Evening Hukamnama | Sri Harmandir Sahib ji | 26 May 2018

https://youtu.be/5_oXj44QVY8

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੬ ਮਈ ੨੦੧੮,ਸ਼ਨੀਵਾਰ,੧੩ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੭੨)
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

*ਪਦਅਰਥ: ਰਾਜਨ = ਰਾਜੇ। ਭੂਮਨ = ਜ਼ਿਮੀਂ ਦੇ ਮਾਲਕ। ਤਾ ਕੀ = ਉਹਨਾਂ ਦੀ। ਤ੍ਰਿਸਨ = ਲਾਲਚ, ਤ੍ਰੇਹ। ਲਪਟਿ ਰਹੇ = ਚੰਬੜੇ ਰਹਿੰਦੇ ਹਨ। ਮਾਤੇ = ਮਸਤ। ਲੋਚਨ = ਅੱਖਾਂ।੧। ਬਿਖਿਆ = ਮਾਇਆ। ਕਿਨ ਹੀ = ਕਿਨਿ ਹੀ {ਲਫ਼ਜ਼ ‘ਕਿਨਿ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ਕਿਸੇ ਨੇ ਭੀ। ਤ੍ਰਿਪਤਿ = ਸ਼ਾਂਤੀ, ਰਜੇਵਾਂ। ਪਾਵਕੁ = ਅੱਗ। ਈਧਨਿ = ਈਧਨ ਨਾਲ, ਬਾਲਣ ਨਾਲ। ਧ੍ਰਾਪੈ = ਰੱਜਦੀ। ਕਹਾ = ਕਿੱਥੇ? ਅਘਾਈ = ਰੱਜਦਾ ਹੈ।ਰਹਾਉ। ਦਿਨੁ ਦਿਨੁ = ਹਰ ਰੋਜ਼। ਬਿੰਜਨ = {व्यंजन} ਸੁਆਦਲੇ ਖਾਣੇ। ਤਾ ਕੀ = ਉਸ (ਮਨੁੱਖ) ਦੀ। ਸੁਆਨ = ਕੁੱਤਾ। ਨਿਆਈ = ਵਾਂਗ। ਘੋਖਾ = ਭਾਲਦਾ ਫਿਰਦਾ ਹੈ।੨। ਕਾਮਵੰਤ = ਕਾਮ = ਵਾਸਨਾ ਵਾਲਾ। ਕਾਮੀ = ਵਿਸ਼ਈ। ਪਰ ਗ੍ਰਿਹ ਜੋਹ = ਪਰਾਏ ਘਰ ਦੀ ਤੱਕ। ਜੋਰ = ਤੱਕ, ਮੰਦ ਦ੍ਰਿਸ਼ਟੀ, ਭੈੜੀ ਵਿਕਾਰ = ਭਰੀ ਨਿਗਾਹ। ਦਿਨ ਪ੍ਰਤਿ = ਹਰ ਰੋਜ਼। ਸੂਕੈ = ਸੁੱਕਦਾ ਜਾਂਦਾ ਹੈ।੩। ਨਿਧਾਨਾ = ਖ਼ਜ਼ਾਨਾ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਸਹਜੁ = ਆਤਮਕ ਅਡੋਲਤਾ। ਕੈ = ਦੇ (ਹਿਰਦੇ) ਵਿਚ। ਤੇ = ਤੋਂ, ਪਾਸੋਂ।੪।*

*ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥*

*धनासरी महला ५ ॥*
*वडे वडे राजन अरु भूमन ता की त्रिसन न बूझी ॥ लपटि रहे माइआ रंग माते लोचन कछू न सूझी ॥१॥ बिखिआ महि किन ही त्रिपति न पाई ॥ जिउ पावकु ईधनि नही ध्रापै बिनु हरि कहा अघाई ॥ रहाउ ॥ दिनु दिनु करत भोजन बहु बिंजन ता की मिटै न भूखा ॥ उदमु करै सुआन की निआई चारे कुंटा घोखा ॥२॥ कामवंत कामी बहु नारी पर ग्रिह जोह न चूकै ॥ दिन प्रति करै करै पछुतापै सोग लोभ महि सूकै ॥३॥ हरि हरि नामु अपार अमोला अम्रितु एकु निधाना ॥ सूखु सहजु आनंदु संतन कै नानक गुर ते जाना ॥४॥६॥*

