Morning Hukamnama | Sri Harmandir Sahib ji | 13 November 2017

https://youtu.be/2wpD3Hrnv7g

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੩ ਨਵੰਬਰ ੨੦੧੭,ਸੋਮਵਾਰ,੨੮ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ (ਅੰਗ:੬੨੨)

सोरठि महला ५ ॥
ठाढि पाई करतारे ॥ तापु छोडि गइआ परवारे ॥ गुरि पूरै है राखी ॥ सरणि सचे की ताकी ॥१॥ परमेसरु आपि होआ रखवाला ॥ सांति सहज सुख खिन महि उपजे मनु होआ सदा सुखाला ॥ रहाउ ॥ हरि हरि नामु दीओ दारू ॥ तिनि सगला रोगु बिदारू ॥ अपणी किरपा धारी ॥ तिनि सगली बात सवारी ॥२॥

Sorat’h, Fifth Mehl:
The Creator has brought utter peace to my home; the fever has left my family. The Perfect Guru has saved us. I sought the Sanctuary of the True Lord. ||1|| The Transcendent Lord Himself has become my Protector. Tranquility, intuitive peace and poise welled up in an instant, and my mind was comforted forever. ||Pause|| The Lord, Har, Har, gave me the medicine of His Name, which has cured all disease. He extended His Mercy to me, and resolved all these affairs. ||2||

ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ॥ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ॥੨॥

हे भाई! जिस मनुष के अन्दर करतार ने ठंड डाल दी, उस के परिवार को (उस के ज्ञान-इन्द्रिय को विकारों का ) ताप छोड जाता है। हे भाई! पूरे गुरु ने जिस मानुष की मदद की है, उस ने सदा कायम रहने वाले परमात्मा का सहारा देख लिया ॥੧॥ हे भाई! जिस मनुख का रक्षक परमात्मा बन जाता है, उस का मन सदा के लिए सुखी हो जाता है (क्योकि उस के अंदर ) एक पल में आत्मक अडोलता का सुख और शांति पैदा हो जाती है ॥ रहाऊ ॥ हे भाई! ( विकार- रोगों का इलाज करने के लिए गुरु ने जिस मानुष को ) परमात्मा का नाम-दवाई दी, उस (नाम-दारू) ने उस मानुष का सारा ही (विकार) रोग काट दिया। जब प्रभु ने उस मानुष पर अपनी मेहर की, तो उस ने अपनी सारी जीवन-कहानी ही सुन्दर बनाली (अपना सारा जीवन सवार लिया) ॥੨॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 12 November 2017

https://youtu.be/RSOq49woqQE

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੨ ਨਵੰਬਰ ੨੦੧੭,ਐਤਵਾਰ,੨੭ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ (ਅੰਗ:੬੩੨)

सोरठि महला ९ ॥
मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥

☬ English Translation:- ☬
Sorat’h, Ninth Mehl:
O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. ||1||Pause|| Meditating on Him in remembrance, Dhroo became immortal, and obtained the state of fearlessness. The Lord and Master removes suffering in this way – why have you forgotten Him? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. ||2||

☬ ਪੰਜਾਬੀ ਵਿਆਖਿਆ :- ☬
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥

☬ हिंदी में अर्थ :- ☬
हे मन! परमात्मा की सरन आ कर उस के नाम का ध्यान धरा करो। जिस परमात्मा का सुमिरन करते हुए गणिका (विकारों में डूबने) से बच गयी थी तू भी, (हे बही!) उस की सिफत-सलाह अपने हृदय में बसी रख॥१॥रहाउ॥ हे भाई ! जिस परमात्मा के सुमिरन के द्वारा ध्रुव् सदा के लिए अटल हो गया और उस ने निर्भयता से आत्मिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नास करने वाला है॥१॥ हे भाई! जिस समय ही (गज ने) कृपा के सागर परमात्मा का सहारा लिया वह गज (हठी) तेंदुए के फाँस से निकल गया था। मैं कब तक परमात्मा के नाम की बधाई बतायुं ? परमात्मा का नाम उच्चार कर उस (हाथी) के बंधन टूट गए थे॥२॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 12 November 2017

https://youtu.be/Ibxcbd8AXzk

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੨ ਨਵੰਬਰ ੨੦੧੭,ਐਤਵਾਰ,੨੭ ਕੱਤਕ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੩੭)
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥

Sorat’h, Third Mehl, First House, Ti-Tukas: One Universal Creator God. By The Grace Of The True Guru: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. ||Pause|| The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. ||2||

ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧। ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ!।ਰਹਾਉ। ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ਮੌਤ ਦੇ ਡਰ ਤੋਂ ਖ਼ਲਾਸੀ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਈ = ਸੁਭਾਇ, ਪ੍ਰੇਮ ਵਿਚ।੨।

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 11 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੧ ਨਵੰਬਰ ੨੦੧੭,ਸ਼ਨੀਵਾਰ,੨੬ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥   (ਅੰਗ: ੬੯੦)

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨।(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪।ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

☬ Translation in English:- ☬
DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||
Saturday, 26th Katak (Samvat 549 Nanakshahi) (Ang: 690)

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 11 November 2017

https://youtu.be/-4xTCoiRqDE

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੧ ਨਵੰਬਰ ੨੦੧੭,ਸ਼ਨੀਵਾਰ,੨੬ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ (ਅੰਗ:੭੧੧)

टोडी महला ५ ॥ हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥

Todee, Fifth Mehl: Forgetting the Lord, one is ruined forever. How can anyone be deceived, who has Your Support, O Lord? ||Pause|| Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1||

ਖੁਆਰੀ = ਬੇ-ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ। ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

हे भाई! परमात्मा (के नाम) को भुलाने से सदा (माया के हाथों मनुख की) बे-पत्ती होती है। हे प्रभु! जिस मनुख को तेरा सहारा हो, उस को (माया के किसी भी विकार से) धोखा नहीं हो सकता।रहाउ। हे भाई! परमात्मा का नाम सुमिरन करने के बिना जितनी भी जिन्दगी गुजारनी है (वह व्यर्थ ही होती है) जैसे सर्प (अपनी) उम्र गुज़रता है (उम्र चाहे लम्बी होती है, परन्तु वह सदा अपने अंदर ज्हर पैदा करता रहता है)। (सिमरन से दूर होने से मनुख जो) सारी धरती का राज भी करता रहे, तो भी आखिर मनुख जीवन की बाजी हार के ही जाता है।१।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!