Evening Hukamnama | Sri Harmandir Sahib ji | 15 July 2018

https://youtu.be/OPQKRRbTo9U

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੫ ਜੁਲਾਈ ੨੦੧੮,ਐਤਵਾਰ,੩੧ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੮)
ਧਨਾਸਰੀ ਮਹਲਾ ੪ ॥
*ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

*ਵਿਆਖਿਆ: ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ ॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥ ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥ ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥*

*धनासरी महला ४ ॥*
*कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥*

*अर्थ: हे भाई! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ ? (उत्तर-) परमात्मा के नाम का जाप* *बेड़ी है, नाम ही तुलहा है। जिस मनुष्य ने हरी-नाम जपा वह तैराक बन के (संसार-समुँद्र से) पार निकल जाता है ॥१॥ हे प्रभू जी! (दुनिया के विकारों के झंझटों में से) अपने सेवक की इज्ज़त बचा ले। हे हरी! मुझे अपना नाम जपने की समर्था दे। मैं (तेरे से) सिर्फ तेरी भक्ति का दान मांग रहा हूँ ॥ रहाउ ॥ हे भाई! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है ॥२॥ हे भाई! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कल्याण रूप (परमात्मा प्रगट हो गया, मानों) ठंडक पहुँचाने वाला चाँद चड़ गया, जिस ने (उन के हृदय में से) तृष्णा की अग्नि बुझा दी; (जिस ने विकारों का) तपता सुर्य (शांत कर दिया) ॥੩॥ हे प्रभू! तूँ सब से बड़ा हैं, तूँ सर्व-व्यापक हैं; तूँ अपहुँच हैं; ज्ञान-इन्द्रियों के द्वारा तेरे तक पहुंच नहीं हो सकती। तूँ (हर जगह) आप ही आप, आप ही आप हैं। हे प्रभू! अपने दास नानक पर मेहर कर, और, अपने दासों के दासों का दास बना ले ॥४॥६॥*

*Dhhanaasaree Mahalaa 4 ||*
*Kaljug Kaa Dharam Kahahu Tum Bhaaee Kiv Shhootteh Ham Shhuttkaakee || Har Har Jap Berree Har Tulhaa Har Japeo Tarai Taraakee ||1|| Har Jee Laaj Rakhahu Har Jan Kee || Har Har Japan Japaavahu Apnaa Ham Maagee Bhagat Ikaakee || Rahaau || Har Ke Sevak Se Har Peaare Jin Japeo Har Bachnaakee || Lekhaa Chitr Gupat Jo Likheaa Sabh Shhoottee Jam Kee Baakee ||2|| Har Ke Sant Japeo Man Har Har Lag Sangat Saadh Janaa Kee || Diniar Soor Trisnaa Agan Bujhaanee Siv Chareo Chand Chandaakee ||3|| Tum Vadd Purakh Vadd Agam Agochar Tum Aape Aap Apaakee || Jan Naanak Ko Prabh Kirpaa Keejai Kar Daasan Daas Dasaakee ||4||6||*

*Meaning: Tell me, O Siblings of Destiny, the religion for this Dark Age of Kali Yuga. I seek emancipation – how can I be emancipated ? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on Daas Nanak, and make him the slave of the slave of Your slaves. ||4||6||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 15 July 2018

https://youtu.be/R6nczxuh-AE

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੫ ਜੁਲਾਈ ੨੦੧੮,ਐਤਵਾਰ,੩੧ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੨)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

रागु धनासरी बाणी भगत कबीर जी की ੴ सतिगुर प्रसादि ॥
राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह स्मपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. ||1||Pause|| Your spouse, children, body, house and possessions – you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world-ocean, by chanting the Lord’s Name. ||2||

ਭਾਈ = ਹੇ ਭਾਈ! ਬੂਡਤੇ = (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ’ ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ-ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ।। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ ‘ਰਾਮ ਰਾਮ’ ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ।। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨।

