Morning Hukamnama | Sri Harmandir Sahib ji | 08 November 2017

https://youtu.be/Xwv3YtKbn5Q

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੮ ਨਵੰਬਰ ੨੦੧੭,ਬੁੱਧਵਾਰ,੨੩ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ (ਅੰਗ:੭੦੯)

सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

Shalok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 07 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਨਵੰਬਰ ੨੦੧੭,ਮੰਗਲਵਾਰ,੨੨ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ (ਅੰਗ: ੭੦੦)

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।

☬ Translation in English:- ☬
JAITSREE, FIFTH MEHL, THIRD HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||
Tuesday, 22nd Katak (Samvat 549 Nanakshahi) (Ang: 700)

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 07 November 2017

https://youtu.be/LAJepFHpgb4

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਨਵੰਬਰ ੨੦੧੭,ਮੰਗਲਵਾਰ,੨੨ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥

रागु सूही छंत महला ४ घरु ३ ੴ सतिगुर प्रसादि ॥
आवहो संत जनहु गुण गावह गोविंद केरे राम ॥ गुरमुखि मिलि रहीऐ घरि वाजहि सबद घनेरे राम ॥ सबद घनेरे हरि प्रभ तेरे तू करता सभ थाई ॥ अहिनिसि जपी सदा सालाही साच सबदि लिव लाई ॥ अनदिनु सहजि रहै रंगि राता राम नामु रिद पूजा ॥ नानक गुरमुखि एकु पछाणै अवरु न जाणै दूजा ॥१॥

Raag Soohee, Chhant, Fourth Mehl, Third House: One Universal Creator God. By The Grace Of The True Guru:
Come, humble Saints, and sing the Glorious Praises of the Lord of the Universe. Let us gather together as Gurmukh; within the home of our own heart, the Shabad vibrates and resonates. The many melodies of the Shabad are Yours, O Lord God; O Creator Lord, You are everywhere. Day and night, I chant His Praises forever, lovingly focusing on the True Word of the Shabad. Night and day, I remain intuitively attuned to the Lord’s Love; in my heart, I worship the Lord’s Name. O Nanak, as Gurmukh, I have realized the One Lord; I do not know any other. ||1||

ਆਵਹੋ = ਆਵਹੁ, ਆਓ। ਸੰਤ ਜਨਹੁ = ਹੇ ਸੰਤ ਜਨੋ! ਗਾਵਹ = ਆਓ, ਅਸੀਂ ਗਾਵੀਏ। ਕੇਰੇ = ਦੇ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਮਿਲਿ ਰਹੀਐ = (ਪ੍ਰਭੂ-ਚਰਨਾਂ ਵਿਚ) ਖੜੇ ਰਹਿਣਾ ਚਾਹੀਦਾ ਹੈ। ਘਰਿ = (ਹਿਰਦੇ-) ਘਰ ਵਿਚ। ਵਾਜਹਿ = ਵੱਜ ਪੈਂਦੇ ਹਨ, ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਸਬਦ = (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਸ਼ਬਦ। ਘਨੇਰੇ = ਅਨੇਕਾਂ, ਬਹੁਤ। ਪ੍ਰਭ = ਹੇ ਪ੍ਰਭੂ! ਥਾਈ = ਥਾਈਂ, ਥਾਵਾਂ ਵਿਚ। ਅਹਿ = ਦਿਨ। ਨਿਸਿ = ਰਾਤ। ਜਪੀ = ਜਪੀਂ, ਮੈਂ ਜਪਦਾ ਰਹਾਂ। ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਰਹਾਂ। ਸਾਚ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ। ਲਿਵ ਲਾਈ = ਲਿਵ ਲਾਈਂ, ਸੁਰਤਿ ਜੋੜੀ ਰੱਖਾਂ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸਹਜਿ = ਆਤਮਕ ਅਡੋਲਤਾ ਵਿਚ। ਰੰਗਿ = ਪ੍ਰੇਮ-ਰੰਗ ਵਿਚ। ਰਾਤਾ ਰਹੈ = ਰੰਗਿਆ ਰਹਿੰਦਾ ਹੈ। ਰਿਦ ਪੂਜਾ = ਹਿਰਦੇ ਦੀ ਪੂਜਾ (ਬਣਾਂਦਾ ਹੈ)।੧।

ਰਾਗ ਸੂਹੀ, ਘਰ ੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਹੇ ਪ੍ਰਭੂ! (ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂ! ਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ। ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।

राग सूही, घर ३ में गुरु रामदास जी की बाणी ‘शंद’। अकाल पुरख एक है और सतगुरु की कृपा द्वारा मिलता है। हे संत जनों। आओ, (साध सांगत में मिल के) परमात्मा के गुण गाते रहें। (हे संत जानो! गुरु की सरन आ के (प्रभु के चरणों में) जुड़े रहना चाहिये (प्रभु-चरणों में जुड़ने की बरकत से) ह्रदय-घर में प्रभु की सिफत सलाह के शब्द अपना प्रभाव डाले रखते हैं। हे प्रभु! (जैसे जैसे) तेरी सिफत सलाह के शब्द (मनुख ह्रदय में) प्रभाव डालते हैं, (तेसे तेसे तू) उस को सब जगह हाजिर दीखता है। (हे प्रभु! मेरे ऊपर कृपा करो) मैं दिन रात तेरा नाम जपता रहूँ, मैं सदा तेरी सिफत-सलाह करता रहूँ, मैं तेरी सदा-थिर सिफत-सलाह में सुरत जोड़े रखूं। हे नानक! जो मनुख परमात्मा के नाम को अपने ह्रदय की पूजा बनाता है (भावार्थ- हरसमय ह्रदय में बसाए रखता है। वह मनुख हर समय आत्मिक अडोलता में सथिर रहता है, वह मनुख परमात्मा के प्रेम-रंग में रंगा रहता है। गुरु की सरन आ के वह एक प्रभु के साथ ही साँझ बनाई रखता है, किसी और के साथ गहरी साँझ नहीं पैदा करता।१।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 06 November 2017

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੬ ਨਵੰਬਰ ੨੦੧੭,ਸੋਮਵਾਰ,੨੧ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
(ਅੰਗ: ੬੩੩)

☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

☬ Translation in English:- ☬
SORAT’H, NINTH MEHL:
In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||
Monday, 21st Katak (Samvat 549 Nanakshahi) (Ang: 633)

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Morning Hukamnama | Sri Harmandir Sahib ji | 06 November 2017

https://youtu.be/IBN5hTGD5_0

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੬ ਨਵੰਬਰ ੨੦੧੭,ਸੋਮਵਾਰ,੨੧ ਕੱਤਕ (ਸੰਮਤ ੫੪੯ ਨਾਨਕਸ਼ਾਹੀ)
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥

सोरठि महला ५ घरु १ असटपदीआ
ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥

Sorat’h, Fifth Mehl, First House
One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. ||Pause||

ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਤੇ’ ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ ॥੧॥ ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ ॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥

राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!