*अर्थ: (हे भाई! दुनिया में) बड़े बड़े राजे हैं, बड़े बड़े जिमींदार हैं, (माया के लिए) उनकी तृष्णा कभी भी खत्म नहीं होती, वह माया के अचंभों में मस्त रहते हैं, माया से चिपके रहते हैं। (माया के बिना) ओर कुछ उनको आँखों से दिखता ही नहीं ॥१॥ हे भाई! माया (के मोह) में (फंसे रह के) किसी मनुष्य ने माया की तृप्ति को प्राप्त नहीं किया है, जैसे* *आग को बालण देते जाओ वह तृप्त नहीं होती। परमात्मा के नाम के बिना मनुष्य कभी तृप्त नहीं हो सकता ॥ रहाउ ॥ हे भाई! जो मनुष्य हर रोज़ स्वादले भोजन खाता रहता है, उस की (स्वादले भोजनों की) भूख कभी नहीं खत्म होती। (स्वादले भोजनों की खातिर) वह मनुष्य कुत्ते की तरह दौड़-भज करता है, चारों ओर ढूंढ़ता फिरता है ॥२॥ हे भाई! काम-वश हुए विशई मनुष्य की चाहे कितनी ही स्त्री हों, पराए घर की तरफ उस की मंदी निगाह फिर भी नहीं हटती। वह हर रोज़ (विशे-पाप करता है, और, पछतावा (भी) है। सो, इस काम-वाशना में और पछतावे में उस का आतमिक जीवन सुखता जाता है ॥३॥ हे भाई! परमात्मा का नाम ही एक ऐसा बेअंत और कीमती ख़ज़ाना है जो आतमिक जीवन देता है। (इस नाम-ख़ज़ाने की बरकत से) संत जनों के हृदय-घर में आतमिक अडोलता बनी रहती है, सुख आनंद बना रहता है। पर, हे नानक जी! गुरू पासों ही इस ख़ज़ाने की जान-पहचान प्राप्त होती है ॥४॥६॥*

*Dhhanaasaree Mahalaa 5 ||*
*Vadde Vadde Raajan Ar Bhooman Taa Kee Trisan N Boojhee || Lapatt Rahe Maaeaa Rang Maate Lochan Kashhoo N Soojhee ||1|| Bikheaa Meh Kin Hee Tripat N Paaee || Jiu Paavak Eedhhan Nahee Dhhraapai Bin Har Kahaa Aghaaee || Rahaau || Din Din Karat Bhojan Bahu Binjan Taa Kee Mittai N Bhookhaa || Oudam Karai Suaan Kee Niaaee Chaare Kunttaa Ghokhaa ||2|| Kaamvant Kaamee Bahu Naaree Par Greh Joh N Chookai || Din Prat Karai Karai Pashhutaapai Sog Lobh Meh Sookai ||3|| Har Har Naam Apaar Amolaa Amrit Ek Nidhhaanaa || Sookh Sehaj Aanand Santan Kai Naanak Gur Te Jaanaa ||4||6||*

*Meaning: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; how can one be satisfied without the Lord ? || Pause || Day after day, he eats his meals with many different foods, but his hunger is not eradicated. He runs around like a dog, searching in the four directions. ||2|| The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. ||3|| The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak Ji, through the Guru, this is known. ||4||6||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 26 May 2018

https://youtu.be/56yW6PhAP_A

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਮਈ ੨੦੧੮,ਸ਼ਨੀਵਾਰ,੧੩ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੭੭੭)
ਰਾਗੁ ਸੂਹੀ ਛੰਤ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥

रागु सूही छंत महला ५ घरु १ ੴ सतिगुर प्रसादि ॥ सुणि बावरे तू काए देखि भुलाना ॥ सुणि बावरे नेहु कूड़ा लाइओ कुस्मभ रंगाना ॥ कूड़ी डेखि भुलो अढु लहै न मुलो गोविद नामु मजीठा ॥ थीवहि लाला अति गुलाला सबदु चीनि गुर मीठा ॥ मिथिआ मोहि मगनु थी रहिआ झूठ संगि लपटाना ॥ नानक दीन सरणि किरपा निधि राखु लाज भगताना ॥१॥

