Morning Hukamnama | Sri Harmandir Sahib ji | 5 July 2018

https://youtu.be/QtgUI_8E-m8

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੫ ਜੁਲਾਈ ੨੦੧੮,ਵੀਰਵਾਰ ,੨੧ ਹਾੜ (ਸੰਮਤ ੫੫੦ ਨਾਨਕਸ਼ਾਹੀ,ਅੰਗ:੫੪੩)
ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

बिहागड़ा महला ५ ॥ करि किरपा गुर पारब्रहम पूरे अनदिनु नामु वखाणा राम ॥ अम्रित बाणी उचरा हरि जसु मिठा लागै तेरा भाणा राम ॥ करि दइआ मइआ गोपाल गोबिंद कोइ नाही तुझ बिना ॥ समरथ अगथ अपार पूरन जीउ तनु धनु तुम्ह मना ॥ मूरख मुगध अनाथ चंचल बलहीन नीच अजाणा ॥ बिनवंति नानक सरणि तेरी रखि लेहु आवण जाणा ॥१॥

ਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼। ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਮਇਆ = ਕਿਰਪਾ। ਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜੀਉ = ਜਿੰਦ। ਤੁਮ੍ਹ੍ਹ = ਤੇਰਾ ਦਿੱਤਾ ਹੋਇਆ। ਮੁਗਧ = ਮੂਰਖ। ਅਨਾਥ = ਨਿਆਸਰਾ। ਆਵਣ ਜਾਣਾ = ਜੰਮਣ ਮਰਨਾ।੧।

Bihaagraa, Fifth Mehl: Shower Your Mercy upon me, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru’s Bani, praising the Lord. Your Will is sweet to me, Lord. Show kindness and compassion, O Sustainer of the Word, Lord of the Universe; without You, I have no other. Almighty, sublime, infinite, perfect Lord – my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary – please save me from coming and going in reincarnation. ||1||

ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ,ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ,ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ,ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।

हे सब से बड़े! हे सरब-गुण संपन्न प्रभु! (मेर ऊपर) कृपा करो, में हर समय तुम्हारा नाम सुमिरन करता रहूँ, आत्मिक जीवन देने वाली तेरी बानी उचारता रहूँ, में तेरी सिफत सलाह के गीत गता रहूँ,मुझे तेरी रजा मीठी लगती रहे। हे गोपाल! हे गोबिंद! (मेरे ऊपर) दया करो, तरस करो, तुम्हारे बिना मेरा और कोई सहारा नहीं है। हे सब ताकतों के मालिक! हे अकथ! हे बयंत! मेरा यह मन यह सरीर, यह धन-सब कुछ तेरा ही दिया हुआ है। नानक बेनती करता है-हे प्रभु! मैं मुर्ख हूँ बहुत मुर्ख हूँ, निआसरा हूँ, चंचल, कमजोर, नीच और अनजान हूँ। मैं तेरी सरन आया हूँ। मुझे जनम मरण के चक्र से बचा लो।१।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!