Evening Hukamnama | Sri Harmandir Sahib ji | 30 June 2018

https://youtu.be/_-yxl7U1NMg

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ ਜੂਨ ੨੦੧੮,ਸ਼ਨੀਵਾਰ,੧੬ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੨)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥*
*ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

*ਪਦਅਰਥ: ਭਾਈ = ਹੇ ਭਾਈ! ਬੂਡਤੇ = (ਸੰਸਾਰ = ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ’ ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ = ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ ‘ਰਾਮ ਰਾਮ’ ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨। ਸੂਕਰ = ਸੂਰ। ਕੂਕਰ = ਕੁੱਤੇ। ਭ੍ਰਮੇ = ਭਟਕਦੇ ਰਹੇ। ਤਊ = ਤਾਂ ਭੀ। ਬਿਖੁ = ਜ਼ਹਿਰ।੩। ਤਜਿ = ਛੱਡ ਦੇਹ। ਬਿਧਿ ਕਰਮ = ਉਹ ਕਰਮ ਜੋ ਵਿਧੀ ਅਨੁਸਾਰ ਹੋਣ, ਉਹ ਕਰਮ ਜਿਨ੍ਹਾਂ ਦੇ ਕਰਨ ਦੀ ਆਗਿਆ ਸ਼ਾਸਤ੍ਰਾਂ ਵਲੋਂ ਮਿਲੀ ਹੋਵੇ। ਨਿਖੇਧ ਕਰਮ = ਉਹ ਕੰਮ ਜਿਨ੍ਹਾਂ ਦੇ ਕਰਨ ਬਾਰੇ ਸ਼ਾਸਤ੍ਰਾਂ ਵਲੋਂ ਮਨਾਹੀ ਹੋਵੇ। ਬਿਧਿ = ਆਗਿਆ। ਨਿਖੇਧ = ਮਨਾਹੀ। ਸਨੇਹੀ = ਪਿਆਰਾ, ਸਾਥੀ।੪।*

*ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥*

*रागु धनासरी बाणी भगत कबीर जी की*
*ੴ सतिगुर प्रसादि ॥*
*राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥*

*अर्थ: रागु धनासरी में भगत कबीर जी की बाणी।*
*अकाल पुरख एक है और सतिगुरू की कृपा द्वारा मिलता है।*
*हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंत समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं* *आई (तूँ अभी भी नाम नहीं सिमरता)। परमात्मा का अमृत-नाम भुला कर* *क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपने परमात्मा को ही अपना प्यारा (मित्र) बना ॥४॥५॥*

*Raag Dhhanaasaree Baanee Bhagat Kabeer Jee Kee*
*Ik Oankaar Satgur Parsaad ||*
*Raam Simar Raam Simar Raam Simar Bhaaee || Raam Naam Simran Bin Booddte Adhhikaaee ||1|| Rahaau || Banitaa Sut Deh Greh Sanpat Sukhdaaee || Inh Mai Kashh Naahe Tero Kaal Avadhh Aaee ||1|| Ajaamal Gaj Ganekaa Patit Karam Keene || Teoo Outar Paar Pare Raam Naam Leene ||2|| Sookar Kookar Jon Bharme Taoo Laaj N Aaee || Raam Naam Shhaadd Amrit Kaahe Bikh Khaaee ||3|| Taj Bharam Karam Bidhh Nikhedhh Raam Naam Lehee || Gur Parsaad Jan Kabeer Raam Kar Sanehee ||4||5||*

*Meaning: Raag Dhhanaasaree, The Word Of Devotee Kabeer Jee:*
*One Universal Creator God. By The Grace Of The True Guru:*
*Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. ||1|| Pause || Your spouse, children, body, house and possessions – you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world – ocean, by chanting the Lord’s Name. ||2|| You have wandered in reincarnation, as pigs and dogs – did you feel no shame ? Forsaking the Ambrosial Name of the Lord, why do you eat poison ? ||3|| Abandon your doubts about do’s and dont’s, and take to the Lord’s Name. By Guru’s Grace, O Daas Kabeer Ji, love the Lord. ||4||5||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 30 June 2018

https://youtu.be/Eznzou2rGF0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਜੂਨ ੨੦੧੮,ਸ਼ਨੀਵਾਰ,੧੬ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੩੮)
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

