Evening Hukamnama | Sri Harmandir Sahib ji | 10 June 2018

https://youtu.be/1FmGjwgpiEs

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੦ ਜੂਨ ੨੦੧੮,ਐਤਵਾਰ,੨੮ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੧੯)
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

*ਪਦਅਰਥ: ਗਾਵੈ = ਗਾਂਦਾ ਰਹਿੰਦਾ ਹੈ। ਕੀ = ਦੀ। ਗੁਨੁ = ਸੁਭਾਉ।੧।ਰਹਾਉ। ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ।੧। ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ। ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ।੨।*

*ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥*

*बैराड़ी महला ४ ॥*
*हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥*

*अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥*

*Bairaarree Mahalaa 4 ||*
*Har Jan Raam Naam Gun Gaavai || Je Koee Nind Kare Har Jan Kee Apunaa Gun N Gavaavai ||1|| Rahaau || Jo Kishh Kare Su Aape Suaamee Har Aape Kaar Kamaavai || Har Aape Hee Mat Devai Suaamee Har Aape Bol Bulaavai ||1|| Har Aape Panch Tat Bisthhaaraa Vich Dhhaatoo Panch Aap Paavai || Jan Naanak Satgur Mele Aape Har Aape Jhagar Chukaavai ||2||3||*

*Meaning: The Lord’s humble servant sings the Glorious* *Praises of the Lord’s Name. Even if someone slanders the Lord’s humble servant, he does not give up his own goodness. ||1|| Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. ||1|| The Lord Himself directs the evolution of the world of the five elements; He Himself infuses the five senses into it. O Daas Nanak Ji, the Lord Himself unites us with the True Guru; He Himself resolves the conflicts. ||2||3||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 10 June 2018

https://youtu.be/c7wH-w5A8Eg

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੦ ਜੂਨ ੨੦੧੮,ਐਤਵਾਰ,੨੮ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੮੨੧)
ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

बिलावलु महला ५ ॥ राखि लीए अपने जन आप ॥ करि किरपा हरि हरि नामु दीनो बिनसि गए सभ सोग संताप ॥१॥ रहाउ॥ गुण गोविंद गावहु सभि हरि जन राग रतन रसना आलाप ॥ कोटि जनम की त्रिसना निवरी राम रसाइणि आतम ध्राप ॥१॥ चरण गहे सरणि सुखदाते गुर कै बचनि जपे हरि जाप॥ सागर तरे भरम भै बिनसे कहु नानक ठाकुर परताप ॥२॥५॥८५॥

Bilaaval, Fifth Mehl: He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. ||1||Pause|| Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. ||1|| I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious grandeur of our Lord and Master. ||2||5||85||

ਰਾਖਿ ਲੀਏ = (ਸਦਾ) ਰੱਖਿਆ ਕੀਤੀ ਹੈ। ਜਨ = ਸੇਵਕ। ਕਰਿ = ਕਰ ਕੇ। ਦੀਨੋ = ਦਿੱਤਾ ਹੈ। ਸੋਗ = ਚਿੰਤਾ, ਗ਼ਮ। ਸੰਤਾਪ = ਦੁੱਖ-ਕਲੇਸ਼ ॥੧॥ ਗੁਣ ਗੋਵਿੰਦ = ਗੋਵਿੰਦ ਦੇ ਗੁਣ। ਸਭਿ = ਸਾਰੇ (ਰਲ ਕੇ)। ਹਰਿ ਜਨ = ਹੇ ਸੰਤ ਜਨੋ! ਰਤਨ ਰਾਗ = ਸੋਹਣੇ ਰਾਗਾਂ ਦੀ ਰਾਹੀਂ। ਰਸਨਾ = ਜੀਭ (ਨਾਲ)। ਆਲਾਪ = ਉਚਾਰਨ ਕਰੋ। ਕੋਟਿ = ਕ੍ਰੋੜਾਂ। ਨਿਵਰੀ = ਦੂਰ ਹੋ ਜਾਂਦੀ ਹੈ। ਰਸਾਇਣਿ = ਰਸਾਇਣ ਨਾਲ। ਰਸਾਇਣ = ਰਸਾਂ ਦਾ ਘਰ, ਸਭ ਤੋਂ ਸ੍ਰੇਸ਼ਟ ਰਸ। ਆਤਮ = ਜਿੰਦ। ਧ੍ਰਾਪ = ਰੱਜ ਜਾਂਦੀ ਹੈ ॥੧॥ ਗਹੇ = ਫੜੇ। ਕੈ ਬਚਨਿ = ਦੇ ਬਚਨ ਦੀ ਰਾਹੀਂ। ਸਾਗਰ = (ਸੰਸਾਰ-) ਸਮੁੰਦਰ। ਤਰੇ = ਪਾਰ ਲੰਘ ਗਏ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ} ਸਾਰੇ ਡਰ। ਠਾਕੁਰ ਪਰਤਾਪ = ਮਾਲਕ-ਪ੍ਰਭੂ ਦੀ ਵਡਿਆਈ ॥੨॥੫॥੮੫॥

ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ॥੧॥ ਰਹਾਉ॥ ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ॥੧॥ ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ,ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ॥੨॥੫॥੮੫॥

अर्थ :-हे भाई! परमात्मा ने आपने सेवकों की सदा ही रक्षा की है। कृपा कर के (आपने सेवकों को) आपने नाम की दाति देता आया है (जिन को नाम की दाति बख्शता है उन के) सारे चिंता-फिकर और दु:ख-कलेश नास हो जाते हैं।१।रहाउ। हे संत जनो! सारे (मिल के) भगवान के गुण गाते रहा करो, जिव्हा के साथ सुंदर रागाँ के द्वारा उस के गुणों का उचारण करते रहा करो। (जो मनुख भगवान के गुणों का उचारन करते हैं, उन की) करोड़ों जन्मों की (माया की) त्रिशना दूर हो जाती है, सब रसों से श्रेष्ठ नाम-रस की बरकत के साथ उन का मन तृप्त हो जाता है।१। हे भाई! जो मनुख सुखाँ के देने वाले भगवान के चरण पकड़ी रखते हैं, सुखदाते भगवान की शरण पड़े रहते हैं,गुरु के उपदेश के द्वारा भगवान के नाम का जाप जपते रहते हैं, वह संसार-सागर से पार निकल जाते हैं, उन के सारे फिक्र भ्रम नास हो जाते हैं। हे नानक! बोल-यह सारी प्रशंसा स्वामी-भगवान की ही है।२।५।८५।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 09 June 2018

https://youtu.be/hJd7_mNUr-A

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੯ ਜੂਨ ੨੦੧੮,ਸ਼ਨੀਵਾਰ,੨੭ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੪)
ਧਨਾਸਰੀ ਮਹਲਾ ੫ ॥
ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥ ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥ ਇਹ ਬਿਧਿ ਨਹੀ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥ ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥

ਧਨਾਸਰੀ ਮਹਲਾ ੫ ॥
ਹੇ ਭਾਈ! ਲੋਕ ਦੇਵ-ਪੂਜਾ ਕਰਦੇ ਹਨ, ਵਰਤ ਰੱਖਦੇ ਹਨ, ਮੱਥੇ ਉਤੇ ਤਿਲਕ ਲਾਂਦੇ ਹਨ, ਤੀਰਥਾਂ ਉਤੇ ਇਸ਼ਨਾਨ ਕਰਦੇ ਹਨ, (ਗਰੀਬਾਂ ਨੂੰ) ਬੜੇ ਦਾਨ-ਪੁੰਨ ਕਰਦੇ ਹਨ, ਮਿੱਠੇ ਬੋਲ ਬੋਲਦੇ ਹਨ, ਪਰ ਅਜੇਹੀ ਕਿਸੇ ਭੀ ਜੁਗਤਿ ਨਾਲ ਮਾਲਕ-ਪ੍ਰਭੂ ਖ਼ੁਸ਼ ਨਹੀਂ ਹੁੰਦਾ ।੧। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਹੀ) ਮਨ ਨੂੰ ਸ਼ਾਂਤੀ (ਪ੍ਰਾਪਤ ਹੁੰਦੀ ਹੈ)! ਸਾਰੇ ਲੋਕ ਕਈ ਤਰੀਕਿਆਂ ਨਾਲ ਉਸ ਪਰਮਾਤਮਾ ਨੂੰ ਲੱਭਦੇ ਹਨ, (ਪਰ ਸਿਮਰਨ ਤੋਂ ਬਿਨਾ ਉਸ ਨੂੰ ਲੱਭਣਾ) ਔਖਾ ਹੈ, ਨਹੀਂ ਲੱਭ ਸਕੀਦਾ ।੧। ਰਹਾਉ। ਹੇ ਭਾਈ! ਜਪ ਤਪ ਕਰ ਕੇ, ਸਾਰੀ ਧਰਤੀ ਉਤੇ ਚੱਕਰ ਲਾ ਕੇ, ਸਿਰ-ਭਾਰ ਤਪ ਕਰ ਕੇ, ਪ੍ਰਾਣ ਦਸਮ ਦੁਆਰ ਵਿਚ ਚਾੜ੍ਹ ਕੇ, ਜੋਗ-ਮਤ ਦੀਆਂ ਜੁਗਤੀਆਂ ਕਰ ਕੇ, ਜੈਨ-ਮਤ ਦੀਆਂ ਜੁਗਤੀਆਂ ਕਰ ਕੇ—ਇਹਨਾਂ ਤਰੀਕਿਆਂ ਨਾਲ ਭੀ ਮਾਲਕ-ਪ੍ਰਭੂ ਨਹੀਂ ਪਤੀਜਦਾ ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਪਦਾਰਥ ਹੈ ਜਿਸ ਦਾ ਕੋਈ ਮੁੱਲ ਨਹੀਂ ਪੈ ਸਕਦਾ—ਇਹ ਦਾਤਿ ਉਸ ਮਨੁੱਖ ਨੇ ਹਾਸਲ ਕੀਤੀ ਹੈ ਜਿਸ ਉੱਤੇ ਪਰਮਾਤਮਾ ਦੀ ਕਿਰਪਾ ਹੋਈ ਹੈ । ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸੰਗਤਿ ਦੀ ਰਾਹੀਂ ਪ੍ਰੇਮਰੰਗ ਵਿਚ ਜੁੜ ਕੇ ਜਿਸ ਮਨੁੱਖ ਨੂੰ ਪ੍ਰਭੂ ਜੀ ਮਿਲੇ ਹਨ, ਉਸ ਮਨੁੱਖ ਦੀ ਜੀਵਨ-ਰਾਤ ਸੁਖ-ਆਨੰਦ ਵਿਚ ਬੀਤਦੀ ਹੈ ।੩।੧੩।

