Morning Hukamnama | Sri Harmandir Sahib ji | 24 November 2017

 

https://youtu.be/CF2-FbOSiSc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੪ ਨਵੰਬਰ ੨੦੧੭,ਸ਼ੁੱਕਰਵਾਰ,੦੮ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ (ਅੰਗ:੫੨੫)

गूजरी स्री रविदास जी के पदे घरु ३
ੴ सतिगुर प्रसादि ॥ दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥

One Universal Creator God. By The Grace Of The True Guru: The calf has contaminated the milk in the teats. The bumble bee has contaminated the flower, and the fish the water. ||1|| O mother, where shall I find any offering for the Lord’s worship? I cannot find any other flowers worthy of the incomparable Lord. ||1||Pause|| The snakes encircle the sandalwood trees. Poison and nectar dwell there together. ||2|| Even with incense, lamps, offerings of food and fragrant flowers, how are Your slaves to worship You? ||3||

ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥ ਦੀਪ = ਦੀਵਾ। ਨਈਬੇਦ = {ਸੰ. नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ ।
ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥

राग गूजरी, घर ३ में भगत रविदास जी की बन्दों वाली बाणी। अकाल पुरख एक है और सतगुरु की कृपा द्वारा मिलता है। दूध तो थनों से ही बछड़े ने जूता कर दिया; फूल भवरे ने (सूंघ कर) और पानी मश्ली ने ख़राब कर दिय (सो, दूध पूल पानी यह तीनो ही जूठे हो जाने के कारन प्रभु के आगे भेंट करने योग्य न रह गए)॥१॥ हे माँ! गोबिं की पूजा करने के लिए मैं कहाँ से कोई वास्तु ले के भेंट करूँ? कोई और (सुच्चा) फूल (आदिक मिल) नहीं (सकता)। क्या मैं (इस कमीं के कारण) उस सुंदर प्रभु को कभी प्राप्त न कर सकूँगा? ॥१॥रहाउ॥ चन्दन के पौधों को सर्प जकड़े हुए हैं (और उन्होंने ने चन्दन को जूठा कर दिया है), जहर और अमृत (भी समुन्दर में) इकठे ही बसते हैं॥२॥ सुगंधी आ जान कर के धुप दीप और नैवेद भी (जूठे हो जाते हैं), (फिर हे प्रभु! अगर तेरी पूर इन वस्तुओं से ही हो सकती हो, तो यह जूठी चीजें तेरे भक्त किस प्रकार तेरे आगे रख कर तेरी पूजा करें? ॥३।।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 23 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੩ ਨਵੰਬਰ ੨੦੧੭,ਵੀਰਵਾਰ,੦੮ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ [ਅੰਗ:੬੫੬]

रागु सोरठि बाणी भगत कबीर जी की घरु १
ੴ सतिगुर प्रसादि ॥
संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

☬ English Translation:- ☬
Raag Sorat’h, The Word Of Devotee Kabeer Jee, First House:
One Universal Creator God. By The Grace Of The True Guru:
O Saints, my windy mind has now become peaceful and still. It seems that I have learned something of the science of Yoga. ||Pause|| The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. ||2||10||

☬ ਪੰਜਾਬੀ ਵਿਆਖਿਆ :- ☬
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

☬ हिंदी में अर्थ :- ☬
हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभु का मिलाप) हासिल करने योग्य थोडा बहुत समझा जा सकता है॥रहाउ॥ (क्योंकि) सतिगुरु ने (मुझे मेरी वह) कमजोरी दिखा दिया है, जिस कारण (कामादिक) पशु अडोल ही (मुझे) आ दबाते थे। (सो, मैं गुरु की कृपा से सरीर के) दरवाजे (ज्ञान इन्द्रियां, पर निंदा, पर तन, पर धन आदिक ) बंद कर लिए हैं, और (मेरे अंदर प्रभु की सिफत-सलाह के) बाजे एक-रस बजने लग गए हैं॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरु की बरकत से मैंने वह) पानी गिरा दिया है, और (हृदय को) ऊँचा कर दिया है। हे दास कबीर! (अब) कह कि मैंने (प्रभु के साथ) जान-पहचान कर ली है, और जब से यह साँझ पड़ी है, मेरा मन (उस प्रभु में है) मस्त हो गया है॥२॥१०॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 23 November 2017

https://youtu.be/6OutaFrGpA0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੩ ਨਵੰਬਰ ੨੦੧੭,ਵੀਰਵਾਰ,੦੮ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ [#੫੫੮]

