Evening Hukamnama | Sri Harmandir Sahib ji | 19 August 2018

https://youtu.be/38mAmHUgjYw

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੯ ਅਗਸਤ ੨੦੧੮,ਐਤਵਾਰ,੦੩ ਭਾਦੋਂ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੮)
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

*ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧। ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ। ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨। ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩। ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, “ਪ੍ਰਭ ਜੀ ਬਸਹਿ ਸਾਧ ਕੀ ਰਸਨਾ”}। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।*

*ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥*

*धनासरी महला ५ ॥*
*जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानकु सचु वडिआई ॥४॥४॥२८॥*

*अर्थ: (हे मेरी जिंदे!) जिस ने तुझे (संसार में) भेजा है, उसी ने तुझे अपनी तरफ प्रेरणा शुरू की हुई है, तूँ आनंद से आत्मिक अडोलता से हृदय-घर में टिकी रह। हे जिन्दे! आत्मिक अडोलता की रोह में, आनंद खुशी पैदा करने वाले हरी-गुण गाया कर (इस प्रकार* *कामादिक वैरियों पर) अटल राज कर ॥१॥ मेरे मित्र (मन!) (अब) तूँ हृदय-घर में टिका रह (आ जा)। परमत्मा ने आप ही (कामादिक) तेरे वैरी दूर कर दिए हैं, (कामादिक से पड़ रही मार की) बिपता (अब) ख़त्म हो गई है ॥ रहाउ ॥ (हे मेरी जिन्दे!) सब कुछ कर सकने वाले प्रभू ने उनके अंदर उस ने अपना आप प्रगट कर दिया, उनकी भटकने ख़त्म हो गई। खसम-प्रभू ने उनके ऊपर मेहर की, उनके हृदय-घर में आत्मिक आनंद के (मानों) वाजे सदा के लिए वजने लग पड़ते हैं ॥२॥ (हे जिंदे!) गुरू के उपदेश पर चल के, गुरू के आसरे रह के, तूँ भी (कामादिक वैरियों के टाकरे पर) पक्के पैरों पर खड़ जा, देखी, अब कभी भी ना डोलीं। सारी सिृसटी में शोभा होगी, प्रभू की हजूरी मे तेरा मुँह उजला होगा ॥३॥ जिस प्रभू जी ने जीव पैदा किए हुए हैं, वह आप ही इन्हें (विकारों से) मोड़ता है, वह आप ही मददगार बनता है। हे नानक जी! सब कुछ कर सकने वालेे परमात्मा ने यह अनोखी खेल बना दी है, उस की वडियाई सदा कायम रहने वाली है ॥४॥४॥२८॥*

*Dhhanaasaree Mahalaa 5 ||*
*Jin Tum Bheje Tineh Bulaae Sukh Sehaj Setee Ghar Aau || Anad Mangal Gun Gaao Sehaj Dhun Nehachal Raaj Kamaau ||1|| Tum Ghar Aavahu Mere Meet || Tumare Dokhee Har Aap Nivaare Apdaa Bhee Biteet || Rahaau || Pragatt Keene Prabh Karnehaare Naasan Bhaajan Thhaake || Ghar Mangal Vaajeh Nit Vaaje Apunai Khasam Nivaaje ||2|| Asathhir Rahahu Ddolahu Mat Kabahoo Gur Kai Bachan Adhhaar || Jai Jai Kaar Sagal Bhoo Manddal Mukh Oojal Darbaar ||3|| Jin Ke Jeea Tinai Hee Fere Aape Bhaeaa Sahaaee || Acharaj Keeaa Karanaihaarai Naanak Sach Vaddeaaee ||4||4||28||*

*Meaning: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. ||3|| All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak Ji, His glorious greatness is true. ||4||4||28||*

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 19 August 2018

https://youtu.be/tEOJFmSyTbQ

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੯ ਅਗਸਤ ੨੦੧੮,ਐਤਵਾਰ,੦੩ ਭਾਦੋਂ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੬੫)  

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ 

ੴ सतिगुर प्रसादि ॥ रागु सूही छंत महला १ घरु ४ ॥ जिनि कीआ तिनि देखिआ जगु धंधड़ै लाइआ ॥ दानि तेरै घटि चानणा तनि चंदु दीपाइआ ॥ चंदो दीपाइआ दानि हरि कै दुखु अंधेरा उठि गइआ ॥ गुण जंञ लाड़े नालि सोहै परखि मोहणीऐ लइआ ॥ वीवाहु होआ सोभ सेती पंच सबदी आइआ ॥ जिनि कीआ तिनि देखिआ जगु धंधड़ै लाइआ ॥१॥ 

