Morning Hukamnama | Sri Harmandir Sahib ji | 8 July 2018

https://youtu.be/_Y7OzhiRiJc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੮ ਜੁਲਾਈ ੨੦੧੮,ਐਤਵਾਰ,੨੪ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੬)
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥

धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥

Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. ||2||

ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 7 July 2018

https://youtu.be/Q9HeeCYN–k

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੭ ਜੁਲਾਈ ੨੦੧੮,ਸ਼ਨੀਵਾਰ,੨੩ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੪)
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

*ਪਦਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧। ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨। ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩। ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।*

*ਅਰਥ: ਹੇ ਭਾਈ! ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ, ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ॥੧॥ ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ – ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ॥੧॥ ਰਹਾਉ ॥ ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ), ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ ॥੨॥ ਹੇ ਭਾਈ! ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ), ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥*

*धनासरी महला ५ ॥*
*त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥*

*अर्थ : हे भाई! जिस मनुष्य ने अपने मन में, हिरदय में, जुबान से परमात्मा का नाम सिमरना शुरू का दिया, जिस ने सदा-थिर हरी-नाम (की) खुराक खानी शुरू का दी उस को (माया की तृष्णा) से शांति आ जाती है ॥१॥ हे भाई! साध संगत में (बैठ के) परमात्मा का नाम जप्पा करो – यही है असल जीवन, यही है असल जिन्दगी ॥१॥ रहाउ ॥ जो मनुष्य हर समय परमात्मा की सिफत सलाह करता है, प्रभु के गुण गाता है, उस ने (मानों) कई प्रकार के कपडे पहन लिए हैं (और वह इन सुंदर पोशाकों का आनंद मना रहा है) ॥२॥ हे भाई! वह मनुष्य (मानों) हाथी रथों घोड़े की सवारी (का सुख माण रहा है) जो मनुष्य अपने हिरदय में परमात्मा के मिलाप की राह देखता है ॥३॥ जिस मनुष्य ने अपने मन में हिरदय में परमात्मा के चरनों का ध्यान धरना शुरू कर दिया है, नानक जी! उस दास ने सुखों के खजानें प्रभू को खोज लिया है ॥४॥२॥५६॥*

*Dhhanaasaree Mahalaa 5* ||
*Tripat Bhaee Sach Bhojan Khaaeaa || Man Tan Rasnaa Naam Dhheaaeaa ||1|| Jeevnaa Har Jeevnaa || Jeevan Har Jap Saadhhsang ||1|| Rahaau || Anik Parkaaree Bastar Oudhaae || Andin Keertan Har Gun Gaae ||2|| Hastee Rathh As Asvaaree ||* *Har Kaa Maarag Ridhai Nihaaree ||3|| Man Tan Antar Charan Dhhiaaeaa ||* *Har Sukh Nidhhaan Naanak Daas Paaeaa ||4||2||56||*

*Meaning: I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. ||1|| Pause || He is dressed in robes of all sorts, if he sings the Kirtan of the Lord’s Glorious Praises, day and night. ||2|| He rides upon elephants, chariots and horses, if he sees the Lord’s Path within his own heart. ||3|| Meditating on the Lord’s Feet, deep within his mind and body, Daas Nanak Ji has found the Lord, the treasure of peace. ||4||2||56||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 7 July 2018

https://youtu.be/78NhyEFWEQ0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਜੁਲਾਈ ੨੦੧੮,ਸ਼ਨੀਵਾਰ,੨੩ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੯੦੨)
ਰਾਮਕਲੀ ਮਹਲਾ ੯ ॥ ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥ ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥ ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥ रामकली महला ९ ॥

प्रानी नाराइन सुधि लेहि ॥ छिनु छिनु अउध घटै निसि बासुर ब्रिथा जातु है देह ॥१॥ रहाउ ॥ तरनापो बिखिअन सिउ खोइओ बालपनु अगिआना ॥ बिरधि भइओ अजहू नही समझै कउन कुमति उरझाना ॥१॥ मानस जनमु दीओ जिह ठाकुरि सो तै किउ बिसराइओ ॥ मुकतु होत नर जा कै सिमरै निमख न ता कउ गाइओ ॥२॥ माइआ को मदु कहा करतु है संगि न काहू जाई ॥ नानकु कहतु चेति चिंतामनि होइ है अंति सहाई ॥३॥३॥८१॥

