Evening Hukamnama | Sri Harmandir Sahib Ji | 28 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੮ ਦਸੰਬਰ ੨੦੨੧,ਮੰਗਲਵਾਰ,੧੪ ਪੋਹ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੩੦ ” 🌹🌺
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਦਾਤਾ = ਦੇਣ ਵਾਲਾ। ਤਾ ਕੀ = ਉਸ (ਗੁਰੂ) ਦੀ। ਭੇਟਤ = ਮਿਲਦਿਆਂ। ਗਾਈਐ = ਗਾਣਾ ਚਾਹੀਦਾ ਹੈ।੧। ਭਾਈ = ਹੇ ਭਾਈ! ਨਾਮੋ = ਨਾਮ ਹੀ।ਰਹਾਉ। ਤਿਸਹਿ = ਤਿਸੁ ਹੀ, ਉਸੇ ਨੂੰ ਹੀ {ਲਫ਼ਜ਼ ‘ਤਿਸੁ’ ਦਾ ੁ ਕ੍ਰਿਆ ਵਿਸ਼ੇਸ਼ਣ ‘ਹਿ’ ਦੇ ਕਾਰਣ ਉੱਡ ਗਿਆ ਹੈ}। ਧੁਰਿ = ਪ੍ਰਭੂ ਦੀ ਦਰਗਾਹ ਤੋਂ। ਪ੍ਰਭ = ਹੇ ਪ੍ਰਭੂ! ਨਾਮਿ = ਨਾਮ ਵਿਚ। ਰਹਾ = ਰਹਾਂ। ਲਿਵ = ਲਗਨ।੨।

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

सोरठि महला ५ ॥ सरब सुखा का दाता सतिगुरु ता की सरनी पाईऐ ॥ दरसनु भेटत होत अनंदा दूखु गइआ हरि गाईऐ ॥१॥ हरि रसु पीवहु भाई ॥ नामु जपहु नामो आराधहु गुर पूरे की सरनाई ॥ रहाउ ॥ तिसहि परापति जिसु धुरि लिखिआ सोई पूरनु भाई ॥ नानक की बेनंती प्रभ जी नामि रहा लिव लाई ॥२॥२५॥८९॥

हे भाई! गुरु सरे सुखों का देने वाला है, उस (गुरु) की सरन में आना चाहिए। गुरु का दर्शन करने से आत्मिक आनंद प्राप्त होता है, हरेक दुःख दूर हो जाता है, (गुरु की शरण आ के) परमात्मा की सिफत-सलाह करनी चाहिए।१। हे भाई! गुरु की सरन आ के परमात्मा का नाम सुमीरन करो, हर समय सुमिरन करो, परमात्मा के नाम का अमिरत पीते रहा करो।रहाउ। परन्तु हे भाई! ( यह नाम की डाट गुरु के दर से) उस मनुख को मिलत है जिस की किस्मत में परमत्मा की हजूरी से इस की प्राप्ति लिखी होती है। वह मनुख सारे गुणों वाला हो जाता है। हे प्रभु जी! (तेरे दास) नानक की (भी तेरे दर पर यह) बेनती है-में तेरे नाम में अपनी सुरती जोड़े रखु।२।२५।८९।