वडहंसु महला ३ घरु १
ੴ सतिगुर प्रसादि ॥ मनि मैलै सभु किछु मैला तनि धोतै मनु हछा न होइ ॥ इह जगतु भरमि भुलाइआ विरला बूझै कोइ ॥१॥ जपि मन मेरे तू एको नामु ॥ सतगुरि दीआ मो कउ एहु निधानु ॥१॥ रहाउ ॥ सिधा के आसण जे सिखै इंद्री वसि करि कमाइ ॥ मन की मैलु न उतरै हउमै मैलु न जाइ ॥२॥

Wadahans, Third Mehl, First House: One Universal Creator God. By The Grace Of The True Guru: When the mind is filthy, everything is filthy; by washing the body, the mind is not cleaned. This world is deluded by doubt; how rare are those who understand this. ||1|| O my mind, chant the One Name. The True Guru has given me this treasure. ||1||Pause|| Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. ||2||

ਮਨਿ ਮੈਲੈ = (ਵਿਕਾਰਾਂ ਨਾਲ) ਮੈਲੇ ਮਨ ਦੀ ਰਾਹੀਂ। ਤਨਿ ਧੋਤੈ = ਧੋਤੇ ਹੋਏ ਸਰੀਰ ਦੀ ਰਾਹੀਂ, ਜੇ ਸਰੀਰ ਨੂੰ (ਤੀਰਥਾਂ ਆਦਿਕ ਤੇ) ਇਸ਼ਨਾਨ ਕਰਾ ਲਿਆ ਜਾਏ। ਭਰਮਿ = ਭੁਲੇਖੇ ਵਿਚ (ਪੈ ਕੇ) ॥੧॥ ਮਨ = ਹੇ ਮਨ! ਸਤਗੁਰਿ = ਗੁਰੂ ਨੇ। ਮੋ ਕਉ = ਮੈਨੂੰ। ਨਿਧਾਨੁ = ਖ਼ਜ਼ਾਨਾ ॥੧॥ ਰਹਾਉ॥ ਸਿਖੈ = ਸਿੱਖ ਲਏ। ਵਸਿ ਕਰਿ = ਵੱਸ ਵਿਚ ਕਰ ਕੇ।

ਰਾਗ ਵਡਹੰਸ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ
। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥

राग वडहंस,घर १ में गुरु अमरदास जी की बाणी। अकालपुर्ख एक है और सतगुरु की कृपा द्वारा मिलता है। जो मनुख का मन (विकारों से) मैला हो जाता है तो सब कुछ मैला हो जाता है और सनान करने से मन पवित्र नहीं हो सकता। परन्तु यह संसार भ्रम में आ कर कुराह चला जा रहा है, कोई विरला ही (इस सचाई को समझता है॥१॥ हे मेरे मन! तू सिर्फ परमात्मा का एक नाम ही जपा कर। यह (नाम) खज़ाना मुझे गुरु ने दिया है॥१॥रहाउ॥ अगर मनुख करामाती जोगियों वाले आसन करने सीख ले और काम-वासना को जीत कर (आसनों के अभियास की) कमाई करने लग जाये, तो भी मन की मैल नहीं उतरती और (मन में से) अहंकार-हौमय की मैल नहीं जाती॥२॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!

Evening Hukamnama | Sri Harmandir Sahib ji | 22 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੨ ਨਵੰਬਰ ੨੦੧੭,ਬੁੱਧਵਾਰ,੦੭ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ (ਅੰਗ:੬੯੮)

जैतसरी महला ४ घरु २
ੴ सतिगुर प्रसादि ॥
हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥

☬ English Translation:- ☬
Jaitsree, Fourth Mehl, Second House:
One Universal Creator God. By The Grace Of The True Guru:
Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2||

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥ ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥

☬ हिंदी में अर्थ :- ☬
हे भाई ! उस अपहुच और बयंत परमात्मा का नाम सुमीर करो, जिस को सुमिरन करने से हम जीवों का हरेक दुःख दूर हो सकता है। हे हरी! हे प्रभु! हमे गुरु महापुरख मिला de। अगर गुरु मिल जाए, तो आत्मिक आनंद प्राप्त हो जाता है॥1॥ हे मेरे मित्रो! परमात्मा की सिफत-सलाह के गीत गया करो, परमात्मा का नाम अपने हृदय में बसाई रखो। परमात्मा की सिफत-सलाह के आत्मिक जीवन देने वाले बोल (मुझे भी) सुनाया karo। (हे मित्रो! गुरु की सरन पड़े रहो), अगर गुरु मिल जाए, तो परमात्मा हृदय में प्रकट हो जाता है॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 22 November 2017

https://youtu.be/Sg76PPT059A

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੨ ਨਵੰਬਰ ੨੦੧੭,ਬੁੱਧਵਾਰ,੦੭ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ (ਅੰਗ:੭੪੨)