Raag Soohee, Chhant, Fifth Mehl, First House: One Universal Creator God. By The Grace of The True Guru: Listen, madman: gazing upon the world, why have you gone crazy? Listen, madman: you have been trapped by false love, which is transitory, like the fading color of the safflower. Gazing upon the false world, you are fooled. It is not worth even half a shell. Only the Name of the Lord of the Universe is permanent. You shall take on the deep and lasting red color of the poppy, contemplating the sweet Word of the Guru’s Shabad. You remain intoxicated with false emotional attachment; you are attached to falsehood. Nanak, meek and humble, seeks the Sanctuary of the Lord, the treasure of mercy. He preserves the honor of His devotees. ||1||

ਬਾਵਰੇ = (ਮਾਇਆ ਦੇ ਮੋਹ ਵਿਚ) ਝੱਲੇ ਹੋ ਰਹੇ ਹੇ ਮਨੁੱਖ! ਕਾਏ = ਕਿਉਂ? ਦੇਖਿ = (ਇਸ ਮਾਇਆ ਨੂੰ) ਵੇਖ ਕੇ। ਭੁਲਾਨਾ = (ਜੀਵਨ-ਰਾਹ ਤੋਂ) ਖੁੰਝ ਗਿਆ ਹੈਂ। ਕੂੜਾ = ਝੂਠਾ, ਨਾਹ ਨਿਭ ਸਕਣ ਵਾਲਾ। ਕੁਸੰਭ ਰੰਗਾਨਾ = ਕਸੁੰਭੇ ਫੁੱਲ ਦੇ ਰੰਗ। ਕੂੜੀ = ਨਾਸਵੰਤ। ਡੇਖਿ = ਦੇਖ ਕੇ। ਅਢੁ = ਅੱਧੀ ਕੌਡੀ। ਥੀਵਹਿ = ਤੂੰ ਹੋ ਜਾਹਿਂਗਾ। ਲਾਲਾ = ਇਕ ਫੁੱਲ ਦਾ ਨਾਮ। ਚੀਨ੍ਹ੍ਹਿ = ਪਛਾਣ ਕੇ। ਮਿਥਿਆ = ਨਾਸਵੰਤ ਪਦਾਰਥ। ਮੋਹਿ = ਮੋਹ ਵਿਚ। ਮਗਨੁ = ਮਸਤ। ਸੰਗਿ = ਨਾਲ। ਦੀਨ = ਗ਼ਰੀਬੀ। ਕਿਰਪਾ ਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ਲਾਜ = ਇੱਜ਼ਤ ॥੧॥

