Morning Hukamnama | Sri Harmandir Sahib ji | 13 June 2018

https://youtu.be/eOTIaOAZhzU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੩ ਜੂਨ ੨੦੧੮,ਬੁੱਧਵਾਰ,੩੧ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੪੬)
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥

Shalok, Third Mehl: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord – cursed are their clothes, and cursed is their food. ||1|| Third Mehl: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11||

ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

अर्थ :-हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो भगवान की दरगाह में आदर पावेंगा। हे नानक ! जो मनुख नाम नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 12 June 2018

https://youtu.be/VnK8iU0iEf0

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੨ ਜੂਨ ੨੦੧੮,ਮੰਗਲਵਾਰ,੩੦ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੮੬)
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

*ਪਦਅਰਥ: ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ) ।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨। ਸਾਚਾ = ਸਦਾ-ਥਿਰ ਪ੍ਰਭੂ (ਦਾ ਰੂਪ ਹੋ ਕੇ) । ਪਾਇ = ਚਰਨੀਂ।੩। ਦਿਖਾਵੈ = ਆਪਣਾ ਦਰਸਨ ਕਰਾਂਦਾ ਹੈ। ਦੇਖੈ = (ਜੀਵਾਂ ਦੇ ਕਰਮ) ਵੇਖਦਾ ਹੈ। ਹਠਿ = ਹਠ ਨਾਲ (ਕੀਤੇ ਤਪ ਆਦਿਕ) । ਘੜਿ = ਘੜ ਕੇ, ਸਾਜ ਕੇ। ਜਿਨਿ = ਜਿਸ (ਪਰਮਾਤਮਾ) ਨੇ। ਪ੍ਰਭਿ = ਪ੍ਰਭੂ ਨੇ।੪। ਭੋਜਨੁ = (ਆਤਮਕ) ਖ਼ੁਰਾਕ। {ਨੋਟ: ਲਫ਼ਜ਼ ‘ਖਾਇ’ ਅਤੇ ‘ਖਾਹਿ’ ਦਾ ਫ਼ਰਕ ਚੇਤੇ ਰੱਖਣ ਜੋਗ ਹੈ}।੫। ਪੂਜਿ = ਪੂਜ ਕੇ। ਸਿਲਾ = ਪੱਥਰ (ਦੀਆਂ ਮੂਰਤੀਆਂ) । ਮਨਿ ਮੈਲੇ = ਮੈਲੇ ਮਨ ਦੀ ਰਾਹੀਂ, ਜੇ ਮਨ ਮੈਲਾ ਹੀ ਰਿਹਾ। ਸੂਚਾ = ਪਵਿਤ੍ਰ। ਪਤਿ = ਇੱਜ਼ਤ।੬। ਆਚਾਰਾ = ਆਚਰਨ। ਵੀਚਾਰੁ = ਉੱਚੀ ਵਿਚਾਰ। ਸਰੀਰਿ = ਸਰੀਰ ਵਿਚ, ਮਨੁੱਖ ਵਿਚ। ਸਹਜਿ = ਅਡੋਲ ਆਤਮਕ ਅਵਸਥਾ ਵਿਚ। ਆਦਿ ਜੁਗਾਦਿ = ਸਦਾ ਹੀ। ਧੀਰਿ = ਧੀਰੇ, ਗੰਭੀਰ ਬਣਿਆ ਰਹਿੰਦਾ ਹੈ। ਪੰਕਜ = ਕਮਲ {ਪੰਕ = ਚਿੱਕੜ। ਜ = ਜੰਮਿਆ ਹੋਇਆ} ਨੋਟ: ਇਥੇ ‘ਕਮਲ’ ਨੂੰ ‘ਅੱਖ’ ਨਾਲ ਉਪਮਾ ਦਿੱਤੀ ਗਈ ਹੈ। ਪਲ ਪੰਕਜ ਮਹਿ = ਅੱਖ ਦੇ ਫਰਕਣ ਜਿਤਨੇ ਸਮੇ ਵਿਚ। ਪਿਆਰੇ = ਹੇ ਪਿਆਰੇ ਪ੍ਰਭੂ!।੭। ਮੈ = ਮੈਨੂੰ। ਕੋ = ਕੋਈ (ਜੀਵ) । ਰਜਾਇ = ਆਪਣੀ ਰਜ਼ਾ ਵਿਚ।੮।*