Raamkalee, Ninth Mehl: O mortal, focus your thoughts on the Lord. Moment by moment, your life is running out; night and day, your body is passing away in vain. ||1||Pause|| You have wasted your youth in corrupt pleasures, and your childhood in ignorance. You have grown old, and even now, you do not understand, the evil-mindedness in which you are entangled. ||1|| Why have you forgotten your Lord and Master, who blessed you with this human life? Remembering Him in meditation, one is liberated. And yet, you do not sing His Praises, even for an instant. ||2|| Why are you intoxicated with Maya? It will not go along with you. Says Nanak, think of Him, remember Him in your mind. He is the Fulfiller of desires, who will be your help and support in the end. ||3||3||81||

ਪ੍ਰਾਨੀ = ਹੇ ਪ੍ਰਾਣੀ! ਹੇ ਜੀਵ! ਨਾਰਾਇਨ ਸੁਧਿ = ਪਰਮਾਤਮਾ ਦੀ ਯਾਦ। ਲੇਹਿ = (ਹਿਰਦੇ ਵਿਚ) ਟਿਕਾਈ ਰੱਖ। ਛਿਨੁ ਛਿਨੁ = ਇਕ ਇਕ ਛਿਨ ਕਰ ਕੇ। ਅਉਧ = ਉਮਰ। ਨਿਸਿ = ਰਾਤ। ਬਾਸੁਰ = ਦਿਨ। ਬ੍ਰਿਥਾ = ਵਿਅਰਥ। ਦੇਹ = ਸਰੀਰ ॥੧॥ ਤਰਨਾਪੋ = {ਤਰੁਣ = ਜੁਆਨ} ਜਵਾਨੀ। ਬਿਖਿਅਨ ਸਿਉ = ਵਿਸ਼ਿਆਂ ਨਾਲ। ਖੋਇਓ = ਤੂੰ ਗਵਾ ਲਿਆ। ਬਾਲਪਨੁ = ਬਾਲ-ਉਮਰ। ਅਗਿਆਨਾ = ਅੰਞਾਣਪੁਣਾ। ਬਿਰਧਿ = ਬੁੱਢਾ। ਅਜਹੂ = ਅਜੇ ਭੀ। ਕਉਨ ਕੁਮਤਿ = ਕਿਹੜੀ ਖੋਟੀ ਮੱਤ ਵਿਚ? ਉਰਝਾਨਾ = ਉਲਝਿਆ ਪਿਆ ਹੈਂ ॥੧॥ ਮਾਨਸ ਜਨਮੁ = ਮਨੁੱਖਾ ਜਨਮ। ਜਿਹ ਠਾਕੁਰਿ = ਜਿਸ ਠਾਕੁਰ ਨੇ। ਤੈ = ਤੂੰ (ਹੇ ਪ੍ਰਾਣੀ!)। ਮੁਕਤੁ = ਮਾਇਆ ਦੇ ਬੰਧਨਾਂ ਤੋਂ ਖ਼ਲਾਸੀ। ਨਰ = ਹੇ ਮਨੁੱਖ! ਜਾ ਕੈ ਸਿਮਰੈ = ਜਿਸ ਦਾ ਸਿਮਰਨ ਕਰਨ ਨਾਲ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤਾ ਕਉ = ਉਸ (ਪਰਮਾਤਮਾ) ਨੂੰ ॥੨॥ ਕੋ = ਦਾ। ਮਦੁ = ਨਸ਼ਾ, ਮਾਣ। ਕਹਾ = ਕਿਉਂ? ਕਾਹੂ ਸੰਗਿ = ਕਿਸੇ ਦੇ ਭੀ ਨਾਲ। ਚੇਤਿ = ਚੇਤੇ ਕਰਦਾ ਰਹੁ, ਸਿਮਰਦਾ ਰਹੁ। ਚਿੰਤਾਮਨਿ = ਪਰਮਾਤਮਾ, (ਉਹ ਮਣੀ ਜੋ ਹਰੇਕ ਚਿਤਵਨੀ ਪੂਰੀ ਕਰ ਦੇਂਦੀ ਹੈ। ਸੁਵਰਗ ਵਿਚ ਮੰਨਿਆ ਗਿਆ ਉੱਤਮ ਪਦਾਰਥ)। ਅੰਤਿ = ਅਖ਼ੀਰਲੇ ਵੇਲੇ। ਹੋਇ ਹੈ = ਹੋਇਗਾ। ਸਹਾਈ = ਮਦਦਗਾਰ ॥੩॥੩॥੮੧॥

