Morning Hukamnama | Sri Harmandir Sahib ji | 01 October 2018

https://youtu.be/uPhn8e18LqU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਅਕਤੂਬਰ ੨੦੧੮,ਸੋਮਵਾਰ,੧੫ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਗੋਂਡ ਮਹਲਾ ੫ ॥
ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ (ਅੰਗ:੮੬੮)

ਪਦਅਰਥ: ਜਾ ਕਉ = ਜਿਸ (ਮਨੁੱਖ) ਨੂੰ। ਰਾਖੈ = ਬਚਾਂਦਾ ਹੈ। ਰਾਖਣਹਾਰੁ = ਬਚਾਣ ਦੀ ਸਮਰਥਾ ਵਾਲਾ ਪ੍ਰਭੂ। ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਅੰਗੁ = ਪੱਖ। ਨਿਰੰਕਾਰੁ = ਆਕਾਰ = ਰਹਿਤ ਪ੍ਰਭੂ।੧।ਰਹਾਉ। ਜੋਹੈ– ਤੱਕਦੀ, ਦੁੱਖ ਦੇਂਦੀ। ਨ ਪੋਹੈ– ਆਪਣਾ ਪ੍ਰਭਾਵ ਨਹੀਂ ਪਾ ਸਕਦਾ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਕੈ ਮੁਹਿ = ਦੇ ਮੂੰਹ ਵਿਚ, ਦੇ ਸਿਰ ਉਤੇ। ਛਾਰੁ = ਸੁਆਹ।੧। ਕਵਚੁ = {कवच} ੧. ਲੋਹੇ ਦਾ ਕੋਟ, ਜ਼ਿਰਹ ਬਕਤਰ ੨. ਤੰਤਰ ਜੋ ਸ਼ਸਤ੍ਰਾਂ ਦੀ ਮਾਰ ਤੋਂ ਬਚਾ ਸਕੇ। ਸੰਨਾਹੁ = ਸੰਜੋਅ। ਦੂਤ = (ਕਾਮਾਦਿਕ) ਵੈਰੀ। ਦੁਸਟ = ਭੈੜੇ ਚੰਦਰੇ। ਗਰਬੁ = ਅਹੰਕਾਰ। ਜਾਇ = ਨਾਸ ਹੋ ਜਾਂਦਾ ਹੈ। ਸਰਣਾਇ = ਆਸਰਾ।੨। ਰਾਇ = ਰਾਜਾ, ਪਾਤਿਸ਼ਾਹ। ਕੰਠਿ = ਗਲ ਨਾਲ। ਲਾਇ = ਲਾ ਕੇ। ਖਾਕੂ ਨਾਲਿ = ਮਿੱਟੀ ਵਿਚ।੩। ਹੈ ਭੀ = ਹੁਣ ਭੀ ਮੌਜੂਦ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਹੋਵਣਹਾਰੁ = ਅਗਾਂਹ ਨੂੰ ਭੀ ਕਾਇਮ ਰਹਿਣ ਵਾਲਾ। ਜਾਈ = ਮੈਂ ਜਾਂਦਾ ਹਾਂ। ਬਲਿਹਾਰ = ਕੁਰਬਾਨ। ਧਾਰਿ = ਧਾਰ ਕੇ, ਕਰ ਕੇ। ਅਧਾਰ = ਆਸਰਾ।੪।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ। ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧। ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨। ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 30 September 2018

https://youtu.be/HmoIMCGq3qA

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਸਤੰਬਰ ੨੦੧੮,ਐਤਵਾਰ,੧੪ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ (ਅੰਗ:੭੧੯)

ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ। ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧। ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।*

*ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥*

*बैराड़ी महला ४ ॥*
*हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥*

*अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥*

*Bairaarree Mahalaa 4 ||*
*Har Jan Raam Naam Gun Gaavai || Je Koee Nind Kare Har Jan Kee Apunaa Gun N Gavaavai ||1|| Rahaau || Jo Kishh Kare Su Aape Suaamee Har Aape Kaar Kamaavai || Har Aape Hee Mat Devai Suaamee Har Aape Bol Bulaavai ||1|| Har Aape Panch Tat Bisthhaaraa Vich Dhhaatoo Panch Aap Paavai || Jan Naanak Satgur Mele Aape Har Aape Jhagar Chukaavai ||2||3||*