Sorat’h, Fifth Mehl: The True Guru is the Giver of all peace and comfort – seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. ||1|| Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. ||Pause|| Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. ||2||25||89||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib Ji | 04 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੪ ਦਸੰਬਰ ੨੦੨੧,ਸ਼ਨੀਵਾਰ,੧੯ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੫੨” 🌹🌺
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਪਦਅਰਥ: ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ। ਵਿਆਪੇ = ਗ੍ਰਸੇ ਹੋਏ। ਗੁਬਾਰਾ = ਹਨੇਰਾ। ਨਿਕਟਿ = ਨੇੜੇ। ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥
सलोकु मः ४ ॥
अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥
Salok Ma 4 ||
Antar Agiaan Bhaee Mat Madhhim Satgur Kee Parteet Naahee || Andar Kapatt Sabh Kapatto Kar Jaanai Kapatte Khapeh Khapaahee || Satgur Kaa Bhaanaa Chit N Aavai Aapnai Suaae Firaahee || Kirpaa Kare Je Aapnee Taa Naanak Shabad Samaahee ||1|| Ma 4 || Manmukh Maaeaa Moh Viaape Doojai Bhaae Manooaa Thhir Naahe || Andin Jalat Raheh Din Raatee Houmai Khapeh Khapaah || Antar Lobh Mahaa Gubaaraa Tin Kai Nikatt N Koee Jaahe || Oue Aap Dukhee Sukh Kabahoo N Paaveh Janam Mareh Mar Jaahe || Naanak Bakhas Lae Prabh Saachaa Je Gur Charnee Chit Laahe ||2|| Pourree || Sant Bhagat Parvaan Jo Prabh Bhaaeaa || Se_ee Bichkhan Jant Jinee Har Dhhiaaeaa || Amrit Naam Nidhhaan Bhojan Khaaeaa || Sant Janaa Kee Dhhoor Mastak Laaeaa || Naanak Bhae Puneet Har Teerathh Naaeaa ||26||
Meaning: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak Ji is absorbed into the Word of the Shabad. ||1|| Fourth Mehl: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. Nanak Ji, the True Lord God forgives those, who focus their consciousness on the Guru’s feet. ||2|| Pauree: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. Nanak Ji, they are purified, bathing in the sacred shrine of the Lord. ||26||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ

Evening Hukamnama | Sri Harmandir Sahib Ji | 02 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ, ੨ ਦਸੰਬਰ ੨੦੨੧,ਵੀਰਵਾਰ,੧੭ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੮੨ ” 🌹🌺
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥


ਪਦਅਰਥ: ਜਿਸ ਕਉ = (ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ) । ਪ੍ਰਾਨ ਪਤਿ = ਜਿੰਦ ਦਾ ਮਾਲਕ। ਗਨਹੁ = ਜਾਣੋ, ਸਮਝੋ। ਅਭਾਗਾ = ਭਾਗ = ਹੀਣ, ਬਦ = ਕਿਸਮਤ। ਰਾਗਿਓ = ਪ੍ਰੇਮੀ ਹੋ ਗਿਆ। ਪਾਗਾ = ਪ੍ਰਾਪਤ ਕੀਤਾ।੧। ਜਨੁ = ਦਾਸ। ਰੰਗਿ = ਪ੍ਰੇਮ ਵਿਚ। ਜਾਗਾ = ਸੁਚੇਤ ਰਹਿੰਦਾ ਹੈ। ਛੀਜਿ ਗਇਆ = ਮੁੱਕ ਗਿਆ।ਰਹਾਉ। ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਤਹ = ਉੱਥੇ। ਘਟਾ ਮਹਿ = ਸਰੀਰਾਂ ਵਿਚ। ਤਾਗਾ = ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ) । ਉਦਕੁ = ਪਾਣੀ, ਜਲ। ਪੀਵਤ = ਪੀਂਦਿਆਂ। ਸਭਿ = (ਹੋਰ) ਸਾਰੇ। ਅਨੁਰਾਗਾ = ਪਿਆਰ।੨।


ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ॥ ਰਹਾਉ ॥ ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ ਜੀ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥


धनासरी महला ५ ॥
जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ: हे भाई! उस मनुष्य को बद-किस्मत समझो, जिस को जिंद का मालिक-प्रभू विसर जाता है। जिस मनुष्य का मन परमात्मा के कोमल चरणों का प्रेमी हो जाता है, वह मनुष्य आतमिक जीवन देने वाले नाम-जल का सरोवर खोज लेता है ॥१॥ हे प्रभू! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई!) प्रीतम-प्रभू के साथ जुड़ा रहता है ॥ रहाउ ॥ हे भाई! (उस के सिमरन की बरकत के साथ) मैं (भी) जिस जिस तरफ देखता हूँ, वहाँ वहाँ परमात्मा ही सभी शरीरों में मौजूद दिखता है जैसे धागा (सभी मोतियों में पिरोया होता है)। हे नानक जी! प्रभू के दास उस का नाम-जल पीते हुए ही अन्य सभी मोह-प्यार छोड़ देते हैं ॥२॥१६॥४७॥