ਪਰਮਾਤਮਾ ਦੀ ਯਾਦ ਹਿਰਦੇ ਵਿਚ ਵਸਾਈ ਰੱਖ। (ਪ੍ਰਭੂ ਦੀ ਯਾਦ ਤੋਂ ਬਿਨਾ ਤੇਰਾ ਮਨੁੱਖਾ) ਸਰੀਰ ਵਿਅਰਥ ਜਾ ਰਿਹਾ ਹੈ। ਦਿਨੇ ਰਾਤ ਇਕ ਇਕ ਛਿਨ ਕਰ ਕੇ ਤੇਰੀ ਉਮਰ ਘਟਦੀ ਜਾ ਰਹੀ ਹੈ ॥੧॥ ਰਹਾਉ॥ (ਜੀਵ ਭੀ ਅਜਬ ਮੰਦਭਾਗੀ ਹੈ ਕਿ ਇਸ ਨੇ) ਜਵਾਨੀ (ਦੀ ਉਮਰ) ਵਿਸ਼ੇ-ਵਿਕਾਰਾਂ ਵਿਚ ਗਵਾ ਲਈ, ਬਾਲ-ਉਮਰ ਅੰਞਾਣ-ਪੁਣੇ ਵਿਚ (ਗਵਾ ਲਈ। ਹੁਣ) ਬੁੱਢਾ ਹੋ ਗਿਆ ਹੈ, ਪਰ ਅਜੇ ਭੀ ਨਹੀਂ ਸਮਝਦਾ। (ਪਤਾ ਨਹੀਂ ਇਹ) ਕਿਸ ਖੋਟੀ ਮੱਤ ਵਿਚ ਫਸਿਆ ਪਿਆ ਹੈ ॥੧॥ ਹੇ ਪ੍ਰਾਣੀ! ਜਿਸ ਠਾਕੁਰ-ਪ੍ਰਭੂ ਨੇ (ਤੈਨੂੰ) ਮਨੁੱਖਾ ਜਨਮ ਦਿੱਤਾ ਹੋਇਆ ਹੈ, ਤੂੰ ਉਸ ਨੂੰ ਕਿਉਂ ਭੁਲਾ ਰਿਹਾ ਹੈਂ? ਹੇ ਨਰ! ਜਿਸ ਪਰਮਾਤਮਾ ਦਾ ਨਾਮ ਸਿਮਰਨ ਨਾਲ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਹੁੰਦੀ ਹੈ ਤੂੰ ਅੱਖ ਦੇ ਇਕ ਫੋਰ ਲਈ ਭੀ ਉਸ (ਦੀ ਸਿਫ਼ਤ-ਸਾਲਾਹ) ਨੂੰ ਨਹੀਂ ਗਾਂਦਾ ॥੨॥ ਹੇ ਪ੍ਰਾਣੀ! ਕਿਉਂ ਮਾਇਆ ਦਾ (ਇਤਨਾ) ਮਾਣ ਤੂੰ ਕਰ ਰਿਹਾ ਹੈਂ? (ਇਹ ਤਾਂ) ਕਿਸੇ ਦੇ ਨਾਲ ਭੀ (ਅਖ਼ੀਰ ਵੇਲੇ) ਨਹੀਂ ਜਾਂਦੀ। ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਅੰਤ ਵੇਲੇ ਉਹ ਤੇਰਾ ਮਦਦਗਾਰ ਹੋਵੇਗਾ ॥੩॥੩॥੮੧॥

अर्थ :-हे भाई ! परमात्मा की याद हृदय में वसाई रख । (भगवान की याद के बिना तेरा मनुखा) शरीर व्यर्थ जा रहा है । दिन रात एक एक क्षण कर के तेरी उम्र घटती जा रही है ।1।रहाउ। (जीव भी अजब मंदभागी है कि इस ने) जवानी (की उम्र) विशे-विकारों में गवा ली, बाल-उम्र अंजान-पुणे में (गवा ली। अब) बुढा हो गया है, पर अभी भी नहीं समझता । (पता नहीं यह) किस खोटी मति में फँसा पड़ा है ।1। हे प्राणी ! जिस ठाकुर-भगवान ने (तुझे) मनुखा जन्म दिया हुआ है, तूं उस को क्यों भुला रहा हैं ? हे नर ! जिस परमात्मा का नाम सुमिरन के साथ माया के बंधनो से खलासी होती है तूं आँख के एक फोर के लिए भी उस (की सिफ़त-सालाह) को नहीं गाता।2। हे प्राणी ! क्यों माया का (इतना) माण तूं कर रहा हैं ? (यह तो) किसी के साथ भी (अंत समय) नहीं जाती । नानक कहता है-हे भाई ! परमात्मा का सुमिरन करता रहु। अंत समय वह तेरा मददगार होगा।3।3।81।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 6 July 2018