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

हे भाई! प्रभु का सुमिरन कर, प्रभु का सुमिरन कर। सदा राम का सुमिरन कर। प्रभु का सिमरन किये बिना बहुत जीव (विकारों में) डूबते हैं।१।रहाउ। पत्नी, पुत्र, सरीर, घर, दौलत -यह सरे सुख देने वाले लगते हैं, परन्तु जब मौत-रूप तेरा अंत समां आया, तो इन में से कोई भी तेरा अपना नहीं रह जायेगा ।१। अजामल, गज, गणिका- ये तीनो विकार करते रहे, परन्तु जब परमात्मा का नाम इन्होने जपा, तो यह भी इन विकारों से पार निकल गए।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 14 July 2018

https://youtu.be/61_PuyCzjmM

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੪ ਜੁਲਾਈ ੨੦੧੮,ਸ਼ਨੀਵਾਰ,੩੦ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੧੮)
ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

*ਪਦਅਰਥ: ਗਤਿ = ਆਤਮਕ ਅਵਸਥਾ। ਪਾਹਿ = ਪਾਸ। ਨਿਬੇਰੋ = ਨਿਬੇੜਾ, ਫ਼ੈਸਲਾ। ਸਾਹਿਬ = ਹੇ ਮਾਲਕ! ਖਤੇ = ਪਾਪ। ਕਰਿ ਫੇਰੋ = ਕਰਦਾ ਫਿਰਦਾ ਹਾਂ।੧। ਠਾਕੁਰੁ = ਪਾਲਣਹਾਰ। ਨੇਰੋ = ਨੇੜੇ, ਅੰਗ = ਸੰਗ। ਮੋਹਿ = ਮੈਨੂੰ। ਚੇਰੋ = ਚੇਰਾ, ਦਾਸ।੧।ਰਹਾਉ। ਸੁਆਮੀ = ਹੇ ਮਾਲਕ! ਗੁਨੀ = ਗੁਣਾਂ ਦਾ ਮਾਲਕ। ਗਹੇਰੋ = ਡੂੰਘਾ। ਸਿਲਕ = ਫਾਹੀ। ਦਾਸਰੋ = ਨਿੱਕਾ ਜਿਹਾ ਦਾਸ। ਤਉ = ਤਦੋਂ। ਨਿਹੋਰੋ = ਮੁਥਾਜੀ।੨।*

*ਅਰਥ: ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ ॥੧॥ ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ ॥੧॥ ਰਹਾਉ ॥ ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ॥੨॥੭॥੩੫॥*

*सोरठि महला ५ ॥*
*अंतर की गति तुम ही जानी तुझ ही पाहि निबेरो ॥ बखसि लैहु साहिब प्रभ अपने लाख खते करि फेरो ॥१॥ प्रभ जी तू मेरो ठाकुरु नेरो ॥ हरि चरण सरण मोहि चेरो ॥१॥ रहाउ ॥ बेसुमार बेअंत सुआमी ऊचो गुनी गहेरो ॥ काटि सिलक कीनो अपुनो दासरो तउ नानक कहा निहोरो ॥२॥७॥३५॥*

*अर्थ: हे मेरे अपने मालिक प्रभू! मेरे दिल की हालत तूँ ही जानता हैं, तेरी श़रण पड़ने से ही (मेरी अंदर वाली मंदी हालत का) खात्मा हो सकता है। मैं लाखों पाप करता फिरता हूँ। हे मेरे मालिक! मुझे बख़्श़ ले ॥੧॥ हे प्रभू जी! तूँ मेरा पालनहारा मालिक हैं, मेरे अंग-संग वसता हैं। हे हरी! मुझे अपने चरणों की श़रण में रख, मुझे अपना दास बनाई रख ॥੧॥ रहाउ ॥ हे बेशुमार प्रभू! हे बेअंत! हे मेरे मालिक! तूँ ऊँची आत्मिक अवस्था वाला हैं, तूँ सारे गुणों का मालिक हैं, तूँ गहरा हैं। हे नानक जी! (कहो – हे प्रभू! जब तूँ किसी मनुष्य की विकारों की) फांसी काट के उस को अपना दास बना लेता हैं, तब उस को किसी की मोहताजी नहीं रहती ॥२॥७॥३५॥*

*Sorath Mahalaa 5 ||*
*Antar Kee Gat Tum Hee Jaanee Tujh Hee Paahe Nibero || Bakhas Laihu Saahib Prabh Apne Laakh Khate Kar Fero ||1|| Prabh Jee Too Mero Thaakur Nero || Har Charan Saran Mohe Chero ||1|| Rahaau || Besumaar Beant Suaamee Oocho Gunee Gahero || Kaatt Silak Keeno Apuno Daasaro Tau Naanak Kahaa Nehoro ||2||7||35||*