*Meaning: The Lord’s humble servant sings the Glorious* *Praises of the Lord’s Name. Even if someone slanders the Lord’s humble servant, he does not give up his own goodness. ||1|| Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. ||1|| The Lord Himself directs the evolution of the world of the five elements; He Himself infuses the five senses into it. O Daas Nanak Ji, the Lord Himself unites us with the True Guru; He Himself resolves the conflicts. ||2||3||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 30 September 2018

https://youtu.be/iEpScWG00mk

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਸਤੰਬਰ ੨੦੧੮,ਐਤਵਾਰ,੧੪ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥ (ਅੰਗ:੭੯੨)

सूही कबीर जी ॥ थरहर क्मपै बाला जीउ ॥ ना जानउ किआ करसी पीउ ॥१॥ रैनि गई मत दिनु भी जाइ ॥ भवर गए बग बैठे आइ ॥१॥ रहाउ ॥ काचै करवै रहै न पानी ॥ हंसु चलिआ काइआ कुमलानी ॥२॥ कुआर कंनिआ जैसे करत सीगारा ॥ किउ रलीआ मानै बाझु भतारा ॥३॥ काग उडावत भुजा पिरानी ॥ कहि कबीर इह कथा सिरानी ॥४॥२॥

Soohee, Kabeer Jee: My innocent soul trembles and shakes. I do not know how my Husband Lord will deal with me. ||1|| The night of my youth has passed away; will the day of old age also pass away? My dark hairs, like bumble bees, have gone away, and grey hairs, like cranes, have settled upon my head. ||1||Pause|| Water does not remain in the unbaked clay pot; when the soul-swan departs, the body withers away. ||2|| I decorate myself like a young virgin; but how can I enjoy pleasures, without my Husband Lord? ||3|| My arm is tired, driving away the crows. Says Kabeer, this is the way the story of my life ends. ||4||2||

ਥਰਹਰ ਕੰਪੈ = ਥਰ ਥਰ ਕੰਬਦਾ ਹੈ, ਬਹੁਤ ਸਹਿਮਿਆ ਹੋਇਆ ਹੈ। ਬਾਲਾ ਜੀਉ = ਅੰਞਾਣੀ ਜਿੰਦ। ਨਾ ਜਾਨਉ = ਮੈਨੂੰ ਪਤਾ ਨਹੀਂ, ਮੈਂ ਨਹੀਂ ਜਾਣਦਾ। ਪੀਉ = ਪਤੀ-ਪ੍ਰਭੂ।੧।ਰੈਨਿ = ਰਾਤ, ਜੁਆਨੀ ਦੀ ਉਮਰ ਜਦੋਂ ਕੇਸ ਕਾਲੇ ਹੁੰਦੇ ਹਨ। ਦਿਨੁ = ਬੁਢੇਪੇ ਦਾ ਸਮਾ ਜਦੋਂ ਕੇਸ ਚਿੱਟੇ ਹੋ ਗਏ। ਭਵਰ = ਭਵਰ ਵਰਗੇ ਕਾਲੇ ਕੇਸ। ਬਗ = ਬਗਲੇ ਵਰਗੇ ਚਿਟੇ ਕੇਸ।੧।ਰਹਾਉ। ਕਾਚੈ ਕਰਵੈ = ਕੱਚੇ ਕੁੱਜੇ ਵਿਚ। ਹੰਸੁ = ਜੀਵ-ਆਤਮਾ। ਕਾਇਆ = ਸਰੀਰ ॥੨॥ ਕੁਆਰ = ਕੁਆਰੀ। ਕੰਨਿਆ = ਕੁੜੀ। ਰਲੀਆ = ਅਨੰਦ। ਬਾਝੁ = ਬਿਨਾ ॥੩॥ ਕਾਗ ਉਡਾਵਤ = (ਉਡੀਕ ਵਿਚ) ਕਾਂ ਉਡਾਉਂਦਿਆਂ। ਭੁਜਾ = ਬਾਂਹ। ਪਿਰਾਨੀ = ਥਕ ਗਈ ਹੈ। ਕਥਾ = ਉਮਰ ਦੀ ਕਹਾਣੀ (ਭਾਵ, ਉਮਰ)। ਸਿਰਾਨੀ = ਮੁੱਕ ਚੱਲੀ ਹੈ ॥੪॥੨॥

(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧। (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ। (ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ। (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ॥੨॥ ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ) ॥੩॥ ਕਬੀਰ ਆਖਦਾ ਹੈ ਕਿ (ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ ॥੪॥੨॥

(इतनी उम्र भागती के बिना निकल जाने के कारण अब) मेरी अंजन जींद बहुत सहम गयी है की पता नहीं पति प्रभु (मेरे साथ) क्या सलूक करेगा।१। (मेरे) काले केश चले गए है, (उनकी जगह) सफ़ेद बाल आ गए हैं। (परमात्मा का नाम जपने के बिना ही मेरी) जवानी की उम्र निकल गयी है। (मुखे अब इस बात का डर है की) कही (इसी प्रकार) बुडापा भी न निकल जाये।१।रहाउ। (अब तक बे-परवाही में ध्यान ही नहीं किया कि यह सरीर तो कच्चे बर्तन की तरह है) कच्चे कछोरे में पानी टिका नहीं रह सकता। (श्वास बीतते गए, अब) सरीर मुरझा रहा है और (जीव-) भवर उडारी मरने को तयार है (परन्तु अपना कुछ भी नहीं संवारा)॥ जैसे कुंवारी लड़की सिंगार करती रहे, पति मिलने के बिना (इन सिंगरों का) उस को कोई आनंद नहीं आ सकता, (जैसे मैंने भी साडी उम्र कवल सरीर की कथीर ही आहर-पहर किया, प्रभु को विसरने के कारन कोई आत्मिक सुख नहीं मिला)॥३॥ कबीर कहता है कि (हे पति -प्रभु! अब तो आ मिल, तेरे इन्तजार में तो) काँव उड़ाते मेरी बाजू भी थक गयी है, (और उधर मेरी उम्र की) कहानी भी ख़तम होने को आ गयी है॥4॥2॥

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 29 September 2018

https://youtu.be/MD84R1r3gMg

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੯ ਸਤੰਬਰ ੨੦੧੮,ਸ਼ਨੀਵਾਰ,੧੩ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ (ਅੰਗ:੬੯੨)

*ਪਦਅਰਥ: ਜਾਨੈ = ਸਾਂਝ ਰੱਖਦਾ ਹੈ। ਤਾ ਕਉ = ਉਸ ਵਾਸਤੇ। ਕਾਹੋ ਅਚਰਜੁ = ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ = ਪੈ ਕੇ। ਢੁਰਿ = ਢਲ ਕੇ, ਨਰਮ ਹੋ ਕੇ, ਆਪਾ = ਭਾਵ ਗੰਵਾ ਕੇ।੧। ਭੋਰਾ = ਭੋਲਾ। ਤਉ = ਤਾਂ। ਤਜਹਿ = ਤਿਆਗ ਦੇਵੇ। ਕਬੀਰਾ = ਹੇ ਕਬੀਰ! ਨਿਹੋਰਾ = ਅਹਿਸਾਨ, ਉਪਕਾਰ।੧।ਰਹਾਉ। ਰੇ ਲੋਈ = ਹੇ ਲੋਕ! ਜੇ ਜਗਤ! ਨੋਟ: ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ) । ਊਖਰੁ = ਕੱਲਰ। ਮਗਹਰੁ = ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।੨।*

*ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ), ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ॥੧॥ ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ ਜੀ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ ? ॥੧॥ ਰਹਾਉ ॥ (ਪਰ) ਕਬੀਰ ਜੀ ਆਖਦੇ ਹਨ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ॥੨॥੩॥*

*रागु धनासरी बाणी भगत कबीर जी की*
*ੴ सतिगुर प्रसादि ॥*
*जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥*

*अर्थ: राग धनासरी में भगत कबीर जी की बाणी।*
*अकाल पुरख एक है और सतिगुरू की कृपा द्वारा मिलता है।*
*जो भी मनुष्य प्रभू-प्रेम और प्रभू-भगती के साथ साँझ बनाता है (उस का प्रभू के साथ एक-रूप हो जाना कोई बड़ी बात नहीं है​), इस में कोई अनोखी बात नहीं है, जैसे पानी पानी में मिल कर (फिर) अलग नहीं हो सकता, उसी प्रकार (कबीर) जुलाहा​ (भी) आपा-भाव मिटा कर परमात्मा में मिल गया है ॥१॥ हे संत जनो! (लोगों के विचार में) मैं मति का कमला ही सही (भावार्थ, लोग मुझे चाहे मूर्ख कहें कि मैं काँशी छोड़ कर मगहर आ गया हूँ)। (परन्तु,) हे कबीर जी! अगर तूँ काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ? क्योंकि काँशी में तो वैसे ही इन लोगों के विचार अनुसार मरने पर मुक्ति मिल जाती है, तो फिर सिमरन का क्या लाभ ? ॥१॥ रहाउ ॥* *(परन्तु) कबीर जी कहते हैं – हे लोगों! सुनो, कोई मनुष्य किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह प्रभू में लीन हो सकते हैं) ॥२॥३॥*

