Evening Hukamnama | Sri Harmandir Sahib ji | 31 May 2018

https://youtu.be/JQNv5qJIp1M

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੧ ਮਈ ੨੦੧੮,ਵੀਰਵਾਰ,੧੮ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੩੩)
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

☬ Translation in English:- ☬

SORAT’H, NINTH MEHL:
In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Morning Hukamnama | Sri Harmandir Sahib ji | 31 May 2018

https://youtu.be/F61BQqnLOr4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੧ ਮਈ ੨੦੧੮,ਵੀਰਵਾਰ,੧੮ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੫੬੦)
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥

Wadahans, Third Mehl: My tongue is intuitively attracted to the taste of the Lord. My mind is satisfied, meditating on the Name of the Lord. ||1|| Lasting peace is obtained, contemplating the Shabad, the True Word of God. I am forever a sacrifice to my True Guru. ||1||Pause|| My eyes are content, lovingly focused on the One Lord. My mind is content, having forsaken the love of duality. ||2||

ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧। ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ)। ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ। ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(हे भाई!) गुरु की सरन आ कर जिस मनुख की) जिव्हा प्रमाता के नाक के स्वाद में लगती है, वह मनुख आत्मिक अडोलता में टिक जाता है, प्रभु प्रेम में जुड़ जाता है। परमात्मा के नाम सिमर कर उस का मन (माया के तृष्णा की तरफ से) भर जाता है।१। मैं अपने गुरु से सदा कुर्बान जाता हूँ, जिस के सदा-थिर प्रभु की सिफत सलाह वाले शब्द में जुड़ने से विचारवान हो जाते हैं, और सदा आत्मिक आनंद मिला रहता है।१।रहाउ। (हे भाई! गुरु की सरन की बरकत से) एक परमात्मा में सुरति (ध्यान) जोड़ के मनुख की आँखें(पराये रूप की तरफ) से भर जाती हैं, (अपने अंदर)से माया के प्यार दूर कर के मनुख का मन (तृष्णा की तरफ से) भर जाता है, मुक्त हो जाता है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 30 May 2018

https://youtu.be/dq57fpJgPL8

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੩੦ਮਈ ੨੦੧੮,ਬੁੱਧਵਾਰ,੧੭ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੩)
ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥*
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

*ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧। ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ। ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨। ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩। ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।*

*ਅਰਥ: ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥ (ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਨਾਨਕ ਜੀ! ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥*

*धनासरी महला ३ घरु २ चउपदे*
*ੴ सतिगुर प्रसादि ॥*
*इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥* *एकु अचरजु जन देखहु भाई ॥ दुबिधा मारि हरि मंनि वसाई ॥ नामु अमोलकु न पाइआ* *जाइ ॥ गुर परसादि वसै मनि आइ ॥३॥ सभ महि वसै प्रभु एको सोइ ॥ गुरमती घटि परगटु होइ ॥ सहजे जिनि प्रभु जाणि पछाणिआ ॥ नानक नामु मिलै मनु मानिआ ॥४॥१॥*

