Evening Hukamnama | Sri Harmandir Sahib ji | 10 July 2018

https://youtu.be/RHuwpu5WFtg

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੦ ਜੁਲਾਈ ੨੦੧੮,ਮੰਗਲਵਾਰ,੨੬ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੭੨੭)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

*ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ = ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।*

*ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥*

*तिलंग बाणी भगता की कबीर जी*
*ੴ सतिगुर प्रसादि ॥*
*बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान मिह्याने‍ लहंग दरीआ गुसल करदन बूद ॥ करि फकरु दाइम लाइ चसमे जह तहा मउजूदु ॥३॥ अलाह पाकं पाक है सक करउ जे दूसर होइ ॥ कबीर करमु करीम का उहु करै जानै सोइ ॥४॥१॥*

*अर्थ: राग तिलंग में भगतों की बाणी; कबीर जी की।*
*अकाल पुरख एक है और सतिगुरू की कृपा द्वारा मिलता है।*
*हे भाई! (वाद-विवाद की खातिर) वेदों कतेबों के हवाले दे दे कर ज्यादा बातें करने से (मनुष्य के अपने) दिल का सहम दूर नहीं होता। (हे भाई!) अगर आप अपने मन को एक पल भर ही टिकाउ, तो आपको सब में ही रब वस्ता दिखेगा (किसी के विरुद्ध तर्क करने की जरुरत नहीं पड़ेगी) ॥१॥ हे भाई! (अपने ही) दिल को हर समय खोज, (बहस करने की) घबराहट में न भटक। यह जगत एक जादू सा है, एक तमाश़ा सा है, (इस में से इस व्यर्थ वाद-विवाद के द्वारा) हाथ आने वाली कोई शै नहीं ॥१॥ रहाउ ॥ बे-समझ लोग (अन-मतों की धर्म-पुस्तकों के बारे यह) पढ़ पढ़ कर (कि इन में जो लिखा है) झूठ (है), ख़ुश हो हो कर बहस करते हैं। (परन्तु वो यह नहीं जानते कि) सदा कायम रहने वाला रब सृष्टि में (भी) वस्ता है, (ना वह अलग सातवें आसमान पर बैठा है और) ना वह परमात्मा कृष्ण की मूर्ति​ है ॥२॥ (सातवें आसमान पर बैठा समझने की जगह, हे भाई!) वह प्रभू-रूप दरिया पर अंतःकरण में लहरें मार रहा है, तुझे उस में स्नान करना था। सो, उस की सदा बंदगी कर, (यह भगती का) चश्मा लगा (कर देख), वह हर जगह मौजूद है ॥३॥ रब सब से पवित्र (हस्ती) है (उस से पवित्र कोई अन्य नहीं है), इस बात पर मैं तब ही शंका करूं, अगर उस रब जैसा कोई अन्य हो। हे कबीर जी! (इस बात को) वह मनुष्य​ ही समझ सकता है जिस को वह समझने-योग्य बनाए। और, यह बख़्श़श़ उस बख़्श़श़ करने वाले के अपने हाथ है ॥४॥१॥*

*Tilang Baanee Bhagtaa Kee Kabeer Jee*
*Ik Oankaar Satgur Parsaad ||*
*Bed Kateb Iftraa Bhaaee Dil Kaa Fikar N Jaae || Ttuk Dam Karaaree Jau Karahu Haajir Hajoor Khudaae ||1|| Bande Khoj Dil Har Roj Naa Fir Paresaanee Maahe || Eh Ju Duneeaa Sehar Melaa Dasatgeeree Naahe ||1|| Rahaau || Darog Parr Parr Khusee Hoe Bekhabar Baad Bakaahe || Hak Sach Khaalak Khalak Meaane Seaam Moorat Naahe ||2|| Asmaan Meaane Lahang Dareeaa Gusal Kardan Bood || Kar Fakar Daaem Laae Chasme Jeh Tahaa Maujood ||3|| Alaah Paakang Paak Hai Sak Karau Je Doosar Hoe || Kabeer Karam Kareem Kaa Ouhu Karai Jaanai Soe ||4||1||*

