Morning Hukamnama | Sri Harmandir Sahib ji | 04 December 2018

https://youtu.be/poKKMmAiulU

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੪ ਦਸੰਬਰ ੨੦੧੮,ਮੰਗਲਵਾਰ,੧੯ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ (ਅੰਗ:੭੨੧)

तिलंग महला १ घरु ३ ੴ सतिगुर प्रसादि ॥ इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥

ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ: ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ-ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧। ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ। ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = ਇਕ ਰੰਗ ਦਾ ਨਾ {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ} ਸਾਹਿਬੁ = ਮਾਲਿਕ-ਪ੍ਰਭੂ ॥੨॥

ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥

राग तिलंग, घर ३ में गुरु नानकदेव जी की बाणी। अकाल पुरख एक है और सतगुरु की कृपा द्वारा मिलता है।जिस जिव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जिव- स्त्री खसम प्रभु के चरणों में नहीं पहुच सकती, क्योंकि (जीवन का) यह चोला (यह सरीर, यह जीवन) खसम प्रभु को पसंद नहीं आता।१। हे मेहरबान प्रभु! मैं कुर्बान जाता हूँ, मैं सदके जाता हूँ उन से जो तेरा नाम सिमरन करते है। जो व्यक्ति तेरा नाम लेता है, मैं उस से सदा कुर्बान जाता हूँ।१।रहाउ। (पर, हाँ!) अगर यह सरीर (निलारी की) मट्टी बन जाये, और हे सजन! अगर इस में मजीठ जैसे पक्के रंग वाला प्रभु का नाम रंग डाला जाये, फिर मालिक प्रभु सवयं निलारी (बन के जिव-स्त्री के मन को) रंग (का गोता) दे, तो ऐसा रंग चड़ता है जो जो पहले कभी देखा न हो॥२॥

Tilang, First Mehl, Third House: One Universal Creator God. By The Grace Of The True Guru: This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? ||1|| I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. ||1||Pause|| If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master – O, such a color has never been seen before! ||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