Morning Hukamnama | Sri Harmandir Sahib ji | 28 June 2018

https://youtu.be/Trdv7jRe_xc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੮ ਜੂਨ ੨੦੧੮,ਵੀਰਵਾਰ,੧੪ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੨੬)
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

Sorat’h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||

ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।

Waheguru Ji Ka Khalsa
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 27 June 2018

https://youtu.be/14ooU5gcuIU

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੭ ਜੂਨ ੨੦੧੮,ਬੁੱਧਵਾਰ,੧੩ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੧)
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

*ਪਦਅਰਥ: ਤਪਤੁ ਹੈ– ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨। ਦਾਗ ਦੋਸ = ਦੋਸਾਂ ਦੇ ਦਾਗ਼। ਮੁਹਿ = ਮੂੰਹ ਉਤੇ। ਲਾਇ = ਲਾ ਕੇ। ਜਾਇ = ਥਾਂ।੩। ਕਰਮਿ = ਮੇਹਰ ਨਾਲ, ਬਖ਼ਸ਼ਸ਼ ਨਾਲ। ਜਿਤੁ ਲਗਿ = ਜਿਸ ਵਿਚ ਲੱਗ ਕੇ। ਕੋ = ਕੋਈ ਜੀਵ। ਸਾਰ = ਸੰਭਾਲ।੪।*

*ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥*

*धनासरी महला १ ॥*
*जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै* *सार ॥ नानक साचा सरब दातार ॥४॥३॥५॥*

*अर्थ: (सिफ़त-सालाह की बाणी विसारने से) जिंद बार बार दुखी होती है, दुखी हो हो कर (फिर भी) अन्य अन्य विकारों में परेशान होती है। जिस शरीर में (भाव, जिस मनुष्य​ को) प्रभू की सिफ़त-सालाह के बाणी भुल जाती है, वह सदा इस तरह विलकता है जैसे कोई (पक्का रोग) कृष्ट के रोग वाला मनुष्य​ ॥१॥ (सिमरन से खाली रहने के कारण हम जो दुःख खुद बुला लेते हैं) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सभी रोगों का) कारण जानता है ॥१॥ रहाउ ॥ (दुखों से बचने के लिए उस प्रभू का सिमरन करना चाहिए) जिस ने कान दिए, आँखें दी, नाक दिया; जिस ने जिव्हा दी जो जल्दी जल्दी बोलती है; जिस ने हमारे शरीर पर कृपा कर के जिंद को (शरीर में) टिका दिया; (जिस की कला से शरीर में) श्वास चलता है और मनुष्य​ हर जगह (चल फिर कर) बोल चाल कर सकता है ॥२॥ जितना भी माया का मोह है दुनिया की प्रीत है रसों के स्वाद हैं, यह सभी मन में विकारों की कालख ही पैदा करते हैं, विकारों के दाग़ ही लगाई जाते हैं। (सिमरन से परे रह कर विकारों में फस कर) मनुष्य​ विकारों के दाग़ अपने माथे पर लगा कर (यहाँ से) चल पड़ता है, और परमातमा की हज़ूरी में इस को बैठने की जगह नहीं मिलती ॥३॥ (पर, हे प्रभू! जीव के भी क्या वस ?) तेरा नाम सिमरन (का गुण) तेरी मेहर से ही मिल सकता है, तेरे नाम में ही लग कर (मोह और विकारों के समुँद्र से) पार निकल सकते हैं, (इन से बचने के लिए) अन्य कोई जगह नहीं है। (निराश होने की जरूरत नहीं) अगर कोई मनुष्य​ (प्रभू को भुला कर विकारों में) डुबता भी है (वह प्रभू इतना दयाल है कि) फिर भी उस की संभाल होती है। हे नानक जी! वह सदा-कायम रहने वाला प्रभू सभी जीवों को दातां देने​ वाला है (किसी को विरला नहीं रखता) ॥४॥३॥५॥*

