Morning Hukamnama | Sri Harmandir Sahib ji | 12 August 2018

https://youtu.be/mFHQV4S3nug

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੨ ਅਗਸਤ ੨੦੧੮,ਐਤਵਾਰ,੨੮ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੫੧੭)
ਸਲੋਕ ਮ: ੩ ॥ ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨ੍ਹ੍ਹ ਬਲਿਹਾਰਣੈ ਜਿਨ੍ਹ੍ਹ ਗੁਰਮੁਖਿ ਪਾਇਆ ਮਨ ਮਾਹਿ ॥੧॥ ਮ: ੩ ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥ ਪਉੜੀ ॥ ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥

सलोक मः ३ ॥ खेति मिआला उचीआ घरु उचा निरणउ ॥ महल भगती घरि सरै सजण पाहुणिअउ ॥ बरसना त बरसु घना बहुड़ि बरसहि काहि ॥ नानक तिन्ह बलिहारणै जिन्ह गुरमुखि पाइआ मन माहि ॥१॥ मः ३ ॥ मिठा सो जो भावदा सजणु सो जि रासि ॥ नानक गुरमुखि जाणीऐ जा कउ आपि करे परगासु ॥२॥ पउड़ी ॥ प्रभ पासि जन की अरदासि तू सचा सांई ॥ तू रखवाला सदा सदा हउ तुधु धिआई ॥ जीअ जंत सभि तेरिआ तू रहिआ समाई ॥ जो दास तेरे की निंदा करे तिसु मारि पचाई ॥

Shalok, Third Mehl: Raising the embankments of the mind’s field, I gaze at the heavenly mansion. When devotion comes to the mind of the soul-bride, she is visited by the friendly guest. O clouds, if you are going to rain, then go ahead and rain; why rain after the season has passed? Nanak is a sacrifice to those Gurmukhs who obtain the Lord in their minds. ||1|| Third Mehl: That which is pleasing is sweet, and one who is sincere is a friend. O Nanak, he is known as a Gurmukh, whom the Lord Himself enlightens. ||2|| Pauree: O God, Your humble servant offers his prayer to You; You are my True Master. You are my Protector, forever and ever; I meditate on You. All the beings and creatures are Yours; You are pervading and permeating in them. One who slanders Your slave is crushed and destroyed.

ਖੇਤਿ = ਪੈਲੀ ਵਿਚ। ਮਿਆਲਾ = ਵੱਟਾਂ। ਘਰੁ ਉਚਾ = ਬੱਦਲ। ਨਿਰਣਉ = ਤੱਕ ਕੇ। ਮਹਲ ਘਰਿ = (ਜਿਸ ਜੀਵ-) ਇਸਤ੍ਰੀ ਦੇ ਘਰ ਵਿਚ। ਸਰੈ = ਬਣੀ ਹੋਈ ਹੈ, ਫਬੀ ਹੈ। ਸਜਣ-ਪ੍ਰਭੂ ਜੀ। ਘਨਾ = ਹੇ ਘਨ! ਹੇ ਬੱਦਲ! ਹੇ ਸਤਿਗੁਰੂ! ਬਹੁੜਿ = ਫੇਰ। ਕਾਹਿ = ਕਾਹਦੇ ਲਈ? ਮਿਠਾ = ਪਿਆਰਾ। ਭਾਵਦਾ = ਸਦਾ ਚੰਗਾ ਲੱਗਦਾ ਹੈ। ਜਿ = ਜੋ। ਰਾਸਿ = ਮੁਆਫ਼ਿਕ। ਜਿ ਰਾਸਿ = ਜੋ ਸਦਾ ਮੁਆਫ਼ਿਕ ਆਵੇ, ਜਿਸ ਨਾਲ ਸਦਾ ਬਣੀ ਰਹੇ। ਜਨ = ਪ੍ਰਭੂ ਦਾ ਸੇਵਕ। ਹਉ = ਮੈਂ।

ਬੱਦਲ ਵੇਖ ਕੇ (ਜੱਟ) ਪੈਲੀ ਵਿਚ ਵੱਟਾਂ ਉੱਚੀਆਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ), (ਤਿਵੇਂ ਹੀ, ਜਿਸ ਜੀਵ-) ਇਸਤ੍ਰੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਰਭੂ ਪ੍ਰਾਹੁਣਾ ਬਣ ਕੇ (ਭਾਵ, ਰਹਿਣ ਲਈ) ਆਉਂਦਾ ਹੈ। ਹੇ ਮੇਘ! (ਹੇ ਸਤਿਗੁਰੂ!) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ? ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਗੁਰੂ ਦੀ ਰਾਹੀਂ ਪ੍ਰਭੂ ਨੂੰ ਹਿਰਦੇ ਵਿਚ ਲੱਭ ਲਿਆ ਹੈ ॥੧॥ (ਅਸਲ) ਪਿਆਰਾ ਪਦਾਰਥ ਉਹ ਹੈ ਜੋ ਸਦਾ ਚੰਗਾ ਲੱਗਦਾ ਰਹੇ, (ਅਸਲ) ਮਿੱਤ੍ਰ ਉਹ ਹੈ ਜਿਸ ਨਾਲ ਸਦਾ ਬਣੀ ਰਹੇ (ਪਰ ‘ਦੂਜਾ ਭਾਵ’ ਨਾਹ ਸਦਾ ਚੰਗਾ ਲੱਗਦਾ ਹੈ ਨਾਹ ਸਦਾ ਨਾਲ ਨਿਭਦਾ ਹੈ), ਹੇ ਨਾਨਕ! ਜਿਸ ਦੇ ਅੰਦਰ ਪ੍ਰਭੂ ਆਪ ਚਾਨਣ ਕਰੇ ਉਸ ਨੂੰ ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ॥੨॥ ਪ੍ਰਭੂ ਦੇ ਸੇਵਕ ਦੀ ਅਰਦਾਸਿ ਪ੍ਰਭੂ ਦੀ ਹਜ਼ੂਰੀ ਵਿਚ (ਇਉਂ ਹੁੰਦੀ) ਹੈ: (ਹੇ ਪ੍ਰਭੂ!) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ, ਤੂੰ ਸਦਾ ਹੀ ਰਾਖਾ ਹੈਂ, ਮੈਂ ਤੈਨੂੰ ਸਿਮਰਦਾ ਹਾਂ। ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ। ਜੋ ਮਨੁੱਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ ਨੂੰ (ਆਤਮਕ ਮੌਤੇ) ਮਾਰ ਕੇ ਖ਼ੁਆਰ ਕਰਦਾ ਹੈਂ।

बादल देख कर किसान खेत में किनारे ऊचे कर देता है (और वर्षा का पानी उस खेत में आ जमाँ होता है), (उसी प्रकार, जिस जीव-) स्त्री के हृदये में भक्ति (का उबाल) आता है वहां प्रभु मेहमान बन कर (भाव, रहने के लिए) आता है। हे मेघ! (हे सतगुरु! ) अगर (नाम की) बरखा करनी है to बरखा (अब) कर, (मेरी उम्र बीत जाने पर) फिर किस के लिए बरखा करेगा? हे नानक! मैं सदके हूँ उनके जिन्होंने गुरु के द्वारा प्रभु को हृदये में खोज लिया है॥१॥ (असली) प्यारा पदार्थ वह है जो सदा अच्छा लगता रहे, (असली) मित्र वह है जिस के साथ सदा बनी रहे (परन्तु ‘दूसरा भाव’ ना सदा अच्छा लगता है न सदा साथ निभता है), हे नानक! जिस के अंदर प्रभु आप प्रकाश कर उस को गुरु के द्वारा यह समझ आती है॥२॥ प्रभु के सेवक की अरदास प्रभु की हजुरी में (इस प्रकार होती) है (हे प्रभु!) तूँ सदा रहने वाला मालिक हैं, तूँ सदा ही रक्षक हैं, मैं तुझे सुमिरता हूँ। सारे जीव जनत तुम्हारे ही हैं, तूँ इन में मौजूद है। जो मनुख तेरी बंदगी करने वाले की निंदा करता है उसको तूँ आत्मिक मौत मार कर खुआर करता है।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Evening Hukamnama | Sri Harmandir Sahib ji | 11 August 2018

https://youtu.be/gRa2I9aMkx4

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੧ ਅਗਸਤ ੨੦੧੮,ਸ਼ਨੀਵਾਰ,੨੭ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੪੬)
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

