ ਰਹਾਉ ॥ ਹੇ ਪ੍ਰਭੂ! ਤੇਰਾ ਥਾਂ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ। ਤੇਰੇ ਭਗਤ ਤੇਰੇ ਦਰਬਾਰ ਵਿਚ ਸੋਹਣੇ ਲੱਗਦੇ ਹਨ। ਹੇ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਮਾਲਕ-ਪ੍ਰਭੂ! ਮੇਹਰ ਕਰੋ; (ਮੈਨੂੰ ਕਾਮਾਦਿਕ ਵੈਰੀਆਂ ਤੋਂ) ਬਚਾਈ ਰੱਖੋ ॥੨॥ ਹੇ ਪ੍ਰਭੂ! ਤੇਰਾ ਕੋਈ ਰੰਗ ਨਹੀਂ ਦਿੱਸਦਾ; ਤੇਰੀ ਕੋਈ ਸ਼ਕਲ ਨਹੀਂ ਦਿੱਸਦੀ। ਕੋਈ ਮਨੁੱਖ ਨਹੀਂ ਸੋਚ ਸਕਦਾ ਕਿ ਤੇਰੀ ਕਿਤਨੀ ਕੁ ਤਾਕਤ ਹੈ। ਹੇ ਅਪਹੁੰਚ ਪਰਮਾਤਮਾ! ਤੂੰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਸਭ ਥਾਈਂ ਮੌਜੂਦ ਹੈਂ ॥੩॥ ਹੇ ਮੁਰਾਰੀ! ਤੂੰ ਨਾਸ-ਰਹਿਤ ਹੈਂ; ਤੂੰ ਸਰਬ-ਵਿਆਪਕ ਹੈਂ, ਤੇਰੇ ਸਾਰੇ ਸੇਵਕ ਤੇਰੀ ਸਿਫ਼ਤ-ਸਾਲਾਹ ਕਰਦੇ ਹਨ। ਹੇ ਦਾਸ ਨਾਨਕ ਜੀ! (ਆਖੋ-) ਹੇ ਸੁਆਮੀ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਂ ਤੇਰੀ ਸਰਨ ਆਇਆ ਹਾਂ। ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰੋ ॥੪॥੧॥*

*धनासरी महला ५ घरु १ चउपदे*
*ੴ सतिगुर प्रसादि ॥*
*भव खंडन दुख भंजन स्वामी भगति वछल निरंकारे ॥ कोटि पराध मिटे खिन भीतरि जां गुरमुखि नामु समारे ॥१॥ मेरा मनु लागा है राम पिआरे ॥ दीन दइआलि करी प्रभि किरपा वसि कीने पंच दूतारे ॥१॥ रहाउ ॥ तेरा थानु सुहावा रूपु सुहावा तेरे भगत सोहहि दरबारे ॥ सरब जीआ के दाते सुआमी करि किरपा लेहु उबारे ॥२॥ तेरा वरनु न जापै रूपु न लखीऐ तेरी कुदरति कउनु बीचारे ॥ जलि थलि महीअलि रविआ स्रब ठाई अगम रूप गिरधारे ॥३॥ कीरति करहि सगल जन तेरी तू अबिनासी पुरखु मुरारे ॥ जिउ भावै तिउ राखहु सुआमी जन नानक सरनि दुआरे ॥४॥१॥*

*अर्थ: राग धनासरी, घर १ में गुरू अर्जन देव जी की चार-बंदों वाली बाणी।*
*अकाल पुरख एक है और सतिगुरू की कृपा द्वारा मिलता है।*
*हे जन्म मरण का चक्र नाश करने वाले! हे दुखों को दूर करने वाले! हे मालिक! हे भगती के साथ प्रेम करने वाले! हे आकार-रहित! जब कोई मनुष्य गुरू की श़रण पड़ कर (तेरा) नाम हृदय में वसाता है, उस के करोड़ों पाप एक खिन में मिट जाते हैं ॥१॥ हे भाई! मेरा मन प्यारे परमात्मा (के नाम) के साथ गिझ गया है। दीनों पर दया करने वाले प्रभू ने (आप ही) कृपा की है, और, पाँचों (कामादिक) वैरी (मेरे) वश में कर दिए हैं ॥१॥ रहाउ ॥ हे प्रभू! तेरी जगह सुंदर है, तेरा रूप सुंदर है। तेरे भगत तेरे दरबार में सुंदर लगते हैं। हे सभी जीवों को दातें देने वाले मालिक-प्रभू! मेहर करो; (मुझे कामादिक वैरियों से) बचाई रखो ॥२॥ हे प्रभू! तेरा कोई रंग नहीं दिखता; तेरा कोई रूप नहीं दिखता। कोई मनुष्य नहीं सोच सकता कि तेरी कितनी सारी ताकत है। हे अपहुँच परमात्मा! तूँ पानी में धरती में आकाश़ में सब जगह मौजूद हैं ॥३॥ हे मुरारी! तूँ नाश-रहित हैं; तूँ सर्व-व्यापक हैं, तेरे सभी सेवक तेरी सिफ़त-सालाह करते हैं। हे दास नानक जी! (कहो-) हे स्वामी! मैं तेरे द्वार पर आ गिरा हूँ, मैं तेरी श़रण आया हूँ। जैसे तुझे अच्छा लगे, उसी तरह मेरी रक्षा करो ॥४॥१॥*