*ਅਰਥ: ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ॥੧॥ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ॥੧॥ ਰਹਾਉ ॥ ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ॥੨॥ ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ। ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ ॥੩॥ ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ। (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ* *ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ, ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ॥੪॥ ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੫॥ ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ, ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ॥੬॥ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ, ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ॥੭॥ ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤ-ਸਾਲਾਹ ਕਰਾਂ ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ। ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਨਾਨਕ ਜੀ ਆਖਦੇ ਹਨ – (ਹੇ ਪ੍ਰਭੂ! ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ॥੮॥੨॥*

*धनासरी महला १ ॥*
*सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥ तन महि मनूआ मन महि साचा ॥ सो साचा मिलि साचे राचा ॥ सेवकु प्रभ कै लागै पाइ ॥ सतिगुरु पूरा मिलै मिलाइ ॥३॥ आपि दिखावै आपे देखै ॥ हठि न पतीजै ना बहु भेखै ॥ घड़ि भाडे जिनि अम्रितु पाइआ ॥ प्रेम भगति प्रभि मनु पतीआइआ ॥४॥ पड़ि पड़ि भूलहि चोटा खाहि ॥ बहुतु सिआणप आवहि जाहि ॥ नामु जपै भउ भोजनु खाइ ॥ गुरमुखि सेवक रहे समाइ ॥५॥ पूजि सिला तीरथ बन वासा ॥ भरमत डोलत भए उदासा ॥ मनि मैलै सूचा किउ होइ ॥ साचि मिलै पावै पति सोइ ॥६॥ आचारा वीचारु सरीरि ॥ आदि जुगादि सहजि मनु धीरि ॥ पल पंकज महि कोटि उधारे ॥ करि किरपा गुरु मेलि पिआरे ॥७॥ किसु आगै प्रभ तुधु सालाही ॥ तुधु बिनु दूजा मै को नाही ॥ जिउ तुधु भावै तिउ राखु रजाइ ॥ नानक सहजि भाइ गुण गाइ ॥८॥२॥*

*अर्थ: जो मनुष्य गुरु के द्वारा अडोल अवस्था में टिक कर प्रभू के चरणों में जुड़ता है, उस का प्रभू चरणों में जुड़ना कबुल होता है। उस मनुष्य को ना आत्मिक मौत आती है, न ही जन्म मरण का चक्र। ऐसा प्रभू का दास प्रभू में लीन रहता है, प्रभू ऐसे सेवक के अंदर प्रगट हो जाता है। वह सेवक जिस तरफ देखता है उस को परमात्मा के बिना ओर कोई नहीं दिखता है ॥१॥ गुरु की शरण आ कर परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जन्म-मरण के चक्र में फंसा रहता है ॥१॥ रहाउ ॥ मैं (भी) वही गुरू धारण करना चाहता हूँ जो सदा-थिर प्रभू को (मेरे हृदय में) पक्की तरह टिका दे, जो मुझ से अकथ प्रभू की सिफ़त-सलाह कराए, और अपने श़ब्द के द्वारा मुझे प्रभू-चरणों में जोड़ दे। परमात्मा के भगत को (सिफ़त-सलाह के बिना) कोई ओर कार्य नहीं (सूझता)। भगत सदा-थिर प्रभू को ही सिमरता है, सदा-थिर प्रभू* *उस को प्यारा लगता है ॥२॥ उस का मन शरीर के अंदर ही रहता है (भाव, माया-मोह दसों दिशाओं दोड़ता नहीं (फिरता), उस के मन में सदा-थिर प्रभू प्रगट हो जाता है, वह सेवक सदा-थिर प्रभू को सिमर के और उस में मिल कर उस (की याद) में लीन रहता है। वह सेवक प्रभू के चरणों में जुड़ा रहता है, जिस मनुष्य को पूरा गुरू मिल पड़ता है गुरू उस को प्रभू-चरणों में मिला देता है ॥३॥ परमात्मा अपना दर्शन आप ही (गुरू के द्वारा) करवाता है, आप ही (सब जीवों के) दिल की जानता है। (इस लिए वह) हठ के द्वारा किए कार्य पर खुश नहीं होता, ना ही बहुते (धार्मिक) पहरावों पर प्रसन्न होता है। जिस प्रभू ने (सारे) शरीर बनाए हैं और (गुरू की शरण आए किसी वडभागी के हृदय में) नाम-अमृत पाया है, उसी प्रभू ने उस का मन प्रेम भगती में जोड़ा है ॥४॥ जो मनुष्य (विद्या) पड़ पड़ कर (विद्या के मान में ही सिमरन से) दूर हो जाते हैं वह (आतमिक मौत की) चोटें सहते हैं। (विद्या की) बहुती चतुराई के कारण जन्म मरण के चक्र में पड़ते हैं। जो जो मनुष्य प्रभू का नाम जपता है और प्रभू के डर-अदब को अपने आत्मा की खुराक बनाता है, वह सेवक गुरू की शरण पड़ कर प्रभू में लीन रहते हैं ॥५॥ जो मनुष्य पत्थर (की मूर्तियाँ) पूजता रहा, तीर्थों के स्नान करता रहा, जंगलों में रहता रहा, त्यागी बन कर जगह जगह भटकता डोलता फिरा (और इन ही कर्मों को धर्म समझता रहा), अगर उस का मन मैला ही रहा, तो वह पवित्र कैसे हो सकता है ? जो मनुष्य सदा-थिर प्रभू में (सिमरन के द्वारा) लीन होता है (वहीं पवित्र होता है, और) वह (लोक परलोक में) इज्जत पाता है ॥६॥ जिस के अंदर उच्चा आचरण भी है और उच्ची (आतमिक) सूझ भी है, जिस का मन सदा ही अडोल अवस्था में टिका रहता है और गंभीर रहता है, जो आँख झमकनें के समय में करोड़ों मनुष्यों को (विकारों से) बचा लेता है, हे प्यारे प्रभू! मेहर कर के मुझे वह गुरू मिला ॥७॥ हे प्रभू! मैं किस मनुष्य के आगे तेरी सिफ़त-सालाह करू ? मुझे तो तेरे बिना ओर कोई कहीं दिखता ही नहीं। जैसे तेरी मेहर हो मुझे अपनी रजा में रख, नानक जी कहते हैं – (हे प्रभू! तेरा दास) अडोल अवस्था में टिक कर तेरे प्रेम में टिक कर तेरे गुण गावे ॥८॥२॥*