*ਪਦਅਰਥ: ਸਤਿ = ਸਦਾ-ਥਿਰ ਰਹਿਣ ਵਾਲਾ।*

*ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ ਜੀ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ॥੧॥ ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ ਜੀ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ॥੨॥ (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਜੀ ਇਹ ਵਿਚਾਰ ਦੱਸਦੇ ਹਨ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ॥੧੧॥*

*सलोकु मः ३ ॥*
*सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥*

*अर्थ: हे चुके चुकाए शेख़! इस मन को एक टिकाने पर लिया; उलटी पुलटी बातें छोड़ और सतिगुरू के श़ब्द को समझ। हे शेख़! जो (सब का) जानने वाला सतिगुरू सब कुछ समझता है उस की चरणी लग; आशाएं और मन की दौड़ मिटा कर अपने आप को जगत में मेहमान* *समझ; अगर तूँ सतिगुरू के हुक्म में चलेंगा तो प्रभू की दरगाह में आदर पाएंगे। हे नानक जी! जो मनुष्य नाम नहीं सिमरते, उन का (अच्छा) खाना और (अच्छा) पहनना फिटकार-योग है ॥१॥ हरी के गुण ब्यान करते हुए वह गुण ख़त्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) हे नानक जी! गुरमुख जीव हरी के गुण गाते हैं। (जो मनुष्य प्रभू के गुण गाता है वह) गुणों में लीन हुआ रहता है ॥२॥ (यह मनुष्या) शरीर, मानों, चोली है जो प्रभू ने बनाई है और भक्ति (-रूप कसीदा) निकाल कर यह चोली पहनने-योग बनती है। (इस चोली को) बहुत तरह कई प्रकार का हरी-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरी आप समझाए। दास नानक जी यह विचार बताते हैं कि सदा-थिर रहने वाला हरी गुरू के द्वारा (सिमरिया जा सकता है) ॥११॥*

*Salok Ma 3 ||*
*Sekhaa Chauchakeaa Chauvaaeaa Ehu Man Ikat Ghar Aan || Eharr Teharr Shhadd Too Gur Kaa Shabad Pashhaan || Satgur Agai Ddheh Pau Sabh Kishh Jaanai Jaan || Aasaa Mansaa Jalaae Too Hoe Rahu Mehmaan || Satgur Kai Bhaanai Bhee Chaleh Taa Dargeh Paaveh Maan || Naanak Je Naam N Chetnee Tin Dhhig Painan Dhhig Khaan ||1|| Ma 3 || Har Gun Tott N Aavee Keemat Kehan N Jaae || Naanak Gurmukh Har Gun Raveh Gun Meh Rahai Samaae ||2|| Paurree || Har Cholee Deh Savaaree Kaddh Paidhhee Bhagat Kar || Har Paatt Lagaa Adhhikaaee Bahu Bahu Bidhh Bhaat Kar || Koee Boojhai Boojhanhaaraa Antar Bibek Kar || So Boojhai Ehu Bibek Jis Bujhaae Aap Har || Jan Naanak Kahai Vichaaraa Gurmukh Har Sat Har ||11||*

*Meaning: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak Ji, those who do not contemplate the Naam, the Name of the Lord – cursed are their clothes, and cursed is their food. ||1|| Third Mahalaa: There is no end to the Lord’s Glorious Praises; His worth cannot be described. O Nanak Ji, the Gurmukhs chant the Glorious Praises of the Lord; they are absorbed in His Glorious Virtues. ||2|| Paurree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor Daas Nanak Ji speaks: the Gurmukhs know the Lord, the Lord is True. ||11||*

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 11 August 2018

https://youtu.be/2LNMxyFkKfI

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੧ ਅਗਸਤ ੨੦੧੮,ਸ਼ਨੀਵਾਰ,੨੭ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੫੨੯)  

ਦੇਵਗੰਧਾਰੀ ॥ ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨ੍ਹ੍ਹਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥ ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥

देवगंधारी ॥ मन जिउ अपुने प्रभ भावउ ॥ नीचहु नीचु नीचु अति नान्हा होइ गरीबु बुलावउ ॥१॥ रहाउ ॥ अनिक अड्मबर माइआ के बिरथे ता सिउ प्रीति घटावउ ॥ जिउ अपुनो सुआमी सुखु मानै ता महि सोभा पावउ ॥१॥ दासन दास रेणु दासन की जन की टहल कमावउ ॥ सरब सूख बडिआई नानक जीवउ मुखहु बुलावउ ॥२॥५॥

Dayv-Gandhaaree: O my mind, act as it pleases God. Become the lowest of the low, the very least of the tiny, and speak in utmost humility. ||1||Pause|| The many ostentatious shows of Maya are useless; I withhold my love from these. As something pleases my Lord and Master, in that I find my glory. ||1|| I am the slave of His slaves; becoming the dust of the feet of his slaves, I serve His humble servants. I obtain all peace and greatness, O Nanak, living to chant His Name with my mouth. ||2||5||

ਪਦਅਰਥ:- ਮਨ—ਹੇ ਮਨ! ਜਿਉ—ਜਿਵੇਂ ਹੋ ਸਕੇ। ਪ੍ਰਭ ਭਾਵਉ—ਪ੍ਰਭੂ ਨੂੰ ਚੰਗਾ ਲੱਗ ਪਵਾਂ। ਨਾਨ੍ਹ੍ਹਾ—ਨੰਨ੍ਹ੍ਹਾ, ਨਿੱਕਾ ਜਿਹਾ, ਨਿਮਾਣਾ। ਹੋਇ—ਹੋ ਕੇ। ਬੁਲਾਵਉ—ਬੁਲਾਵਉਂ, ਮੈਂ ਬੁਲਾਂਦਾ ਹਾਂ।1। ਰਹਾਉ। ਅਡੰਬਰ—ਪਸਾਰੇ। ਬਿਰਥੇ—ਵਿਅਰਥ। ਤਾ ਸਿਉ—ਉਹਨਾਂ ਨਾਲ। ਘਟਾਵਉ—ਮੈਂ ਘਟਾਂਦਾ ਹਾਂ। ਮਾਨੈ—ਮੰਨਦਾ ਹੈ। ਪਾਵਉ—ਪਾਵਉਂ, ਮੈਂ ਪਾਂਦਾ ਹਾਂ, ਮੈਂ ਪ੍ਰਾਪਤ ਕਰਦਾ ਹਾਂ।1। ਰੇਣੁ—ਚਰਨ-ਧੂੜ। ਕਮਾਵਉ—ਕਮਾਵਉਂ, ਮੈਂ ਕਮਾਂਦਾ ਹਾਂ। ਜੀਵਉ—ਜੀਵਉਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ਮੁਖਹੁ—ਮੂੰਹ ਨਾਲ। ਬੁਲਾਵਉ—ਮੈਂ ਬੁਲਾਂਦਾ ਹਾਂ।2।

