Morning Hukamnama | Sri Harmandir Sahib ji | 13 July 2018

https://youtu.be/1ojcDkPWLYU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੩ ਜੁਲਾਈ ੨੦੧੮,ਸ਼ੁੱਕਰਵਾਰ,੨੯ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੮)
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥

Dhanaasaree, Fourth Mehl: Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ||Pause|| The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. ||4||6||

ਪਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ—ਹੇ ਭਾਈ! ਕਿਵ ਛੂਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1। ਲਾਜ—ਇੱਜ਼ਤ। ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ। ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ,ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ{ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ—ਮੁੱਕ ਗਈ। ਬਾਕੀ—ਹਿਸਾਬ।2। ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—ਕੱਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3। ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ,ਉਤੇ। ਕਰਿ—ਬਣਾ ਲੈ।4।

ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।

अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे HB भगवान ! अपने दास नानक ऊपर कृपा कर, और, अपने दासो के दासो का दास बना ले।4।6।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 12 July 2018

https://youtu.be/wFqNPbfVnUg

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੨ ਜੁਲਾਈ ੨੦੧੮,ਵੀਰਵਾਰ,੨੮ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੩)
ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

*ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ। ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪। ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨। ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩। ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪।*

*ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥*

*धनासरी महला ५ घरु १२*
*ੴ सतिगुर प्रसादि ॥*
*बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥*

*अर्थ: राग धनासरी, घर १२ में गुरू अर्जन देव जी की बाणी।*
*अकाल पुरख एक है और सतिगुरु की कृपा द्वारा मिलता है*
*हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरु मिल जाता है, (गुरु के द्वारा) परमात्मा की सेवा-भगती करने से उस के करोड़ो पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग जोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र को पार कर जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक जम भी नजदीक नहीं आते (मौत का डर नहीं लगता, आतमिक मौत नजदीक नहीं आती ॥४॥* *हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की शरण पड़ कर (अनेकों जीव तृष्णा की आग से) बच निकलते हैं ॥५॥१॥५५॥*

*Dhhanaasaree Mahalaa 5 Ghar 12*
*Ik Oankaar Satgur Parsaad ||*
*Bandnaa Har Bandnaa Gun Gaavahu Gopaal Raae || Rahaau || Vaddai Bhaag Bhette Gurdevaa || Kott Praadh Mitte Har Sevaa ||1|| Charan Kamal Jaa Kaa Man Raapai || Sog Agan Tis Jan N Biaapai ||2|| Saagar Tareaa Saadhhoo Sange || Nirbhau Naam Japahu Har Range ||3|| Par Dhhan Dokh Kishh Paap N Ferre || Jam Jandaar N Aavai Nerre ||4|| Trisnaa Agan Prabh Aap Bujhaaee || Naanak Oudhhre Prabh Sarnaaee ||5||1||55||*

*Meaning: Dhhanaasaree Mahalaa 5 Ghar 12*
*One Universal Creator God. By The Grace Of The True Guru:*
*I bow in reverence to the Lord, I bow in reverence. I sing the Glorious Praises of the Lord, my King. || Pause || By great good fortune, one meets the Divine Guru. Millions of sins are erased by serving the Lord. ||1|| One whose mind is imbued with the Lord’s lotus feet Is not afflicted by the fire of sorrow. ||2|| He crosses over the world-ocean in the Saadh Sangat, the Company of the Holy. He chants the Name of the Fearless Lord, and is imbued with the Lord’s Love. ||3|| One who does not steal the wealth of others, who does not commit evil deeds or sinful acts – the Messenger of Death does not even approach him. ||4|| God Himself quenches the fires of desire. O Nanak Ji, in God’s Sanctuary, one is saved. ||5||1||55||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 12 July 2018

https://youtu.be/ztPRJ8CxGMs

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੨ ਜੁਲਾਈ ੨੦੧੮,ਵੀਰਵਾਰ,੨੮ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੭੫੩)
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

रागु सूही महला ३ घरु १ असटपदीआ ੴ सतिगुर प्रसादि ॥ नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥

Raag Soohee, Third Mehl, First House, Ashtapadees: One Universal Creator God. By The Grace Of The True Guru: Everything comes from the Naam, the Name of the Lord; without the True Guru, the Naam is not experienced. The Word of the Guru’s Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. ||1|| I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain absorbed in celestial ecstasy. ||1||Pause||

ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧। ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ।

ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।।

Waheguru Ji Ka Khalsa,
Waheguru Ji Ki Fateh Ji

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 11 July 2018

https://youtu.be/eLpjXPB5t_w

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੧ ਜੁਲਾਈ ੨੦੧੮,ਬੁੱਧਵਾਰ,੨੭ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੫)
ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

*ਪਦਅਰਥ: ਲਾਗੋ = ਲੱਗ ਗਿਆ ਹੈ। ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ।੧।ਰਹਾਉ।ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ।੧। ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ।੨।*

*ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ, ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥*

*धनासरी महला ५ ॥*
*मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१७॥*

*अर्थ: हे भाई! (उस गुरू की कृपा से) मेरा परमात्मा के साथ प्यार बन गया है, वह गुरू मेरा भी सदा के लिए मददगार बन गया है, जिस गुरू ने (शरण आए प्रत्येक मनुष्य​ का) बोदी वाला तारा ही सदा काट दिया है (जो गुरू प्रत्येक शरण आए मनुष्य के दुखों की जड़ ही काट देता है) ॥१॥ रहाउ ॥ (हे भाई! वह परमात्मा अपने सेवकों को अपने) हाथ दे कर (दुखों से) बचाता है, (सेवकों को) अपना बना कर उनका सारा दुख-दर्द मिटा देता है। परमात्मा अपने सेवकों का आप मददगार बनता है, और, उनकी निंदा करने वालों के मुँह काले करता है ॥१॥ सदा कायम रहने वाला मालिक (अपने सेवकों का आप) रक्षक बनता है, उनको अपने गले से लगा कर रखता है। हे नानक जी! परमात्मा के सेवक परमात्मा के गुण गा गा कर, और, सदा आतमिक आनंद मान कर (दुखों क्लेशों से) निडर हो जाते हैं ॥२॥१७॥*

*Dhhanaasaree Mahalaa 5 ||*
*Meraa Laago Raam Siu Het || Satgur Meraa Sadaa Sahaaee Jin Dukh Kaa Kaatteaa Ket ||1|| Rahaau || Haathh De_e Raakheo Apunaa Kar Birthhaa Sagal Mittaaee || Nindak Ke Mukh Kaale Keene Jan Kaa Aap Sahaaee ||1|| Saachaa Saahib Hoaa Rakhvaalaa Raakh Lee_e Kanth Laae || Nirbhau Bhae Sadaa Sukh Maane Naanak Har Gun Gaae ||2||17||*

*Meaning: I have fallen in* *love with the Lord. My True Guru is always my help and support; He has torn down the banner of pain. ||1|| Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. ||1|| The True Lord and Master has become my Saviour; hugging me close in His embrace, He has saved me. Nanak Ji has become fearless, and he enjoys eternal peace, singing the Glorious Praises of the Lord. ||2||17||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 11 July 2018

https://youtu.be/Dza_3J_rUwM

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੧ ਜੁਲਾਈ ੨੦੧੮,ਬੁੱਧਵਾਰ,੨੭ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੫ )
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥

धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥

Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause||

ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।

राग धनासरी, घर २ में गुरु नानक देव जी की आठ-बंदो वाली बाणी। अकाल पुरख एक है और सतगुरु की कृपा द्वारा मिलता है। गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) aatimik जीवन dene वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ। ।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!