*Dhhanaasaree Mahalaa 1 ||*
*Sehaj Milai Mileaa Parvaan || Naa Tis Maran N Aavan Jaan || Thaakur Meh Daas Daas Meh Soe || Jeh Dekhaa Teh Avar N Koe ||1|| Gurmukh Bhagat Sehaj Ghar Paaeeai || Bin Gur Bhette Mar Aaeeai Jaaeeai ||1|| Rahaau || So Gur Karau Je Saach Dhrirraavai || Akathh Kathhaavai Shabad Milaavai || Har Ke Log Avar Nahee Kaaraa || Saachau Thaakur Saach Piaaraa ||2|| Tan Meh Manooaa Man Meh Saachaa || So Saachaa Mil Saache Raachaa || Sevak Prabh Kai Laagai Paae || Satgur Pooraa Milai Milaae ||3|| Aap Dikhaavai Aape Dekhai || Hath N Pateejai Naa Bahu Bhekhai || Gharr Bhaadde Jin Amrit Paaeaa || Prem Bhagat Prabh Man Pateeaaeaa ||4|| Parr Parr Bhooleh Chottaa Khaahe || Bahut Seaanap Aaveh Jaahe || Naam Japai Bhau Bhojan Khaae || Gurmukh Sevak Rahe Samaae ||5|| Pooj Silaa Teerathh Ban Vaasaa || Bharmat Ddolat Bhae Oudaasaa || Man Mailai Soochaa Kiu Hoe || Saach Milai Paavai Pat Soe ||6|| Aachaaraa Veechaar Sareer || Aad Jugaad Sehaj Man Dhheer || Pal Pankaj Meh Kott Oudhhaare || Kar Kirpaa Gur Mel Piaare ||7|| Kis Aagai Prabh Tudhh Saalaahee || Tudhh Bin Doojaa Mai Ko Naahee || Jiu Tudhh Bhaavai Tiu Raakh Rajaae || Naanak Sehaj Bhaae Gun Gaae ||8||2||*