*Meaning: Only You know the state of my innermost self; You alone can judge me. Please forgive me, O Lord God Master; I have committed thousands of sins and mistakes.* *||1|| O my Dear Lord God Master, You are always near me. O Lord, please bless Your disciple with the shelter of Your feet. ||1|| Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak Ji His Daas, and now, what does he owe to anyone else ? ||2||7||35||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 14 July 2018

https://youtu.be/zXohT130W8w

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੪ ਜੁਲਾਈ ੨੦੧੮,ਸ਼ਨੀਵਾਰ,੩੦ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੧੬)
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥
ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ।।ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥

सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥

Sorat’h, Fifth Mehl: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2||

ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ ॥੧॥ ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ ॥ ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ ॥੨॥

ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥

मनुख माया के मोह के (आत्मिक) अन्धकार में मस्त रह के सभी दातें देने वाले प्रभु के साथ जीव गहरी साँझ नहीं बनाता। जिस परमात्मा ने शरीर जीवन बना करके जीव को पैदा किया हुआ है, (उस को भुला कर) अपनी ताकत को ही बड़ा समझता है। हे मुर्ख मन! मालिक प्रभु (तेरी सब हरकतें हर समय ) देख रहा है। तू जो कुछ करता है मालिक प्रभु वोही वोही जान लेता है, (उससे तेरी) कोई भी हरकत छुपी हुई नहीं रह सकती।रहाउ।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 13 July 2018

https://youtu.be/pg-SiTg3Duc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੩ ਜੁਲਾਈ ੨੦੧੮,ਸ਼ੁੱਕਰਵਾਰ,੨੯ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੪)
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨।

*ਅਰਥ: ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥*

*धनासरी, भगत रविदास जी की*
*ੴ सतिगुर परसाद ॥*
*हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥*

*अर्थ: राग धनासरी में भगत रविदास जी की बाणी।*
*अकाल पुरख एक है और सतिगुरू की कृपा द्वारा मिलता है।*
*(हे माधो!) मेरे जैसा कोई दीन और कंगाल नहीं, और, तेरे, जैसा कोई दया करने वाला नहीं, (मेरी कंगालता का) अब ओर पछतावा करने की ज़रुरत नहीं। (हे सुंदर राम!) मुझे दास को यह पूरन सिदक बख़्श़ कि मेरा मन तेरी सिफ़त-सलाह की बातों में ही लगा रहे ॥१॥ हे सुंदर राम! मैं तुझसे सदा सदके हूँ, तूँ किस कारण मेरे साथ नहीं बोलता ? ॥ रहाउ ॥ रविदास जी कहते हैं- हे माधो! कई जन्मों से मैं तुझ से विछुड़ा आ रहा हूँ (कृपा कर, मेरा) यह जन्म तेरी याद में बीते; तेरा दीदार किए बहुत समय हो गया है, (दर्शन की) आश में ही मैं जीवित हूँ ॥२॥१॥*

*Dhhanaasaree Bhagat Ravidaas Jee Kee*
*Ik Oankaar Satgur Parsaad ||*
*Ham Sar Deen Daeaal N Tum Sar Ab Pateeaar Kiaa Keejai || Bachnee Tor Mor Man Maanai Jan Kau Pooran Deejai ||1|| Hau Bal Bal Jaau Rameeaa Kaarne || Kaaran Kavan Abol || Rahaau || Bahut Janam Bishhure Thhe Maadhho Ehu Janam Tumhaare Lekhe || Keh Ravidaas Aas Lag Jeevau Chir Bhaeo Darsan Dekhe ||2||1||*

*Meaning: Dhhanaasaree, Devotee Ravi Daas Jee:*
*One Universal Creator God. By The Grace Of The True Guru:*
*There is none as forlorn as I am, and none as Compassionate as You; what need is there to test us now ? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent ? || Pause || For so many incarnations, I have been separated from You, Lord; I dedicate this life to You. Says Ravidaas Ji: placing my hopes in You, I live; it is so long since I have gazed upon the Blessed Vision of Your Darshan. ||2||1||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