*Dhhanaasaree Mahalaa 5 Ghar 1 Chaupade*
*Ik Oankaar Satgur Parsaad ||*
*Bhav Khanddan Dukh Bhanjan Svaamee Bhagat Vashhal Nirankaare || Kott Praadhh Mitte Khin Bheetar Jaå Gurmukh Naam Samaare ||1|| Meraa Man Laagaa Hai Raam Piaare || Deen Daeaal Karee Prabh Kirpaa Vas Keene Panch Dootaare ||1|| Rahaau || Teraa Thhaan Suhaavaa Roop Suhaavaa Tere Bhagat Soh_he Darbaare || Sarab Jeeaa Ke Daate Suaamee Kar Kirpaa Lehu Ubaare ||2|| Teraa Varan N Jaapai Roop N Lakheeai Teree Kudrat Kaun Beechaare || Jal Thhal Maheeal Raveaa Srab Thaaee Agam Roop Girdhhaare ||3|| Keerat Kareh Sagal Jan Teree Too Abinaasee Purakh Muraare || Jiu Bhaavai Tiu Raakhahu Suaamee Jan Naanak Saran Duaare ||4||1||*

*Meaning: Dhhanaasaree, Fifth Mahalaa, First House, Chaupade:*
*One Universal Creator God. By The Grace Of The True Guru:*
*O Destroyer of fear, Remover of suffering, Lord and Master, Lover of Your devotees, Formless Lord. Millions of sins are eradicated in an instant when, as Gurmukh, one contemplates the Naam, the Name of the Lord. ||1|| My mind is attached to my Beloved Lord. God, Merciful to the meek, granted His Grace, and placed the five enemies under my control. ||1|| Pause || Your place is so beautiful; Your form is so beautiful; Your devotees look so beautiful in Your Court. O Lord and Master, Giver of all beings, please, grant Your Grace, and save me. ||2|| Your color is not known, and Your form is not seen; who can contemplate Your Almighty Creative Power ? You are contained in the water, the land and the sky, everywhere, O Lord of unfathomable form, Holder of the mountain. ||3|| All beings sing Your Praises; You are the imperishable Primal Being, the Destroyer of ego. As it pleases You, please protect and preserve me; Daas Nanak Ji seeks Sanctuary at Your Door. ||4||1||*

Waheguru Ji Ka Khalsa Waheguru Ji Ki Fateh Ji

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ੴ

Morning Hukamnama | Sri Harmandir Sahib ji | 17 October 2018

https://youtu.be/5lfQhj0hHoE

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੭ ਅਕਤੂਬਰ ੨੦੧੮,ਬੁੱਧਵਾਰ,੧ ਕੱਤਕ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ (ਅੰਗ:੬੯੬)

जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||

ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 16 October 2018

https://youtu.be/AtChl7HTf6Q

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੬ ਅਕਤੂਬਰ ੨੦੧੮,ਮੰਗਲਵਾਰ,੩੦ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ (ਅੰਗ:੬੫੪)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਹੇ ਮਨ! ਤੈਥੋਂ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ।੧।ਰਹਾਉ। ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨। ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ।੪।੩।

रागु सोरठि बाणी भगत कबीर जी की घरु १
ੴ सतिगुर प्रसादि ॥
बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डिंभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥

Raag Sorat’h, The Word Of Devotee Kabeer Jee, First House:
One Universal Creator God. By The Grace Of The True Guru:
Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. ||1|| O mind, you have not completed the only task you were given; you have not meditated on the Lord, your King. ||1||Pause|| Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. ||2|| Loving devotional worship does not enter into your heart; pampering and adorning your body, you must still give it up. You sit and play music, but you are still a hypocrite; what do you expect to receive from the Lord? ||3|| Death has fallen on the whole world; the doubting religious scholars are also listed on the Register of Death. Says Kabeer, those humble people become pure – they become Khalsa – who know the Lord’s loving devotional worship. ||4||3||

raag sorath banee bhagat kabeer jee kee ghar 1
ik-oNkaar satgur parsaad.
bayd puraan sabhai mat sun kai karee karam kee aasaa. kaal garsat sabh log si-aanay uth pandit pai chalay niraasaa. ||1|| man ray sari-o na aykai kaajaa. bhaji-o na raghoopat raajaa. ||1|| rahaa-o. ban khand jaa-ay jog tap keeno kand mool chun khaa-i-aa. naadee baydee sabdee monee jam kay patai likhaa-i-aa. ||2|| bhagat naardee ridai na aa-ee kaachh koochh tan deenaa. raag raagnee dinbh ho-ay baithaa un har peh ki-aa leenaa. ||3|| pari-o kaal sabhai jag oopar maahi likhay bharam gi-aanee. kaho kabeer jan bha-ay khaalsay paraym bhagat jih jaanee. ||4||3||

Raag Sorat’h, The Word Of Devotee Kabeer Jee, First House:
One Universal Creator God. By The Grace Of The True Guru:
Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. ||1|| O mind, you have not completed the only task you were given; you have not meditated on the Lord, your King. ||1||Pause|| Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. ||2|| Loving devotional worship does not enter into your heart; pampering and adorning your body, you must still give it up. You sit and play music, but you are still a hypocrite; what do you expect to receive from the Lord? ||3|| Death has fallen on the whole world; the doubting religious scholars are also listed on the Register of Death. Says Kabeer, those humble people become pure – they become Khalsa – who know the Lord’s loving devotional worship. ||4||3||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