*Dhhanaasaree Mahalaa 1* ||
*Jeeu Tapat Hai Baaro Baar || Tap Tap Khapai Bahut Bekaar || Jai Tan Baanee Visar Jaae || Jiu Pakaa Rogee Vil_laae ||1|| Bahutaa Bolan Jhakhan Hoe || Vin Bole Jaanai Sabh Soe ||1|| Rahaau || Jin Kan Keete Akhee Naak || Jin Jehvaa Ditee Bole Taat || Jin Man Raakheaa Agnee Paae || Vaajai Pavan Aakhai Sabh Jaae ||2|| Jetaa Mohu Preet Suaad || Sabhaa Kaalakh Daagaa Daag || Daag Dos Muhe Chaleaa Laae || Dargeh Baisan Naahee Jaae ||3|| Karam Milai Aakhan Teraa Naau || Jit Lag Tarnaa Hor Nahee Thhaau || Je Ko Ddoobai Fir Hovai Saar || Naanak Saachaa Sarab Daataar ||4||3||5||*

*Meaning: My soul burns, over and over again. Burning and burning, it is ruined, and it falls into evil. That body, which forgets the Word of the Guru’s Bani Cries out in pain, like a chronic patient. ||1|| To speak too much and babble is useless. Even without our speaking, He knows everything. ||1|| Pause || He created our ears, eyes and nose. He gave us our tongue to speak so fluently. He preserved the mind in the fire of the womb; At His Command, the wind blows everywhere. ||2|| These worldly attachments, loves and pleasurable tastes, All are just black stains. One who departs, with these black stains of sin on his face Shall find no place to sit in the Court of the Lord. ||3|| By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak Ji, the True Lord is the Giver of all. ||4||3||5||

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 27 June 2018

https://youtu.be/yqmXgrsRUMc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਜੂਨ ੨੦੧੮,ਬੁੱਧਵਾਰ,੧੩ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੩੯)
ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥

सूही महला ५ ॥ लालनु राविआ कवन गती री ॥ सखी बतावहु मुझहि मती री ॥१॥ सूहब सूहब सूहवी ॥ अपने प्रीतम कै रंगि रती ॥१॥ रहाउ ॥ पाव मलोवउ संगि नैन भतीरी ॥ जहा पठावहु जांउ तती री ॥२॥ जप तप संजम देउ जती री ॥ इक निमख मिलावहु मोहि प्रानपती री ॥३॥ माणु ताणु अहंबुधि हती री ॥ सा नानक सोहागवती री ॥४॥४॥१०॥

Soohee, Fifth Mehl: How have you enjoyed your Dear Beloved? O sister, please teach me, please show me. ||1|| Crimson, crimson, crimson – this is the color of the soul-bride, who is imbued with the Love of her Beloved. ||1||Pause|| I wash Your Feet with my eye-lashes. Wherever You send me, there I will go. ||2|| I would trade meditation, austerity, self-discipline and celibacy, if I could only meet the Lord of my life, for even an instant. ||3|| She who eradicates her self-conceit, power and arrogant intellect, O Nanak, is the true soul-bride. ||4||4||10||

ਪਦਅਰਥ:- ਲਾਲਨੁ—ਸੋਹਣਾ ਲਾਲ। ਰਾਵਿਆ—ਮਿਲਾਪ ਦਾ ਆਨੰਦ ਮਾਣਿਆ। ਕਵਨ ਗਤੀ—ਕਵਨ ਗਤਿ, ਕਿਸ ਤਰੀਕੇ ਨਾਲ? ਰੀ—ਹੇ ਸਖੀ! ਮੁਝਹਿ—ਮੈਨੂੰ ਹੀ। ਮਤੀ—ਮਤਿ, ਅਕਲ।1। ਸੂਹਬ—ਸੂਹੇ ਰੰਗ ਵਾਲੀਏ। ਕੈ ਰੰਗਿ—ਦੇ ਪ੍ਰੇਮ-ਰੰਗ ਵਿਚ। ਰਤੀ—ਰੰਗੀ ਹੋਈ।1। ਰਹਾਉ। ਪਾਵ—{ਲਫ਼ਜ਼ ‘ਪਾਉ’ ਤੋਂ ਬਹੁ-ਵਚਨ} ਦੋਵੇਂ ਪੈਰ। ਮਲੋਵਉ—ਮਲੋਵਉਂ, ਮੈਂ ਮਲਾਂਗੀ। ਸੰਗਿ—ਨਾਲ। ਨੈਨ ਭਤੀਰੀ—ਧੀਰੀ, ਪੁਤਲੀ। ਪਠਾਵਹੁ—ਤੂੰ ਭੇਜੇਂ। ਜਾਉ—ਜਾਉਂ, ਮੈਂ ਜਾਵਾਂ। ਤਤੀ—ਤੱਤ੍ਰ ਹੀ, ਉਥੇ ਹੀ।2। ਦੇਉ—ਦੇਉਂ, ਮੈਂ ਦੇ ਦਿਆਂ। ਜਤੀ—ਜਤ। ਨਿਮਖ—ਅੱਖ ਝਮਕਣ ਜਿਤਨਾ ਸਮਾ {inmy—}। ਮੋਹਿ—ਮੈਨੂੰ।3। ਅਹੰਬੁਧਿ—ਅਹੰਕਾਰ ਵਾਲੀ ਮਤਿ। ਹਤੀ—ਨਾਸ਼ ਕੀਤੀ। ਸਾ—ਉਸ {ਇਸਤ੍ਰੀ ਲਿੰਗ}। ਸੋਹਾਗਵਤੀ—ਖਸਮ ਵਾਲੀ।4।

