Morning Hukamnama | Sri Harmandir Sahib ji | 08 June 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੮ ਜੂਨ ੨੦੧੮,ਸ਼ੁੱਕਰਵਾਰ,੨੬ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 07 June 2018

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੭ ਜੂਨ ੨੦੧੮,ਵੀਰਵਾਰ,੨੫ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੩੦)
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

सोरठि महला ५ ॥
सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥

☬ English Translation : ☬

Sorat’h, Fifth Mehl:
The True Guru is the Giver of all peace and comfort – seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. ||1|| Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. ||Pause|| Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. ||2||25||89||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

☬ हिंदी में अर्थ :- ☬

हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 07 June 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਜੂਨ ੨੦੧੮,ਵੀਰਵਾਰ,੨੫ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੨੬)
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

Sorat’h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||

ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 06 June 2018

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੬ ਜੂਨ ੨੦੧੮,ਬੁੱਧਵਾਰ,੨੪ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੫੮)
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

*ਪਦਅਰਥ: ਦੁਲਭ = ਦੁਰ = ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ। ਪੁੰਨ = ਭਲੇ ਕੰਮ। ਜਾਤ = ਜਾ ਰਿਹਾ ਹੈ। ਅਬਿਬੇਕੈ = ਵਿਚਾਰ = ਹੀਣਤਾ ਦੇ ਕਾਰਨ, ਅੰਞਾਣ = ਪੁਣੇ ਵਿਚ। ਸਮਸਰਿ = ਵਰਗੇ, ਦੇ ਬਰਾਬਰ। ਕਿਹ ਲੇਖੈ = ਕਿਸ ਕੰਮ ਆਏ? ਕਿਸੇ ਅਰਥ ਨਹੀਂ।੧। ਰਾਜਾ = ਜਗਤ ਦਾ ਮਾਲਕ। ਰਸੁ = (ਮਿਲਾਪ ਦਾ) ਆਨੰਦ। ਜਿਹ ਰਸ = ਜਿਸ ਰਸ ਦੀ ਬਰਕਤ ਨਾਲ। ਅਨ ਰਸ = ਹੋਰ ਚਸਕੇ।੧।ਰਹਾਉ। ਜਾਨਿ = ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ। ਅਜਾਨ = ਅੰਞਾਣ। ਬਾਵਰ = ਪਾਗਲ। ਸੋਚ ਅਸੋਚ = ਚੰਗੀਆਂ ਮੰਦੀਆਂ ਸੋਚਾਂ। ਦਿਵਸ = ਉਮਰ ਦੇ ਦਿਨ। ਜਾਹੀ = ਗੁਜ਼ਰ ਰਹੇ ਹਨ। ਇੰਦ੍ਰੀ = ਕਾਮ = ਵਾਸ਼ਨਾ। ਸਬਲ = ਸ+ਬਲ, ਬਲਵਾਨ। ਨਿਬਲ = ਨਿਰਬਲ, ਕਮਜ਼ੋਰ। ਬਿਬੇਕ ਬੁਧਿ = ਪਰਖਣ ਦੀ ਅਕਲ। ਪਰਮਾਰਥ = ਪਰਮ+ਅਰਥ, ਸਭ ਤੋਂ ਵੱਡੀ ਲੋੜ। ਪਰਵੇਸ = ਦਖ਼ਲ।੨। ਆਨ = ਕੁੱਝ ਹੋਰ। ਅਚਰੀਅਤ = ਕਮਾਈਦਾ ਹੈ। ਅਨ ਕਛੁ = ਕੁਝ ਹੋਰ। ਅਪਰ = ਅਪਾਰ, ਬਲੀ। ਉਦਾਸ = ਉਪਰਾਮ, ਆਸਾਂ ਤੋਂ ਬਚਿਆ ਹੋਇਆ। ਪਰਹਰਿ = ਛੱਡ ਕੇ, ਦੂਰ ਕਰ ਕੇ। ਕੋਪੁ = ਗੁੱਸਾ। ਜੀਅ = ਜਿੰਦ ਉਤੇ।੩।*

*ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥*

*रागु सोरठि बानी भगत रविदास जी की*
*ੴ सतिगुर प्रसादि ॥*
*दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥*