*Meaning: Tilang, The Word Of Devotee Kabeer Jee:*
*One Universal Creator God. By The Grace Of The True Guru:*
*The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1|| Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2|| Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. ||3|| The Lord is the purest of the pure; only through doubt could there be another. O Kabeer Ji, mercy flows from the Merciful Lord; He alone knows who acts. ||4||1||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 10 July 2018

https://youtu.be/9PvIJ2uIlfU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੦ ਜੁਲਾਈ ੨੦੧੮,ਮੰਗਲਵਾਰ,੨੬ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੫੮੪)
ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

वडहंसु महला ३ ॥
इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥

Wadahans, Third Mehl:
This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart regretfully. Without the Name, there is no peace. As one acts here, so does he obtain his rewards; the self-willed manmukh loses his honor. In the City of Death, there is pitch darkness, and huge clouds of dust; neither sister nor brother is there. This body is frail; old age is overtaking it. ||1||

ਜਜਰੀ = ਪੁੱਗਾ, ਨਾਸ ਹੋ ਜਾਣ ਵਾਲਾ। ਇਸ ਨੋ = ਇਸ ਨੂੰ। ਜਰੁ = ਬੁਢੇਪਾ। ਪਹੁਚੈ ਆਏ = ਪਹੁਚੈ ਆਇ, ਆ ਅੱਪੜਦਾ ਹੈ। ਗੁਰਿ = ਗੁਰੂ ਨੇ। ਸੇ = ਉਹ ਮਨੁੱਖ {ਬਹੁ-ਵਚਨ}। ਉਬਰੇ = ਬਚ ਜਾਂਦੇ ਹਨ। ਹੋਰੁ = ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ। ਆਵੈ = ਜੰਮਦਾ ਹੈ। ਜਾਏ = ਮਰਦਾ ਹੈ। ਹੋਰਿ = {ਲਫ਼ਜ਼ ‘ਹੋਰੁ’ ਦਾ ਬਹੁ-ਵਚਨ} ਹੋਰ, (ਭਾਵ) ਉਹ ਬੰਦੇ ਜੋ ਗੁਰੂ ਦੀ ਸਰਨ ਨਹੀਂ ਆਉਂਦੇ। ਜੰਮਹਿ = ਜੰਮਦੇ ਹਨ। ਆਵਹਿ = ਜੰਮਦੇ ਹਨ। ਜਾਵਹਿ = ਮਰ ਜਾਂਦੇ ਹਨ। ਅੰਤਿ = ਆਖ਼ਰ ਨੂੰ। ਗਏ = ਜਾਂਦੇ ਹੋਏ। ਐਥੈ = ਇਸ ਜਗਤ ਵਿਚ। ਕਮਾਵੈ = (ਮਨੁੱਖ ਜੇਹੜੀ) ਕਰਣੀ ਕਰਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਪਤਿ = ਇੱਜ਼ਤ। ਜਮ ਪੁਰਿ = ਜਮ ਰਾਜ ਦੀ ਪੁਰੀ ਵਿਚ। ਘੋਰ ਅੰਧਾਰੁ = ਘੁੱਪ ਹਨੇਰਾ। ਮਹਾ ਗੁਬਾਰੁ = ਬਹੁਤ ਹਨੇਰਾ। ਤਿਥੈ = ਉਸ ਥਾਂ। ਜਜਰੀ = ਪੁੱਗਾ, ਨਾਸ ਹੋ ਜਾਣ ਵਾਲਾ। ਇਸ ਨੋ = ਇਸ ਨੂੰ। ਜਰੁ = ਬੁਢੇਪਾ। ਪਹੁਚੈ ਆਏ = ਪਹੁਚੈ ਆਇ, ਆ ਅੱਪੜਦਾ ਹੈ ॥੧॥