ਅਰਥ:- ਹੇ ਮੇਰੇ ਮਨ! ਮੈਂ ਨੀਵਿਆਂ ਤੋਂ ਨੀਵਾਂ ਹੋ ਕੇ, ਬਹੁਤ ਨੀਵਾਂ ਹੋ ਕੇ, ਨਿਮਾਣਾ ਹੋ ਕੇ, ਗ਼ਰੀਬ ਬਣ ਕੇ, ਆਪਣੇ ਪ੍ਰਭੂ ਅੱਗੇ ਅਰਜ਼ੋਈ ਕਰਦਾ ਰਹਿੰਦਾ ਹਾਂ, (ਤਾ ਕਿ) ਜਿਵੇਂ ਭੀ ਹੋ ਸਕੇ ਮੈਂ ਆਪਣੇ ਉਸ ਪ੍ਰਭੂ ਨੂੰ ਚੰਗਾ ਲੱਗਣ ਲੱਗ ਪਵਾਂ।1। ਰਹਾਉ। ਹੇ ਮੇਰੇ ਮਨ! ਮਾਇਆ ਦੇ ਇਹ ਅਨੇਕਾਂ ਖਿਲਾਰੇ ਵਿਅਰਥ ਹਨ (ਕਿਉਂਕਿ ਇਹਨਾਂ ਨਾਲੋਂ ਸਾਥ ਟੁੱਟ ਜਾਣਾ ਹੈ), ਮੈਂ ਇਹਨਾਂ ਨਾਲੋਂ ਆਪਣਾ ਪਿਆਰ ਘਟਾਈ ਜਾ ਰਿਹਾ ਹਾਂ, (ਮੈਂ ਇਹੀ ਸਮਝਦਾ ਹਾਂ ਕਿ) ਜਿਵੇਂ ਮੇਰਾ ਆਪਣਾ-ਮਾਲਕ ਪ੍ਰਭੂ ਸੁਖ ਮੰਨਦਾ ਹੈ, ਮੈਂ ਭੀ ਉਸੇ ਵਿਚ (ਸੁਖ ਮੰਨ ਕੇ) ਇੱਜ਼ਤ ਪ੍ਰਾਪਤ ਕਰਦਾ ਹਾਂ।1। ਹੇ ਨਾਨਕ! (ਆਖ—) ਮੈਂ ਆਪਣੇ ਪ੍ਰਭੂ ਦੇ ਦਾਸਾਂ ਦੇ ਦਾਸਾਂ ਦੀ ਚਰਨ-ਧੂੜ ਮੰਗਦਾ ਹਾਂ, ਮੈਂ ਪ੍ਰਭੂ ਦੇ ਸੇਵਕਾਂ ਦੀ ਸੇਵਾ ਕਰਦਾ ਹਾਂ, ਸਾਰੇ ਸੁਖ ਸਾਰੀਆਂ ਵਡਿਆਈਆਂ ਮੈਂ ਇਸੇ ਵਿਚ ਹੀ ਸਮਝਦਾ ਹਾਂ। ਜਦੋਂ ਮੈਂ ਆਪਣੇ ਪ੍ਰਭੂ ਨੂੰ ਮੂੰਹ ਨਾਲ ਬੁਲਾਂਦਾ ਹਾਂ ਮੈਂ ਆਤਮਕ ਜੀਵਨ ਹਾਸਲ ਕਰ ਲੈਂਦਾ ਹਾਂ।2।5।

अर्थ :-हे मेरे मन ! मैं नीविआँ से नीवाँ हो के, बहुत नीवाँ हो के, निमाणा हो के, गरीब बन के, अपने प्रभु के आगे अरजोई करता रहता हूँ, (ता कि) जैसे भी हो सके मैं अपने उस भगवान को बढ़िया लगने लग जाऊं।1।रहाउ। हे मेरे मन ! माया के यह अनेकों खिलारे व्यर्थ हैं (क्योंकि इनका साथ टूट जाना है), मैं इनसे अपना प्यार घटाई जा रहा हूँ, (मैं यही समझता हूँ कि) जैसे मेरा अपना-स्वामी भगवान सुख मानता है, मैं भी उसी में (सुख मान के) इज्ज़त प्राप्त करता हूँ।1। हे नानक ! (बोल-) मैं अपने प्रभु के दासो के दासो की चरण-धूल माँगता हूँ, मैं भगवान के सेवकों की सेवा करता हूँ, सारे सुख सभी विडआईआँ मैं इसी में ही समझता हूँ। जब मैं अपने प्रभु को मुँह के साथ बुलाता हूँ मैं आत्मिक जीवन हासिल कर लेता हूँ।2।5।

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ 

Evening Hukamnama | Sri Harmandir Sahib ji | 10 August 2018

https://youtu.be/n4nOvukxixo

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੦ ਅਗਸਤ ੨੦੧੮,ਸ਼ੁੱਕਰਵਾਰ,੨੬ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੫੧)
ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਿਣ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

*ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਨਾਨਕ ਜੀ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥ ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥*

