Evening Hukamnama | Sri Harmandir Sahib ji | 10 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੦ ਨਵੰਬਰ ੨੦੧੭,ਸ਼ੁੱਕਰਵਾਰ,੨੫ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥  (ਅੰਗ : ੬੬੬)

रागु धनासिरी महला ३ घरु ४
ੴ सतिगुर प्रसादि ॥
हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥

☬ English Translation:- ☬
Raag Dhanaasaree, Third Mehl, Fourth House:
One Universal Creator God. By The Grace Of The True Guru:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause||

☬ ਪੰਜਾਬੀ ਵਿਆਖਿਆ :- ☬
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

☬ हिंदी में अर्थ :- ☬
हे प्रभु! हम जीव तेरे (दर के) भिखारी हैं, तूँ सव्त्न्तर रह के सब को दातें (बख्शीश) देने वाला है। हे प्रभु! मेरे ऊपर दयावान हो। मुझ भिखारी को अपना नाम दो (ताकि) मैं सदा तेरे प्रेम के रंग में रंग रहूँ।१। हे प्रभु! में तेरे सदा कायम रहने वाले नाम से सदके कुर्बान जाता हूँ। तू सरे संसार जगत का आधार है; तू ही सब जीवों को पैदा करने वाला है कोई और (तेरे जैसा) नहीं है ॥१॥ रहाउ ॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

 

Morning Hukamnama | Sri Harmandir Sahib ji | 10 November 2017

https://youtu.be/IdikiZx9XHM

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੦ ਨਵੰਬਰ ੨੦੧੭,ਸ਼ੁੱਕਰਵਾਰ,੨੫ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ (ਅੰਗ:੬੭੦)

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

वाहिगुरू जी का खालसा
वाहिगुरू जी की फ़तेह।

Waheguru Ji Ka Khalsa,
Waheguru Ji Ki ਫਤਿਹ

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 09 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਨਵੰਬਰ ੨੦੧੭,ਵੀਰਵਾਰ,੨੪ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥  (ਅੰਗ: ੬੭੮)

☬ ਪੰਜਾਬੀ ਵਿੱਚ ਵਿਆਖਿਆ :- ☬
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮।

☬ Translation in English:- ☬
DHANAASAREE, FIFTH MEHL:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
Thursday, 24th Katak (Samvat 549 Nanakshahi) (Ang: 678)

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ.

Morning Hukamnama | Sri Harmandir Sahib ji | 09 November 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਨਵੰਬਰ ੨੦੧੭,ਵੀਰਵਾਰ,੨੪ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ (ਅੰਗ:੬੮੮)

धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥

Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 08 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੮ ਨਵੰਬਰ ੨੦੧੭,ਬੁੱਧਵਾਰ,੨੩ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
(ਅੰਗ: ੭੦੮)

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

☬ Translation in English:- ☬
SHALOK:
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||
Wednesday, 23rd Katak (Samvat 549 Nanakshahi) (Ang: 708)

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..