ਰਾਗ ਸੂਹੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਮਾਇਆ ਦੇ ਮੋਹ ਵਿਚ) ਝੱਲੇ ਹੋ ਰਹੇ ਹੇ ਮਨੁੱਖ! (ਜੋ ਕੁਝ ਮੈਂ ਕਹਿ ਰਿਹਾ ਹਾਂ, ਇਸ ਨੂੰ ਧਿਆਨ ਨਾਲ) ਸੁਣ। ਤੂੰ (ਮਾਇਆ ਨੂੰ) ਵੇਖ ਕੇ ਕਿਉਂ (ਜੀਵਨ-ਰਾਹ ਤੋਂ) ਖੁੰਝ ਰਿਹਾ ਹੈਂ? ਹੇ ਬਾਵਰੇ! ਸੁਣ, (ਇਹ ਮਾਇਆ) ਕਸੁੰਭੇ ਦੇ ਰੰਗ (ਵਰਗੀ ਹੈ, ਤੂੰ ਇਸ ਨਾਲ) ਪਿਆਰ ਪਾਇਆ ਹੋਇਆ ਹੈ ਜੋ ਸਦਾ ਨਿਭਣ ਵਾਲਾ ਨਹੀਂ। ਤੂੰ (ਉਸ) ਨਾਸਵੰਤ (ਮਾਇਆ) ਨੂੰ ਵੇਖ ਕੇ ਜੀਵਨ-ਰਾਹ ਤੋਂ ਖੁੰਝ ਰਿਹਾ ਹੈਂ, (ਜਿਹੜੀ ਆਖ਼ਰ) ਅੱਧੀ ਕੌਡੀ ਮੁੱਲ ਭੀ ਨਹੀਂ ਵੱਟ ਸਕਦੀ। ਪਰਮਾਤਮਾ ਦਾ ਨਾਮ ਹੀ ਮਜੀਠ ਦੇ ਪੱਕੇ ਰੰਗ ਵਾਂਗ ਸਦਾ ਸਾਥ ਨਿਬਾਹੁਣ ਵਾਲਾ) ਹੈ। ਜੇ ਤੂੰ ਗੁਰੂ ਦੇ ਮਿੱਠੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ (ਪਰਮਾਤਮਾ ਦਾ ਨਾਮ ਜਪਦਾ ਰਹੇਂ, ਤਾਂ) ਤੂੰ ਸੋਹਣੇ ਗੂੜ੍ਹੇ ਰੰਗ ਵਾਲੇ ਲਾਲ ਫੁੱਲ ਬਣ ਜਾਹਿਂਗਾ। ਪਰ ਤੂੰ ਤਾਂ ਨਾਸਵੰਤ (ਮਾਇਆ) ਦੇ ਮੋਹ ਵਿਚ ਮਸਤ ਹੋ ਰਿਹਾ ਹੈਂ, ਤੂੰ ਉਹਨਾਂ ਪਦਾਰਥਾਂ ਨਾਲ ਚੰਬੜ ਰਿਹਾ ਹੈਂ ਜਿਨ੍ਹਾਂ ਨਾਲ ਤੇਰਾ ਸਾਥ ਨਹੀਂ ਨਿਭਣਾ। ਨਾਨਕ ਆਖਦਾ ਹੈ ਕਿ ਹੇ ਦਇਆ ਦੇ ਖ਼ਜ਼ਾਨੇ ਪ੍ਰਭੂ! (ਮੈਂ) ਗਰੀਬ (ਤੇਰੀ) ਸਰਨ (ਆਇਆ ਹਾਂ ਮੇਰੀ) ਲਾਜ ਰੱਖ, (ਜਿਵੇਂ) ਤੂੰ ਆਪਣੇ ਭਗਤਾਂ ਦੀ (ਲਾਜ ਰੱਖਦਾ ਆਇਆ ਹੈਂ) ॥੧॥

अर्थ :-(माया के मोह में) झल्ले हो रहे हे मनुख ! (जो कुछ मैं कहि रहा हूँ, इस को ध्यान के साथ) सुन। तूँ (माया को) देख के क्यों (जीवन-मार्ग से) खुंझ रहा हैं ! हे बावरे ! सुन, (यह माया) कसुंभे के रंग (जैसी है, तुने इस के साथ) प्यार बनाया हुआ है जो सदा निभने वाला नहीं। तूँ (उस) नासवंत (माया) को देख के जीवन-मार्ग से खुंझ रहा हैं, (जोकि आखिर) आधी कौडी मुल्य भी नहीं रह सकती। हे भाई ! परमात्मा का नाम ही मजीठ के पक्के रंग जैसे सदा साथ निभाने वाला) है। अगर तूँ गुरु के मीठे शब्द के साथ गहरी साँझ बना के (परमात्मा का नाम जपता रहें, तो) तूँ सुंदर गहरे रंग वाले लाल फूल बन जाएगा। पर तूँ तो नासवंत (माया) के मोह में मस्त हो रहा हैं, तूँ उन पदार्थों के साथ चिपक रहा हैं जिन के साथ तेरा साथ नहीं निभणा। हे नानक ! (बोल-) हे दया के खज़ाने भगवान ! (मैं) गरीब (तेरी) शरण (आया हूँ मेरी) लाज रख, (जैसे) तूँ आपने भक्तों की (लाज रखता आया हैं)।1।

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 25 May 2018

 

https://youtu.be/RXiqpzlfHR4

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਮਈ ੨੦੧੮,ਸ਼ੁੱਕਰਵਾਰ,੧੨ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੬੮)
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
(ਅੰਗ: ੬੬੮)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਹਰੀ! ਹੇ ਸੁਵਾਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

☬ Translation in English:- ☬

DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Friday, 12th Jayt’h (Samvat 550 Nanakshahi) (Ang: 668)

