Morning Hukamnama | Sri Harmandir Sahib ji | 18 January 2018

https://youtu.be/8xBOxo3QwEg

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੮ ਜਨਵਰੀ ੨੦੧੮,ਵੀਰਵਾਰ,੫ ਮਾਘ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੯੬)
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||

ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 17 January 2018

https://youtu.be/9IT7Vk3QxZ4

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੭ ਜਨਵਰੀ ੨੦੧੮,ਬੁੱਧਵਾਰ,੪ ਮਾਘ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੫੮)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
☬ ਪੰਜਾਬੀ ਵਿੱਚ ਵਿਆਖਿਆ :- ☬

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩। ਭਾਵ :—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

☬ Translation in English:- ☬

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on my soul. || 3 || 3 ||

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 17 January 2018

https://youtu.be/ex_wnpvmzKg

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੭ ਜਨਵਰੀ ੨੦੧੮,ਬੁੱਧਵਾਰ,੪ ਮਾਘ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੬੦)
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

धनासरी महला १ घर १ चउपदे
ੴ सतिनामु करता पुरखु निरभउ निरवैर अकाल मूरति अजूनी सैभं(ग) गुर प्रसादि ॥
जीउ डरत है आपणा कै सियो करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोए ॥ सुणि सुणि मेरी कामणी पारि उतारा होए ॥२॥

Dhanasri mehla 1 Ghar 1 choupade
One Universal Creator God. Truth Is The Name. Creative Being
Personified. No Fear. No Hatred. Image Of The Undying. Beyond Birth. Self-Existent. By Guru’s Grace:
My soul is afraid; to whom should I complain? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1||Pause|| Night and day, I serve my Lord and Master; He shall save me in the end. Hearing and listening, O my dear sister, I have crossed over. ||2||

ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ)। ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ! ॥੨॥
जीउ=जिंद। कै सियो=किस पास? करी= मैं करू ।दूख विसारणु= दुःख दूर करने वाला प्रभु । सेविया= मैंने सिमरा है ।

(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥

(जगत दुखों का समुंदर है, इन दुखों को देख कर) मेरी जिंद कांप जाती है (परमात्मा के बिना और कोई बचाने वाला नहीं दीखता) जिस के पास जा कर मैं अरजोई-अरदास करूँ । (इस लिये और आसरे छोड कर) मैं दुखों को नाश करने वाले प्रभु को ही सिमरता हूँ , वह सदा ही मेहर करने वाला है । (फिर वह) मेरा मालिक सदा ही बख्शिश तो करता रहता है (परन्तु वह मेरी रोज की बिनती सुन के बख्शिश करने में कभी परेशान नहीं होता) रोज ऐसे है जैसे पहली बार अपनी मेहर करना लगा है।१।रहाउ। हे मेरी जिन्दे! हर रोज उस मालिक को याद करना चाहिये (दुखों से) आखिर वो ही बचाता है। हे मेरी जिन्दे ! ध्यान से सुन (उस मालिक का सहारा लेने से ही दुखों के समुंदर से ) पार निकला जा सकता है॥२॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 16 January 2018

https://youtu.be/AWzmNSy5pts

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੬ ਜਨਵਰੀ ੨੦੧੮,ਮੰਗਲਵਾਰ,੩ ਮਾਘ (ਸੰਮਤ ੫੪੯ ਨਾਨਕਸ਼ਾਹੀ,ਅੰਗ:੭੦੦)
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

जैतसरी महला ५ घरु ३ दुपदे
ੴ सतिगुर प्रसादि ॥
देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥

☬ English Translation:- ☬

Jaitsree, Fifth Mehl, Third House, Du-Padas:
One Universal Creator God. By The Grace Of The True Guru:
Give me a message from my Beloved – tell me, tell me! I am wonder-struck, hearing the many reports of Him; tell them to me, O my happy sister soul-brides. ||1||Pause|| Some say that He is beyond the world – totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained – He is unstained. Says Nanak, listen, O people: He dwells upon the tongues of the Saints. ||2||1||2||

☬ ਪੰਜਾਬੀ ਵਿਚ ਵਿਆਖਿਆ :- ☬

ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

☬ हिंदी में अर्थ :- ☬

राग जैतसरी, घर ३ में गुरु अर्जनदेव जी की दो बन्दों वाली बाणी। अकाल पुरख एक है अरु सतगुरु की कृपा द्वारा मिलता है। हे सुहागवती सखियो! (हे गुर-सिखों!) मुझे प्यारे प्रभु की मीठी खबर दो । मैं (उस प्यारे के बारे में) कई प्रकार (की बातें) सुन सुन के हैरान हो रही हूँ। १। रहाउ। कोई कहता है, वेह सब से बाहर बस्ता है, कोई कहता है, वेह सब के अन्दर बस्ता है। उस का रंग बही दीखता, उस का कोई लक्षण नजर नहीं आता। हे सुहागनों! तुम मुझे सच्ची बात समझाओ।१। नानक कहता है। हे लोगो! सुनो। वः परमात्मा सब मैं निवास रखने वाला है, हेरेक सरीर में बसने वाला है (फिर बाई, उस को माया का) जरा भी लेप नहीं है। वेह प्रभु संत जानो की जीभ (जिव्हा) पर बस्ता है (संत जन सर समय उसी का नाम जपते हैं।२।१।२।

WAHEGURU JI KA KHALSA
WAHEGURU JI KI FATEH JI.

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!

Morning Hukamnama | Sri Harmandir Sahib ji | 16 January 2018

https://youtu.be/_ylwTyqEqQw

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੬ ਜਨਵਰੀ ੨੦੧੮,ਮੰਗਲਵਾਰ,੩ ਮਾਘ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

वाहिगुरू जी का खालसा श्री वाहिगुरू जी की फ़तेह।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!