Evening Hukamnama | Sri Harmandir Sahib ji | 21 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੧ ਨਵੰਬਰ ੨੦੧੭,ਮੰਗਲਵਾਰ,੦੬ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ (ਅੰਗ:੭੧੫)

टोडी महला ५ ॥
गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥

☬ English Translation:- ☬
Todee, Fifth Mehl:
My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. ||2||2||19||

☬ ਪੰਜਾਬੀ ਵਿਆਖਿਆ :- ☬
ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥

☬ हिंदी में अर्थ :- ☬
मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥ (मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥ हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 21 November 2017

https://youtu.be/0hzSQBcc2uY

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੧ ਨਵੰਬਰ ੨੦੧੭,ਮੰਗਲਵਾਰ,੦੬ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ (ਅੰਗ:੭੧੫)

टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥

Todee, Fifth Mehl: My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. ||2||2||19||

ਗਰਬਿ = ਅਹੰਕਾਰ ਵਿਚ। ਗਹਿਲੜੋ = ਗਹਿਲਾ, ਬਾਵਲਾ, ਝੱਲਾ। ਮੂੜੜੋ = ਮੂੜ੍ਹਾ, ਮੂਰਖ। ਹੀਓ = ਹਿਰਦਾ। ਰੇ = ਹੇ ਭਾਈ! ਮਹਰਾਜ ਰੀ = ਮਹਾਰਾਜ ਦੀ। ਮਾਇਓ = ਮਾਇਆ (ਨੇ)। ਡੀਹਰ ਨਿਆਈ = ਮੱਛੀ ਵਾਂਗ। ਮੋਹਿ = ਮੋਹ ਵਿਚ। ਫਾਕਿਓ = ਫਸਾ ਲਿਆ ਹੈ ॥ ਘਣੋ = ਬਹੁਤ। ਸਦ = ਸਦਾ। ਲੋੜੈ = ਮੰਗਦਾ ਹੈ। ਬਿਨੁ ਲਹਣੇ = ਭਾਗਾਂ ਤੋਂ ਬਿਨਾ। ਕੈਠੇ = ਕਿਸ ਥਾਂ ਤੋਂ, ਕਿਥੋਂ? ਮਹਰਾਜ ਰੋ = ਮਹਾਰਾਜ ਦਾ। ਗਾਥੁ = ਸਰੀਰ। ਵਾਹੂ ਸਿਉ = ਉਸ (ਸਰੀਰ) ਨਾਲ ਹੀ। ਲੁਭੜਿਓ = ਲੋਭ ਕਰ ਰਿਹਾ ਹੈ, ਮੋਹ ਕਰ ਰਿਹਾ ਹੈ। ਨਿਹਭਾਗੜੋ = ਨਿਭਾਗਾ। ਭਾਹਿ = (ਤ੍ਰਿਸ਼ਨਾ ਦੀ) ਅੱਗ। ਸੰਜੋਇਓ = ਜੋੜ ਰਿਹਾ ਹੈ ॥੧॥ ਮਨ = ਹੇ ਮਨ! ਸੀਖ = ਸਿੱਖਿਆ। ਸਾਧੂ ਜਨ = ਗੁਰਮੁਖਿ ਸਤਸੰਗੀ। ਸਗਲੋ = ਸਾਰੇ। ਥਾਰੇ = ਤੇਰੇ। ਪ੍ਰਾਛਤ = ਪਾਪ। ਜਾ ਕੋ = ਜਿਸ ਦਾ। ਗਾਠੜੀਓ = ਗਠੜੀ ਵਿਚੋਂ। ਗਰਭਾਸਿ = ਗਰਭ ਜੂਨ ਵਿਚ। ਨ ਪਉੜਿਓ = ਨਹੀਂ ਪੈਂਦਾ ॥੨॥੨॥੧੯॥

ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥

मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥ (मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥ हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥

Waheguru Ji Ka Khalsa, Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 20 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੦ ਨਵੰਬਰ ੨੦੧੭,ਸੋਮਵਾਰ,੦੫ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ (ਅੰਗ:੭੦੯)

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

☬ English Translation:- ☬
Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

☬ ਪੰਜਾਬੀ ਵਿਚ ਵਿਆਖਿਆ :- ☬
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

☬ हिंदी में अर्थ :- ☬
जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 20 November 2017

https://youtu.be/yj2Gd-Sgy3Y

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੦ ਨਵੰਬਰ ੨੦੧੭,ਸੋਮਵਾਰ,੦੫ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ (ਅੰਗ:੭੦੯)

सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

Shalok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

Waheguru Ji Ka Khalsa, Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 19 November 2017

https://youtu.be/QU1Q_6o4f58

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੯ ਨਵੰਬਰ ੨੦੧੭,ਐਤਵਾਰ,੦੪ ਮੱਘਰ (ਸੰਮਤ ੫੪੯ ਨਾਨਕਸ਼ਾਹੀ)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ (ਅੰਗ:੭੨੭)

तिलंग बाणी भगता की कबीर जी
ੴ सतिगुर प्रसादि ॥
बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥

☬ English Translation:- ☬
Tilang, The Word Of Devotee Kabeer Jee:
One Universal Creator God. By The Grace Of The True Guru:
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2||

☬ ਪੰਜਾਬੀ ਵਿਚ ਵਿਆਖਿਆ :- ☬
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

☬ हिंदी में अर्थ :- ☬
हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुख के अपने) दिल के सहम दूर नहीं होते। (हे भाई!) अगर आप अपने मन को एक पल ही टिकाऊ, तो आपको सब मैं ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। (अपने ही) दिल को हर रोज खोजो, (बहस )की घबराहट में न भटक। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई शै नहीं॥१॥रहाउ॥ बे समझ लोग (अन-मत की धर्म पुस्तकों के बारे यह) पड़ पड़ कर (की इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥२॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..