One Universal Creator God. By The Grace Of The True Guru: Raag Soohee, Chhant, First Mehl, Fourth House: The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord’s gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. ||1|| 

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਛੰਤ’ (ਛੰਦ)।

ਜਿਨਿ = ਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆ = ਪੈਦਾ ਕੀਤਾ ਹੈ। ਤਿਨਿ = ਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆ = ਸੰਭਾਲ ਕੀਤੀ ਹੋਈ ਹੈ। ਧੰਧੜੈ = ਮਾਇਆ ਦੀ ਦੌੜ-ਭੱਜ ਵਿਚ। ਦਾਨਿ ਤੇਰੈ = ਤੇਰੀ ਬਖ਼ਸ਼ਸ਼ ਨਾਲ। ਘਟਿ = ਜੀਵ ਦੇ ਹਿਰਦੇ ਵਿਚ। ਤਨਿ = ਸਰੀਰ ਵਿਚ। ਚੰਦੁ ਦੀਪਾਇਆ = ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ। ਦਾਨਿ ਹਰਿ ਕੈ = ਪਰਮਾਤਮਾ ਦੀ ਬਖ਼ਸ਼ਸ਼ ਨਾਲ। ਸੋਹੈ = ਸੋਭਦੀ ਹੈ। ਪਰਖਿ = ਪਰਖ ਕੇ। ਮੋਹਣੀ = ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ-ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐ = ਸੁੰਦਰ ਜੀਵ-ਇਸਤ੍ਰੀ ਨੇ। ਸੇਤੀ = ਨਾਲ। ਸੋਭ = ਸੋਭਾ। ਵੀਵਾਹੁ = ਜੀਵ-ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿ = ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀ = ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆ = ਹਿਰਦੇ ਵਿਚ ਪਰਗਟ ਹੋਇਆ।੧।

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।

जिस प्रभु ने यह जगत पैदा किया है उसी ने इस की संभल की हुई है, उसी ने इस को माया की भाग दौड़ में लगा रखा है। (पर है प्रभु ! तेरी बख्शीश से (किसी भाग्य वाले ) हृदय में तेरी ज्योति का प्रकाश होता है, ( किसी भाग्य वाले) शरीर में चाँद चमकता है (तेरे नाम की शीतलता झूलती है) प्रभु की बख्शीश से जिस हृदय में (प्रभु नाम की) शीतलता चमक मरती है उस हृदय मे से (अज्ञानता का ) अँधेरा और दुःख कलेश दूर हो जाता है । जैसे बारात दुल्हे के साथ ही सुंदर लगती है, वैसे ही जीव स्त्री के गुण तभी अच्छे लगते हैं जब वो प्रभु-पति हृदय में बसा हो । जिस जीव स्त्री ने अपने जीवन को प्रभु की सिफत सलाह से सुंदर बना लिया है, उस ने इस की कदर समझ की ।प्रभु को अपने हृदय में बसा लिया है। उस का प्रभु पति से मिलाप हो जाता है, (लोक परलोक में ) उस को शोभा भी मिलती है, एक रस आत्मिक आनंद का दाता प्रभु उस के हृदय में प्रकट हो जाता है । जिस प्रभु ने यह जगत पैदा किया है वो ही इस की संभाल करता है, उस ने इस को माया की भागा दौड़ मे लगाया हुआ है।

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 18 August 2018

https://youtu.be/VVl-vO5_q6k

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੮ ਅਗਸਤ ੨੦੧੮,ਸ਼ਨੀਵਾਰ,੦੨ ਭਾਦੋਂ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੨੭)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ = ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।

*ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥*

*तिलंग बाणी भगता की कबीर जी*
*ੴ सतिगुर प्रसादि ॥*
*बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान मिह्याने‍ लहंग दरीआ गुसल करदन बूद ॥ करि फकरु दाइम लाइ चसमे जह तहा मउजूदु ॥३॥ अलाह पाकं पाक है सक करउ जे दूसर होइ ॥ कबीर करमु करीम का उहु करै जानै सोइ ॥४॥१॥*