सूही महला ५ ॥
अनिक बींग दास के परहरिआ ॥ करि किरपा प्रभि अपना करिआ ॥१॥ तुमहि छडाइ लीओ जनु अपना ॥ उरझि परिओ जालु जगु सुपना ॥१॥ रहाउ ॥ परबत दोख महा बिकराला ॥ खिन महि दूरि कीए दइआला ॥२॥ सोग रोग बिपति अति भारी ॥ दूरि भई जपि नामु मुरारी ॥३॥ द्रिसटि धारि लीनो लड़ि लाइ ॥ हरि चरण गहे नानक सरणाइ ॥४॥२२॥२८॥

Soohee, Fifth Mehl:
God covers the many shortcomings of His slaves. Granting His Mercy, God makes them His own. ||1|| You emancipate Your humble servant, and rescue him from the noose of the world, which is just a dream. ||1||Pause|| Even huge mountains of sin and corruption are removed in an instant by the Merciful Lord. ||2|| Sorrow, disease and the most terrible calamities are removed by meditating on the Naam, the Name of the Lord. ||3|| Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. ||4||22||28||

ਬੀਂਗ = ਵਿੰਗ, ਵਲ-ਛਲ, ਉਕਾਈਆਂ। ਪਰਹਰਿਆ = ਦੂਰ ਕਰ ਦਿੱਤੇ। ਕਰਿ = ਕਰ ਕੇ। ਪ੍ਰਭਿ = ਪ੍ਰਭੂ ਨੇ। ਕਰਿਆ = ਬਣਾ ਲਿਆ ॥੧॥ ਤੁਮਹਿ = ਤੂੰ ਆਪ ਹੀ। ਜਨੁ = ਸੇਵਕ। ਉਰਝਿ ਪਰਿਓ = ਉਲਝ ਪਿਆ ਸੀ ॥੧॥ ਪਰਬਤ ਦੋਖ = ਪਹਾੜ ਜੇਡੇ ਐਬ। ਬਿਕਰਾਲਾ = ਡਰਾਉਣੇ। ਸੋਗ = ਗ਼ਮ। ਜਪਿ = ਜਪ ਕੇ ॥੩॥ ਦ੍ਰਿਸਟਿ = (ਕਿਰਪਾ ਦੀ) ਨਜ਼ਰ। ਧਾਰਿ = ਕਰ ਕੇ। ਲੜਿ = ਲੜ ਨਾਲ। ਗਹੇ = ਫੜੇ ॥੪॥੨੨॥੨੮॥

ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ॥੧॥ ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਉਸ ਮੋਹ ਜਾਲ ਵਿਚੋਂ) ਆਪ ਕੱਢ ਲਿਆ, ਜੋ ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ॥੧॥ ਰਹਾਉ॥ (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ-ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ॥੨॥ (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ-ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ॥੩॥ ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਮਨੁੱਖ ਨੂੰ ਆਪਣੇ ਲੜ ਲਾ ਲਿਆ, ਹੇ ਨਾਨਕ! ਜਿਸ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ ॥੪॥੨੨॥੨੮॥

प्रभु ने अपने सेवकों के अनेकों विघन दूर कर दिए, और कृपा कर के उस को अपना बना लिया है॥१॥ हे प्रभु! तूं अपने सेवकों को (उस मोह जाल में से) आप निकल लिया, जो स्वपन जैसे जगत (का मोह) जाल (तेरे सेवक के चारो तरफ) बन गया था॥१॥रहाउ॥ (सरन आये मनुख के ) पहाड़ों जितने बड़े और भयानक कर्म-बुराइयाँ दीनो ऊपर दया करने वाले परमात्मा ने एक पल में दूर कर दिए॥२॥ (सेवकों के) अनेकों गम रोग, बड़ी भरी मुसीबतें-परमात्मा का नाम जप कर दूर हो गयी॥३॥ परमात्मा ने मेहर की नज़र कर के उस मनुख को अपने लड़ लगा लिया, हे नानक! जिस ने परमात्मा के चरण पकड़ लिए, जो मनुख प्रभु की सरन आ पड़ा॥४॥२२॥२८॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !