Morning Hukamnama | Sri Harmandir Sahib ji | 30 November 2018

https://youtu.be/5-wbYVJE1PM

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਨਵੰਬਰ ੨੦੧੮,ਸ਼ੁੱਕਰਵਾਰ,੧੫ ਮੱਘਰ (ਸੰਮਤ ੫੫੦ ਨਾਨਕਸ਼ਾਹੀ)
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ (ਅੰਗ:੮੧੯-੮੨੦)

बिलावलु महला ५ ॥ अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥ भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥

Bilaaval, Fifth Mehl: The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. ||1||Pause|| God Himself has heard the prayers of His humble devotees. He dispelled my disease, and rejuvenated me; His glorious radiance is so great! ||1||

ਰਖਿਅਨੁ = ਰੱਖੇ ਹਨ ਉਸ (ਪ੍ਰਭੂ) ਨੇ। ਗੁਰਦੇਵ = ਸਭ ਤੋਂ ਵੱਡਾ ਦੇਵਤਾ। ਸਹਜ = ਆਤਮਕ ਅਡੋਲਤਾ। ਸੇਵ = ਸਿਮਰਨ ਦੀ ਘਾਲ।੧।ਰਹਾਉ। ਪ੍ਰਭਿ = ਪ੍ਰਭੂ ਨੇ। ਜੀਵਾਲਿਅਨੁ = ਉਸ ਨੇ ਜਿਵਾਲੇ ਹਨ, ਉਸ ਨੇ ਆਤਮਕ ਜੀਵਨ ਦਿੱਤਾ ਹੈ।੧।

ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।

हे भाई! परमात्मा सब से बड़ा देवता है, (हम जीव उस के बच्चें हैं) अपने बच्चों की वेह सदा रक्षा करता है। (जो मनुख उस की सरन आते हैं, उन के अन्दर) शांति, आत्मिक अडोलता का आनंद पैदा होता है, उन की सेवा-सिमरन सफल हो जाती है।१। रहाउ। हे भाई! जिस प्रभु का (सब से) बड़ा तेज- प्रताप है उस ने अपने भगतों की बनती (सदा)सुनी है (उन के अन्दर से) रोग मिटा के उनको आत्मिक जीवन की दात दी है।१।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