Morning Hukamnama | Sri Harmandir Sahib ji | 07 August 2018

https://youtu.be/peCx40c3mI8

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਅਗਸਤ ੨੦੧੮,ਮੰਗਲਵਾਰ ੨੩ ਸਾਵਣ(ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ (ਅੰਗ:੬੨੬)

सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

Sorat’h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||

ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।

Waheguru Ji Ka Khalsa
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Evening Hukamnama | Sri Harmandir Sahib ji | 06 August 2018

https://youtu.be/SgfwwRXtH_o

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੬ਅਗਸਤ ੨੦੧੮,ਸੋਮਵਾਰ,੨੨ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੦)
ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।੧।ਰਹਾਉ।ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧।ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ।੨।੬।੩੭।

☬ Translation in English:- ☬

DHANAASAREE, FIFTH MEHL:
My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. || 1 || The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. || 1 || Pause || That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. || 2 || 6 || 37 ||

WAHEGURU JI KA KHALSA
WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 06 August 2018

https://youtu.be/bWxXGWSbv-c

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੬ਅਗਸਤ ੨੦੧੮,ਸੋਮਵਾਰ,੨੨ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੭੧੭)
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

टोडी महला ५ ॥ साधसंगि हरि हरि नामु चितारा ॥ सहजि अनंदु होवै दिनु राती अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥

Todee, Fifth Mehl: In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. ||Pause|| I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. ||1||

ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਅੰਕੁਰੁ = (ਪਿਛਲੇ
ਬੀਜੇ ਹੋਏ ਭਲੇ ਕਰਮਾਂ ਦਾ) ਅੰਗੂਰ।ਰਹਾਉ। ਭੇਟਿਓ = ਮਿਲ ਪਿਆ। ਬਡ ਭਾਗੀ = ਵੱਡੀ ਕਿਸਮਤ ਨਾਲ। ਜਾ ਕੋ = ਜਿਸ (ਪਰਮਾਤਮਾ) ਦਾ। ਪਾਰਾਵਾਰਾ = ਪਾਰ ਅਵਾਰ, ਪਾਰਲਾ ਉਰਲਾ ਬੰਨਾ। ਕਰੁ = {ਇਕ-ਵਚਨ} ਹੱਥ। ਗਹਿ = ਫੜ ਕੇ। ਜਨੁ ਅਪੁਨਾ = ਆਪਣੇ ਸੇਵਕ ਨੂੰ। ਬਿਖੁ = ਜ਼ਹਰ, ਆਤਮਕ ਜੀਵਨ
ਨੂੰ ਮਾਰ ਮੁਕਾਣ ਵਾਲੇ ਮਾਇਆ ਦੇ ਮੋਹ ਦਾ ਜ਼ਹਰ।੧।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧

हे भाई! जो मनुख गुरु की सांगत में टिक के परमात्मा का नाम सिमरन करता रहता है
(उस के अन्दर आत्मिक अदोलता पैदा हो जाती है, उस) आत्मिक अदोलता के कारण (उस के अन्दर) दिन रात (हर समय) आनंद बना रहता है। ( हे भाई! साध संगरकी बरकत से) हम जीवों के पिछले किये कर्मो का भला अंगूर फूट पड़ता है। हे भाई! जिस परमात्मा के गुणों का अंत नहीं पाया जा सकता, जिस की हस्ती का आर पार का किनारा नहीं मिल सकता, वह परमात्मा अपने सेवक को (उसका) हाथ पकड़ के खाली संसार समुन्दर से बहार निकाल लेता है, (जिस सेवक को) बड़ी किस्मत से पूरा गुरु प्राप्त होता है ।१।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Evening Hukamnama | Sri Harmandir Sahib ji | 05 August 2018

https://youtu.be/eEPhQz-Z1h4

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੫ ਅਗਸਤ ੨੦੧੮,ਐਤਵਾਰ,੨੧ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੨)
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

धनासरी महला ५ ॥
वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥

☬ English Translation:- ☬

Dhanaasaree, Fifth Mehl:
The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; how can one be satisfied without the Lord? ||Pause||

☬ ਪੰਜਾਬੀ ਵਿਆਖਿਆ :- ☬

(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ।ਰਹਾਉ।

☬ हिंदी में अर्थ :- ☬

(हे भाई! दुनिया में) बड़े बड़े राजे हैं, बड़े बड़े जमींदार हैं, (माया के लिए) उनकी तृष्णा कभी नहीं ख़तम होती, वेह माया के अचंभों में मस्त रहते हैं, माया से चिपके रहते हैं। (माया के बिना) और कुछ उनको आँखों से धिकता नहीं। १। माया (के मोह) में (फंसे रह के) किसी मनुख ने माया की तृप्ति को प्राप्त नहीं किया है, जैसे आग को जलावन देते जाओ वः तृप्त नहीं होती। परमात्मा के नाम के बिना मनुख कभी तृप्त नहीं हो सकता। रहाउ।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 05 August 2018

https://youtu.be/qNMnLXpCJZ0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੫ ਅਗਸਤ ੨੦੧੮,ਐਤਵਾਰ,੨੧ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੬)
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||

ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