Evening Hukamnama | Sri Harmandir Sahib ji | 04 August 2018

https://youtu.be/5EAEipCOlRk

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੪ ਅਗਸਤ ੨੦੧੮,ਸ਼ਨੀਵਾਰ,੨੦ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੪)
ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥

धनासरी महला ३ ॥
सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥

☬ English Translation:- ☬

Dhanaasaree, Third Mehl:
Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. ||1|| Serving the Guru, one obtains the wealth of the Lord’s Name. He is illumined and enlightened within, and he meditates on the Lord’s Name. ||Pause|| This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

☬ हिंदी में अर्थ :- ☬

हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥

WAHEGURU JI KA KHALSA
WAHEGURU JI KI FATEH JI

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 04 August 2018

https://youtu.be/gnzjj-k2LAg

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੪ ਅਗਸਤ ੨੦੧੮,ਸ਼ਨੀਵਾਰ,੨੦ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੬)
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

रागु धनासिरी महला ३ घरु ४ ੴ सतिगुर प्रसादि ॥

हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥

Raag Dhanaasaree, Third Mehl, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause||

ਹਮ = ਅਸੀਂ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।

ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

राग धनासरी, घर ४ में गुरु अमरदास जी की बानी।
अकाल पुरख एक है और सतगुरु की कृपा द्वारा मिलता है।
हे प्रभु! हम जीव तेरे (दर के) भिखारी हैं, तूँ सव्त्न्तर रह के सब को दातें (बख्शीश) देने वाला है। हे प्रभु! मेरे ऊपर दयावान हो। मुझ भिखारी को अपना नाम दो (ताकि) मैं सदा तेरे प्रेम के रंग में रंग रहूँ।१। हे प्रभु! में तेरे सदा कायम रहने वाले नाम से सदके कुर्बान जाता हूँ। तू सरे संसार जगत का आधार है; तू ही सब जीवों को पैदा करने वाला है कोई और (तेरे जैसा) नहीं है ।।

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 03 August 2018

https://youtu.be/yXaIK6_OO4w

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩ ਅਗਸਤ ੨੦੧੮,ਸ਼ੁੱਕਰਵਾਰ,੧੯ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੮)
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

*ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩। ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।*

*ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥*

*धनासरी महला ४ ॥*
*हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥*

*अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के* *लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥*

*Dhhanaasaree Mahalaa 4 ||*
*Har Har Boond Bhae Har Suaamee Ham Chaatrik Bilal Bil_laatee || Har Har Kirpaa Karahu Prabh Apnee Mukh Devahu Har Nimkhaatee ||1|| Har Bin Reh N Sakau Ik Raatee || Jiu Bin Amlai Amlee Mar Jaaee Hai Tiu Har Bin Ham Mar Jaatee || Rahaau || Tum Har Sarvar At Agaah Ham Leh N Sakeh Ant Maatee || Too Parai Parai Aprampar Suaamee Mit Jaanahu Aapan Gaatee ||2|| Har Ke Sant Janaa Har Japeo Gur Rang Chaloolai Raatee || Har Har Bhagat Banee At Sobhaa Har Japeo Ootam Paatee ||3|| Aape Thaakur Aape Sevak Aap Banaavai Bhaatee || Naanak Jan Tumree Sarnaaee Har Raakhahu Laaj Bhagaatee ||4||5||*

*Meaning: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments. Daas Nanak has come to Your Sanctuary, O Lord; protect and preserve the honor of Your devotee. ||4||5||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 03 August 2018

https://youtu.be/WwojN_3dM_E

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩ ਅਗਸਤ ੨੦੧੮,ਸ਼ੁੱਕਰਵਾਰ,੧੯ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੮)
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

धनासरी महला ५ ॥
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

Dhanaasaree, Fifth Mehl:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2||

ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥

Waheguru Ji Ka Khalsa,
Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 02 August 2018

https://youtu.be/rq3Vo_vv5YI

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨ ਅਗਸਤ ੨੦੧੮,ਵੀਰਵਾਰ ,੧੮ ਸਾਵਣ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੩੪)
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਵਿਆਖਿਆ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ॥੧॥ ਰਹਾਉ ॥ ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ॥੧॥ ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ॥੨॥ (ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ, ਪਰ, ਹੇ ਨਾਨਕ ਜੀ! (ਆਖੋ-) ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ॥੩॥੧੨॥੧੩੯॥

सोरठि महला ९ ॥
*प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥*

*अर्थ: हे मित्र! (अपने) मन में (यह बात) पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी) नहीं (बनता) ॥१॥ रहाउ ॥ हे मित्र! (जब मनुष्य)! सुख में (होता है, तब) कई यार दोस्त मिल के (उसके पास) बैठते हैं, और, (उस को) चारों तरफ से घेरी रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (फिर) कोई (उस के) पास नहीं आता ॥१॥ हे मित्र! घर की स्त्री (भी), जिस से बडा प्रेम होता है, जो सदा (खसम के) साथ रहती है, जिस ही समय (पती की) जीवातमा इस शरीर को छोड देती है, (स्त्री उस से यह कह कर) परे हट जाती है कि यह मर चुका है ॥੨॥ (हे मित्र! दुनिया की) इस तरह की रीत बनी हुई है जिस से (मनुष्य ने) प्यार पाया हुआ है, पर हे नानक जी! (कहो-) आखीर समय परमात्मा के बिना ओर कोई भी (मनुष्य की) मदद नही कर सकता ॥३॥१२॥१३९॥*

*Sorath Mahalaa 9 ||*
*Preetam Jaan* *Lehu Man Maahee || Apne Sukh Siu Hee Jag Faandheo Ko Kaahoo Ko Naahee ||1|| Rahaau || Sukh Mai Aan Bahut Mil Baithat Rehat Chahoo Dis Gherai || Bipat Paree Sabh Hee Sang Shhaaddit Kou N Aavat Nerai ||1|| Ghar Kee Naar Bahut Hit Jaa Siu Sadaa Rehat Sang Laagee || Jab Hee Hans Tajee Eh Kaañeaa Pret Pret Kar Bhaagee ||2|| Eh Bidhh Ko Biuhaar Baneo Hai Jaa Siu Nehu Lagaaeo || Ant Baar Naanak Bin Har Jee Ko_oo Kaam N Aaeo ||3||12||139||*

*Meaning: O dear friend, know this in your mind. The world is entangled in its own pleasures; no one is for anyone else. ||1|| Pause || In good times, many come and sit together, surrounding you on all four sides. But when hard times come, they all leave, and no one comes near you. ||1|| Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. ||2|| This is the way they act – those whom we love so much. At the very last moment, O Nanak Ji, no one is any use at all, except the Dear Lord. ||3||12||139||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