Morning Hukamnama | Sri Harmandir Sahib ji | 07 September 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ, ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਸਤੰਬਰ ੨੦੧੭,ਵੀਰਵਾਰ,੨੩ ਭਾਦੋਂ (ਸੰਮਤ ੫੪੯ ਨਾਨਕਸ਼ਾਹੀ,ਅੰਗ:੫੦੮)
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

गूजरी की वार महला ३ सिकंदर बिराहिम की वार की धुनी गाउणी
ੴ सतिगुर प्रसादि ॥
सलोकु मः ३ ॥
इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥

☬ Translation in English:- ☬
Goojaree Ki Vaar, Third Mehl, Sung In The Tune Of The Vaar Of Sikandar & Biraahim:
One Universal Creator God. By The Grace Of The True Guru:
Shalok, Third Mehl: This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss. ||1||

☬ ਪੰਜਾਬੀ ਵਿੱਚ ਵਿਆਖਿਆ :- ☬
ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ— ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧।

☬ हिंदी में अर्थ :- ☬
यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..