Evening Hukamnama | Sri Harmandir Sahib ji | 20 July 2018

https://youtu.be/xajtA-ry4XQ

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੦ ਜੁਲਾਈ ੨੦੧੮,ਸ਼ੁੱਕਰਵਾਰ,੫ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੦੮)
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

*ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।*

*ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥*

*सलोक ॥*
*राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥*

*अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ​ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥*

*Salok ||*
*Raaj Kapttang Roop Kapttang Dhhan Kapttang Kul Garbateh || Sanchant Bikheaa Shhalang* *Shhidrang Naanak Bin Har Sang N Chaalte ||1|| Pekhandarro Kee Bhul Tumaa Disam Sohnaa || Addh N Lahandarro Mul Naanak Saathh N Julee Maaeaa ||2|| Paurree || Chaldeaa Naal N Chalai So Kiu Sanjeeai || Tis Kaa Kahu Keaa Jatan Jis Te Vanjeeai || Har Bisreai Kiu Triptaavai Naa Man Ranjeeai || Prabhoo Shhodd An Laagai Narak Samanjeeai || Hohu Kirpaal Daeaal Naanak Bhau Bhanjeeai ||10||*

*Meaning: Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak Ji, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak Ji; the riches of Maya will not go along with anyone. ||2|| Pauree: It shall not go along with you when you depart – why do you bother to collect it ? Tell me, why do you try so hard to acquire that which you must leave behind in the end ? Forgetting the Lord, how can you be satisfied ? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. ||10||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 20 July 2018

https://youtu.be/6-YdWqBRuyc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੦ ਜੁਲਾਈ ੨੦੧੮,ਸ਼ੁੱਕਰਵਾਰ,੫ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੮)
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥

Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 19 July 2018

https://youtu.be/0wDkOy2iCyM

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੯ ਜੁਲਾਈ ੨੦੧੮,ਵੀਰਵਾਰ,੪ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੩)
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

धनासरी महला ५ ॥
तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥

☬ English Translation:- ☬

Dhanaasaree, Fifth Mehl:
You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. ||1|| I have only one tongue – which of Your Glorious Virtues can I describe? Unlimited, infinite Lord and Master – no one knows Your limits. ||1||Pause|| You destroy millions of my sins, and teach me in so many ways. I am so ignorant – I understand nothing at all. Please honor Your innate nature, and save me! ||2||

☬ ਪੰਜਾਬੀ ਵਿਆਖਿਆ :- ☬

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥

☬ हिंदी में अर्थ :- ☬

हे प्रभु! तू सब दातें (बख्शीश) देने वाला है, तूँ मालिक हैं, तूँ सब को पलने वाला है, तूँ हमारा आगू हैं (जीवन-मार्गदर्शन करने वाला है) तूँ हमारा खसम है । हे प्रभु! तू ही इक इक पल हमारी पलना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बयंत मालिक प्रभु! किसी भी तरफ से तेरे गुणों का अंत नहीं खोजा हा सका। (मनुख की) एक जिव्हा से तेरा कौन कौन सा गुण बयां किया जाये।१।रहाउ। हे प्रभु! तूं हमारे करोड़ों अपराध नास करता है, तूं हमें अनेकों प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला सवभाव कायम रखता है ॥२॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 19 July 2018

https://youtu.be/O9rJFSoeqUk

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੯ ਜੁਲਾਈ ੨੦੧੮,ਵੀਰਵਾਰ,੪ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੧੫)
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥

Todee, Fifth Mehl: My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. ||2||2||19||