सोरठि महला ३ दुतुकी ॥ निगुणिआ नो आपे बखसि लए भाई सतिगुर की सेवा लाइ ॥ सतिगुर की सेवा ऊतम है भाई राम नामि चितु लाइ ॥१॥ हरि जीउ आपे बखसि मिलाइ ॥ गुणहीण हम अपराधी भाई पूरै सतिगुरि लए रलाइ ॥ रहाउ ॥ कउण कउण अपराधी बखसिअनु पिआरे साचै सबदि वीचारि ॥ भउजलु पारि उतारिअनु भाई सतिगुर बेड़ै चाड़ि ॥२॥ मनूरै ते कंचन भए भाई गुरु पारसु मेलि मिलाइ ॥ आपु छोडि नाउ मनि वसिआ भाई जोती जोति मिलाइ ॥३॥ हउ वारी हउ वारणै भाई सतिगुर कउ सद बलिहारै जाउ ॥ नामु निधानु जिनि दिता भाई गुरमति सहजि समाउ ॥४॥

Sorat’h, Third Mahalla, Du-Tukas: He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. ||1|| The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. ||Pause|| So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. ||2|| I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. ||3|| I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. ||4||

ਪਦਅਰਥ:- ਨਿਗੁਣਿਆ ਨੋ—ਗੁਣ-ਹੀਨ ਮਨੁੱਖਾਂ ਨੂੰ। ਆਪੇ—ਆਪ ਹੀ। ਭਾਈ—ਹੇ ਭਾਈ! ਲਾਇ—ਲਾ ਕੇ। ਨਾਮਿ—ਨਾਮ ਵਿਚ।1। ਬਖਸਿ—ਮੇਹਰ ਕਰ ਕੇ। ਮਿਲਾਇ—ਮਿਲਾ ਲੈਂਦਾ ਹੈ। ਅਪਰਾਧੀ—ਪਾਪੀ। ਸਤਿਗੁਰਿ—ਗੁਰੂ ਨੇ। ਰਹਾਉ। ਬਖਸਿਅਨੁ—ਉਸ ਨੇ ਬਖ਼ਸ਼ੇ ਹਨ। ਕਉਣ ਕਉਣ—ਕੇਹੜੇ ਕੇਹੜੇ? ਬੇਅੰਤ। ਸਾਚੈ ਸਬਦਿ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਵੀਚਾਰਿ—ਵਿਚਾਰ ਵਿਚ (ਜੋੜ ਕੇ)। ਉਤਾਰਿਅਨੁ—ਉਸ ਨੇ ਪਾਰ ਲੰਘਾ ਦਿੱਤੇ ਹਨ। ਬੇੜੈ—ਬੇੜੇ ਵਿਚ। ਚਾੜਿ—ਚਾੜ੍ਹ ਕੇ।2। ਮਨੂਰੈ ਤੇ—ਸੜੇ ਹੋਏ ਲੋਹੇ ਤੋਂ। ਕੰਚਨ—ਸੋਨਾ। ਮੇਲਿ—ਮੇਲ ਕੇ। ਆਪੁ—ਆਪਾ-ਭਾਵ। ਮਨਿ—ਮਨ ਵਿਚ।3। ਹਉ—ਮੈਂ। ਵਾਰੀ—ਕੁਰਬਾਨ। ਵਾਰਣੈ—ਸਦਕੇ। ਕਉ—ਨੂੰ, ਤੋਂ। ਸਦ—ਸਦਾ। ਬਲਿਹਾਰੈ—ਕੁਰਬਾਨ। ਜਾਉ—ਜਾਉਂ, ਮੈਂ ਜਾਂਦਾ ਹਾਂ,। ਨਿਧਾਨੁ—ਖ਼ਜ਼ਾਨਾ। ਜਿਨੀ—ਜਿਸ (ਗੁਰੂ) ਨੇ। ਸਹਜਿ—ਆਤਮਕ ਅਡੋਲਤਾ ਵਿਚ। ਸਮਾਉ—ਸਮਾਉਂ, ਮੈਂ ਲੀਨ ਰਹਿੰਦਾ ਹਾਂ।4।