*सलोकु मः ३ ॥*
*रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥ पउड़ी ॥ जिना गुरु गोपिआ आपणा ते नर बुरिआरी ॥ हरि जीउ तिन का दरसनु ना करहु पापिसट हतिआरी ॥ ओहि घरि घरि फिरहि कुसुध मनि जिउ धरकट* *नारी ॥ वडभागी संगति मिले गुरमुखि सवारी ॥ हरि मेलहु सतिगुर दइआ करि* *गुर कउ बलिहारी ॥२३॥*

*अर्थ: (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। नानक जी! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं ॥१॥ जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। नानक जी! गुरु के प्यार में उस की बिरती होने के कारण भगवान ने उसे अपने साथ मिलाया है ॥२॥ पउड़ी ॥ जो मनुष्य प्यारे सतिगुरु की निन्दा करते हैं वह बहुत बुरे हैं,रब मेहर ही करे! हे भाई! उन का दर्शन ना करें, वह बड़े पापी और हतियारे हैं; मन से खोटे वह आदमी विभचारन स्त्री की तरह घर घर फिरते हैं। वडभागी मनुष्य सतिगुरु की निवाजी हुई गुरमुखों की संगत में मिलते हैं। हे हरी! मैं सदके हूँ सतिगुरु से, मेहर कर और सतिगुरु को मिला ॥२३॥*

*Salok Ma 3 ||*
*Re Jan Outhhaarai Dabiohu Suteaa Gaee Vihaae || Satgur Kaa Shabad Sun N Jaageo Antar N Oupjeo Chaao || Sareer Jalu Gun Baahraa Jo Gur Kaar N Kamaae || Jagat Jalandaa Ddith Mai Houmai Doojai Bhaae || Naanak Gur Sarnaaee Oubre Sach Man Shabad Dhheaae ||1|| Ma 3 || Shabad Rate Houmai Gaee Sobhaavantee Naar || Pir Kai Bhaanai Sadaa Chalai Taa Baneaa Seegaar || Sej Suhaavee Sadaa Pir Raavai Har Var Paaeaa Naar || Naa Har Marai N Kade Dukh Laagai Sadaa Suhaagan Naar || Naanak Har Prabh Mel Laee Gur Kai Het Piaar ||2|| Paurree || Jinaa Gur Gopeaa Aapnaa Te Nar Bureaaree || Har Jeeo Tin Kaa Darsan Naa Karahu Paapesatt Hateaaree || Ouh Ghar Ghar Fireh Kusudhh Man Jiu Dhharkatt Naaree || Vaddbhaagee Sangat Mile Gurmukh Savaaree || Har Melahu Satgur Daeaa Kar Gur Kau Balehaaree ||23||*

*Meaning: man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. Nanak Ji, those who seek the Guru’s Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. Nanak Ji, the Lord God unites her with Himself;* *she enshrines love and affection for the Guru. ||2|| Pauree: Those* *who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. ||23||*

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 10 August 2018

https://youtu.be/1deWsKKAtAo

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੦ ਅਗਸਤ ੨੦੧੮,ਸ਼ੁੱਕਰਵਾਰ,੨੬ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੫੭੨)
ਵਡਹੰਸੁ ਮਹਲਾ ੪ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥

वडहंसु महला ४ ॥ हंउ गुर बिनु हंउ गुर बिनु खरी निमाणी राम ॥ जगजीवनु जगजीवनु दाता गुर मेलि समाणी राम ॥ सतिगुरु मेलि हरि नामि समाणी जपि हरि हरि नामु धिआइआ ॥ जिसु कारणि हंउ ढूंढि ढूढेदी सो सजणु हरि घरि पाइआ ॥ एक द्रिस्टि हरि एको जाता हरि आतम रामु पछाणी ॥ हंउ गुर बिनु हंउ गुर बिनु खरी निमाणी ॥१॥

Wadahans, Fourth Mehl: Without the Guru, I am – without the Guru, I am totally dishonored. The Life of the World, the Life of the World, the Great Giver has led me to meet and merge with the Guru. Meeting with the True Guru, I have merged into the Naam, the Name of the Lord. I chant the Name of the Lord, Har, Har, and meditate on it. I was seeking and searching for Him, the Lord, my best friend, and I have found Him within the home of my own being. I see the One Lord, and I know the One Lord; I realize Him within my soul. Without the Guru, I am – without the Guru, I am totally dishonored. ||1||