ਗਰਬਿ = ਅਹੰਕਾਰ ਵਿਚ। ਗਹਿਲੜੋ = ਗਹਿਲਾ, ਬਾਵਲਾ, ਝੱਲਾ। ਮੂੜੜੋ = ਮੂੜ੍ਹਾ, ਮੂਰਖ। ਹੀਓ = ਹਿਰਦਾ। ਰੇ = ਹੇ ਭਾਈ! ਮਹਰਾਜ ਰੀ = ਮਹਾਰਾਜ ਦੀ। ਮਾਇਓ = ਮਾਇਆ (ਨੇ)। ਡੀਹਰ ਨਿਆਈ = ਮੱਛੀ ਵਾਂਗ। ਮੋਹਿ = ਮੋਹ ਵਿਚ। ਫਾਕਿਓ = ਫਸਾ ਲਿਆ ਹੈ ॥ ਘਣੋ = ਬਹੁਤ। ਸਦ = ਸਦਾ। ਲੋੜੈ = ਮੰਗਦਾ ਹੈ। ਬਿਨੁ ਲਹਣੇ = ਭਾਗਾਂ ਤੋਂ ਬਿਨਾ। ਕੈਠੇ = ਕਿਸ ਥਾਂ ਤੋਂ, ਕਿਥੋਂ? ਮਹਰਾਜ ਰੋ = ਮਹਾਰਾਜ ਦਾ। ਗਾਥੁ = ਸਰੀਰ। ਵਾਹੂ ਸਿਉ = ਉਸ (ਸਰੀਰ) ਨਾਲ ਹੀ। ਲੁਭੜਿਓ = ਲੋਭ ਕਰ ਰਿਹਾ ਹੈ, ਮੋਹ ਕਰ ਰਿਹਾ ਹੈ। ਨਿਹਭਾਗੜੋ = ਨਿਭਾਗਾ। ਭਾਹਿ = (ਤ੍ਰਿਸ਼ਨਾ ਦੀ) ਅੱਗ। ਸੰਜੋਇਓ = ਜੋੜ ਰਿਹਾ ਹੈ ॥੧॥ ਮਨ = ਹੇ ਮਨ! ਸੀਖ = ਸਿੱਖਿਆ। ਸਾਧੂ ਜਨ = ਗੁਰਮੁਖਿ ਸਤਸੰਗੀ। ਸਗਲੋ = ਸਾਰੇ। ਥਾਰੇ = ਤੇਰੇ। ਪ੍ਰਾਛਤ = ਪਾਪ। ਜਾ ਕੋ = ਜਿਸ ਦਾ। ਗਾਠੜੀਓ = ਗਠੜੀ ਵਿਚੋਂ। ਗਰਭਾਸਿ = ਗਰਭ ਜੂਨ ਵਿਚ। ਨ ਪਉੜਿਓ = ਨਹੀਂ ਪੈਂਦਾ ॥੨॥੨॥੧੯॥

ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥

मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥ (मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥ हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 18 July 2018

https://youtu.be/MnHip4FMA9E

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੮ ਜੁਲਾਈ ੨੦੧੮,ਬੁੱਧਵਾਰ,੩ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੬)
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

*ਵਿਆਖਿਆ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ॥ ਰਹਾਉ ॥ ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ ਨਾਨਕ ਜੀ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥*

*धनासरी महला ५ ॥*
*फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥ नानक नामु निरंजनु गाईऐ पाईऐ सरब निधाना ॥ करि किरपा जिसु देइ सुआमी बिरले काहू जाना ॥३॥३॥२१॥*

*अर्थ: हे भाई! खोजते खोजते जब मैं गुरू महा पुरख को मिला, तो पूरे गुरू ने (मुझे) यह समझ दी की (माया के मोह से बचने के लिए) ओर सारी जुग्तियों में से एक भी जुगत काम नहीं आती। परमात्मा का नाम सिमरिया हुआ ही काम आता है ॥१॥ इस लिए, हे भाई! मैंने परमात्मा का सहारा ले लिया। (जब मैं) सरब-व्यापक परमात्मा के शरन पड़ा, तो मेरे सारे (माया के) जंजाल नाश हो गए ॥ रहाउ ॥ हे भाई! देव लोग, मात लोग, पाताल-सारी ही सृष्टि माया (के मोह में) फंसी हुई है। हे भाई! सदा परमात्मा का नाम सिमरिया करो, यही है जिंद को (माया के मोह से) बचाने वाला, यही है सारी कुलों को तारने वाला ॥२॥ नानक जी! माया से निरलेप परमातमा का नाम गाना चाहिए, (नाम की बरकत से) सभी खजानों की प्रापती हो जाती है, पर (यह भेत) किसी (वह) विरले मनुष्य ने समझा है जिस पर मालिक प्रभू आप मेहर कर के (नाम की दात) देता है ॥३॥३॥२१॥*

*Dhhanaasaree Mahalaa 5 ||*
*Firat Firat Bhette Jan Saadhoo Poorai Gur Samajhaaeaa || Aan* *Sagal Bidh Kaam N Aavai Har Har Naam Dhiaaeaa ||1|| Taa Te Moh Dhhaaree Outt Gopaal || Saran Pareo Pooran Parmesur Binse Sagal Janjaal || Rahaau || Surag Mirat Paeaal Bhoo Manddal Sagal Biaape Maae || Jeea Oudhhaaran Sabh Kul Taaran Har Har Naam Dhhiaae ||2|| Naanak Naam Niranjan Gaaeeai Paaeeai Sarab Nidhhaanaa || Kar Kirpaa Jis De Suaamee Birle Kaahoo Jaanaa ||3||3||21||*

*Meaning: Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. ||1|| For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world – all are engrossed in Maya. To save your soul, and liberate all your ancestors, meditate on the Name of the Lord, Har, Har. ||2|| Nanak Ji, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. ||3||3||21||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