Morning Hukamnama | Sri Harmandir Sahib ji | 18 July 2018

https://youtu.be/dBccEdxNHEs

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੮ ਜੁਲਾਈ ੨੦੧੮,ਬੁੱਧਵਾਰ,੩ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੮)
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

धनासरी महला ५ ॥
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

Dhanaasaree, Fifth Mehl:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2||

ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ-ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ ॥੧॥ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ ॥ ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ-ਮਾਣ ਦਿੱਤਾ ॥੨॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 17 July 2018

https://youtu.be/K4g3mDbHkTc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੭ ਜੁਲਾਈ ੨੦੧੮,ਮੰਗਲਵਾਰ,੨ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੫੪)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ । (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ—ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ।੩। ਕਬੀਰ ਆਖਦਾ ਹੈ—ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ:- ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

रागु सोरठि बाणी भगत कबीर जी की घरु १
ੴ सतिगुर प्रसादि ॥
जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुटंबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥

raag sorath banee bhagat kabeer jee kee ghar 1
ik-oNkaar satgur parsaad.
jab jaree-ai tab ho-ay bhasam tan rahai kiram dal khaa-ee. kaachee gaagar neer parat hai i-aa tan kee ihai badaa-ee. ||1|| kaahay bha-ee-aa firtou fooli-aa fooli-aa. jab das maas uraDh mukh rahtaa so din kaisay bhooli-aa. ||1|| rahaa-o. ji-o maDh maakhee ti-o sathor ras jor jor Dhan kee-aa. martee baar layho layho karee-ai bhoot rahan ki-o dee-aa. ||2|| dayhuree la-o baree naar sang bha-ee aagai sajan suhaylaa. marghat la-o sabh log kutamb bha-i-o aagai hans akaylaa. ||3|| kahat kabeer sunhu ray paraanee paray kaal garas koo-aa. jhoothee maa-i-aa aap banDhaa-i-aa ji-o nalnee bharam soo-aa. ||4||2||

Meaning: Raag Sorat’h, The Word Of Devotee Kabeer Jee, First House:
One Universal Creator God. By The Grace Of The True Guru:
When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. ||1|| Why, O Siblings of Destiny, do you strut around, all puffed up with pride? Have you forgotten those days, when you were hanging, face down, for ten months? ||1||Pause|| Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?”||2|| His wife accompanies him to the threshold, and his friends and companions beyond. All the people and relatives go as far as the cremation grounds, and then, the soulswan goes on alone. ||3|| Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. ||4||2||

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 17 July 2018

https://youtu.be/kh2RUEA-XDE

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੭ ਜੁਲਾਈ ੨੦੧੮,ਮੰਗਲਵਾਰ,੨ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੦੦)
ਜੈਤਸਰੀ ਮਹਲਾ ੫ ਘਰੁ ੩ ਦੁਪਦੇ*
*ੴ ਸਤਿਗੁਰ ਪ੍ਰਸਾਦਿ ॥*
*ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥*

*ਪਦਅਰਥ: ਸੰਦੇਸਰੋ = ਪਿਆਰਾ ਸੰਦੇਸ਼। ਕਹੀਅਉ = ਦੱਸੋ। ਪ੍ਰਿਅ ਸੰਦੇਸਰੋ = ਪਿਆਰੇ ਦਾ ਮਿੱਠਾ ਸੁਨੇਹਾ। ਬਿਸਮੁ = ਹੈਰਾਨ। ਭਈ = ਹੋ ਗਈ। ਬਹੁ ਬਿਧਿ = ਕਈ ਕਿਸਮਾਂ। ਕਹਹੁ = ਦੱਸੋ। ਸਹੀਅਉ = ਹੇ ਸਹੇਲੀਹੋ!।੧।ਰਹਾਉ। ਕੋ = ਕੋਈ। ਕਹਤੋ = ਆਖਦਾ ਹੈ। ਮਹੀਅਉ = ਵਿਚ, ਮਾਹਿ। ਬਰਨੁ = ਰੰਗ {वर्ण}। ਦੀਸੈ = ਦਿੱਸਦਾ। ਚਿਹਨੁ = ਨਿਸ਼ਾਨ, ਲੱਛਣ। ਲਖੀਐ = ਨਜ਼ਰ ਆਉਂਦਾ। ਸੁਹਾਗਨਿ = ਹੇ ਸੁਹਾਗਣੋ! ਸਾਤਿ = ਸਤਿ, ਸੱਚ। ਬੁਝਹੀਅਉ = ਸਮਝਾਓ।੧। ਨਿਵਾਸੀ = ਨਿਵਾਸ ਰੱਖਣ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਵਾਸੀ = ਵੱਸਣ ਵਾਲਾ। ਲੇਪੁ = (ਮਾਇਆ ਦਾ) ਅਸਰ। ਅਲਪਹੀਅਉ = ਅਲਪ ਭੀ, ਰਤਾ ਭਰ ਭੀ। ਨਾਨਕੁ ਕਹਤ = ਨਾਨਕ ਆਖਦਾ ਹੈ। ਹੇ ਲੋਗਾ = ਹੇ ਲੋਕੋ! ਸੰਤ ਰਸਨ ਕੋ = ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉ = ਵੱਸਦਾ ਹੈ।੨।*

*ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥*

*जैतसरी महला ५ घरु ३ दुपदे*
*ੴ सतिगुर प्रसादि ॥*
*देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥*

*अर्थ: राग जैतसरी, घर ३ में गुरू अर्जन देव जी की दो-बंदों वाली बाणी।*
*अकाल पुरख एक है और सतिगुरु की कृपा द्वारा मिलता है।*
*(हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥*

*Jaitsaree Mahalaa 5 Ghar 3 Dupade*
*Ik Oankaar Satgur Parsaad ||*
*Dehu Sandesaro Kaheeau Pria Kaheeau || Bisam Bhaee Mai Bahu Bidhh Sunte Kehahu Suhaagan Saheeau ||1|| Rahaau || Ko Kehto Sabh Baahar Baahar Ko Kehto Sabh Maheeau || Baran N Deesai Chihan N* *Lakheeai Suhaagan Saat Bujhheeau ||1|| Sarab Nivaasee Ghatt Ghatt Vaasee Lep Nahee Alapheeau || Naanak Kehat Sunhu Re Logaa Sant Rasan Ko Basheeau ||2||1||2||*

*Meaning: Jaitsaree Mahalaa 5 Ghar 3 Dupade*
*One Universal Creator God. By The Grace Of The True Guru:*
*Give me a message from my Beloved – tell me, tell me! I am wonder-struck, hearing the many reports of Him; tell them to me, O my happy sister soul-brides. ||1|| Pause || Some say that He is beyond the world – totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained – He is unstained. Says Nanak Ji, listen, O people: He dwells upon the tongues of the Saints. ||2||1||2||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 16 July 2018

https://youtu.be/-xLgrlBeAys

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੬ ਜੁਲਾਈ ੨੦੧੮,ਸੋਮਵਾਰ,੧ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੬)
ਜੈਤਸਰੀ ਮਹਲਾ ੪ ਘਰੁ ੧ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥*

*ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩। ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।*

*ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥*

*जैतसरी महला ४ घरु १ चउपदे*
*ੴसतिगुर प्रसादि ॥*
*मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह* *मिलंथा ॥४॥१॥*

*अर्थ: राग जैतसरी, घर १ में गुरु रामदास जी की चार-बन्दों वाली बाणी।*
*अकाल पुरख एक है और सतिगुरु की कृपा द्वारा मिलता है।*
*(हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥*

*Jaitsaree Mahalaa 4 Ghar 1 Choupade*
*Ik Oankaar Satgur Parsaad ||*
*Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam Dhrirraaeiaa Bin Naave Jeevan Birathhaa || Rahaau || Bin Gur Moorr Bhae Hai Manmukh Te Moh Maaeyaa Nit Faathhaa || Tin Saadhhoo Charan N Seve Kabhoo Tin Sabh Janam Akaathhaa ||2|| Jin Saadhhoo Charan Saadhh Pag Seve Tin Safaleo Janam Sanaathhaa || Mo Kau Keejai Daas Daas Daasan Ko Har Daeaa Dhhaar Jagannaathhaa ||3|| Ham Andhhule Giaanheen Ageaanee Kiu Chaaleh Maarag Panthhaa || Ham Andhhule Kau Gur Anchal Deejai Jan Naanak Chaleh Milanthhaa ||4||1||*

*Meaning: Jaitsaree Mahalaa 4 Ghar 1 Choupade*
*One Universal Creator God. By The Grace Of The True Guru:*
*The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how* *can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 16 July 2018

https://youtu.be/R4iyWy_O720

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੬ ਜੁਲਾਈ ੨੦੧੮,ਸੋਮਵਾਰ,੧ ਸਾਵਣ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੨)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

रागु धनासरी बाणी भगत कबीर जी की ੴ सतिगुर प्रसादि ॥
राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह स्मपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. ||1||Pause|| Your spouse, children, body, house and possessions – you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world-ocean, by chanting the Lord’s Name. ||2||

ਭਾਈ = ਹੇ ਭਾਈ! ਬੂਡਤੇ = (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ’ ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ-ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ।। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ ‘ਰਾਮ ਰਾਮ’ ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ।। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨।

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

हे भाई! प्रभु का सुमिरन कर, प्रभु का सुमिरन कर। सदा राम का सुमिरन कर। प्रभु का सिमरन किये बिना बहुत जीव (विकारों में) डूबते हैं।१।रहाउ। पत्नी, पुत्र, सरीर, घर, दौलत -यह सरे सुख देने वाले लगते हैं, परन्तु जब मौत-रूप तेरा अंत समां आया, तो इन में से कोई भी तेरा अपना नहीं रह जायेगा ।१। अजामल, गज, गणिका- ये तीनो विकार करते रहे, परन्तु जब परमात्मा का नाम इन्होने जपा, तो यह भी इन विकारों से पार निकल गए।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!