*अर्थ: राग धनासरी, घर २ में गुरू अमरदास जी की चार-बंदों वाली बाणी।*
*अकाल पुरख एक है और सतिगुरू की कृपा से मिलता है।*
*हे भाई! यह नाम-खजाना कभी खत्म होने वाला नहीं, ना यह (खर्च करने से) खत्म होता है, ना यह गुम होता है। (इस धन की यह सिफ़त मुझे) पूरे गुरु ने दिखा दी है। (हे भाई!) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ॥१॥ (हे भाई! जिन मनुष्यों के मन में) पूरे गुरु ने परमात्मा के नाम का धन प्रकट कर दिया, वह मनुष्य परमात्मा के नाम में सुरति जोड़ के (आतमिक जीवन के) शाह बन गए। हे भाई! यह नाम-धन परमात्मा की कृपा के साथ मन में आ के बसता है ॥ रहाउ ॥ (हे भाई! गुरु शरण आ मनुष्य के) औगुण दूर कर के परमात्मा की सिफ़त-सालाह (उस के) हृदय में वसा देता है। (हे भाई!) पूरे गुरु की (उचारी हुई) सदा-थिर भगवान की सिफ़त-सालाह वाली बाणी (मनुष्य के) मन में आतमिक हुलारे पैदा करती है। (इस बाणी की बरकत के साथ) आतमिक अढ़ोलता हृदय में समाई हुई रहती है ॥२॥ हे भाई जनों! एक हैरान करन वाला तमाश़ा देखो। (गुरू मनुष्य के अंदरों) तेर-मेर मिटा के परमात्मा (का नाम उस के) मन में वसा देता है। हे भाई! परमात्मा का नाम अमुल्य है, (किसे भी दुनियावी कीमत से) नहीं मिल सकता। गुरू की कृपा से मन में आ वसता है ॥३॥ (हे भाई! जाहे) वह एक परमात्मा आप ही सब में वसता है, (पर) गुरू की मत पर चलिया ही (मनुष के) हिरदे में प्रगट होता है। आतमिक अडोलता में टिक के जिस मनुष्य ने प्रभू से गहरी सांझ पा कर (उस को अपने अंदर वसता) पछाण लिया है, नानक जी! उस को परमात्मा का नाम (सदा के लिए) प्रापत हो जाता है, उस का मन (परमात्मा की याद में) लगा रहता है ॥४॥१॥*

*Dhhanaasaree Mahalaa 3 Ghar 2 Choupade*
*Ik Oankaar Satgur Parsaad ||*
*Ehu Dhhan Akhutt N Nikhuttai N Jaae || Poorai Satgur Deeaa Dikhaae || Apune Satgur Kau Sad Bal Jaaee || Gur Kirpaa Te Har Mann Vasaaee ||1|| Se Dhhanvant Har Naam Liv Laae || Gur Poorai Har Dhhan Pargaaseaa Har Kirpaa Te Vasai Man Aae || Rahaau || Avgun Kaatt Gun Ridhai Samaae || Poorae Gur Kai Sehaj Subhaae || Poore Gur Kee Saachee Baanee || Sukh Man Antar Sehaj Samaanee ||2|| Ek Acharaj Jan Dekhahu Bhaaee || Dubidhhaa Maar Har Mann Vasaaee || Naam Amolak N Paaeaa Jaae || Gur Parsaad Vasai Man Aae ||3|| Sabh Meh Vasai Prabh Eko Soe || Gurmatee Ghatt Paragatt Hoe || Sehaje Jin Prabh Jaan Pashhaaneaa || Naanak Naam Milai Man Maaneaa ||4||1||*

*Meaning: Dhhanaasaree Mahalaa 3 Ghar 2 Choupade*
*One Universal Creator God. By The Grace Of The True Guru:*
*This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. ||1|| They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. ||Pause|| He is rid of his demerits, and his heart is permeated with merit and virtue. By Guru’s Grace, he naturally dwells in celestial peace. True is the* *Word of the Perfect Guru’s Bani. They bring peace to the mind, and celestial peace is absorbed within. ||2|| O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. ||3|| He is the One God, abiding within all. Through the Guru’s Teachings, He is revealed in the heart. One who intuitively knows and realizes God, Nanak Ji, obtains the Naam; his mind is pleased and appeased. ||4||1||*

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 30 May 2018

https://youtu.be/ulTugExaysE

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ਮਈ ੨੦੧੮,ਬੁੱਧਵਾਰ,੧੭ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੫੨੨)
ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥​
​ਮਃ ੫ ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥​
​ਪਉੜੀ ॥ ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨ੍ਹ੍ਹਿ ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥​ *

​सलोक मः ५ ॥​
​कोटि बिघन तिसु लागते जिस नो विसरै नाउ ॥ नानक अनदिनु बिलपते जिउ सुंञै घरि काउ ॥१॥​

​मः ५ ॥​​पिरी मिलावा जा थीऐ साई सुहावी रुति ॥ घड़ी मुहतु नह वीसरै नानक रवीऐ नित ॥२॥​

