Morning Hukamnama | Sri Harmandir Sahib ji | 29 November 2017

https://youtu.be/RFL51aNjbjk

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਨਵੰਬਰ ੨੦੧੭,ਬੁੱਧਵਾਰ,੧੩ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥ (ਅੰਗ:੭੮੫)

सलोकु मः ३ ॥ सूहै वेसि दोहागणी पर पिरु रावण जाइ ॥ पिरु छोडिआ घरि आपणै मोही दूजै भाइ ॥ मिठा करि कै खाइआ बहु सादहु वधिआ रोगु ॥ सुधु भतारु हरि छोडिआ फिरि लगा जाइ विजोगु ॥ गुरमुखि होवै सु पलटिआ हरि राती साजि सीगारि ॥ सहजि सचु पिरु राविआ हरि नामा उर धारि ॥ आगिआकारी सदा सोहागणि आपि मेली करतारि ॥ नानक पिरु पाइआ हरि साचा सदा सोहागणि नारि ॥१॥ मः ३ ॥ सूहवीए निमाणीए सो सहु सदा सम्ह्हालि ॥ नानक जनमु सवारहि आपणा कुलु भी छुटी नालि ॥२॥ पउड़ी ॥ आपे तखतु रचाइओनु आकास पताला ॥ हुकमे धरती साजीअनु सची धरम साला ॥ आपि उपाइ खपाइदा सचे दीन दइआला ॥ सभना रिजकु संबाहिदा तेरा हुकमु निराला ॥ आपे आपि वरतदा आपे प्रतिपाला ॥१॥

One Universal Creator God. By The Grace Of The True Guru: Vaar Of Soohee, With Shaloks Of The Third Mehl: Shalok, Third Mehl: In her red robes, the discarded bride goes out, seeking enjoyment with another’s husband. She leaves the husband of her own home, enticed by her love of duality. She finds it sweet, and eats it up; her excessive sensuality only makes her disease worse. She forsakes the Lord, her sublime Husband, and then later, she suffers the pain of separation from Him. But she who becomes Gurmukh, turns away from corruption and adorns herself, attuned to the Love of the Lord. She enjoys her celestial Husband Lord, and enshrines the Lord’s Name within her heart. She is humble and obedient; she is His virtuous bride forever; the Creator unites her with Himself. O Nanak, she who has obtained the True Lord as her husband, is a happy soul-bride forever. ||1|| Third Mehl: O meek, red-robed bride, keep your Husband Lord always in your thoughts. O Nanak, your life shall be embellished, and your generations shall be saved along with you. ||2|| Pauree: He Himself established His throne, in the Akaashic ethers and the nether worlds. By the Hukam of His Command, He created the earth, the true home of Dharma. He Himself created and destroys; He is the True Lord, merciful to the meek. You give sustenance to all; how wonderful and unique is the Hukam of Your Command! You Yourself are permeating and pervading; You Yourself are the Cherisher. ||1||

ਪਦਅਰਥ:- ਸੂਹਾ—ਚੁਹਚੁਹਾ ਰੰਗ ਜਿਵੇਂ ਕਸੁੰਭੇ ਦਾ ਹੁੰਦਾ ਹੈ। ਵੇਸਿ—ਵੇਸ ਵਿਚ। ਸੂਹੈ ਵੇਸਿ—ਸੂਹੇ ਵੇਸ ਵਿਚ। ਰਾਵਣ ਜਾਇ—ਭੋਗਣ ਜਾਂਦੀ ਹੈ। ਮੋਹੀ—ਠੱਗੀ ਗਈ, ਲੁੱਟੀ ਗਈ। ਮਿਠਾ ਕਰਿ ਕੈ—ਸੁਆਦਲਾ ਜਾਣ ਕੇ। ਸੁਧੁ—ਖ਼ਾਲਸ, ਨਿਰੋਲ ਆਪਣਾ। ਪਲਟਿਆ—ਪਰਤਿਆ। ਸਾਜਿ ਸੀਗਾਰਿ—ਸਜਾ ਬਣਾ ਕੇ। ਸਹਜਿ—ਸਹਜ ਅਵਸਥਾ ਵਿਚ। ਉਰ—ਹਿਰਦਾ। ਸੋੁਹਾਗਣਿ—ਅੱਖਰ ‘ਸ’ ਦੀਆਂ ਲਗਾਂ (ੋ) ਤੇ (ੁ) ਵਿਚੋਂ ਏਥੋਂ (ੁ) ਪੜ੍ਹਨਾ ਹੈ। ਕਰਤਾਰਿ—ਕਰਤਾਰ ਨੇ। ਦੋਹਾਗਣਿ—ਮੰਦੇ ਭਾਗਾਂ ਵਾਲੀ, ਰੰਡੀ।
ਸੂਹਵੀਏ—ਹੇ ਸੂਹੇ ਵੇਸ ਵਾਲੀਏ! ਹੇ ਚੁਹਚਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਨਿਮਾਣੀਏ—ਹੇ ਵਿਚਾਰੀਏ!
ਰਚਾਇਓਨੁ—ਰਚਾਇਆ ਉਸ ਨੇ। ਸਾਜੀਅਨੁ—ਸਾਜੀ ਉਸ ਨੇ। ਧਰਮਸਾਲਾ—ਧਰਮ ਕਮਾਣ ਦੀ ਥਾਂ। ਉਪਾਇ—ਪੈਦਾ ਕਰ ਕੇ। ਸੰਬਾਹਿਦਾ—ਅਪੜਾਂਦਾ।