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जाते हैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इस लोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवा लेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायता नहीं कर सकता। यह सरीर पुराना हो जाने वाला है, इस को भुदापा (जरूर) आ जाता है॥1॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 9 July 2018

https://youtu.be/uo48VbhYfRs

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੯ ਜੁਲਾਈ ੨੦੧੮,ਸੋਮਵਾਰ,੨੫ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੧੫)
ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

*ਵਿਆਖਿਆ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥*

*सोरठि महला ५ ॥*
*गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥*

*अर्थ: (हे भाई! पूरे गुरु की सरन आ कर) सरब व्यापक नाश रहित प्रभू के गुण गाया कर। (जो मनुष्य यह उदम करता है गुरु उस* *के अंदर से आतमिक मौत लाने वाले) काम क्रोध (आदि का) जहर जला देता है। (यह जगत विकारों की) आग का समुंदर (है, इस में से पार निकलना) बहुत कठिन है (सिफत-सलाह के गीत गाने वाले मनुष्य को गुरु) साध संगत में (रख के, इस सागर से) पार निकल देता है ॥१॥ (हे भाई! पूरे गुरु की सरन पड़। जो मनुष्य पूरे गुरु की सरन पड़ा) पूरे गुरु ने (उस का) भ्रम मिटा दिया, (उस का माया के मोह का) अन्धकार दूर कर दिया। (हे भाई! तूँ भी गुरु की सरन आ के) प्रेम-भरी भक्ति से प्रभू का भजन कर, (तुझे) प्रभू अंग-संग (दिखाई पड़ेगा) ॥ रहाउ ॥ हे भाई! परमात्मा का नाम (सारे रसों का खज़ाना है, जो मनुष्य गुरु की सरन आ के इस) खजाने का रस पीता है, उस का मन उस का तन (माया के रसों से) भर जाता है। उस को हर जगह परमात्मा व्यापक दिख जाता है। वह मनुष्य फिर न पैदा होता है न ही मरता है ॥२॥ हे भाई! (गुरू के द्वारा) जिस मनुष्य के मन में सिृष्टी का पालन-हार आ वसता है, वह मनुष्य असली जप तप संजम का भेद समझने वाला हो जाता है वह मनुष्य आतमिक जीवन की सूझ का ज्ञानवान हो जाता है। जिस मनुष्य ने गुरू की सरन पड़ कर नाम रतन ढूंढ लिया, उस की (आतमिक जीवन वाली) मेहनत कामयाब हो गई ॥३॥ उस मनुष्य की जमों वाली फांसी कट गई (उस के गलों माया के मोह की फांसी कट गई जो आतमिक मौत लिया के जमों का वस पाती है, उस के सारे दुःख क्लेश कष्ट दूर हो गए, नानक जी कहते हैं – जिस मनुष्य पर प्रभू ने मेहर की (उस को प्रभू ने गुरू मिला दिया, और) उस का मन उस का तन आतमिक आनंद से प्रसन्न हो गया ॥४॥१२॥२३॥*

*Sorath Mahalaa 5 ||*
*Gun Gaavahu Pooran Abinaasee Kaam Krodhh Bikh Jaare || Mahaa Bikham Agan Ko Saagar Saadhhoo Sang Oudhhaare ||1|| Poorai Gur Metteo Bharam Andhheraa || Bhaj Prem Bhagat Prabh Neraa || Rahaau || Har Har Naam Nidhhaan Ras Peeaa Man Tan Rahe Aghaaee || Jat Kat Poor Raheo Parmesar Kat Aavai Kat Jaaee ||2|| Jap Tap Sanjam Giaan Tat Betaa Jis Man Vasai Gopaalaa || Naam Ratan Jin Gurmukh Paaeaa Taa Kee Pooran Ghaalaa ||3|| Kal Kales Mitte Dukh Sagle Kaattee Jam Kee Faasaa || Kahu Naanak Prabh Kirpaa Dhhaaree Man Tan Bhae Bigaasaa ||4||12||23||*