*Meaning: That union with* *the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1|| Pause || So make Him your Guru, who implants the Truth within you, Who leads you to speak the Unspoken Speech, and who merges you in the Word of the Shabad. God’s people have no other work to do; They love the True Lord and Master, and they love the Truth. ||2|| The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. ||3|| He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. ||4|| Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God Becomes Gurmukh, the Lord’s servant, and remains absorbed in the Lord. ||5|| He worships stones, dwells at sacred shrines of pilgrimage and in the jungles, Wanders, roams around and becomes a renunciate. But his mind is still filthy – how can he become pure ? One who meets the True Lord obtains honor. ||6|| One who embodies good conduct and contemplative meditation, His mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. ||7|| Unto whom, O God, should I praise You ? Without You, there is no other at all. As it pleases You, keep me under Your Will. Nanak Ji, with intuitive poise and natural love, sings Your Glorious Praises. ||8||2||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 12 June 2018

https://youtu.be/LFY9LKBfPwk

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੨ ਜੂਨ ੨੦੧੮,ਮੰਗਲਵਾਰ,੩੦ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੦੯)
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

Shalok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 11 June 2018

https://youtu.be/Ni7YtTJOv7s

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੧ ਜੂਨ ੨੦੧੮,ਸੋਮਵਾਰ,੨੯ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੦੮)
ਸਲੋਕ ॥
ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥ ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥੧॥ ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥ ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥੨॥ ਪਉੜੀ ॥ ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥ ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥ ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥ ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥ ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥੧੧॥

*ਪਦਅਰਥ: ਚ = ਅਤੇ। ਨ ਚ = ਅਤੇ ਨਾਲ ਹੀ। ਮਿਸਟ = ਮਿੱਠਾ। ਰਸ = ਸੁਆਦ, ਚਸਕੇ। ਸਾਧ ਸੰਗਿ = ਸਾਧ ਸੰਗਤਿ ਵਿਚ। ਦਾਸ ਮਿਸਟੰ = ਦਾਸਾਂ ਨੂੰ ਮਿੱਠਾ ਲੱਗਦਾ ਹੈ। ਪ੍ਰਭ ਦਰਸਨੰ = ਪ੍ਰਭੂ ਦਾ ਦੀਦਾਰ।੧। ਨੇਹੁ = ਪ੍ਰੇਮ। ਮਝਾਹੂ = ਅੰਦਰੋਂ। ਰਤਿਆ = ਰੰਗਿਆ ਗਿਆ ਹੈ। ਵਿਧੜੋ = ਵਿੱਝ ਗਿਆ ਹੈ। ਸਚ ਥੋਕਿ = ਸੱਚੇ ਨਾਮ = ਰੂਪ ਪਦਾਰਥ ਨਾਲ। ਧਣੀ = ਮਾਲਕ ਪ੍ਰਭੂ।੨। ਆਨ = ਹੋਰ। ਸਭਿ = ਸਾਰੇ। ਨਿਰਨਉ = ਨਿਰਨਾ, ਨਿਖੇੜਾ, ਪਰਖ। ਬਸੀਠਾ = ਵਕੀਲ, ਵਿਚੋਲਾ। ਚਰਨ ਕਮਲ = ਕੰਵਲ ਫੁੱਲਾਂ ਵਰਗੇ ਸੋਹਣੇ ਚਰਨ। ਬੇਧਿਆ = ਵਿੰਨਿ੍ਹਆ। ਜੀਉ = ਜਿੰਦ। ਸਭਿ = ਹੋਰ ਸਾਰੇ। ਕਛੂ = ਕੁਝ ਭੀ।੧੧।*