​पउड़ी ॥​

​सूरबीर वरीआम किनै न होड़ीऐ ॥ फउज सताणी हाठ पंचा जोड़ीऐ ॥​
​दस नारी अउधूत देनि चमोड़ीऐ ॥​
​जिणि जिणि लैन्हि रलाइ एहो एना लोड़ीऐ ॥ त्रै गुण इन कै वसि किनै न मोड़ीऐ ॥ भरमु कोटु माइआ खाई कहु कितु बिधि तोड़ीऐ ॥ गुरु पूरा आराधि बिखम दलु फोड़ीऐ ॥ हउ तिसु अगै दिनु राति रहा कर जोड़ीऐ ॥१५॥​ *

ਅਰਥ -ਜਿਸ ਮਨੁੱਖ ਨੂੰ ਪ੍ਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ , ਉਸ ਨੂੰ ਕਰੋੜਾਂ ਵਿਘਨ ਆ ਘੇਰਦੇ ਹਨ ਹੇ ਨਾਨਕ ! ਅਜਿਹੇ ਬੰਦੇ ਹਰ ਰੋਜ਼ ਇਯੋਂ ਵਿਲਕਦੇ ਹਨ ਜਿੰਹਵੇ ਸੁੰਜੇ ਘਰ ਵਿਚ ਕਾਂ(ਨ) ਲਾਉਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ )!1!

Meaning(522)- Millions of obstacles stand in the way of one who forgets the Name. O Nanak, night and day, he croaks like a raven in a deserted house.

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 29 May 2018

https://youtu.be/MyOPcR-Nrjw

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੯ ਮਈ ੨੦੧੮,ਮੰਗਲਵਾਰ,੧੬ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੪੩)
ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥*

*ਪਦਅਰਥ: ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਸੈਣ ਸਜਣ = ਭਲੇ ਮਨੁੱਖ। ਅਨਦਿਨੁ = ਹਰ ਰੋਜ਼। ਵੇਕਾਰ = ਮੰਦੇ ਕੰਮ।*

*ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥*

*सलोकु मः ३ ॥*
*पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ* *गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥*

*अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥*

*Salok Ma 3 ||*
*Poorab Likheaa Kamaavnaa Je Kartai Aap Likheaas || Moh Thagaulee Paaeean Visreaa Guntaas || Mat Jaanahu Jag Jeevdaa Doojai Bhaae Mueaas || Jinee Gurmukh Naam N Cheteo Se Behan N Milnee Paas || Dukh Laagaa Bahu At Ghanaa Put Kalat N Saathh Koee Jaas || Lokaa Vich Muhu Kaalaa Hoaa Andar Oubhe Saas || Manmukhaa No Ko N Vishee Chuk Gaeaa Vesaas ||Naanak Gurmukhaa No Sukh Aglaa Jinaa Antar Naam Nivaas ||1|| Ma 3 || Se Sain Se Sajnaa J Gurmukh Mileh Subhaae || Satgur Kaa Bhaanaa Andin Kareh Se Sach Rahe Samaae || Doojai Bhaae Lage Sajan N Aakheeah J Abhimaan Kareh Vekaar || Manmukh Aap Suaarthhee Kaaraj N Sakeh Savaar || Naanak Poorab Likheaa Kamaavnaa Koe N Mettanhaar ||2|| Pourree || Tudhh Aape Jagat Oupaae Kai Aap Khel Rachaaeaa || Trai Gun Aap Sirjeaa Maaeaa Mohu Vadhhaaeaa* *|| Vich Houmai Lekhaa Mangeeai Fir Aavai Jaaeaa || Jinaa Har Aap Kirpaa Kare Se Gur Samjhaaeaa || Balehaaree Gur Aapne Sadaa Sadaa Ghumaaeaa ||3||*

*Meaning: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world – he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak Ji, the Gurmukhs live in absolute peace; the Naam, the Name of the Lord, abides within them. ||1|| Third Mehl: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak Ji, they act according to their pre-ordained destiny; no one can erase it. ||2|| Pauree: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. ||3||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