Dhhanaasaree Mahalaa 5 ||
Jis Kau Bisrai Praanpat Daataa Soee Ganhu Abhaagaa || Charan Kamal Jaa Kaa Man Raageo Amea Sarovar Paagaa ||1|| Teraa Jan Raam Naam Rang Jaagaa || Aalas Shheej Gaeaa Sabh Tan Te Preetam Siu Man Laagaa || Rahaau || Jeh Jeh Pekho Teh Naaraaen Sagal Ghattaa Meh Taagaa || Naam Oudak Peevat Jan Naanak Tiaage Sabh Anuraagaa ||2||16||47||


Meaning: One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, Daas Nanak Ji has renounced all other loves. ||2||16||47||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ

Evening Hukamnama | Sri Harmandir Sahib Ji | 01 December 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ, ੧ ਦਸੰਬਰ ੨੦੨੧,ਬੁੱਧਵਾਰ,੧੬ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੭੦ ” 🌹🌺
🙏🌹🙏🌹🙏🌹
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ।ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧।ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨।ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩।ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

पद्अर्थ: दरसन सुखु = दर्शन का आत्मिक आनंद। होइ = मिल जाए। बेदनि = (दिल की) पीड़ा, वेदना। अवरु कोइ = और कोई। रहाउ।सचु = सदा स्थिर रहने वाला। कउ = को। किस कउ = (शब्द ‘किस’ का संबंधक ‘कउ’ के कारण हटा दिया गया है)।1।वरतदा = मौजूद। सभि = सारे। थावहु = पास से। तू इक = एक तू ही।2।सभु को = हरेक जीव। ते = से। जीअ = (‘जीव’ का बहुवचन)। माहि = में।3।साह = हे शाह! पतसाह = हे पातशाह! सचु = सदा स्थिर।4।

अर्थ: हे मेरे पातशाह! (मेहर कर) मुझे तेरे दर्शनों का आनंद प्राप्त हो जाए। हे मेरे पातशाह! मेरे दिल की पीड़ा को तू ही जानता है। कोई और क्या जान सकता है?। रहाउ।हे मेरे पातशाह! तू सदा कायम रहने वाला मालिक है, तू अटल है। जो कुछ तू करता है, उसमें कोई भी कमी खामी नहीं है। हे पातशाह! (सारे संसार में तेरे बिना) और कोई नहीं है (इस वास्ते) किसी को झूठा नहीं कहा जा सकता।1।हे मेरे पातशाह! तू सब जीवों में मौजूद है, सारे जीव दिन-रात तेरा ही ध्यान धरते हैं। हे मेरे पातशाह! सारे जीव तुझसे ही (मांगें) मांगते हैं। एक तू ही सब जीवों को दातें दे रहा है।2।हे मेरे पातशाह! हरेक जीव तेरे हुकम में है, तुझसे आकी कोई जीव हो ही नहीं सकता। हे मेरे पातशाह! सारे जीव तेरे पैदा किए हुए हैं, ये सारे तेरे में ही लीन हो जाते हैं।3।हे मेरे प्यारे पातशाह! तू सब जीवों की आशाएं-उम्मीदें पूरी करता है सारे जीव तेरा ही ध्यान धरते हैं। हे नानक के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तू ही सदा कायम रहने वाला है।4।7।13।

Dhanaasaree, Fourth Mehl:
O my King, beholding the Blessed Vision of the Lord’s Darshan, I am at peace.
You alone know my inner pain, O King; what can anyone else know? ||Pause||
O True Lord and Master, You are truly my King; whatever You do, all that is True.
Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King.
As it pleases You, protect and preserve me, O my Beloved; You are the True King of Nanak. ||4||7||13||