*अर्थ: राग तिलंग में भगतों की बाणी; कबीर जी की।*
*अकाल पुरख एक है और सतिगुरू की कृपा द्वारा मिलता है।*
*हे भाई! (वाद-विवाद की खातिर) वेदों कतेबों के हवाले दे दे कर ज्यादा बातें करने से (मनुष्य के अपने) दिल का सहम दूर नहीं होता। (हे भाई!) अगर आप अपने मन को एक पल भर ही टिकाउ, तो आपको सब में ही रब वस्ता दिखेगा (किसी के विरुद्ध तर्क करने की जरुरत नहीं पड़ेगी) ॥१॥ हे भाई! (अपने ही) दिल को हर समय खोज, (बहस करने की) घबराहट में न भटक। यह जगत एक जादू सा है, एक तमाश़ा सा है, (इस में से इस व्यर्थ वाद-विवाद के द्वारा) हाथ आने वाली कोई शै नहीं ॥१॥ रहाउ ॥ बे-समझ लोग (अन-मतों की धर्म-पुस्तकों के बारे यह) पढ़ पढ़ कर (कि इन में जो लिखा है) झूठ (है), ख़ुश हो हो कर बहस करते हैं। (परन्तु वो यह नहीं जानते कि) सदा कायम रहने वाला रब सृष्टि में (भी) वस्ता है, (ना वह अलग सातवें आसमान पर बैठा है और) ना वह परमात्मा कृष्ण की मूर्ति​ है ॥२॥ (सातवें आसमान पर बैठा समझने की जगह, हे भाई!) वह प्रभू-रूप दरिया पर अंतःकरण में लहरें मार रहा है, तुझे उस में स्नान करना था। सो, उस की सदा बंदगी कर, (यह भगती का) चश्मा लगा (कर देख), वह हर जगह मौजूद है ॥३॥ रब सब से पवित्र (हस्ती) है (उस से पवित्र कोई अन्य नहीं है), इस बात पर मैं तब ही शंका करूं, अगर उस रब जैसा कोई अन्य हो। हे कबीर जी! (इस बात को) वह मनुष्य​ ही समझ सकता है जिस को वह समझने-योग्य बनाए। और, यह बख़्श़श़ उस बख़्श़श़ करने वाले के अपने हाथ है ॥४॥१॥*

*Tilang Baanee Bhagtaa Kee Kabeer Jee*
*Ik Oankaar Satgur Parsaad ||*
*Bed Kateb Iftraa Bhaaee Dil Kaa Fikar N Jaae || Ttuk Dam Karaaree Jau Karahu Haajir Hajoor Khudaae ||1|| Bande Khoj Dil Har Roj Naa Fir Paresaanee Maahe || Eh Ju Duneeaa Sehar Melaa Dasatgeeree Naahe ||1|| Rahaau || Darog Parr Parr Khusee Hoe Bekhabar Baad Bakaahe || Hak Sach Khaalak Khalak Meaane Seaam Moorat Naahe ||2|| Asmaan Meaane Lahang Dareeaa Gusal Kardan Bood || Kar Fakar Daaem Laae Chasme Jeh Tahaa Maujood ||3|| Alaah Paakang Paak Hai Sak Karau Je Doosar Hoe || Kabeer Karam Kareem Kaa Ouhu Karai Jaanai Soe ||4||1||*

*Meaning: Tilang, The Word Of Devotee Kabeer Jee:*
*One Universal Creator God. By The Grace Of The True Guru:*
*The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1|| Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2|| Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. ||3|| The Lord is the purest of the pure; only through doubt could there be another. O Kabeer Ji, mercy flows from the Merciful Lord; He alone knows who acts. ||4||1||*.

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 18 August 2018

https://youtu.be/EljGIEVtbMc

 

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੮ ਅਗਸਤ ੨੦੧੮,ਸ਼ਨੀਵਾਰ,੦੨ ਭਾਦੋਂ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੪੮)
ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥

सूही महला ५ ॥ महा अगनि ते तुधु हाथ दे राखे पए तेरी सरणाई ॥ तेरा माणु ताणु रिद अंतरि होर दूजी आस चुकाई ॥१॥ मेरे राम राइ तुधु चिति आइऐ उबरे ॥ तेरी टेक भरवासा तुम्हरा जपि नामु तुम्हारा उधरे ॥१॥ रहाउ ॥ अंध कूप ते काढि लीए तुम्ह आपि भए किरपाला ॥ सारि सम्हालि सरब सुख दीए आपि करे प्रतिपाला ॥२॥

Soohee, Fifth Mehl: Giving me Your Hand, You saved me from the terrible fire, when I sought Your Sanctuary. Deep within my heart, I respect Your strength; I have abandoned all other hopes. ||1|| O my Sovereign Lord, when You enter my consciousness, I am saved. You are my support. I count on You. Meditating on You, I am saved. ||1||Pause|| You pulled me up out of the deep, dark pit. You have become merciful to me. You care for me, and bless me with total peace; You Yourself cherish me. ||2||