https://youtu.be/G3myQjCy_oQ

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੬ ਜੁਲਾਈ ੨੦੧੮,ਸ਼ੁੱਕਰਵਾਰ,੨੨ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੪)
ਧਨਾਸਰੀ ਭਗਤ ਰਵਿਦਾਸ ਜੀ ਕੀ*
*ੴ ਸਤਿਗੁਰ ਪ੍ਰਸਾਦਿ ॥*
*ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥*

*ਪਦਅਰਥ: ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ = ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ।੨।*

*ਅਰਥ: ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥*

*धनासरी, भगत रविदास जी की*
*ੴ सतिगुर परसाद ॥*
*हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥*

*अर्थ: राग धनासरी में भगत रविदास जी की बाणी।*
*अकाल पुरख एक है और सतिगुरू की कृपा द्वारा मिलता है।*
*(हे माधो!) मेरे जैसा कोई दीन और कंगाल नहीं, और, तेरे, जैसा कोई दया करने वाला नहीं, (मेरी कंगालता का) अब ओर पछतावा करने की ज़रुरत नहीं। (हे सुंदर राम!) मुझे दास को यह पूरन सिदक बख़्श़ कि मेरा मन तेरी सिफ़त-सलाह की बातों में ही लगा रहे ॥१॥ हे सुंदर राम! मैं तुझसे सदा सदके हूँ, तूँ किस कारण मेरे साथ नहीं बोलता ? ॥ रहाउ ॥ रविदास जी कहते हैं- हे माधो! कई जन्मों से मैं तुझ से विछुड़ा आ रहा हूँ (कृपा कर, मेरा) यह जन्म तेरी याद में बीते; तेरा दीदार किए बहुत समय हो गया है, (दर्शन की) आश में ही मैं जीवित हूँ ॥२॥१॥*

*Dhhanaasaree Bhagat Ravidaas Jee Kee*
*Ik Oankaar Satgur Parsaad ||*
*Ham Sar Deen Daeaal N Tum Sar Ab Pateeaar Kiaa Keejai || Bachnee Tor Mor Man Maanai Jan Kau Pooran Deejai ||1|| Hau Bal Bal Jaau Rameeaa Kaarne || Kaaran Kavan Abol || Rahaau || Bahut Janam Bishhure Thhe Maadhho Ehu Janam Tumhaare Lekhe || Keh Ravidaas Aas Lag Jeevau Chir Bhaeo Darsan Dekhe ||2||1||*

*Meaning: Dhhanaasaree, Devotee Ravi Daas Jee:*
*One Universal Creator God. By The Grace Of The True Guru:*
*There is none as forlorn as I am, and none as Compassionate as You; what need is there to test us now ? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent ? || Pause || For so many incarnations, I have been separated from You, Lord; I dedicate this life to You. Says Ravidaas Ji: placing my hopes in You, I live; it is so long since I have gazed upon the Blessed Vision of Your Darshan. ||2||1||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 6 July 2018

https://youtu.be/AVxNj-7fL_0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੬ ਜੁਲਾਈ ੨੦੧੮,ਸ਼ੁੱਕਰਵਾਰ,੨੨ ਹਾੜ(ਸੰਮਤ ੫੫੦ ਨਾਨਕਸ਼ਾਹੀ,ਅੰਗ:੮੫੬)
ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

बिलावलु ॥ राखि लेहु हम ते बिगरी ॥ सीलु धरमु जपु भगति न कीनी हउ अभिमान टेढ पगरी ॥१॥ रहाउ ॥ अमर जानि संची इह काइआ इह मिथिआ काची गगरी ॥ जिनहि निवाजि साजि हम कीए तिसहि बिसारि अवर लगरी ॥१॥ संधिक तोहि साध नही कहीअउ सरनि परे तुमरी पगरी ॥ कहि कबीर इह बिनती सुनीअहु मत घालहु जम की खबरी ॥२॥६॥