*ਅਰਥ: ਨਾਹ ਹੀ ਰਾਜ ਦੇ ਸੁਖ, ਨਾਹ ਹੀ ਭੋਗਾਂ ਦੇ ਚਸਕੇ ਅਤੇ ਨਾਹ ਹੀ ਮਾਇਆ ਦੀਆਂ ਮੌਜਾਂ-ਇਹ ਕੋਈ ਭੀ ਸੁਆਦਲੇ ਨਹੀਂ ਹਨ, ਹੇ ਨਾਨਕ ਜੀ! ਸਤਸੰਗ ਵਿਚੋਂ (ਮਿਲਿਆ) ਪ੍ਰਭੂ ਦਾ ਨਾਮ ਮਿੱਠਾ ਹੈ ਤੇ ਸੇਵਕਾਂ ਨੂੰ ਪ੍ਰਭੂ ਦਾ ਦੀਦਾਰ ਮਿੱਠਾ ਲੱਗਦਾ ਹੈ ॥੧॥ ਜਿਸ ਮਨੁੱਖ ਨੂੰ ਉਹ ਪਿਆਰ ਲੱਗ ਜਾਏ ਜਿਸ ਨਾਲ ਅੰਦਰੋਂ ਮਨ (ਪ੍ਰਭੂ ਦੇ ਨਾਲ) ਰੰਗਿਆ ਜਾਏ, ਤੇ ਜਿਸ ਦਾ ਮਨ ਸੱਚੇ ਨਾਮ-ਰੂਪ ਪਦਾਰਥ (ਭਾਵ, ਮੋਤੀ) ਨਾਲ ਪ੍ਰੋਤਾ ਜਾਏ, ਹੇ ਨਾਨਕ ਜੀ! ਉਸ ਮਨੁੱਖ ਨੂੰ ਮਾਲਕ ਪ੍ਰਭੂ ਪਿਆਰਾ ਲੱਗਦਾ ਹੈ ॥੨॥ ਪਰਮਾਤਮਾ (ਦੇ ਨਾਮ) ਤੋਂ ਬਿਨਾ ਭਗਤਾਂ ਨੂੰ ਹੋਰ ਕੋਈ ਚੀਜ਼ ਮਿੱਠੀ ਨਹੀਂ ਲੱਗਦੀ। ਉਹਨਾਂ ਨੇ ਖੋਜ ਕੇ ਵੇਖ ਲਿਆ ਹੈ ਕਿ (ਨਾਮ ਤੋਂ ਬਿਨਾ) ਹੋਰ ਸਾਰੇ ਸੁਆਦ ਫਿੱਕੇ ਹਨ। ਸਤਿਗੁਰੂ (ਉਹਨਾਂ ਵਾਸਤੇ) ਵਕੀਲ ਬਣਿਆ ਤੇ (ਪ੍ਰਭੂ ਨੂੰ ਮਿਲਣ ਕਰ ਕੇ ਉਹਨਾਂ ਦਾ) ਅਗਿਆਨ ਭਟਕਣਾ ਤੇ ਦੁੱਖ ਸਭ ਕੁਝ ਦੂਰ ਹੋ ਗਿਆ ਹੈ। ਜਿਵੇਂ ਮਜੀਠ ਨਾਲ (ਕੱਪੜੇ ਤੇ ਪੱਕਾ) ਰੰਗ ਚੜ੍ਹਦਾ ਹੈ, ਤਿਵੇਂ ਉਹਨਾਂ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਪੱਕੀ ਤਰ੍ਹਾਂ) ਵਿੱਝ ਜਾਂਦਾ ਹੈ। ਪ੍ਰਭੂ ਹੀ ਉਹਨਾਂ ਦੀ ਜਿੰਦ ਪ੍ਰਾਣ ਹੈ ਤੇ ਤਨ ਮਨ ਹੈ, ਹੋਰ ਨਾਸਵੰਤ ਪਿਆਰ ਉਹਨਾਂ ਦੇ ਅੰਦਰੋਂ ਨਾਸ ਹੋ ਗਏ ਹਨ ॥੧੧॥*

*सलोक ॥*
*नच राज सुख मिसटं नच भोग रस मिसटं नच मिसटं सुख माइआ ॥ मिसटं साधसंगि हरि नानक दास मिसटं प्रभ दरसनं ॥१॥ लगड़ा सो नेहु मंन मझाहू रतिआ ॥ विधड़ो सच थोकि नानक मिठड़ा सो धणी ॥२॥ पउड़ी ॥ हरि बिनु कछू न लागई भगतन कउ मीठा ॥ आन सुआद सभि फीकिआ करि निरनउ डीठा ॥ अगिआनु भरमु दुखु कटिआ गुर भए बसीठा ॥ चरन कमल मनु बेधिआ जिउ रंगु मजीठा ॥ जीउ प्राण तनु मनु प्रभू बिनसे सभि झूठा ॥११॥*