*Meaning: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. ||1|| The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go ? ||2|| One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. ||3|| All his struggles, sufferings and pains are dispelled, and the noose of death is cut away from him. Says Nanak Ji, God has extended His Mercy, and so his mind and body blossom forth. ||4||12||23||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 9 July 2018

https://youtu.be/CC08DJArwz4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਜੁਲਾਈ ੨੦੧੮,ਸੋਮਵਾਰ,੨੫ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੧੭)
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ
ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥

Sorat’h, Fifth Mehl, Second House, Du-Padas: One Universal Creator God. By The Grace Of The True Guru: Fire is contained in all firewood, and butter is contained in all milk. God’s Light is contained in the high and the low; the Lord is in the hearts of all beings. ||1|| O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. ||1||Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||

ਦੁਪਦੇ = ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ। ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ। ਜੀਆ = ਸਭ ਜੀਵਾਂ ਵਿਚ।੧। ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ। ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ ॥੨॥੧॥੨੯॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 8 July 2018

https://youtu.be/MNUgd1ck8KA

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੮ ਜੁਲਾਈ ੨੦੧੮,ਐਤਵਾਰ,੨੪ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੪)
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

*ਪਦਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧। ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨। ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩। ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।*

*ਅਰਥ: ਹੇ ਭਾਈ! ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ, ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ॥੧॥ ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ – ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ॥੧॥ ਰਹਾਉ ॥ ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ), ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ ॥੨॥ ਹੇ ਭਾਈ! ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ), ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥*

*धनासरी महला ५ ॥*
*त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥*

*अर्थ : हे भाई! जिस मनुष्य ने अपने मन में, हिरदय में, जुबान से परमात्मा का नाम सिमरना शुरू का दिया, जिस ने सदा-थिर हरी-नाम (की) खुराक खानी शुरू का दी उस को (माया की तृष्णा) से शांति आ जाती है ॥१॥ हे भाई! साध संगत में (बैठ के) परमात्मा का नाम जप्पा करो – यही है असल जीवन, यही है असल जिन्दगी ॥१॥ रहाउ ॥ जो मनुष्य हर समय परमात्मा की सिफत सलाह करता है, प्रभु के गुण गाता है, उस ने (मानों) कई प्रकार के कपडे पहन लिए हैं (और वह इन सुंदर पोशाकों का आनंद मना रहा है) ॥२॥ हे भाई! वह मनुष्य (मानों) हाथी रथों घोड़े की सवारी (का सुख माण रहा है) जो मनुष्य अपने हिरदय में परमात्मा के मिलाप की राह देखता है ॥३॥ जिस मनुष्य ने अपने मन में हिरदय में परमात्मा के चरनों का ध्यान धरना शुरू कर दिया है, नानक जी! उस दास ने सुखों के खजानें प्रभू को खोज लिया है ॥४॥२॥५६॥*

*Dhhanaasaree Mahalaa 5* ||
*Tripat Bhaee Sach Bhojan Khaaeaa || Man Tan Rasnaa Naam Dhheaaeaa ||1|| Jeevnaa Har Jeevnaa || Jeevan Har Jap Saadhhsang ||1|| Rahaau || Anik Parkaaree Bastar Oudhaae || Andin Keertan Har Gun Gaae ||2|| Hastee Rathh As Asvaaree ||* *Har Kaa Maarag Ridhai Nihaaree ||3|| Man Tan Antar Charan Dhhiaaeaa ||* *Har Sukh Nidhhaan Naanak Daas Paaeaa ||4||2||56||*

*Meaning: I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. ||1|| Pause || He is dressed in robes of all sorts, if he sings the Kirtan of the Lord’s Glorious Praises, day and night. ||2|| He rides upon elephants, chariots and horses, if he sees the Lord’s Path within his own heart. ||3|| Meditating on the Lord’s Feet, deep within his mind and body, Daas Nanak Ji has found the Lord, the treasure of peace. ||4||2||56||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