Evening Hukamnama | Sri Harmandir Sahib ji | 01 December 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਦਸੰਬਰ ੨੦੧੭,ਸ਼ੁੱਕਰਵਾਰ,੧੬ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ (ਅੰਗ: ੬੪੬)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

☬ Translation in English:- ☬

SHALOK, THIRD MEHL:
O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 01 December 2017

https://youtu.be/Tpa0u77hQV0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਦਸੰਬਰ ੨੦੧੭,ਸ਼ੁੱਕਰਵਾਰ,੧੫ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ (ਅੰਗ:੬੦੯)

सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥

Sorat’h, Fifth Mehl: I met the True Guru, by great good fortune, and my mind has been enlightened. No one else can equal me, because I have the loving support of my Lord and Master. ||1|| I am a sacrifice to my True Guru. I am at peace in this world, and I shall be in celestial peace in the next; my home is filled with bliss. ||Pause|| He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. ||2||

ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧। ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ-ਘਰ ਵਿਚ।ਰਹਾਉ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

हे भाई! बड़ी किस्मत से मुझे पूरा गुरु मिल गया है, मेरे मन में आत्मिक जीवन की सूझ पैदा हो गयी है। अब मुझे अपने मालिक का सहारा हो गया है, कोई उस मालिक की बराबरी नहीं कर सकता।१। हे भाई! में अपने गुरु से कुर्बान जाता हूँ, (गुरु की कृपा से) मेरे हिर्दय-घर में आनंद बना रहता है, इस लोक में भी आत्मिक अडोलता का सुख मुझे प्राप्त हो गया है, और, परलोक में भी यह सुख सथिर रहने वाला है।रहाउ। हे भाई! जब से में गुरु की शरण आया हूँ, मुझे परमात्मा के नाम का सहारा हो गया है, कोई भय अब मुझे छु नहीं सकता (मुझे निश्चय हो गया है की जो) सिरजनहार सब के दिल की जानने वाला है वो ही मेरे सिर ऊपर रखवाला है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 30 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਨਵੰਬਰ ੨੦੧੭,ਵੀਰਵਾਰ,੧੪ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ (ਅੰਗ: ੬੮੩)

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ । ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ।੨। ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ । ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੩। ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪। ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ । ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ।੫।੧।੫੫।

☬ Translation in English:- ☬
DHANAASAREE, FIFTH MEHL, TWELFTH HOUSE:
ONE UNIVERSAL CREATOR GOD. BY THE GRACE OF THE TRUE GURU:
I bow in reverence to the Lord, I bow in reverence. I sing the Glorious Praises of the Lord, my King. || Pause || By great good fortune, one meets the Divine Guru. Millions of sins are erased by serving the Lord. || 1 || One whose mind is imbued with the Lord’s lotus feet is not afflicted by the fire of sorrow. || 2 || He crosses over the world-ocean in the Saadh Sangat, the Company of the Holy. He chants the Name of the Fearless Lord, and is imbued with the Lord’s Love. || 3 || One who does not steal the wealth of others, who does not commit evil deeds or sinful acts — the Messenger of Death does not even approach him. || 4 || God Himself quenches the fires of desire. O Nanak, in God’s Sanctuary, one is saved. || 5 || 1 || 55 ||
Thursday, 15th Maghar (Samvat 549 Nanakshahi) (Ang: 683)

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 30 November 2017

https://youtu.be/3Q7oEfLOC-E

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਨਵੰਬਰ ੨੦੧੭,ਵੀਰਵਾਰ,੧੪ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ (ਅੰਗ:੭੨੩)

तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥

Tilang, Second House, Fifth Mehl: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. ||1|| The Great Giver is the Supreme Lord God over all. You are our support, You are our sustainer. ||Pause|| You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. ||2||

ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ = ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

हे प्रभु! तुन सारे संसार का पैदा करने वाला है, जो कुछ तूं करता है, वोही होता है, तेरे बिना और कोई दूसरा कुछ कर सकने वाला नहीं है। (हम जीवों को) तेरी ही शक्ति है, (हमारे) मन में तेरा ही सहारा है। हे नानक! सदा ही उस उस एक परमात्मा का नाम जपता रहो।१। हे भाई! सब जीवों को बक्शीश देवे वाला परमात्मा सब जीवों के सर ऊपर राखा है। हे प्रभु! (हम जीवों) को तेरा ही आसरा है, तेरा ही सहारा है।रहाउ। हे अपहुच प्रभु। हे अथाह प्रभु! हे सब से ऊँचे और बयंत प्रभु! हर जगह हर समय तूं ही तूं मौजूद है, तूं ही सदा कायम रहने वाला है। हे प्रभु! जो मनुख तुम्हे याद करते हैं, उन को कोई डर घेर नहीं सकता। हे नानक! गुरु की कृपा से ही (मनुख परमात्मा के) गुण गा सकता है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !

Evening Hukamnama | Sri Harmandir Sahib ji | 29 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਨਵੰਬਰ ੨੦੧੭,ਬੁੱਧਵਾਰ,੧੩ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (ਅੰਗ: ੭੦੬)

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

☬ Translation in English:- ☬
SHALOK:
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..