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 25 May 2018

https://youtu.be/z8DqcTXgQ5k

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੫ ਮਈ ੨੦੧੮,ਸ਼ੁੱਕਰਵਾਰ,੧੨ ਜੇਠ (ਸੰਮਤ ੫੫੦ ਨਾਨਕਸ਼ਾਹੀ,ਅੰਗ:੬੫੦)
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

*ਪਦਅਰਥ: ਬੀਨਾ = ਸੁਜਾਖਾ, ਸਿਆਣਾ। ਅੰਦਰੁ = ਮਨ {ਲਫ਼ਜ਼ ‘ਅੰਦਰੁ’ ਅਤੇ ‘ਅੰਦਰਿ’ ਦਾ ਫ਼ਰਕ ਚੇਤੇ ਰੱਖੋ}। ਤਤੁ = ਅਸਲੀਅਤ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ। ਅਧਾਰੁ = ਆਸਰਾ। ਮੋਖ = (ਹਉਮੈ ਤ੍ਰਿਸ਼ਨਾ ਆਦਿਕ ਵਿਕਾਰਾਂ ਤੋਂ) ਖ਼ਲਾਸੀ। ਸਹਜਿ = ਆਤਮਕ ਅਡੋਲਤਾ ਵਿਚ। ਵੀਚਾਰੁ = ਪਰਮਾਤਮਾ ਦੇ ਗੁਣਾਂ ਦੀ ਵਿਚਾਰ। ਗੁਰਮੁਖਿ = ਗੁਰੂ ਦੇ ਸਨਮੁਖ ਮਨੁੱਖ। ਕਿਨਕਾ = ਕਿਣਕਾ ਮਾਤ੍ਰ, ਥੋੜਾ ਜਿਤਨਾ ਹੀ। ਕਾਪੜੁ = ਕੱਪੜਾ, ਪੁਸ਼ਾਕ। ਖਿਮ = ਖਿਮਾ। ਪ੍ਰਿਮ ਕਾ = ਪ੍ਰੇਮ ਦਾ (ਸਿੰਗਾਰ) । ਕਿਲਬਿਖ = ਪਾਪ। ਜਿਣਕਾ = ਜਿੱਤ ਜਾਂਦਾ ਹੈ।*

*ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥*

*सलोकु मः ३ ॥*
*पड़णा* *गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ मः ३ ॥ विणु मनु मारे कोइ न सिझई वेखहु को लिव लाइ ॥ भेखधारी तीरथी भवि थके ना एहु मनु मारिआ जाइ ॥ गुरमुखि एहु मनु जीवतु मरै सचि रहै लिव लाइ ॥ नानक इसु मन की मलु इउ उतरै हउमै सबदि जलाइ ॥२॥ पउड़ी ॥ हरि हरि संत मिलहु मेरे भाई हरि नामु द्रिड़ावहु इक किनका ॥ हरि हरि सीगारु बनावहु हरि जन हरि कापड़ु पहिरहु खिम का ॥ ऐसा सीगारु मेरे प्रभ भावै हरि लागै पिआरा प्रिम का ॥ हरि हरि नामु बोलहु दिनु राती सभि किलबिख काटै इक पलका ॥ हरि हरि दइआलु होवै जिसु उपरि सो गुरमुखि हरि जपि जिणका ॥२१॥*

