Morning Hukamnama | Sri Harmandir Sahib Ji | 26 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੬ ਨਵੰਬਰ ੨੦੨੧,ਸ਼ੁੱਕਰਵਾਰ,੧੧ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੩੩ ” 🌹🌺
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

हे बही! इस जगत में कोई (अंत तक साथ निभाने वाला) मित्र (मैने) नहीं देखा। सारा संसार अपने सुख में ही जुटता पड़ा है। दुःख में (कोई किसी का) साथी नहीं बनता।१।रहाउ। हे भाई! स्त्री, मित्र, पुत्र, रिश्तेदार-यह सरे धन से (ही) मोह करते हैं। जब यह मनुख को कंगाल देखते हैं, (तभी) साथ छोड़ कर भाग जाते हैं।१।हे भाई! मैं इस पागल मन को क्या समझाऊँ? (इसने) इन (कच्चे साथियों) के साथ प्यार डाला हुआ है। (जो परमात्मा) गरीबों का रखवाला और सारे डर नाश करने वाला है उसकी सिफत सालाह (इसने) भुलाई हुई है।2। हे भाई! जैसे कुत्ते की पूँछ सीधी नहीं होती (इसी तरह इस मन की परमात्मा की याद के प्रति लापरवाही हटती नहीं) मैंने बहुत यत्न किया है। हे नानक! (कह– हे प्रभू! अपने) बिरदु भरे प्यार वाले स्वभाव की लाज रख (मेरी मदद कर, तो ही) मैं तेरा नाम जप सकता हूँ।3।9।

सोरठि महला ९ ॥ इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ कहंउ कहा यिआ मन बउरे कउ इन सिउ नेहु लगाइओ ॥ दीना नाथ सकल भै भंजन जसु ता को बिसराइओ ॥२॥ सुआन पूछ जिउ भइओ न सूधउ बहुतु जतनु मै कीनउ ॥ नानक लाज बिरद की राखहु नामु तुहारउ लीनउ ॥३॥९॥

Sorat’h, Ninth Mehl: In this world, I have not found any true friend. The whole world is attached to its own pleasures, and when trouble comes, no one is with you. ||1||Pause|| Wives, friends, children and relatives – all are attached to wealth. When they see a poor man, they all forsake his company and run away. ||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib Ji | 25 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੫ ਨਵੰਬਰ ੨੦੨੧,ਵੀਰਵਾਰ,੧੦ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੭੦੯ ” 🌹🌺
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

अर्थ: जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। नानक जी! (तुम भी ऐसे गुरमुखों की संगत में रह के) प्रमाता का पल्लू पकड़ ॥१॥ चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। नानक जी! प्रभु का नाम सिमरन करने से ही मन शांत होता है ॥२॥ प्रभू के सुंदर चरनों का आसरा ले कर सभी जीव (दुनिया की तपस़ से) बच जाते हैं। गोबिन्द जी की वडिअाई सुन कर (बंदगी वालों के) मन निडर हो जाते हैं। वह प्रभू का नाम-धन इक्कतर करते हैं और उस धन में कभी घाटा नहीं पड़ता। ऐसे गुरुमुखों की संगत बड़े भागों से मिलती हैं, यह संत जन आठों पहर प्रभू का सिमरन करते हैं और सदा प्रभू का जस सुनते हैं ॥१७॥

Salok ||
Sant Oudhran Deaalang Aasrang Gopaal Keertneh || Nirmalang Sant Sangen Ott Naanak Parmesureh ||1|| Chandan Chand N Sarad Rut Mool N Mittee Ghaam || Seetal Theevai Naanakaa Japandarro Har Naam ||2|| Pourree || Charan Kamal Kee Outt Oudhhare Sagal Jan || Sun Partaap Govind Nirbhau Bhae Man || Tott N Aavai Mool Sancheaa Naam Dhhan || Sant Janaa Siu Sang Paaeeai Vaddai Pun || Aath Pehar Har Dhhiaae Har Jas Nit Sun ||17||