ਅਰਥ:- ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ। (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ। ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ। ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ। ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ।1।
ਹੇ ਚੁਹਚੁਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ ਵਿਚਾਰੀਏ! ਖਸਮ-ਪ੍ਰਭੂ ਨੂੰ ਸਦਾ ਚੇਤੇ ਰੱਖ। ਹੇ ਨਾਨਕ! (ਆਖ ਕਿ ਇਸ ਤਰ੍ਹਾਂ) ਤੂੰ ਆਪਣਾ ਜੀਵਨ ਸਵਾਰ ਲਏਂਗੀ, ਤੇਰੀ ਕੁਲ ਭੀ ਤੇਰੇ ਨਾਲ ਮੁਕਤ ਹੋ ਜਾਇਗੀ।2। ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ, ਉਸ ਨੇ ਆਪਣੇ ਹੁਕਮ ਵਿਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ। ਹੇ ਦੀਨਾਂ ਤੇ ਦਇਆ ਕਰਨ ਵਾਲੇ ਸਦਾ ਕਾਇਮ ਰਹਿਣ ਵਾਲੇ! ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ। (ਹੇ ਪ੍ਰਭੂ!) ਤੇਰਾ ਹੁਕਮ ਅਨੋਖਾ ਹੈ (ਭਾਵ, ਕੋਈ ਇਸ ਨੂੰ ਮੋੜ ਨਹੀਂ ਸਕਦਾ) ਤੂੰ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈਂ, ਹਰ ਥਾਂ ਤੂੰ ਖ਼ੁਦ ਆਪ ਮੌਜੂਦ ਹੈਂ ਤੇ ਤੂੰ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈਂ।1।

अर्थ :- जो जीव-स्त्री दुनिया के सुंदर पदार्थ-रूप कसुंभे के चुहचुहे रंग वाले वेस में (मस्त) है वह मंदी किस्मत वाली है, वह (मानो) पराए खसम को भोगने चल पड़ती है, माया के प्यार में वह लुटी जा रही है (क्योंकि) वह अपने हृदय-घर में बसते खसम-भगवान को विसार देती है। (जिस जीव-स्त्री ने दुनिया के पदार्थों को) स्वादिष्ट जान कर भोगा है (उस के मन में) इन ज्यादा चसकों से रोग बढता है, (भावार्थ ), वह अपने निरोल खसम-भगवान को छोड़ बैठती है और इस तरह उससे इस का विछोड़ा हो जाता है। जो जीव-स्त्री गुरु के हुक्म में चलती है उस का मन (दुनिया के भोगों की तरफ से) मुड़ता है, वह (भगवान-प्यार रूप गहणे के साथ अपने आप को) सजा करके परमात्मा (के प्यार) में रंगी रहती है, भगवान का नाम हृदय में धार के सहज अवस्था में (टिक के) सदा-थिर रहने वाले खसम को मानती है। भगवान के हुक्म में चलने वाली जीव-स्त्री सदा सुहाग भाग्य वाली है, करतार (खसम) ने उस को अपने साथ मिला लिया है। हे नानक ! जिस ने सदा-थिर भगवान खसम प्राप्त कर लिया है वह (जीव-) स्त्री सदा सुहाग भाग्य वाली है।1। हे चुहचुहे कसुंभे-रंग के साथ प्रेम करने वाली विचारो ! खसम-भगवान को सदा याद रखो। हे नानक ! (आख कि इस तरह) तूँ अपना जीवन सवार लेगी, तेरी कुल भी तेरे साथ मुक्त हो जाएगी।2। आकाश और पाताल के बीच का सारा जगत-रूप तख्त भगवान ने ही बनाया है, उस ने अपने हुक्म में ही धरती के जीवों के धर्म कमाने के लिए जगह बनाई है। हे दीनाँ पर दया करने वाले सदा कायम रहने वाले ! तूँ आप ही पैदा कर के आप ही नास करता हैं। (हे भगवान !) तेरा हुक्म अनोखा है (भावार्थ, कोई इस को मोड़ नहीं सकता) तूँ सब जीवों को रिजक पहुँचाता हैं, हर जगह तूँ खुद आप मौजूद हैं और तूँ आप ही जीवों की पालना करता हैं।1।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 28 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੮ ਨਵੰਬਰ ੨੦੧੭,ਮੰਗਲਵਾਰ ,੧੨ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ (ਅੰਗ:੬੮੩)

धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥

Dhanaasaree, Fifth Mehl, Twelfth House: One Universal Creator God. By The Grace Of The True Guru: I bow in reverence to the Lord, I bow in reverence. I sing the Glorious Praises of the Lord, my King. ||Pause|| By great good fortune, one meets the Divine Guru. Millions of sins are erased by serving the Lord. ||1|| One whose mind is imbued with the Lord’s lotus feet is not afflicted by the fire of sorrow. ||2||

ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ। ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੧। ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।

ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

राग धनासरी, घर १२ में गुरु अर्जनदेव जी की बाणी। अकाल पुरख एक है और सतगुरु की कृपा द्वारा मिलता है। हे भाई! परमात्मा को सदा नमस्कार करा करो, प्रभु पातशाह के गुण गाते रहो।रहाउ। हे भाई! जिस मनुख को बड़ी किस्त्मत से गुरु मिल जाता है, (गुरु के द्वारा) परमात्मा की सेवा भक्ति से उस के करोड़ो पाप मिट जाते हैं।१। हे भाई! जिस मनुख का मन परमात्मा के सुंदर चरणों (के प्रेम-रंग) में रंग जाता है, उस मनुख ऊपर चिंता की अग्नि जोर नहीं डाल सकती है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Morning Hukamnama | Sri Harmandir Sahib ji | 28 November 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੮ ਨਵੰਬਰ ੨੦੧੭,ਮੰਗਲਵਾਰ ,੧੨ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ (ਅੰਗ:੮੦੪)

बिलावलु महला ५ ॥
मात पिता सुत साथि न माइआ ॥ साधसंगि सभु दूखु मिटाइआ ॥१॥ रवि रहिआ प्रभु सभ महि आपे ॥ हरि जपु रसना दुखु न विआपे ॥१॥ रहाउ ॥ तिखा भूख बहु तपति विआपिआ ॥ सीतल भए हरि हरि जसु जापिआ ॥२॥

Bilaaval, Fifth Mehl:
Mother, father, children and the wealth of Maya, will not go along with you. In the Saadh Sangat, the Company of the Holy, all pain is dispelled. ||1|| God Himself is pervading, and permeating all. Chant the Name of the Lord with your tongue, and pain will not afflict you. ||1||Pause|| One who is afflicted by the terrible fire of thirst and desire, becomes cool, chanting the Praises of the Lord, Har, Har. ||2||

ਸੁਤ = ਪੁੱਤਰ। ਸਾਧ ਸੰਗਿ = ਗੁਰਮੁਖਾਂ ਦੀ ਸੰਗਤਿ। ਸਭੁ = ਸਾਰਾ ॥੧॥ ਰਵਿ ਰਹਿਆ = ਮੌਜੂਦ ਹੈ। ਆਪੇ = ਆਪ ਹੀ। ਰਸਨਾ = ਜੀਭ (ਨਾਲ)। ਨ ਵਿਆਪੇ = ਜ਼ੋਰ ਨਹੀਂ ਪਾ ਸਕਦਾ ॥੧॥ ਤਿਖਾ = ਮਾਇਆ ਦੀ ਤ੍ਰੇਹ। ਤਪਤਿ = ਤਪਸ਼, ਸੜਨ, ਖਿੱਝ। ਵਿਆਪਿਆ = ਫਸਿਆ ਹੋਇਆ

ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥

हे भाई! माँ, बाप, पुत्र, माया-(इन सब में से कोई भी जीव का सदा के लिए)साथ नहीं बन सकता, (दुःख आने पर भी सहाई नहीं बन सकता)। गुरु की सांगत में टिकाव कर के सारा दुःख-कलेश दूर कर सकतें हैं॥१॥ हेई भाई!(जो ) परमात्मा खुद ही सब जीवों में व्यापक है, उस(के नाम) का जाप जिव्हा से करता रह, इस प्रकार कोई दुःख जोर नहीं पकड़ सकता॥१॥रहाउ॥ हे भाई! जगत माया की तृष्णा, माया की भूख और सडन में फसा पड़ा है। जो मनुख परमात्मा की सिफत-सलाह करते है, (उनके हृदये) ठन्डे ठार हो जाते हैं॥२॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 27 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਨਵੰਬਰ ੨੦੧੭,ਸੋਮਵਾਰ,੧੧ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ (ਅੰਗ:੬੭੮)

धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥

Dhanaasaree, Fifth Mehl, Sixth House: One Universal Creator God. By The Grace Of The True Guru: Listen, O Dear Beloved Saints, to my prayer. Without the Lord, no one is liberated. ||Pause|| O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1|| Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2|| In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. ||3||1||29||

ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ। ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ}। ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥ ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 । हे
भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Morning Hukamnama | Sri Harmandir Sahib ji | 27 November 2017

https://youtu.be/DA3JLnpPB0s

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਨਵੰਬਰ ੨੦੧੭,ਸੋਮਵਾਰ,੧੧ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਸਲੋਕੁ ਮ: ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥ [ਅੰਗ:੫੧੨]

सलोकु मः ३ ॥ ब्रहमु बिंदे सो ब्राहमणु कहीऐ जि अनदिनु हरि लिव लाए ॥ सतिगुर पुछै सचु संजमु कमावै हउमै रोगु तिसु जाए ॥ हरि गुण गावै गुण संग्रहै जोती जोति मिलाए ॥ इसु जुग महि को विरला ब्रहम गिआनी जि हउमै मेटि समाए ॥ नानक तिस नो मिलिआ सदा सुखु पाईऐ जि अनदिनु हरि नामु धिआए ॥१॥

Shalok, Third Mehl: One who understands God, who lovingly centers his mind on the Lord night and day, is called a Brahmin. Consulting the True Guru, he practices Truth and self-restraint, and he is rid of the disease of ego. He sings the Glorious Praises of the Lord, and gathers in His Praises; his light is blended with the Light. In this world, one who knows God is very rare; eradicating ego, he is absorbed in God. O Nanak, meeting him, peace is obtained; night and day, he meditates on the Lord’s Name. ||1||

ਬ੍ਰਹਮੁ = ਪਰਮਾਤਮਾ। ਬਿੰਦੇ = ਜਾਣੇ। ਜਿ = ਜੋ। ਸਤਿਗੁਰ ਪੁਛੈ = ਸਤਿਗੁਰੂ ਨੂੰ ਪੁੱਛੇ। ਸੰਜਮੁ = ਬੰਦਸ਼, ਪਾਬੰਦੀ, ਮਰਯਾਦਾ। ਸੰਗ੍ਰਹੈ = ਇਕੱਠੇ ਕਰੇ। ਜੁਗ = ਭਾਵ, ਮਨੁੱਖਾ ਜਨਮ {ਨੋਟ: ਕਿਸੇ ਖ਼ਾਸ ‘ਜੁਗ’ ਦਾ ਜ਼ਿਕਰ ਨਹੀਂ ਚੱਲ ਰਿਹਾ}।੧।

ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ, (ਉਹ ਬ੍ਰਾਹਮਣ) ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ‘ਸੱਚ’ ਰੂਪ ਸੰਜਮ ਰੱਖਦਾ ਹੈ, (ਤੇ ਇਸ ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹੈ; ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਇਕੱਤ੍ਰ ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ। ਮਨੁੱਖ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਣਨ ਵਾਲਾ ਹੈ ਜੋ ਹਉਮੈ ਦੂਰ ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ। ਹੇ ਨਾਨਕ! ਜੋ (ਬ੍ਰਹਮਗਿਆਨੀ ਬ੍ਰਾਹਮਣ) ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ।੧।

जो मनुख परमात्मा को बिंदता है (परमात्मा को पहचानता है) जो हर समय परमात्मा में सुरती जोड़ता है उस को ब्रह्मण कहना चाहिए, (वह ब्रह्मण)सतगुरु के कहे अनुसार चलता है ‘सच रूप संयम रखता है’,(और इस प्रकार) उस का हउमै-रोग दूर होता है, वह हरी के गुण गता है, (परमात्मा के) गुण एकत्र करता है अरु परम-जोत में अपनी आत्मा मिलाई रखता है। मनुख जनम में कोई एकाध ही ब्रह्म को जानने वाला है जो हउमै (स्वयं की मैं) दूर कर के ब्रह्म में जुड़ा रहता है। हे नानक! जो (ब्रह्मज्ञानी ब्रह्मण) हर समय नाम सुमिरन करता है उस को मिलने से सदा सुख प्राप्त होता है।१।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!