Evening Hukamnama | Sri Harmandir Sahib ji | 27 August 2017

https://youtu.be/bChGFxadN3E

☬ ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਅਗਸਤ ੨੦੧੭,ਐਤਵਾਰ,੧੨ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੨੮)
ਸੋਰਠਿ ਮਹਲਾ ੫ ॥
ਗਰੀਬੀ ਗਦਾ ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥੧॥ ਹਰਿ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥ ਸੰਤ ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨਦਰੀ ਆਇਆ ॥੨॥੧੬॥੮੦॥

सोरठि महला ५ ॥
गरीबी गदा हमारी ॥ खंना सगल रेनु छारी ॥ इसु आगै को न टिकै वेकारी ॥ गुर पूरे एह गल सारी ॥१॥ हरि हरि नामु संतन की ओटा ॥ जो सिमरै तिस की गति होवै उधरहि सगले कोटा ॥१॥ रहाउ ॥ संत संगि जसु गाइआ ॥ इहु पूरन हरि धनु पाइआ ॥ कहु नानक आपु मिटाइआ ॥ सभु पारब्रहमु नदरी आइआ ॥२॥१६॥८०॥

* ਪੰਜਾਬੀ ਵਿਆਖਿਆ *
ਹੇ ਭਾਈ! ਨਿਮ੍ਰਤਾ-ਸੁਭਾਉ ਸਾਡੇ ਪਾਸ ਗੁਰਜ ਹੈ, ਸਭ ਦੀ ਚਰਨ-ਧੂੜ ਬਣੇ ਰਹਿਣਾ ਸਾਡੇ ਪਾਸ ਖੰਡਾ ਹੈ । ਇਸ (ਗੁਰਜ) ਅੱਗੇ, ਇਸ (ਖੰਡੇ) ਅੱਗੇ ਕੋਈ ਭੀ ਕੁਕਰਮੀ ਟਿਕ ਨਹੀਂ ਸਕਦਾ । (ਸਾਨੂੰ) ਪੂਰੇ ਗੁਰੂ ਨੇ ਇਹ ਗੱਲ ਸਮਝਾ ਦਿੱਤੀ ਹੈ ।੧। ਹੇ ਭਾਈ! ਪਰਮਾਤਮਾ ਦਾ ਨਾਮ ਸੰਤ ਜਨਾਂ ਦਾ ਆਸਰਾ ਹੈ । ਜੇਹੜਾ ਭੀ ਮਨੁੱਖ (ਪਰਮਾਤਮਾ ਦਾ ਨਾਮ) ਸਿਮਰਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ । (ਨਾਮ ਦੀ ਬਰਕਤਿ ਨਾਲ) ਸਾਰੇ ਕ੍ਰੋੜਾਂ ਹੀ ਜੀਵ (ਵਿਕਾਰਾਂ ਤੋਂ) ਬਚ ਜਾਂਦੇ ਹਨ ।੧। ਰਹਾਉ। ਹੇ ਨਾਨਕ! ਆਖ—ਜਿਸ ਮਨੁੱਖ ਨੇ ਸੰਤ ਜਨਾਂ ਦੀ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਹੈ, ਉਸ ਨੇ ਇਹ ਹਰਿ-ਨਾਮ ਧਨ ਪ੍ਰਾਪਤ ਕਰ ਲਿਆ ਹੈ ਜੋ ਕਦੇ ਭੀ ਨਹੀਂ ਮੁੱਕਦਾ । ਉਸ ਮਨੁੱਖ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ ਉਸ ਨੂੰ ਹਰ ਥਾਂ ਪਰਮਾਤਮਾ ਹੀ (ਵੱਸਦਾ) ਦਿੱਸ ਪਿਆ ਹੈ ।੨।੧੬।੮੦।

Sorat’h, Fifth Mehl:
Humility is my spiked club. My dagger is to be the dust of all men’s feet. No evil-doer can withstand these weapons. The Perfect Guru has given me this understanding. ||1|| The Name of the Lord, Har, Har, is the support and shelter of the Saints. One who remembers the Lord in meditation, is emancipated; millions have been saved in this way. ||1|| Pause|| In the Society of the Saints, I sing His Praises. I have found this, the perfect wealth of the Lord. Says Nanak, I have eradicated my self-conceit. I see the Supreme Lord God everywhere. ||2||16||80||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ ।

Morning Hukamnama | Sri Harmandir Sahib ji | 27 August 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਅਗਸਤ ੨੦੧੭,ਐਤਵਾਰ,੧੨ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੪੯)
ਸਲੋਕੁ ਮ: ੩ ॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥

सलोकु मः ३ ॥
ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥

☬ English Translation:- ☬
Shalok, Third Mehl:
One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. ||1||

