Morning Hukamnama | Sri Harmandir Sahib ji | 05 September 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੫ ਸਤੰਬਰ ੨੦੧੭,ਮੰਗਲਵਾਰ,੨੧ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੧੦੧੪)
ੴ ਸਤਿਗੁਰ ਪ੍ਰਸਾਦਿ ॥
ਮਾਰੂ ਕਾਫੀ ਮਹਲਾ ੧ ਘਰੁ ੨ ॥
ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥ ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥ ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥

ੴ सतिगुर प्रसादि ॥
मारू काफी महला १ घरु २ ॥
आवउ वंञउ डुमणी किती मित्र करेउ ॥ सा धन ढोई न लहै वाढी किउ धीरेउ ॥१॥ मैडा मनु रता आपनड़े पिर नालि ॥ हउ घोलि घुमाई खंनीऐ कीती हिक भोरी नदरि निहालि ॥१॥ रहाउ ॥ पेईअड़ै डोहागणी साहुरड़ै किउ जाउ ॥ मै गलि अउगण मुठड़ी बिनु पिर झूरि मराउ ॥२॥

☬ Translation in English:- ☬
One Universal Creator God. By The Grace Of The True Guru:
Maaroo, Kaafee, First Mehl, Second House:
The double-minded person comes and goes, and has numerous friends. The soul-bride is separated from her Lord, and she has no place of rest; how can she be comforted? ||1|| My mind is attuned to the Love of my Husband Lord. I am devoted, dedicated, a sacrifice to the Lord; if only He would bless me with His Glance of Grace, even for an instant! ||1||Pause|| I am a rejected bride, abandoned in my parents’ home; how can I go to my in-laws now? I wear my faults around my neck; without my Husband Lord, I am grieving, and wasting away to death. ||2||

☬ ਪੰਜਾਬੀ ਵਿੱਚ ਵਿਆਖਿਆ :- ☬
(ਹੇ ਪ੍ਰੀਤਮ ਪ੍ਰਭੂ! ਤੈਥੋਂ ਵਿਛੁੜ ਕੇ) ਮੈਂ ਡੱਡੋਲਿਕੀ ਹੋਈ ਹੋਈ (ਜਨਮਾਂ ਦੇ ਗੇੜ ਵਿਚ) ਭਟਕਦੀ ਫਿਰਦੀ ਹਾਂ (ਦਿਲ ਦੇ ਧਰਵਾਸ ਲਈ) ਮੈਂ ਅਨੇਕਾਂ ਹੋਰ ਮਿੱਤਰ ਬਣਾਂਦੀ ਹਾਂ, ਪਰ ਜਦ ਤਕ ਤੈਥੋਂ ਵਿਛੁੜੀ ਹੋਈ ਹਾਂ, ਮੈਨੂੰ ਧਰਵਾਸ ਕਿਵੇਂ ਆਵੇ? (ਤੈਥੋਂ ਵਿਛੁੜੀ) ਜੀਵ-ਇਸਤ੍ਰੀ (ਕਿਸੇ ਹੋਰ ਥਾਂ) ਆਸਰਾ ਲੱਭ ਹੀ ਨਹੀਂ ਸਕਦੀ।੧। (ਹੇ ਪ੍ਰੀਤਮ ਪ੍ਰਭੂ!) ਮੈਂ ਤੈਥੋਂ ਵਾਰਨੇ ਜਾਂਦੀ ਹਾਂ, ਕੁਰਬਾਨ ਜਾਂਦੀ ਹਾਂ। ਰਤਾ ਭਰ ਸਮਾ ਹੀ (ਮੇਰੇ ਵਲ) ਮੇਹਰ ਦੀ ਨਜ਼ਰ ਨਾਲ ਵੇਖ, ਤਾ ਕਿ ਮੇਰਾ ਮਨ (ਤੈਂ) ਆਪਣੇ ਪਿਆਰੇ ਪਤੀ ਨਾਲ ਰੰਗਿਆ ਜਾਏ।੧। ਰਹਾਉ। (ਇਸ ਸੰਸਾਰ) ਪੇਕੇ ਘਰ ਵਿਚ ਮੈਂ (ਸਾਰੀ ਉਮਰ) ਪ੍ਰਭੂ-ਪਤੀ ਤੋਂ ਵਿਛੁੜੀ ਰਹੀ ਹਾਂ, ਮੈਂ ਪਤੀ-ਪ੍ਰਭੂ ਦੇ ਦੇਸ ਕਿਵੇਂ ਪਹੁੰਚ ਸਕਦੀ ਹਾਂ? (ਪ੍ਰਭੂ ਤੋਂ ਵਿਛੋੜੇ ਦੇ ਕਾਰਨ) ਔਗੁਣ ਮੇਰੇ ਗਲ ਗਲ ਤਕ ਪਹੁੰਚ ਗਏ ਹਨ, (ਸਾਰੀ ਉਮਰ) ਮੈਨੂੰ ਔਗੁਣਾਂ ਨੇ ਠੱਗੀ ਰੱਖਿਆ ਹੈ। ਪਤੀ-ਪ੍ਰਭੂ ਦੇ ਮਿਲਾਪ ਤੋਂ ਵਾਂਜੀ ਰਹਿ ਕੇ ਮੈਂ ਅੰਦਰੇ ਅੰਦਰ ਦੁਖੀ ਭੀ ਹੋ ਰਹੀ ਹਾਂ, ਤੇ ਆਤਮਕ ਮੌਤ ਭੀ ਮੈਂ ਸਹੇੜ ਲਈ ਹੈ।੨।

☬ हिंदी में अर्थ :- ☬
(हे प्रीतम भगवान ! तेरे से विछुड़ के) मैं डडोलिकी हुई हुई (जन्मों के फेर में) भटकती घुमती हूँ (दिल के संतोष के लिए ) मैं अनेकों अन्य मित्र बनाती हूँ, पर जब तक तेरे से विछुड़ी हुई हूँ, मुझे संतोष कैसे आए ? (तेरे से विछुड़ी) जीव-स्त्री (किसी ओर जगह) सहारा खोज ही नहीं सकती।१। (हे प्रीतम भगवान !) मैं तेरे से वारने जाती हूँ, कुरबान जाती हूँ। रता भर समय ही (मेरी तरफ) कृपा की नजर के साथ देख, ता कि मेरा मन (तेरे) अपने प्यारे पती के साथ रंगा जाए।१।रहाउ। (इस संसार) मायके घर में मैं (सारी उम्र) भगवान-पती से विछुड़ी रही हूँ, मैं पती-भगवान के देस कैसे पहुंच सकती हूँ ? (भगवान से विछोड़े के कारण) औगुण मेरे गले तक पहुंच गए हैं, (सारी उम्र) मुझे औगुणों ने ठगी रखा है। पती-भगवान के मिलाप से दूर रह के मैं अंदरे अंदर दुखी भी हो रही हूँ, और आत्मिक मौत भी मैंने सहेड़ ली है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..