Morning Hukamnama | Sri Harmandir Sahib ji | 3 July 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩ ਜੁਲਾਈ ੨੦੧੮,ਮੰਗਲਵਾਰ,੧੯ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੪੩)
ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥

Shalok, Third Mehl: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world – he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. ||1||

ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥

(पूर्व किये कर्मो अनुसार)आरम्भ से जो (संसार-रूप लेख) लिखा (भाव-उकेरा) हुआ है और जो करतार ने संवय लिख दिया है वह (जरूर) कमाना पड़ता है, ( उस लेख अनुसार ही) मोह की ठगबूटी (जिस को) मिल गयी है उस को गुणों का खज़ाना भाव हरी बिसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सन्मुख हो कर नाम नहीं सुमिरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे , वह) पुत्र स्त्री तो कोई साथ नहीं जाएगा , संसार के लोगो में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका एतबार खत्म हो जाता है। हे नानक! गुरमुखों को बहुत सुख होता है क्योंकि उनके हृदय में नाम का निवास होता है॥१॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!

Evening Hukamnama | Sri Harmandir Sahib ji | 2 July 2018

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨ ਜੁਲਾਈ ੨੦੧੮,ਸੋਮਵਾਰ,੧੮ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੬)
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

धनासरी महला ४ घरु १ चउपदे ੴ सतिगुर प्रसादि ॥ जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवारी ॥ जिउ कंचनु बैसंतरि ताइओ मलु काटी कटित उतारी ॥२॥

Dhanaasaree, Fourth Mehl, First House, Chau-Padas: One Universal Creator God. By The Grace Of The True Guru: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. ||1|| I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. ||Pause|| The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. ||2||

ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।

अकाल पुरख एक है और सतगुरु की कृपा द्वारा प्राप्त होता है। हे प्रभु! जो तुम्हारा संत भगत तुम्हारा नाम सुमिरन करते हैं, तुम उनके पूर्व कर्मो के पाप दूर करने वाले हो। हे मालिक प्रभु! हमारे ऊपर भी मेहर कर, (हमें उस) साध सांगत मैं रख जो तुम्हे प्यारी लगती है।१। हे हरी! हे प्रभु! में तेरे गुण बयां नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलो) को संसार समुंदर से पार कर दो जी।रहाउ। हे भाई! जैसे सोना अग्नि में तापने से उस की सारी मैल कट जाती है, उत्तार दी जाती है, उसी प्रकार जीवों के अनेकों जन्मो के चिपके हुए पापों का जहर, पापों का जंगल संगत की सरन आ कर ख़तम हो जाता है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Morning Hukamnama | Sri Harmandir Sahib ji | 02 July 2018

Evening Hukamnama | Sri Harmandir Sahib ji | 1 July 2018

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਜੁਲਾਈ ੨੦੧੮,ਐਤਵਾਰ,੧੭ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੧੪)
ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

*ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥*

*अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की* *आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥*

*Meaning: He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. ||1|| Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. ||2|| He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. ||3|| Standing up and sitting down, he sings the Glorious Praises of the Lord; his pain, sorrow and doubt are dispelled. Says Nanak Ji, his karma is perfect; his mind is attached to the Guru’s feet. ||4||10||21||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 01 July 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਜੁਲਾਈ ੨੦੧੮,ਐਤਵਾਰ,੧੭ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੧੬)
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥
ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ।।ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥

सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥

Sorat’h, Fifth Mehl: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2||

ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ ॥੧॥ ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ ॥ ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ ॥੨॥

ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥

मनुख माया के मोह के (आत्मिक) अन्धकार में मस्त रह के सभी दातें देने वाले प्रभु के साथ जीव गहरी साँझ नहीं बनाता। जिस परमात्मा ने शरीर जीवन बना करके जीव को पैदा किया हुआ है, (उस को भुला कर) अपनी ताकत को ही बड़ा समझता है। हे मुर्ख मन! मालिक प्रभु (तेरी सब हरकतें हर समय ) देख रहा है। तू जो कुछ करता है मालिक प्रभु वोही वोही जान लेता है, (उससे तेरी) कोई भी हरकत छुपी हुई नहीं रह सकती।रहाउ।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!