ਅਰਥ:- ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।1। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।3। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।4।

अर्थ :-हे भाई ! हम जीव अवगुणों से भरे हैं, विकारी हैं। पूरे गुरु ने (जिन को अपनी संगत में) मिला लिया है, उनको परमात्मा आप ही कृपा कर के (अपने चरणों में) जोड़ लेता है।रहाउ। हे भाई ! अवगुणों से भरे जीवों को सतिगुरु की सेवा में लगा के परमात्मा आप ही बख्श लेता है। हे भाई ! गुरु की शरण-सेवा बड़ी श्रेष्ठ है, गुरु (शरण पड़े मनुख का) मन परमात्मा के नाम में जोड़ देता है।1। हे प्यारे ! परमात्मा ने अनेकों ही अपराधीआँ को गुरु के सच्चे शब्द के द्वारा (आत्मिक जीवन की) विचार में (जोड़ के) बख्शा है। हे भाई ! गुरु के (शब्द-) जहाज में चड़ा कर के उस परमात्मा ने (अनेकों जीवों को) संसार-सागर से पार निकाला है।2। हे भाई ! जिन मनुष्यों को पारस-गुरु (अपनी संगत में) मिला के (प्रभू-चरणो में) जोड़ देता है, वह मनुख गले हुए लोहे से सोना बन जाते हैं। हे भाई ! आपा-भाव त्याग के उन के मन में परमात्मा का नाम आ बसता है। गुरु उन की सुरति को भगवान की जोति में मिला देता है।3। हे भाई ! मैं कुरबान जाता हूँ, मैं कुरबान जाता हूँ, मैं गुरु से सदा ही कुरबान जाता हूँ। हे भाई ! जिस गुरु ने (मुझे) परमात्मा का नाम-खजाना दिया है, उस गुरु की मति ले के मैं आत्मिक अढ़ोलता में टिका रहता हूँ।4।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 29 June 2018

https://youtu.be/RgZc7bGh9xA

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੯ ਜੂਨ ੨੦੧੮,ਸ਼ੁੱਕਰਵਾਰ,੧੫ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੦੧)
ਜੈਤਸਰੀ ਮਹਲਾ ੫ ॥
ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥ ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥ ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥ ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥੧॥ ਹਾਰਿ ਪਰਿਓ ਤੁਮ੍ ਰੈ ਪ੍ਰਭ ਦੁਆਰੈ ਦ੍ਰਿੜੁ੍ ਕਰਿ ਗਹੀ ਤੁਮ੍ਾਰੀ ਲੂਕ ॥ ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥

ਜੈਤਸਰੀ ਮਹਲਾ ੫ ॥
ਹੇ ਗੋਬਿੰਦ ! ਤੂੰ ਅਸਾਂ ਜੀਵਾਂ ਦੀ ਜ਼ਿੰਦਗੀ ਹੈਂ, ਪ੍ਰਾਨ ਹੈਂ, ਧਨ ਹੈਂ, ਸੁਹਜ ਹੈਂ । ਜੀਵ ਆਤਮਕ ਜੀਵਨ ਵਲੋਂ ਬੇ-ਸਮਝੀ ਵਿਚ, ਮੋਹ ਵਿਚ ਬਹੁਤ ਡੁੱਬੇ ਰਹਿੰਦੇ ਹਨ, ਇਸ ਹਨੇਰੇ ਵਿਚ ਤੂੰ (ਜੀਵਾਂ ਲਈ) ਦੀਵਾ ਹੈਂ ।੧।ਰਹਾਉ। ਹੇ ਪ੍ਰੀਤਮ ਪ੍ਰਭੂ ! ਤੇਰਾ ਦਰਸ਼ਨ ਜੀਵਨ ਮਨੋਰਥ ਪੂਰਾ ਕਰਨ ਵਾਲਾ ਹੈ, ਤੇਰੇ ਸੋਹਣੇ ਚਰਨ ਬੇ-ਮਿਸਾਲ ਹਨ । ਮੈਂ (ਤੇਰੇ) ਇਹਨਾਂ ਚਰਨਾਂ ਉਤੇ ਅਨੇਕਾਂ ਵਾਰੀ ਨਮਸਕਾਰ ਕਰਦਾ ਹਾਂ, ਆਪਣਾ ਮਨ ਹੀ (ਤੇਰੇ ਚਰਨਾਂ ਅੱਗੇ) ਭੇਟਾ ਧਰਦਾ ਹਾਂ ਇਹੀ ਧੂਪ ਅਰਪਣ ਕਰਦਾ ਹਾਂ ।੧। ਹੇ ਪ੍ਰਭੂ ! (ਹੋਰ ਆਸਰਿਆਂ ਵਲੋਂ) ਥੱਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ । ਮੈਂ ਤੇਰੀ ਓਟ ਪੱਕੀ ਕਰ ਕੇ ਫੜ ਲਈ ਹੈ । ਹੇ ਪ੍ਰਭੂ ! ਸੰਸਾਰ-ਅੱਗ ਦੇ ਖੂਹ ਵਿਚੋਂ ਆਪਣੇ ਦਾਸ ਨਾਨਕ ਨੂੰ ਕੱਢ ਲੈ ।੨।੪।੮।

जैतसरी महला ५ ॥
गोबिंद जीवन प्रान धन रूप ॥ अगिआन मोह मगन महा प्रानी अंधिआरे महि दीप ॥१॥ रहाउ ॥ सफल दरसनु तुमरा प्रभ प्रीतम चरन कमल आनूप ॥ अनिक बार करउ तिह बंदन मनहि चरश्रावउ धूप ॥१॥ हारि परिओ तुम्ह्हरै प्रभ दुआरै द्रिड़ह्हु करि गही तुम्ह्हारी लूक ॥ काढि लेहु नानक अपुने कउ संसार पावक के कूप ॥२॥४॥८॥

jaitsaree mehlaa 5.
gobind jeevan paraan Dhan roop. agi-aan moh magan mahaa paraanee anDhi-aaray meh deep. ||1|| rahaa-o. safal darsan tumraa parabh pareetam charan kamal aanoop. anik baar kara-o tih bandan maneh charH
aava-o Dhoop. ||1|| haar pari-o tumHrai parabh du-aarai darirhHu kar gahee tumHaaree look. kaadh layho naanak apunay ka-o sansaar paavak kay koop. ||2||4||8||

Jaitsree, Fifth Mehl:
The Lord of the Universe is my existence, my breath of life, wealth and beauty. The ignorant are totally intoxicated with emotional attachment; in this darkness, the Lord is the only lamp. ||1||Pause|| Fruitful is the Blessed Vision of Your Darshan, O Beloved God; Your lotus feet are incomparably beautiful! So many times, I bow in reverence to Him, offering my mind as incense to Him. ||1|| Exhausted, I have fallen at Your Door, O God; I am holding tight to Your Support. Please, lift Your humble servant Nanak up, out of the pit of fire of the world. ||2||4||8||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Waheguru Ji Ka Khalsa
Waheguru Ji Ki Fateh Ji

Morning Hukamnama | Sri Harmandir Sahib ji | 29 June 2018

https://youtu.be/zkHr55oaI-0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਜੂਨ ੨੦੧੮,ਸ਼ੁੱਕਰਵਾਰ,੧੫ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੨੫)
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥

Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru’s Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. ||2||

ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 28 June 2018

https://youtu.be/PboP7_eG508

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੮ ਜੂਨ ੨੦੧੮,ਵੀਰਵਾਰ,੧੪ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੯੨)
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਿਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ (ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ) ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ ।੧। ਹੇ ਬੰਦਿਓ! ਅਸਾਡਾ ਅਸਲ ਪਿਆਰਾ (ਜਿਸ ਨੇ ਸਾਥ ਨਿਭਾਉਣਾ ਹੈ) ਤਾਂ ਕਰਤਾਰ ਹੈ, ਪਰਮਾਤਮਾ ਹੈ; (ਆਪਣੇ ਸਰੀਰ ਦਾ) ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ ।੧।ਰਹਾਉ। ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ (ਬਲੀ) ਭਰਾ ਸਨ, ਉਹ ਭੀ (ਇਹ ਮਾਣ ਕਰਦੇ ਰਹੇ ਕਿ) ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), (ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ?); (ਕੁਰਖੇਤਰ ਦੇ ਜੰਗ ਵੇਲੇ) ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ (ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛਤਰ? ਕੁਰਖੇਤਰ ਦੇ ਜੰਗ ਵਿਚ) ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ ।੨। ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, (ਉਸ ਦੇ ਮਹਿਲਾਂ ਦੇ) ਦਰਵਾਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ ।੩। (ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ) ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਨੇ (ਕਿ ਸਾਰੀ ਕੁਲ ਹੀ ਮੁੱਕ ਗਈ) । (ਪਰ ਸ਼ੁਕਰ ਹੈ) ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ (ਮਾਣ ਤਿਆਗ ਕੇ) ਪਰਮਾਤਮਾ ਦੇ ਗੁਣ ਗਾਉਂਦਾ ਹੈ ।੪।੧।

धनासरी बाणी भगत नामदेव जी की
ੴ सतिगुर प्रसादि ॥
गहरी करि कै नीव खुदाई ऊपरि मंडप छाए ॥ मारकंडे ते को अधिकाई जिनि त्रिण धरि मूंड बलाए ॥१॥ हमरो करता रामु सनेही ॥ काहे रे नर गरबु करत हहु बिनसि जाइ झूठी देही ॥१॥ रहाउ ॥ मेरी मेरी कैरउ करते दुरजोधन से भाई ॥ बारह जोजन छत्रु चलै था देही गिरझन खाई ॥२॥ सरब सुोइन की लंका होती रावन से अधिकाई ॥ कहा भइओ दरि बांधे हाथी खिन महि भई पराई ॥३॥ दुरबासा सिउ करत ठगउरी जादव ए फल पाए ॥ क्रिपा करी जन अपुने ऊपर नामदेउ हरि गुन गाए ॥४॥१॥

Dhanaasree banee bhagat naamdayv jee kee
ik-oNkaar satgur parsaad.
gahree kar kai neev khudaa-ee oopar mandap chhaa-ay. maarkanday tay ko aDhikaa-ee jin tarin Dhar moond balaa-ay. ||1|| hamro kartaa raam sanayhee. kaahay ray nar garab karat hahu binas jaa-ay jhoothee dayhee. ||1|| rahaa-o. mayree mayree kaira-o kartay durjoDhan say bhaa-ee. baarah jojan chhatar chalai thaa dayhee girjhan khaa-ee. ||2|| sarab so-in kee lankaa hotee raavan say aDhikaa-ee. kahaa bha-i-o dar baaNDhay haathee khin meh bha-ee paraa-ee. ||3|| durbaasaa si-o karat thag-uree jaadav ay fal paa-ay. kirpaa karee jan apunay oopar naamday-o har gun gaa-ay. ||4||1||

Meaning: Dhanaasaree, The Word Of Devotee Naam Dayv Jee:
One Universal Creator God. By The Grace Of The True Guru:
They dig deep foundations, and build lofty palaces. Can anyone live longer than Markanda, who passed his days with only a handful of straw upon his head? ||1|| The Creator Lord is our only friend. O man, why are you so proud? This body is only temporary – it shall pass away. ||1||Pause|| The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. ||2|| Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. ||3|| The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. ||4||1||

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