*Raag Dhhanaasaree* *Baanee Bhagat Kabeer Jee Kee*
*Ik Oankaar Satgur Parsaad ||*
*Jo Jan Bhaau Bhagat Kashh Jaanai Taa Ko Acharaj Kaaho || Jiu Jal Jal Meh Pais N Nikasai Tio Dhur Miliou Julaaho ||1|| Har Ke Logaa Mai To MathKaa Bhoraa || Jo Tan Kaasee Tajeh Kabeeraa Rameeai Kehaa Nihoraa ||1|| Rahaau || Kehat Kabeer Sunahu Re Loee Bharam N Bhoolahu Koee || Keaa Kaasee Kiaa Ookhar Magehar Raam Ridhai Jo Hoee ||2||3||*

*Meaning: Raag Dhhanaasaree, The Word Of Devotee Kabeer Jee:*
*One Universal Creator God. By The Grace Of The True Guru:*
*That humble being, who knows even a little about loving devotional worship – what surprises are there for him ? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord ? ||1|| Pause || Says Kabeer Ji, listen, O people – do not be deluded by doubt. What is the difference between Benares and the barren land of Maghar, if the Lord is within one’s heart ? ||2||3||*

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 29 September 2018

https://youtu.be/JV0MxDSf33I

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਸਤੰਬਰ ੨੦੧੮,ਸ਼ਨੀਵਾਰ,੧੩ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ (ਅੰਗ:੭੦੦)

रागु सूही असटपदीआ महला ४ घरु २ ੴ सतिगुर प्रसादि ॥ कोई आणि मिलावै मेरा प्रीतमु पिआरा हउ तिसु पहि आपु वेचाई ॥१॥ दरसनु हरि देखण कै ताई ॥ क्रिपा करहि ता सतिगुरु मेलहि हरि हरि नामु धिआई ॥१॥ रहाउ ॥ जे सुखु देहि त तुझहि अराधी दुखि भी तुझै धिआई ॥२॥

Raag Soohee, Ashtapadees, Fourth Mehl, Second House: One Universal Creator God. By The Grace Of The True Guru: If only someone would come, and lead me to meet my Darling Beloved; I would sell myself to him. ||1|| I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. ||1||Pause|| If You will bless me with happiness, then I will worship and adore You. Even in pain, I will meditate on You. ||2||

ਆਣਿ = ਲਿਆ ਕੇ। ਹਉ = ਮੈਂ। ਪਹਿ = ਪਾਸ, ਅੱਗੇ। ਆਪੁ = ਆਪਣਾ ਆਪ। ਵੇਚਾਈ = ਵੇਚਾਈਂ, ਵੇਚ ਦਿਆਂ।੧। ਕੈ ਤਾਈ = ਕੈ ਤਾਈਂ, ਵਾਸਤੇ। ਕਰਹਿ = (ਜੇ) ਤੂੰ ਕਰੇਂ। ਮੇਲਹਿ = ਤੂੰ ਮਿਲਾ ਦੇਵੇਂ। ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤ = ਤਾਂ। ਅਰਾਧੀ = ਅਰਾਧੀਂ, ਮੈਂ ਆਰਾਧਾਂ। ਦੁਖਿ = ਦੁੱਖ ਵਿਚ।੨।

ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।

राग सूही, घर २ में गुरु रामदास जी की आठ-बंदों वाली बाणी। अकाल पुरख एक है और सतगुरु की कृपा द्वारा मिलता है। हे भाई! अगर कोई (सज्जन) मेरा प्रीतम मेरे पास ला कर मुझे मिला देवे तो मैं उस के आगे अपना-आप बेच दूँ।१। हे प्रभु! अगर तूँ (मेरे ऊपर) कृपा करे, (मुझे) गुरु मिला दे, तो तेरा दर्शन करने के लिए मैं सदा तेरा नाम सुमिरन करता रहूँगा।१।रहाउ। हे प्रभु! (कृपा कर) अगर तू मुझे सुख दे, तो भी मैं तुझे ही सुमिरन करता रहू, दुःख में भी तेरी ही आराधना करता रहूँ।२।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