Meaning: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ

Morning Hukamnama | Sri Harmandir Sahib Ji | 25 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੫ ਨਵੰਬਰ ੨੦੨੧,ਵੀਰਵਾਰ,੧੦ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੫੭੫ ” 🌹🌺
ਵਡਹੰਸੁ ਮਹਲਾ ੪ ਘੋੜੀਆ
ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥

ਘੋੜੀਆ = ਘੋੜੀਆਂ।ਦੇਹ = ਸਰੀਰ, ਮਨੁੱਖਾ ਸਰੀਰ। ਤੇਜਣਿ = ਘੋੜੀ। ਰਾਮਿ = ਰਾਮ ਨੇ, ਪਰਮਾਤਮਾ ਨੇ। ਉਪਾਈਆ = ਉਪਾਈ, ਪੈਦਾ ਕੀਤੀ ਹੈ। ਧੰਨੁ = ਭਾਗਾਂ ਵਾਲਾ। ਪੁੰਨਿ = ਚੰਗੀ ਕਿਸਮਤ ਨਾਲ। ਪਾਈਆ = ਪਾਈ ਹੈ, ਲੱਭੀ ਹੈ (ਇਹ ਦੇਹ)। ਵਡ ਪੁੰਨੇ = ਵੱਡੀ ਕਿਸਮਤ ਨਾਲ। ਦੇਹ = ਕਾਂਇਆਂ। ਕੰਚਨ = ਸੋਨਾ। ਗੁਰਮੁਖਿ = ਗੁਰੂ ਦੀ ਰਾਹੀਂ। ਚਲੂਲਾ = ਗੂੜ੍ਹਾ। ਨਵ ਰੰਗੜੀਆ = ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ = ਸੋਹਣੀ। ਜਿਤੁ = ਜਿਸ ਦੀ ਬਰਕਤਿ ਨਾਲ। ਜਾਪੀ = ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ = ਨਾਮ ਦੀ ਰਾਹੀਂ। ਪਾਈ = ਲੱਭੀ (ਇਹ ਦੇਹ)। ਸਖਾਈ = ਸਾਥੀ ॥੧॥

ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਘੋੜੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ। ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਉਸੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਦਾ ਮਿਤਰ ਪਰਮਾਤਮਾ ਦਾ ਨਾਮ ਹੈ। ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ) ਇਹ ਕਾਂਇਆਂ ਪਰਮਾਤਮਾ ਨੇ ਪੈਦਾ ਕੀਤੀ ਹੈ ॥੧॥

वडहंसु महला ४ घोड़ीआ
ੴ सतिगुर प्रसादि ॥ देह तेजणि जी रामि उपाईआ राम ॥ धंनु माणस जनमु पुंनि पाईआ राम ॥ माणस जनमु वड पुंने पाइआ देह सु कंचन चंगड़ीआ ॥ गुरमुखि रंगु चलूला पावै हरि हरि हरि नव रंगड़ीआ ॥ एह देह सु बांकी जितु हरि जापी हरि हरि नामि सुहावीआ ॥ वडभागी पाई नामु सखाई जन नानक रामि उपाईआ ॥१॥

राग वडहंस में गुरु अमर दस् जी की बानी ‘घोड़ियाँ’ अकाल पुरख एक है और सतगुरु की कृपा द्वारा मिलता है। मनुख की यह काया (मानो) घोड़ी है(इस को) परमात्मा ने पैदा किया है। मनुखा जनम भागों वाला है जो अच्छी किस्मत से मिलता है। मनुखा जनम बड़ी किस्मत से ही मिलता है , परन्तु मनुख की काया सोने जैसी है और सुंदर है, जो मनुख गुरु की सरन आ कर हरी-नाम का गाढ़ा रंग हासिल करता है, उस की काया हरी-नाम के नए रंग में रंगी जाती है। यह काया सुंदर है क्यों की इस काया से मैं परमात्मा का नाम जप सकता हूँ, हरी-नाम की बरकत से यह काया सुंदर बन जाती है। वोही बड़े भाग्य वाले हैं जिनका मित्र परमात्मा का नाम है। हे दास नानक! (नाम सुमिरन के लिए ही) यह काया परमात्मा ने पैदा की है॥१॥

