Morning Hukamnama | Sri Harmandir Sahib ji | 04 September 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੪ ਸਤੰਬਰ ੨੦੧੭,ਸੋਮਵਾਰ,੨੦ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੯੪੨)
ਰਾਮਕਲੀ ਮਹਲਾ ੧ ਸਿਧ ਗੋਸਟਿ
ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥

रामकली महला १ सिध गोसटि
ੴ सतिगुर प्रसादि ॥
गुरमुखि चूकै आवण जाणु ॥ गुरमुखि दरगह पावै माणु ॥ गुरमुखि खोटे खरे पछाणु ॥ गुरमुखि लागै सहजि धिआनु ॥ गुरमुखि दरगह सिफति समाइ ॥ नानक गुरमुखि बंधु न पाइ ॥४१॥ गुरमुखि नामु निरंजन पाए ॥ गुरमुखि हउमै सबदि जलाए ॥ गुरमुखि साचे के गुण गाए ॥ गुरमुखि साचै रहै समाए ॥ गुरमुखि साचि नामि पति ऊतम होइ ॥ नानक गुरमुखि सगल भवण की सोझी होइ ॥४२॥

☬ Translation in English:- ☬
Raamkalee, First Mehl, Sidh Gosht ~ Conversations With The Siddhas:
One Universal Creator God. By The Grace Of The True Guru:
The comings and goings in reincarnation are ended for the Gurmukh. The Gurmukh is honored in the Court of the Lord. The Gurmukh distinguishes the true from the false. The Gurmukh focuses his meditation on the celestial Lord. In the Court of the Lord, the Gurmukh is absorbed in His Praises. O Nanak, the Gurmukh is not bound by bonds. ||41|| The Gurmukh obtains the Name of the Immaculate Lord. Through the Shabad, the Gurmukh burns away his ego. The Gurmukh sings the Glorious Praises of the True Lord. The Gurmukh remains absorbed in the True Lord. Through the True Name, the Gurmukh is honored and exalted. O Nanak, the Gurmukh understands all the worlds. ||42||

☬ ਪੰਜਾਬੀ ਵਿੱਚ ਵਿਆਖਿਆ :- ☬
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41। ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ। ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ)।

☬ हिंदी में अर्थ :- ☬
जो मनुख गुरु के हुक्म में चलता है उस का जन्म मरन का चक्र खत्म हो जाता है, वह भगवान की हजूरी में आदर लेता है। गुरु के सनमुख मनुख खोटे और खरे कामों का भेती हो जाता है (इस लिए खोटे कामों में फँसता नहीं और) अढ़ोलता में उस की सुरति जुड़ी रहती है। गुरमुखि मनुख भगवान की सिफ़त-सालाह के द्वारा भगवान की हजूरी में टिका रहता है, (इस तरह) हे नानक ! गुरमुख (की जिंदगी) के मार्ग में (विकारों की) कोई रोक नहीं पड़ती।41। गुरु के हुक्म में चलने वाला मनुख निरंजन का नाम प्राप्त करता है (क्योंकि) वह (अपनी) हऊमै गुरु के शब्द के द्वारा जला देता है। गुरु के सनमुख हो के मनुख सच्चे भगवान के गुण गाता है और सदा कायम रहने वाले भगवान में लीन रहता है। सच्चे नाम में जुड़े रहने के कारण गुरमुख को ऊँची इज्ज़त मिलती है, हे नानक ! गुरमुख मनुख को सारे भवनाँ की सोझी हो जाती है (भावार्थ, गुरमुख को यह समझ आ जाती है कि भगवान सारे ही भवनाँ में मौजूद है)।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..