ਅਰਥ:- ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ? ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ।1। ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ।1। ਰਹਾਉ। ਹੇ ਸਖੀ! (ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ, ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ।2। ਹੇ ਸਖੀ! ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਤੂੰ ਮੈਨੂੰ ਜਿੰਦ ਦਾ ਮਾਲਕ ਪ੍ਰਭੂ ਮਿਲਾ ਦੇ, ਮੈਂ ਉਸ ਦੇ ਇਵਜ਼ ਵਿਚ ਸਾਰੇ ਜਪ ਤਪ ਸੰਜਮ ਦੇ ਦਿਆਂਗੀ।3। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਕਿਸੇ ਭੀ ਆਪਣੇ ਮਿਥੇ ਹੋਏ ਪਦਾਰਥ ਜਾਂ ਉੱਦਮ ਆਦਿਕ ਦਾ) ਮਾਣ ਤੇ ਆਸਰਾ ਛੱਡ ਦੇਂਦੀ ਹੈ, ਹਉਮੈ ਵਾਲੀ ਅਕਲ ਤਿਆਗ ਦੇਂਦੀ ਹੈ, ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ।4। 4।10।

अर्थ :- हे सखी ! तूंने किस तरीके के साथ सुंदर लाल का मिलाप प्राप्त किया है ? हे सखी ! मुझे भी वह समझ बता।1। हे सखी ! तेरे मुख पर लाली भख रही है, तूं आपने प्यारे के प्रेम-रंग में रंगी हुई हैं।1।रहाउ। हे सखी ! (मुझे भी बता) मैं तेरे पैर अपनी आँखें की पुतलीआँ के साथ मलूगी, तूं मुझे जहाँ भी (किसी काम) भेजेंगी मैं (खुशी के साथ) जाऊँगी।2। हे सखी ! आँख झपकने जितने समय के लिए ही तूं मुझे जीवन का स्वामी भगवान मिला दे, मैं उस के बदले में सारे जप तप संजम दे दूंगी।3। हे नानक ! जो जीव-स्त्री (किसी भी अपने मिथे हुए पदार्थ या उधम आदि का) माण और सहारा छोड़ देती है, हऊमै वाली समझ त्याग देती है, वह सुहाग-भाग वाली हो जाती है।4।4।10।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 26 June 2018

https://youtu.be/HvM0m_FgRCc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੬ ਜੂਨ ੨੦੧੮,ਮੰਗਲਵਾਰ,੧੨ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੫੪)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
*ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

*ਪਦਅਰਥ: ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ = ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ।੧। ਸਰਿਓ ਨ = ਸਿਰੇ ਨਾਹ ਚੜ੍ਹਿਆ।ਰਹਾਉ। ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ = ਕਾਂਡੀ। ਸਬਦੀ = ‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ। ਪਟੈ = ਲੇਖੇ ਵਿਚ।੨। ਭਗਤਿ ਨਾਰਦੀ = ਪ੍ਰੇਮਾ = ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ। ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ।੩। ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ। ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ।੪।*

*ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ – ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥*

*रागु सोरठि बाणी भगत कबीर जी की घरु १*
*ੴ सतिगुर प्रसादि ॥*
*बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥*

*अर्थ: राग सोरठि, घर १ में भगत कबीर जी की बाणी।*
*अकाल पुरख एक है और सतिगुरू की कृपा द्वारा मिलता है।*
*जिन समझदार मनुष्यों ने वेद पुरान आदि के सारे मत सुन के कर्म-काँड की आशा रखी, (यह आशा रखी कि कर्म-काँड के साथ जीवन सुधरेगा), वह सारे (आतमिक) मौत में ही ग्रसे रहे। पंडित लोग भी आशा पूरी होने के बिना ही उठ के चले गए (जगत* *त्याग गए) ॥१॥ हे मन! तुझ से यह एक काम भी (जो करने-योग्य था) नहीं हो सका, तुम ने प्रकाश-रूप परमात्मा का भजन नहीं किया ॥१॥ रहाउ ॥ कई लोगों ने जंगलों में जा के योग साधे, तप किए, गाजर-मूली आदि खा कर गुजारा किया; योगी, कर्म-काँडी, ‘अलख’ कहने वाले योगी, मोनधारी-यह सारे जम के लेखे में ही लिखे गए (भावार्थ, इन के साधन मौत के डर से बचा नहीं सकते) ॥२॥ जिस मनुष्य ने शरीर पर तो (धार्मिक चिन्ह) चक्र आदि लगा लिए हैं, पर प्रेम-भगती उस के हृदय में पैदा नहीं हुई, जो राग रागनियाँ तो गाता है पर निरा पाखंड-मूर्ती ही बन बैठा है, ऐसे मनुष्य को परमात्मा से कुछ नहीं मिलता ॥३॥ सारे जगत पर काल का सहम पड़ा हुआ है, भ्रमी ज्ञानी भी उसी ही लेखे में लिखे गए हैं (वह भी मौत के सहम में ही हैं)। कबीर जी कहते हैं – जिन मनुष्यों ने प्रेम-भगती करनी समझ लई है वह (मौत के सहम से) आज़ाद हो गए हैं ॥४॥३॥*

*Raag Sorath Baanee Bhagat Kabeer Jee Kee Ghar 1*
*Ik Oankaar Satgur Parsaad ||*
*Bed Puraan Sabhai Mat Sun Kai Karee Karam Kee Aasaa || Kaal Grasat Sabh Log Syaane Outh Panddit Pai Chale Niraasaa ||1|| Man Re Sareo N Ekai Kaajaa || Bhajeo N Raghupat Raajaa ||1|| Rahaau || Ban Khandd Jaae Jog Tap Keeno Kand Mool Chun Khaaeaa || Naadee Bedee Shabadee Monee Jam Ke Pattai Likhaaeaa ||2|| Bhagat Naardee Ridai N Aaee Kaashh Kooshh Tan Deenaa || Raag Raagnee Ddimbh Hoe Baithaa Oun Har Peh Keaa Leenaa ||3|| Pareo Kaal Sabhai Jag Oopar Maahe Likhe Bharam Gyaanee || Kahu Kabeer Jan Bhae Khaalse Prem Bhagat Jeh Jaanee ||4||3||*

*Meaning: Raag Sorath Baanee Bhagat Kabeer Jee Kee Ghar 1*
*One Universal Creator God. By The Grace Of The True Guru:*
*Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. ||1|| O mind, you have not completed the only task you were given; You have not meditated on the Lord, your King. ||1|| Pause || Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. ||2|| Loving devotional worship does not enter into your heart; pampering and adorning your body, you must still give it up. You sit and play music, but you are still a hypocrite; what do you expect to receive from the Lord ? ||3|| Death has fallen on the whole world; the doubting religious scholars are also listed on the Register of Death. Says Kabeer Ji, those humble people become pure – they become Khalsa – who know the Lord’s loving devotional worship. ||4||3||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 26 June 2018

https://youtu.be/AuTv8bM447k

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਜੂਨ ੨੦੧੮,ਮੰਗਲਵਾਰ,੧੨ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੫੭੬)
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥

रागु वडहंसु महला ५ छंत घरु ४ ੴ सतिगुर प्रसादि ॥ गुर मिलि लधा जी रामु पिआरा राम ॥ इहु तनु मनु दितड़ा वारो वारा राम ॥ तनु मनु दिता भवजलु जिता चूकी कांणि जमाणी ॥ असथिरु थीआ अम्रितु पीआ रहिआ आवण जाणी ॥ सो घरु लधा सहजि समधा हरि का नामु अधारा ॥ कहु नानक सुखि माणे रलीआं गुर पूरे कंउ नमसकारा ॥१॥

Raag Wadahans, Fifth Mehl, Chhant, Fourth House: One Universal Creator God. By The Grace Of The True Guru: Meeting with the Guru, I have found my Beloved Lord God. I have made this body and mind a sacrifice, a sacrificial offering to my Lord. Dedicating my body and mind, I have crossed over the terrifying world-ocean, and shaken off the fear of death. Drinking in the Ambrosial Nectar, I have become immortal; my comings and goings have ceased. I have found that home, of celestial Samaadhi; the Name of the Lord is my only Support. Says Nanak, I enjoy peace and pleasure; I bow in reverence to the Perfect Guru. ||1||

ਗੁਰ ਮਿਲਿ = ਗੁਰੂ ਨੂੰ ਮਿਲ ਕੇ। ਲਧਾ = ਲੱਭਦਾ ਹੈ। ਜੀ = ਹੇ ਭਾਈ! ਵਾਰੋ ਵਾਰਾ = ਵਾਰ ਵਾਰ ਕੇ, ਸਦਕੇ ਕਰ ਕੇ। ਭਵਜਲੁ = ਸੰਸਾਰ-ਸਮੁੰਦਰ। ਚੂਕੀ = ਮੁੱਕ ਜਾਂਦੀ ਹੈ। ਕਾਂਣਿ = ਮੁਥਾਜੀ। ਜਮਾਣੀ = ਜਮਾਂ ਦੀ। ਅਸਥਿਰੁ = ਅਡੋਲ-ਚਿੱਤ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਰਹਿਆ = ਮੁੱਕ ਗਿਆ। ਸਹਜਿ = ਆਤਮਕ ਅਡੋਲਤਾ ਵਿਚ। ਸਮਧਾ = ਸਮਾ ਗਿਆ, ਲੀਨਤਾ ਹੋ ਗਈ। ਅਧਾਰਾ = ਆਸਰਾ। ਸੁਖਿ = ਆਨੰਦ ਨਾਲ। ਰਲੀਆਂ = ਖ਼ੁਸ਼ੀਆਂ। ਕੰਉ = ਨੂੰ।੧।

ਰਾਗ ਵਡਹੰਸ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ-ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ।੧।

राग वडहंस, घर ४ में गुरु अर्जनदेव जी की बानी ‘छंत’ अकाल पुरख एक है और सतगुरु की कृपा द्वारा मिलता है। हे भाई! गुरु को मिल कर (ही) प्यारा प्रभु प्राप्त होता है, (जिस को गुरु के द्वारा प्रभु मिल जाता है, वह) अपना यह तन यह मन (गुरु के) हवाले करता है। जो मनुख अपना तन मन गुरु के हवाले करता है, वह संसार-सागर को जीत लेता है, उस की जम्दूतों की मोहताजी ख़तम हो जाती है, वह मनुख आत्मिक जीवन देने वाला नाम-जल (गुरु से ले के) पिता है, और, सथिर-मन हो जाता है, उस के जनम मरण का चक्र समाप्त हो जाता है। उस मनुख को उस घर (गुरु के चरणों में) टिकाना मिल जाता है (जिस की बरकत से) वह आत्मिक अड़ोलता में लीं रहता है, परमात्मा का नाम (उस की जिन्दगी का आसरा बन जाता है। हे नानक! (कह) वह मनुख सुख में रह कर आत्मिक खुशियाँ मनाता है (यह साडी बरकत गुरु की ही है) पूरे गुरु को (सदा) नमस्कार करनी चाहिये।१।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!