*अर्थ: राग सोरठि में भगत रविदास जी की बाणी।*
*अकाल पुरख एक है और सतिगुरू की कृपा द्वारा मिलता है।*
*यह मनुष्य जन्म बहुत मुश्किल से मिलता है, (पहले किए) भले कामों के फल स्वरूप हमें मिला है, परन्तु हमारी अज्ञानता में यह व्यर्थ ही जा रहा है, (हमने कभी सोचा ही नहीं कि) जे प्रभू की बंदगी से दूर रहे तो (देवतायों के) राजा इन्दर के स्वर्ग के महल भी किसी काम न आएंगे ॥१॥ (हम मायाधारी जीवों ने) जगत-प्रभू परमात्मा के नाम के उस आनंद को कभी नहीं विचारा, जिस आनंद की बरकत से (माया के) और सारे चस्के दूर हो जाते* *हैं ॥१॥ रहाउ ॥ (हे प्रभू!) जानते बुझते हुए भी हम पागल और मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम-वाश़ना बढ रही है, विचार-शक्ति घट रही है, इस बात को हमने कभी नहीं सोचा की हमारी सब से बड़ी जरुरत क्या है ॥२॥ हम कहते कुछ हैं और करते कुछ ओर हैं, माया इतनी बलवान हो रही है कि हमें (अपनी मुर्खता की) समझ ही नहीं होती। (हे प्रभू!) तेरा दास रविदास कहता है – मैं अब इस (मुर्ख-पुने) से निरलेप हो गया हूँ, (मेरे अनजानपुने पर) गुस्सा ना करना और मेरी आत्मा पर मेहर करना ॥३॥३॥*

*Raag Sorath Baanee Bhagat Ravidaas Jee Kee*
*Ik Oankaar Satgur Parsaad ||*
*Dulabh Janam Punn Fal Paaeo Birthhaa Jaat Abibekai || Raaje Indar Samsar Greh Aasan Bin Har Bhagat Kahahu Keh Lekhai ||1|| N Beechaareo Raajaa Raam Ko Ras || Jeh Ras An Ras Beesar Jaahee ||1|| Rahaau || Jaan Ajaan Bhae Ham Baavar Soch Asoch Divas Jaahee || Indree Sabal Nibal Bibek Budhh Parmaarathh Parves Nahee ||2|| Kaheeat Aan Achreeat An Kashh Samajh N Parai Apar Maaeaa || Keh Ravidaas Oudaas Daas Mat Parhar Kop Karahu Jeea Daeaa ||3||3||*

*Meaning: Raag Sorath, The Word Of Devotee Ravi Daas Jee:*
*One Universal Creator God. By The Grace Of The True Guru:*
*I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra ? ||1|| You have not considered the sublime essence of the Name of the Lord, our King; This sublime essence shall cause you to forget all other essences. ||1|| Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. ||2|| We say one thing, and do something else; entangled in endless Maya, we do not understand anything. Says Ravi Daas, Your Daas, O Lord, I am disillusioned and detached; please, spare me Your anger, and have mercy on my soul. ||3||3||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 06 June 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੬ ਜੂਨ ੨੦੧੮,ਬੁੱਧਵਾਰ,੨੪ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੩੦)
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

सोरठि महला ५ ॥ सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥

Sorat’h, Fifth Mehl: The True Guru is the Giver of all peace and comfort – seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. ||1|| Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. ||Pause|| Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. ||2||25||89||

ਦਾਤਾ = ਦੇਣ ਵਾਲਾ। ਤਾ ਕੀ = ਉਸ (ਗੁਰੂ) ਦੀ। ਭੇਟਤ = ਮਿਲਦਿਆਂ। ਗਾਈਐ = ਗਾਣਾ ਚਾਹੀਦਾ ਹੈ।੧। ਭਾਈ = ਹੇ ਭਾਈ! ਨਾਮੋ = ਨਾਮ ਹੀ।ਰਹਾਉ। ਤਿਸਹਿ = ਤਿਸੁ ਹੀ, ਉਸੇ ਨੂੰ ਹੀ {ਲਫ਼ਜ਼ ‘ਤਿਸੁ’ ਦਾ ੁ ਕ੍ਰਿਆ ਵਿਸ਼ੇਸ਼ਣ ‘ਹਿ’ ਦੇ ਕਾਰਣ ਉੱਡ ਗਿਆ ਹੈ}। ਧੁਰਿ = ਪ੍ਰਭੂ ਦੀ ਦਰਗਾਹ ਤੋਂ। ਪ੍ਰਭ = ਹੇ ਪ੍ਰਭੂ! ਨਾਮਿ = ਨਾਮ ਵਿਚ। ਰਹਾ = ਰਹਾਂ। ਲਿਵ = ਲਗਨ।੨।

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!