Bilaaval: Save me! I have disobeyed You. I have not practiced humility, righteousness or devotional worship; I am proud and egotistical, and I have taken a crooked path. ||1||Pause|| Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another. ||1|| I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me summons of the Messenger of Death. ||2||6||

ਹਮ ਤੇ = ਅਸਾਂ ਜੀਵਾਂ ਤੋਂ, ਮੈਥੋਂ। ਬਿਗਰੀ = ਵਿਗੜੀ ਹੈ, ਵਿਗਾੜ ਹੋਇਆ ਹੈ, ਮਾੜਾ ਕੰਮ ਹੋਇਆ ਹੈ। ਸੀਲੁ = ਚੰਗਾ ਸੁਭਾਉ। ਧਰਮੁ = ਜ਼ਿੰਦਗੀ ਦਾ ਫ਼ਰਜ਼। ਜਪੁ = ਬੰਦਗੀ। ਹਉ = ਮੈਂ। ਟੇਢ = ਵਿੰਗੀ। ਪਗਰੀ = ਪਕੜੀ, ਫੜੀ।੧।ਰਹਾਉ। ਅਮਰ = {ਅ-ਮਰ} ਨਾਹ ਮਰਨ ਵਾਲੀ, ਨਾਸ ਨਾਹ ਹੋਣ ਵਾਲੀ। ਜਾਨਿ = ਸਮਝ ਕੇ। ਸੰਚੀ = ਸਾਂਭ ਕੇ ਰੱਖੀ, ਪਾਲਦਾ ਰਿਹਾ। ਕਾਇਆ = ਸਰੀਰ। ਮਿਥਿਆ = ਨਾਸਵੰਤ। ਗਗਰੀ = ਘੜਾ। ਜਿਨਹਿ = ਜਿਸ (ਪ੍ਰਭੂ) ਨੇ। ਨਿਵਾਜਿ = ਆਦਰ ਦੇ ਕੇ, ਮਿਹਰ ਕਰ ਕੇ। ਸਾਜਿ = ਪੈਦਾ ਕਰ ਕੇ। ਹਮ = ਸਾਨੂੰ, ਮੈਨੂੰ। ਅਵਰ = ਹੋਰਨੀਂ ਪਾਸੀਂ।੧। ਸੰਧਿਕ = ਚੋਰ। ਤੋਹਿ = ਤੇਰਾ। ਕਹੀਅਉ = ਮੈਂ ਅਖਵਾ ਸਕਦਾ ਹਾਂ। ਤੁਮਰੀ ਪਗਰੀ = ਤੇਰੇ ਚਰਨਾਂ ਦੀ। ਮਤ ਘਾਲਹੁ = ਭੇਜੀਂ। ਖਬਰੀ = ਖ਼ਬਰੀ, ਸੋਇ।੨।

ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ)।੧।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧। (ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)।੨।੬।

हे प्रभु! मेरी लाज रख ले। मुझसे बहुत बुरा काम हुआ ही कि ना तो मैंने अच्छा सवभाव बनाया, ना ही मैंने जीवन का फर्ज कमाया, और ना तेरी बंदगी कि, तेरी भक्ति की। मैं सदा अहंकार करता रहा, और गलत रहा पड़ा रहा हूँ (टेढ़ा-पण पकड़ा हुआ है)।१।रहाउ। इस सरीर को कभी ना मरने वाला समझ कर मैं इस को सदा पलता रहा, (यह सोच कभी ना आई की ) यह सरीर कच्चे घड़े की तरह नाशवंत है। जिस प्रभु ने कृपा कर के मेरा यह सुंदर सरीर बना कर मुझे पैदा किया, उस को बिसार के मैं और दूसरी तरफ लगा रहा।१। (सो) कबीर कहता है-(हे प्रभु!) में तेरा चोर हूँ, में भाल नहीं कहलवा सकता। फिर बी (हे प्रभु!) मैं तेरे चरणों की सरन आ पड़ा हूँ, मेरी यह अरजोई सुन, मुझे यमों की सोई मत भेजना (भावार्थ, मुझे जनम मरण के चक्र में ना पड़ने देना)।२।६।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!