*अर्थ: ना ही राज के सुख, ना ही भोगों के चसके और ना ही माया की मौज-यह कोई भी स्वादिष्ट नहीं हैं, हे नानक जी! सत्संग में से (मिला) प्रभू का नाम मीठा है और सेवकों को प्रभू का दीदार मीठा लगता है ॥१॥ जिस मनुष्य​ को वह प्यार लग जाए जिस के साथ अंदर से मन (प्रभू के साथ) रंगा जाए, और जिस का मन सच्चे नाम-रूप पदार्थ (भावार्थ, मोती) के साथ प्रोता जाए, हे नानक जी! उस मनुष्य​ को मालिक प्रभू प्यारा लगता है ॥२॥ परमात्मा (के नाम) के बिना भगतों को ओर कोई चीज मिठ्ठी नहीं लगती। उन्होंने खोज के देख लिया है कि (नाम के बिना) ओर सभी स्वाद फीके हैं। सतिगुरू (उनके लिए) वकील बना और (प्रभू को मिलन कर के उन का) अज्ञान भटकना और दुख सब कुछ दूर हो गया है। जैसे मजीठ के साथ (कपड़े पर पक्का) रंग चड़ता है, उसी प्रकार उन का मन प्रभू के सुंदर चरणों में (पक्की तरह) लीन हो जाता है। प्रभू ही उन की जिंद प्राण है और तन मन* *है, अन्य नाशवंत प्यार उन के अंदर से नाश हो गए हैं ॥११॥*

*Salok ||*
*Nach Raaj Sukh Misttang Nach Bhog Ras Misttang Nach Misttang Sukh Maaeaa || Misttang Saadsang Har Naanak Daas Misttang​ Prabh Darsnang ||1|| Lagrraa So Nehu Mann Majhaahoo Rateaa || Vidhhrro Sach Thhok Naanak Mithrraa So Dhanee ||2|| Paurree || Har Bin Kashhoo N Laagee Bhagtan Kau Meethaa || Aan Suaad Sabh Feekeaa Kar Nirnau Ddeethaa || Agyaan Bharam Dukh Katteaa Gur Bhae Baseethaa || Charan Kamal Man Bedeaa Jiu Rang Majeethaa || Jeeu Praan Tan Man Prabhoo Binse Sabh Jhoothaa ||11||*

*Meaning: Princely pleasures are not sweet; sensual enjoyments are not sweet; the pleasures of Maya are not sweet. The Saadh Sangat, the Company of the Holy, is sweet, O Daas Nanak Ji; the Blessed Vision of God’s Darshan is sweet. ||1|| I have enshrined that love which drenches my soul. I have been pierced by the Truth, O Nanak Ji; the Master seems so sweet to me. ||2|| Pauree: Nothing seems sweet to His devotees, except the Lord. All other tastes are bland and insipid; I have tested them and seen them. Ignorance, doubt and suffering are dispelled, when the Guru becomes one’s advocate. The Lord’s lotus feet have pierced my mind, and I am dyed in the deep crimson color of His Love. My soul, breath of life, body and mind belong to God; all falsehood has left me. ||11||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 11 June 2018

https://youtu.be/AG-EN1uus1c

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੧ ਜੂਨ ੨੦੧੮,ਸੋਮਵਾਰ,੨੯ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੨੩)
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥

Tilang, Second House, Fifth Mehl: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. ||1|| The Great Giver is the Supreme Lord God over all. You are our support, You are our sustainer. ||Pause|| You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. ||2||

ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ = ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

हे प्रभु! तुन सारे संसार का पैदा करने वाला है, जो कुछ तूं करता है, वोही होता है, तेरे बिना और कोई दूसरा कुछ कर सकने वाला नहीं है। (हम जीवों को) तेरी ही शक्ति है, (हमारे) मन में तेरा ही सहारा है। हे नानक! सदा ही उस उस एक परमात्मा का नाम जपता रहो।१। हे भाई! सब जीवों को बक्शीश देवे वाला परमात्मा सब जीवों के सर ऊपर राखा है। हे प्रभु! (हम जीवों) को तेरा ही आसरा है, तेरा ही सहारा है।रहाउ। हे अपहुच प्रभु। हे अथाह प्रभु! हे सब से ऊँचे और बयंत प्रभु! हर जगह हर समय तूं ही तूं मौजूद है, तूं ही सदा कायम रहने वाला है। हे प्रभु! जो मनुख तुम्हे याद करते हैं, उन को कोई डर घेर नहीं सकता। हे नानक! गुरु की कृपा से ही (मनुख परमात्मा के) गुण गा सकता है।२।

Waheguru Ji Ka Khalsa,
Waheguru Ji Ki ਫਤਿਹ

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!