ਮਹਾ ਅਗਨਿ ਤੇ = (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ। ਤੁਧੁ = ਤੂੰ। ਦੇ = ਦੇ ਕੇ। ਤਾਣੁ = ਬਲ, ਤਾਕਤ। ਰਿਦ = ਹਿਰਦਾ। ਚੁਕਾਈ = ਦੂਰ ਕਰ ਦਿੱਤੀ ॥੧॥ ਰਾਮ ਰਾਇ = ਹੇ ਪ੍ਰਭੂ-ਪਾਤਿਸ਼ਾਹ! ਤੁਧੁ ਚਿਤਿ ਆਈਐ = ਜੇ ਤੂੰ ਚਿੱਤ ਵਿਚ ਆ ਵੱਸੇਂ। ਉਬਰੇ = ਡੁੱਬਣੋਂ ਬਚ ਗਏ। ਟੇਕ = ਆਸਰਾ। ਉਧਰੇ = ਵਿਕਾਰਾਂ ਤੋਂ ਬਚ ਗਏ ॥੧॥ ਅੰਧ ਕੂਪ ਤੇ = ਹਨੇਰੇ ਖੂਹ ਵਿਚੋਂ। ਤੇ = ਤੋਂ, ਵਿਚੋਂ। ਸਾਰਿ = ਸਾਰ ਲੈ ਕੇ। ਸਮ੍ਹ੍ਹਾਲਿ = ਸੰਭਾਲ ਕਰ ਕੇ ॥੨॥

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ। ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ ॥੧॥ ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ। ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ। ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ। ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ ॥੨॥

हे प्रभु! जो मनुख तेरी सरन आ पड़े, तूने उनको अपना हाथ दे कर (तृष्णा की) बड़ी अग्नी से बचा लिया। उन्होंने किसी और की मदद की आशा अपने दिल से खत्म कर दी, उनके हृदये में तेरा ही मान तेरा ही सहारा बना रहता है॥१॥ हे मेरे प्रभु-पातसाह! अगर तूँ (जीवों के) मन में आ बसे, तो वह (संसार-सागर में) डूबने से बच जाते हैं। वह मनुख तेरा नाम जप कर विकारों से मुक्ति पा लेते हैं, उनको (हर बात में) तेरा ही सहारा तेरी ही मदद का भरोसा बना रहता है॥१॥रहाउ॥ हे प्रभु! जिन मनुष्यों पर तूँ दयावान हो गया, तूँने उनको (माया के मोह के) अँधेरे कुंए से निकाल लिया। तूने उनका ख्याल कर के, उनको संभाल कर उनको सारे सुख दिए। प्रभु ने आप ही उनकी पालना की है॥२॥

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Evening Hukamnama | Sri Harmandir Sahib ji | 17 August 2018

https://youtu.be/mpPpxHpeOWc

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੭ ਅਗਸਤ ੨੦੧੮,ਸ਼ੁੱਕਰਵਾਰ,੦੧ ਭਾਦੋਂ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੫੬)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

रागु सोरठि बाणी भगत कबीर जी की घरु १
ੴ सतिगुर प्रसादि ॥
संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

☬ English Translation:- ☬

Raag Sorat’h, The Word Of Devotee Kabeer Jee, First House:
One Universal Creator God. By The Grace Of The True Guru:
O Saints, my windy mind has now become peaceful and still. It seems that I have learned something of the science of Yoga. ||Pause|| The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. ||2||10||

☬ ਪੰਜਾਬੀ ਵਿਆਖਿਆ :- ☬

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

☬ हिंदी में अर्थ :- ☬

हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभु का मिलाप) हासिल करने योग्य थोडा बहुत समझा जा सकता है॥रहाउ॥ (क्योंकि) सतिगुरु ने (मुझे मेरी वह) कमजोरी दिखा दिया है, जिस कारण (कामादिक) पशु अडोल ही (मुझे) आ दबाते थे। (सो, मैं गुरु की कृपा से सरीर के) दरवाजे (ज्ञान इन्द्रियां, पर निंदा, पर तन, पर धन आदिक ) बंद कर लिए हैं, और (मेरे अंदर प्रभु की सिफत-सलाह के) बाजे एक-रस बजने लग गए हैं॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरु की बरकत से मैंने वह) पानी गिरा दिया है, और (हृदय को) ऊँचा कर दिया है। हे दास कबीर! (अब) कह कि मैंने (प्रभु के साथ) जान-पहचान कर ली है, और जब से यह साँझ पड़ी है, मेरा मन (उस प्रभु में है) मस्त हो गया है॥२॥१०॥

WAHEGURU JI KA KHALSA
WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