ਹੰਉ = ਮੈਂ। ਖਰੀ = ਬਹੁਤ। ਨਿਮਾਣੀ = ਆਜਿਜ਼। ਜਗਜੀਵਨੁ = ਜਗਤ ਦਾ ਜੀਵਨ, ਜਗਤ ਨੂੰ ਜਿੰਦ ਦੇਣ ਵਾਲਾ। ਗੁਰ ਮੇਲਿ = ਗੁਰੂ ਦੇ ਮਿਲਾਪ ਦੀ ਰਾਹੀਂ। ਮੇਲਿ ਹਰੀ = ਹਰੀ ਦੇ ਮਿਲਾਪ ਵਿਚ। ਨਾਮਿ = ਨਾਮ ਵਿਚ। ਜਪਿ = ਜਪਿਆ। ਜਿਸੁ ਕਾਰਣਿ = ਜਿਸ (ਹਰਿ-ਸੱਜਣ ਨੂੰ ਮਿਲਣ) ਦੀ ਖ਼ਾਤਰ। ਘਰਿ = ਹਿਰਦੇ ਵਿਚ। ਦ੍ਰਿਸ੍ਟਿ = ਨਿਗਾਹ। ਏਕੋ = ਇਕ ਨੂੰ ਜਪੇ। ਜਾਤਾ = ਪਛਾਣਿਆ। ਆਤਮ ਰਾਮੁ = ਸਰਬ-ਵਿਆਪਕ ਪ੍ਰਭੂ।੧।

ਗੁਰੂ ਤੋਂ ਬਿਨਾ ਮੈਂ ਬਹੁਤ ਹੀ ਆਜਿਜ਼ ਸਾਂ। (ਜਦੋਂ ਗੁਰੂ ਮਿਲ ਪਿਆ, ਤਦੋਂ ਮੈਨੂੰ) ਜਗਤ ਦਾ ਜੀਵਨ ਦਾਤਾਰ ਪ੍ਰਭੂ (ਮਿਲ ਪਿਆ), ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮੈਂ (ਜਗ-ਜੀਵਨ ਪ੍ਰਭੂ ਵਿਚ) ਲੀਨ ਹੋ ਗਈ। (ਜਦੋਂ) ਗੁਰੂ (ਮਿਲਿਆ), ਤਦੋਂ ਮੈਂ ਪਰਮਾਤਮਾ ਦੇ ਮਿਲਾਪ ਵਿਚ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ, ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਨਾ ਸ਼ੁਰੂ ਕਰ ਦਿੱਤਾ। ਜਿਸ ਸੱਜਣ-ਪ੍ਰਭੂ ਨੂੰ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ। ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ਨੂੰ ਪਛਾਣ ਲਿਆ। ਗੁਰੂ ਤੋਂ ਬਿਨਾ ਮੈਂ (ਪਹਿਲਾਂ) ਬਹੁਤ ਹੀ ਆਜਿਜ਼ ਸਾਂ।੧।

गुरु के बिना में बहुत ही नासमझ था। (जब गुरु मिल गया, तब मुझे) जगत का जीवन दातार प्रभु ( मिल गया), गुरु के मिलाप की बरकत के साथ में (जगत – जीवन प्रभु में) लिन हो गयी। (जब) गुरु (मिला), तब में परमात्मा के मिलाप में परमात्मा के नाम में लिन हो गयी, मेने परमात्मा का नाम जपना शुरू कर दिया, नाम आरादना शुअरू कर दिया । जिस सजन-प्रभु के मिलन के खातिर में इतनी मेहनत कर रही थी उस सजन-हरी को मेने अपने हिर्दय में खोज लिया । मेंने एक नजर के साथ एक परमात्मा को ( हर जगह बस्ता) समझ लिया, मेने सरब- वियापक राम को पहचान लिया । गुरु के बिना में (पहले) बहुत ही नासमझ था।੧।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