धनासरी महला ५ ॥
पूजा वरत तिलक इसनाना पुंन दान बहु दैन ॥ कहूं न भीजै संजम सुआमी बोलहि मीठे बैन ॥१॥ प्रभ जी को नामु जपत मन चैन ॥ बहु प्रकार खोजहि सभि ता कउ बिखमु न जाई लैन ॥१॥ रहाउ ॥ जाप ताप भ्रमन बसुधा करि उरध ताप लै गैन ॥ इह बिधि नही पतीआनो ठाकुर जोग जुगति करि जैन ॥२॥ अंम्रित नामु निरमोलकु हरि जसु तिनि पाइओ जिसु किरपैन ॥ साधसंगि रंगि प्रभ भेटे नानक सुखि जन रैन ॥३॥१३॥

Dhanaasree mehlaa 5.
poojaa varat tilak isnaanaa punn daan baho dain. kahoo-aN na bheejai sanjam su-aamee boleh meethay bain. ||1|| parabh jee ko naam japat man chain. baho parkaar khojeh sabh taa ka-o bikham na jaa-ee lain. ||1|| rahaa-o. jaap taap bharman basuDhaa kar uraDh taap lai gain. ih biDh nah patee-aano thaakur jog jugat kar jain. ||2|| amrit naam nirmolak har jas tin paa-i-o jis kirpain. saaDhsang rang parabh bhaytay naanak sukh jan rain. ||3||13||

Dhanaasaree, Fifth Mehl:
Worship, fasting, ceremonial marks on one’s forehead, cleansing baths, generous donations to charities and self-mortification – the Lord Master is not pleased with any of these rituals, no matter how sweetly one may speak. ||1|| Chanting the Name of God, the mind is soothed and pacified. Everyone searches for Him in different ways, but the search is so difficult, and He cannot be found. ||1|| Pause|| Chanting, deep meditation and penance, wandering over the face of the earth, the performance of austerities with the arms stretched up to the sky – the Lord is not pleased by any of these means, though one may follow the path of Yogis and Jains. ||2|| The Ambrosial Naam, the Name of the Lord, and the Praises of the Lord are priceless; he alone obtains them, whom the Lord blesses with His Mercy. Joining the Saadh Sangat, the Company of the Holy, Nanak lives in the Love of God; his life-night passes in peace. ||3||13||

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 09 June 2018

https://youtu.be/mdFYs1oEqI4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਜੂਨ ੨੦੧੮,ਸ਼ਨੀਵਾਰ,੨੭ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 08 June 2018

https://youtu.be/8D5PXD-Op1Q

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੮ ਜੂਨ ੨੦੧੮,ਸ਼ੁੱਕਰਵਾਰ,੨੬ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੫੮)
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥

रागु सोरठि बानी भगत रविदास जी की
ੴ सतिगुर प्रसादि ॥
दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अनरस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥

☬ English Translation:- ☬

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? ||1|| You have not considered the sublime essence of the Name of the Lord, our King; this sublime essence shall cause you to forget all other essences. ||1||Pause|| We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. ||2||

☬ ਪੰਜਾਬੀ ਵਿਆਖਿਆ :- ☬

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

☬ हिंदी में अर्थ :- ☬

यह मनुख जनम बहुत मुश्किल मिलता है, (पहले किये) भले कामो के फल सवरूप हमें मिला है, परन्तु हमारी अज्ञानता मैं यह व्यर्थ ही जा रहा है, (हमने कभी सोचा ही नहीं की) जो प्रभु की बंदगी से दूर रहे तो (देवतायों के राजा) इन्दर के स्वर्ग के महल भी किसी काम न आएंगे।१। (हम मायाधारी जीवों ने) जगत-प्रभु परमात्मा के नाम के उस आनंद को कभी नहीं बिचारा, जिस आनंद की बार्कर से (माया के) और सारे चस्के दूर हो जाते है।१।रहाउ। (हे प्रभु!) जानते बुझते हुए भी हम पागल व् मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम=वासना बढ रही है, विचार-शक्ति घाट रही है, इस बात को हमने कभी नहीं सोचा की हमारी सब से बड़ी जरुरत क्या है।२।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..