Wadahans, Fourth Mehl, Ghorees ~ The Wedding Procession Songs:
One Universal Creator God. By The Grace Of The True Guru: This body-horse was created by the Lord. Blessed is human life, which is obtained by virtuous actions. Human life is obtained only by the most virtuous actions; this body is radiant and golden. The Gurmukh is imbued with the deep red color of the poppy; he is imbued with the new color of the Lord’s Name, Har, Har, Har. This body is so very beautiful; it chants the Name of the Lord, and it is adorned with the Name of the Lord, Har, Har. By great good fortune, the body is obtained; the Naam, the Name of the Lord, is its companion; O servant Nanak, the Lord has created it. ||1||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib Ji | 24 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੪ ਨਵੰਬਰ ੨੦੨੧,ਬੁੱਧਵਾਰ,੯ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੭੩ ” 🌹🌺
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧।ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨।ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩।
ਸਾ = ਉਹ {ਇਸਤ੍ਰੀ ਲਿੰਗ}। ਕੈ ਮਨਿ = ਦੇ ਮਨ ਵਿਚ। ਭਾਈ = ਪਸੰਦ ਆਉਂਦੀ ਹੈ। ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।੪।

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥

पद्अर्थ: पीसउ = पीसूँ, मैं (आटा) पीसूँ। संत आगै = संतों की सेवा में। जसु = सिफत सालाह। गाई = मैं गाऊँ। सासि सासि = हरेक सांस के साथ। समारै = याद करता रहे। बिस्राम निधि = सुख का खजाना। पाई = मैं हासिल कर लूँ।1। मेरे साई = हे मेरे साई! ठाकुर = हे मालिक! धिआई = मैं ध्याऊँ।1। रहाउ। ते = से। छुटै = समाप्त हो जाए। भरमाऐ = भटकना। अनद = आनंद। रविओ = व्यापक। मधे = में। जत कत = जहाँ कहाँ। पेखउ = देखूँ। जाई = जा के।2। निधि = खजाना। पतित पावन = विकारों में गिरे हुओं को पवित्र करने वाला। गोसाई = हे धरती के पति! कोटि = करोड़ों। ते = से। मुख ते = मुँह से। निमख = आँख झपकने जितने समय के लिए। बुलाई = मैं (तेरा नाम) उचारूँ।3। सा = वह (स्त्रीलिंग)। कै मनि = के मन में। भाई = पसंद आती है। त्रिपति अघाई = पूर्ण तौर पर अघा जाते हैं।4।

अर्थ: हे मेरे पति-प्रभू! (मेरे पर) दया कर। हे मेरे ठाकुर! मुझे ऐसी बुद्धि दे कि मैं सदा तेरा नाम सिमरता रहूँ।1। रहाउ।
(हे प्रभू! मेहर कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके वास्ते आटा) पीसता रहूँ, और, हे गोबिंद! तेरी सिफत सालाह! तेरे गुण गाता रहूँ। मेरा मन हरेक सांस के साथ (तेरा) नाम चेता करता रहे, मैं तेरा यह नाम प्राप्त कर लूँ जो सुख शांति का खजाना है।1। हे प्रभू! तेरी कृपा से (मेरे अंदर से) माया का मोह समाप्त हो जाए, अहंकार दूर हो जाए, मेरी भटकना नाश हो जाय, मैं जहाँ-कहीं भी देखूँ, सबमें मुझे तू ही आनंद स्वरूप बसता दिखे।2।
हे धरती के पति! तू दयालु है, कृपालु है, तू दया का खजाना है, तू विकारियों को पवित्र करने वाला है। जब मैं आँख झपकने जितने समय के लिए भी मुँह से तेरा नाम उचारता हूँ, मुझे ऐसा प्रतीत होता है कि मैंने राज-भाग के करोड़ों सुख-आनंद भोग लिए हैं।3। हे नानक! वही जाप-ताप वही भक्ति सिरे चढ़ी समझें, जो परमात्मा को पसंद आती है। परमात्मा का नाम जपने से सारी तृष्णा समाप्त हो जाती है, (मायावी पदार्थों की ओर से) पूरे तौर पर तृप्त हो जाते हैं।4।10।