*अर्थ: पढ़ना और विचारना संसार का काम (ही हो गया) है (भावार्थ, अन्य व्यवहारों की तरह यह भी एक व्यवहार ही बन गया है, पर) हृदय में तृष्णा और विकार (टिके ही रहते) हैं। अहंकार में सारे (पंडित) पढ़ पढ़ कर थक गए हैं, माया के मोह में परेशान ही होते हैं। वह मनुष्य पढ़ा हुआ और समझदार पंडित है (भावार्थ, उस मनुष्य को पंडित समझो), जो सतिगुरू के श़ब्द में विचार करता है, जो अपने मन को खोजता है (अंदर से) हरी को खोज लेता है और (तृष्णा से) बचने के लिए मार्ग खोज लेता है, जो गुणों के ख़ज़ाने हरी को प्राप्त करता है और आतमिक अडोलता में टिक कर परमात्मा के गुणों में सुरती जोड़ी रखता है। हे नानक जी! इस तरह सतिगुरू के सनमुख हो कर जिस मनुष्य को ‘नाम’ आसरा (रूप) है, उस नाम का व्यापारी मुबारिक है ॥१॥ आप कोई भी मनुष्य ब्रिती जोड़ कर देख लो, मन को काबू करे बिना कोई कामयाब नहीं (भावार्थ, किसी का परिश्रम काम नहीं आया)। भेख करने वाले (साधू भी) तीर्थों की यात्रा कर के रह गए हैं, (इस तरह) यह मन मारा नहीं जाता। सतिगुरू के सनमुख हो कर मनुष्य सच्चे हरी में ब्रिती जोड़ी रखता है (इस लिए) उस का मन जीवित रहते हुए ही मरा हुआ है (भावार्थ, माया में रहते हुए भी माया से निरलेप है।) हे नानक जी! इस मन की मैल इस तरह उतरती है कि (मन की) हउमै (सतिगुरू के) श़ब्द के द्वारा जलाई जाए ॥२॥ हे मेरे भाई संत जनों! एक किनका मात्र (मुझे भी) हरी का नाम जपावो। हे हरी जनों! हरी के नाम का सिंगार बनावो, और माफ़ी की पुश़ाक पहनावो। इस तरह का सिंगार प्यारे हरी को अच्छा लगता है, हरी को प्रेम का सिंगार प्यारा लगता है। दिन रात हरी का नाम सिमरो, एक पल में सभी पाप कट देंगे। जिस गुरमुख पर हरी दयाल होता है, वह हरी का सिमरन कर के (संसार से) जीत (कर) जाता है ॥२१॥*

*Salok Ma 3 ||*
*Parrnaa Gurrnaa Sansaar Kee Kaar Hai Andar Trisnaa Vikaar || Haumai Vich Sabh Parr Thhake Doojai Bhaae Khuaar || So Parreaa So Panddit Beenaa Gur Shabad Kare Veechaar || Andar Khojai Tat Lahai Paae Mokh Duaar || Gun Nidhhaan Har Paaeaa Sehaj Kare Veechaar || Dhhann Vaapaaree Naanakaa Jis Gurmukh Naam Adhhaar ||1|| Ma 3 || Vin Man Maare Koe N Sijhee Vekhahu Ko Liv Laae || Bhekhdhhaaree Teerathhee Bhav Thhake Naa Ehu Man Maareaa Jaae || Gurmukh Ehu Man Jeevat Marai Sach Rahai Liv Laae || Naanak Is Man Kee Mal Iu Utrai Haumai Shabad Jalaae ||2|| Paurree || Har Har Sant Milahu Mere Bhaaee Har Naam Drirraavahu Ik Kinkaa || Har Har Seegaar Banaavahu Har Jan Har Kaaparr Pehrahu Khim Kaa || Aisaa Seegaar Mere Prabh Bhaavai Har Laagai Piaaraa Prim Kaa || Har Har Naam Bolahu Din Raatee Sabh Kilbikh Kaattai* *Ik Palkaa || Har Har Daeaal Hovai Jis Upar So Gurmukh Har Jap Jinkaa ||21||*

*Meaning: Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak Ji, who, as Gurmukh, takes the Name as his only Support. ||1|| Third Mahalaa: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak Ji, this is how the filth of the mind is removed; the Word of the Shabad burns away the ego. ||2|| Paurree: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||*

Waheguru Ji Ka Khalsa
Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib ji | 24 May 2018

https://youtu.be/07PVlUOArBs

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਮਈ ੨੦੧੮,ਵੀਰਵਾਰ,੧੧ ਜੇਠ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
(ਅੰਗ: ੬੮੪)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ�ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧। ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

☬ Translation in English:- ☬

Dhanaasaree,Fifth Mehl:
I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. ||1||Pause|| He is dressed in robes of all sorts, if he sings the Kirtan of the Lord’s Glorious Praises, day and night. ||2|| He rides upon elephants, chariots and horses, if he sees the Lord’s Path within his own heart. ||3|| Meditating on the Lord’s Feet, deep within his mind and body, slave Nanak has found the Lord, the treasure of peace. ||4||2||56||

Thursday, 11th Jayt’h (Samvat 550 Nanakshahi) (Ang: 684)

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..