☬ ਪੰਜਾਬੀ ਵਿਆਖਿਆ :- ☬
ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

☬ हिंदी में अर्थ :- ☬
जो मनुख केवल गुरु-शब्द के प्रति बिरती जोड़ कर ब्रह्म को पहचानता है, उस का ब्रह्म-पण बना रहता है, जो मनुख हरी को हिर्दय में बसी, नौं निधियां और अठारां सिध्यन उस के पीछे लगी फिरती है। विचार कर के समझो, सतगुरु के बिना नाम नहीं मिलता, हे नानक! पूरे भाग्य से जिस को सतगुरु मिले वह चारो जुगों में (भाव, हमेशां) सुख पता है।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 26 August 2017

☬ ਸੰਧਿਆ(ਸ਼ਾਮ)ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਅਗਸਤ ੨੦੧੭,ਸ਼ਨੀਵਾਰ,੧੧ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੭੩)
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

धनासरी महला ५ ॥
पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥

☬ English Translation:- ☬
Dhanaasaree, Fifth Mehl:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. ||1|| Have pity on me, O my Lord and Master. Bless me with such understanding, O my Lord and Master, that I may forever and ever meditate on You. ||1||Pause|| By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. ||2||

☬ ਪੰਜਾਬੀ ਵਿਚ ਵਿਆਖਿਆ :- ☬
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥

☬ हिंदी में अर्थ :- ☬
(हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (करता रहूँ, उन सलाह के लिए आटा) पीसता रहूँ, और, हे गोबिंद! तेरी सिफत सलाह तेरे सुन गता रहूँ । मेरे मन हरेक साँसके साथ (तेरा) नाम याद करता रहूँ, मैं तेरा यह नाम प्राप्त कर लूँ जो सुख शांति का खज़ाना है॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो की मैं सदा ही तेरा नाम सुमिरन करता रहूँ ॥१॥रहाउ॥ हे प्रभु! तेरी कृपा से (मेरे अंदर से) माया का मोह ख़तम हो जाए, अहंकार दूर हो जाए, मेरी भटकन का नास हो जाया, मैं जहाँ जहाँ जा के देखूं सब में मुझे आनंद-सरूप ही बस्ता दीखे॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Morning Hukamnama | Sri Harmandir Sahib ji | 26 August 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੬ ਅਗਸਤ ੨੦੧੭,ਸ਼ਨੀਵਾਰ,੧੧ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੬੦)
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

धनासरी महला १ घर १ चउपदे
ੴ सतिनामु करती पुरखु निरभउ निरवैर अकाल मूरति अजूनी सैभं गुर प्रसादि ॥
जीउ डरत है अपने कै सियो करी पुकार ॥ दूख विसारणु सेविया सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥

Dhanasri mehla 1 Ghar 1 choupade
One Universal Creator God. Truth Is The Name. Creative Being
Personified. No Fear. No Hatred. Image Of The Undying. Beyond Birth. Self-Existent. By Guru’s Grace:

☬ English Translation:- ☬

My soul is afraid; to whom should I complain? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1||Pause|| Night and day, I serve my Lord and Master; He shall save me in the end. Hearing and listening, O my dear sister, I have crossed over. ||2||

☬ ਪੰਜਾਬੀ ਵਿਚ ਵਿਆਖਿਆ :- ☬
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥

☬ हिंदी में अर्थ :- ☬
(जगत दुखो का समुंदर है, इन दुखो को देख कर) मेरी जिंद कांप जाती है (परमात्मा के बिना और कोई बचाने वाला नहीं दीखता) जिस के पास जा कर मैं अरजोई-अरदास करू । (इस लिये और आसरे छोड कर) मैं दुखो को नास करने वाले प्रभु को ही सिमरता हूँ , वेह सदा ही मेहर करने वाला है । (फिर वह) मेरा मालिक सदा ही बक्शीश तो करता रहता है (परन्तु वह मेरी रोज की बिनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है।१।रहाउ। हे मेरी जिन्दे! हर रोज उस मालिक को याद करना चाहिये (दुखों से) आखिर वो ही बचाता है। हे मेरी जींद! ध्यान से सुन (उस मालिक का सहारा लेने से ही दुखों से समुंदर से ) पार निकला जा सकता है॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 25 August 2017

☬ ਸੰਧਿਆ(ਸ਼ਾਮ)ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੫ ਅਗਸਤ ੨੦੧੭,ਸ਼ੁੱਕਰਵਾਰ,੧੦ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੬੨੬)
ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

सोरठि महला ५ ॥
तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

☬ English Translation:- ☬
Sorat’h, Fifth Mehl:
The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||

☬ ਪੰਜਾਬੀ ਵਿਚ ਵਿਆਖਿਆ :- ☬
ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

☬ हिंदी में अर्थ :- ☬
पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..