Morning Hukamnama | Sri Harmandir Sahib JI | 27 October 2020

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੭ ਅਕਤੂਬਰ ੨੦੨੦,ਮੰਗਲਵਾਰ,੧੧ ਕੱਤਕ (ਸੰਮਤ ੫੫੨ ਨਾਨਕਸ਼ਾਹੀ)
🌺🌹📖 *”(ਅੰਗ :੬੭੫)”🌹🌺
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਪਦਅਰਥ: ਰਤਨੀ = ਰਤਨਾਂ ਨਾਲ, ਸੋਹਣੇ ਜੀਵਨ = ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧।
ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ। ਰਖਿ ਰਖਿ = ਰੱਖ ਕੇ, ਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ। ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ। ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ।੨। ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਆਦਰੁ = ਇੱਜ਼ਤ।੩। ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ = ਚਰਨਾਂ ਵਿਚ ਜੁੜਿਆ ਹੋਇਆ। ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ। ਸੁਰਿ = ਦੇਵਤੇ।੪। ਆਨੰਦ ਮੂਲੁ = ਆਨੰਦ ਦਾ ਸੋਮਾ। ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ। ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕਾ ਕੇ, ਜਾ ਕੇ।੫। ਕਰਿ = ਕਰ ਕੇ, ਕਰਨ ਤੇ ਭੀ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਮੰਡਲ = ਜਗਤ। ਮਰਣੁ = ਮੌਤ, ਆਤਮਕ ਮੌਤ। ਖੋਵੈ = ਗਵਾ ਲੈਂਦਾ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।੬। ਏਕ = ਇਕ ਪ੍ਰਭੂ ਦੀ (ਸਿਫ਼ਤਿ-ਸਾਲਾਹ) । ਧਰਣੀਧਰ = ਧਰਤੀ ਦਾ ਆਸਰਾ ਪ੍ਰਭੂ। ਚਉਥਾ ਪਦ = ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਪਤੀਆਇ = ਗਿਝਾ ਲਏ।੭। ਸੂਰਤਿ = ਸ਼ਕਲ। ਮੂਰਤਿ = ਹਸਤੀ, ਵਜੂਦ, ਹੋਂਦ। ਅਨੂਪੁ = ਜੋ ਉਪਮਾ ਤੋਂ ਪਰੇ ਹੈ, ਜਿਸ ਵਰਗਾ ਹੋਰ ਕੋਈ ਨਹੀਂ। ਸਾਚੁ ਸਰੂਪੁ = ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ।੮।

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ। गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की) चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1। गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2। (जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) – यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3।

Dhanaasaree, First Mehl, Second House, Ashtapadees: One Universal Creator God. By The Grace Of The True Guru:
The Guru is the ocean, filled with pearls.
The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