Dhanaasaree, Fifth Mehl:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. ||1|| Have pity on me, O my Lord and Master. Bless me with such understanding, O my Lord and Master, that I may forever and ever meditate on You. ||1||Pause||
By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. ||2|| You are kind and compassionate, the treasure of mercy, the Purifier of sinners, Lord of the world. I obtain millions of joys, comforts, and kingdoms if You inspire me to chant Your Name with my mouth, even for an instant. ||3|| That alone is perfect chanting, meditation, penance, and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. ||4||10||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib Ji | 24 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੪ ਨਵੰਬਰ ੨੦੨੧,ਬੁੱਧਵਾਰ,੯ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੫੨੫ ” 🌹🌺
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥ ਦੀਪ = ਦੀਵਾ। ਬਾਸਾ = ਬਾਸਨਾ, ਸੁਗੰਧੀ ।

ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥

गूजरी श्री रविदास जी के पदे घरु ३
ੴ सतिगुर प्रसादि ॥ दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥

राग गूजरी, घर ३ में भगत रविदास जी की बन्दों वाली बाणी। अकाल पुरख एक है और सतगुरु की कृपा द्वारा मिलता है। दूध तो थनों से ही बछड़े ने जूता कर दिया; फूल भवरे ने (सूंघ कर) और पानी मश्ली ने ख़राब कर दिय (सो, दूध पूल पानी यह तीनो ही जूठे हो जाने के कारन प्रभु के आगे भेंट करने योग्य न रह गए)॥१॥ हे माँ! गोबिं की पूजा करने के लिए मैं कहाँ से कोई वास्तु ले के भेंट करूँ? कोई और (सुच्चा) फूल (आदिक मिल) नहीं (सकता)। क्या मैं (इस कमीं के कारण) उस सुंदर प्रभु को कभी प्राप्त न कर सकूँगा? ॥१॥रहाउ॥ चन्दन के पौधों को सर्प जकड़े हुए हैं (और उन्होंने ने चन्दन को जूठा कर दिया है), जहर और अमृत (भी समुन्दर में) इकठे ही बसते हैं॥२॥ सुगंधी आ जान कर के धुप दीप और नैवेद भी (जूठे हो जाते हैं), (फिर हे प्रभु! अगर तेरी पूर इन वस्तुओं से ही हो सकती हो, तो यह जूठी चीजें तेरे भक्त किस प्रकार तेरे आगे रख कर तेरी पूजा करें? ॥३॥

Goojaree, Padas Of Ravi Daas Jee, Third House:
One Universal Creator God. By The Grace Of The True Guru: The calf has contaminated the milk in the teats. The bumble bee has contaminated the flower, and the fish the water. ||1|| O mother, where shall I find any offering for the Lord’s worship? I cannot find any other flowers worthy of the incomparable Lord. ||1||Pause|| The snakes encircle the sandalwood trees. Poison and nectar dwell there together. ||2|| Even with incense, lamps, offerings of food and fragrant flowers, how are Your slaves to worship You? ||3||

Waheguru Ji Ka Khalsa Waheguru Ji Ki Fateh ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