Waheguru Ji Ka Khalsa Wahguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Evening Hukamnama | Sri Harmandir Sahib Ji | 29 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੯ ਨਵੰਬਰ ੨੦੨੧,ਸੋਮਵਾਰ,੧੪ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੦੬ ” 🌹🌺
ਸੋਰਠਿ ਮਹਲਾ ੪ ॥
ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

ਪਦਅਰਥ: ਕਰਿ = ਕਰ ਕੇ, ਬਣਾ ਕੇ। ਚਾਨਾਣੁ = ਚਨਾਣ। ਤਾਣੁ = ਸਹਾਰਾ, ਆਸਰਾ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਣੁ = ਸਿਆਣਾ, ਸਭ ਦੇ ਦਿਲ ਦੀ ਜਾਣਨ ਵਾਲਾ।੧। ਨੀਸਾਣੁ = ਜੀਵਨ = ਸਫ਼ਰ ਵਿਚ ਰਾਹਦਾਰੀ।ਰਹਾਉ। ਵਰਤਦਾ = ਵੰਡਦਾ। ਪਰਵਾਣੁ = ਕਬੂਲ (ਕਰਦਾ ਹੈ) । ਬਖਸ = ਬਖ਼ਸ਼ਸ਼। ਸਚੁ = ਸਦਾ ਕਾਇਮ ਰਹਿਣ ਵਾਲਾ। ਨੀਸਾਣੁ = ਨਿਸ਼ਾਨ, ਝੰਡਾ, ਚਾਨਣ = ਮੁਨਾਰਾ। ਹੁਕਮਿ = ਹੁਕਮ ਅਨੁਸਾਰ। ਫੁਰਮਾਣੁ = ਹੁਕਮ।੨। ਭੰਡਾਰ = ਖ਼ਜ਼ਾਨੇ। ਦਾਣੁ = ਦਾਨ, ਬਖ਼ਸ਼ੀਸ਼। ਮਾਣੁ = ਆਦਰ। ਤਾੜੀ = ਸਮਾਧੀ। ਗੁਣੀ ਨਿਧਾਨੁ = ਗੁਣਾਂ ਦਾ ਖ਼ਜ਼ਾਨਾ।੩। ਪਰਧਾਣੁ = ਮੰਨਿਆ = ਪ੍ਰਮੰਨਿਆ। ਤੁਲੁ = ਤਰਾਜ਼ੂ। ਪਰਵਾਣੁ = ਵੱਟਾ।੪।

*ਅਰਥ: ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ॥੧॥ ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ॥ ਰਹਾਉ ॥ ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ॥੨॥ ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ॥੩॥ ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ ਜੀ! (ਆਖੋ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ॥੪॥੫॥
*
सोरठि महला ४ ॥
आपे स्रिसटि उपाइदा पिआरा करि सूरजु चंदु चानाणु ॥ आपि निताणिआ ताणु है पिआरा आपि निमाणिआ माणु ॥ आपि दइआ करि रखदा पिआरा आपे सुघड़ु सुजाणु ॥१॥ मेरे मन जपि राम नामु नीसाणु ॥ सतसंगति मिलि धिआइ तू हरि हरि बहुड़ि न आवण जाणु ॥ रहाउ ॥ आपे ही गुण वरतदा पिआरा आपे ही परवाणु ॥ आपे बखस कराइदा पिआरा आपे सचु नीसाणु ॥ आपे हुकमि वरतदा पिआरा आपे ही फुरमाणु ॥२॥ आपे भगति भंडार है पिआरा आपे देवै दाणु ॥ आपे सेव कराइदा पिआरा आपि दिवावै माणु ॥ आपे ताड़ी लाइदा पिआरा आपे गुणी निधानु ॥३॥ आपे वडा आपि है पिआरा आपे ही परधाणु ॥ आपे कीमति पाइदा पिआरा आपे तुलु परवाणु ॥ आपे अतुलु तुलाइदा पिआरा जन नानक सद कुरबाणु ॥४॥५॥

अर्थ: हे भाई! वह प्यारा प्रभू आप ही सृष्टि की रचना करता है, और (संसार को) रोशन करने के लिए सूरज व् चंदर बनाता है। प्रभू आप ही बेसहारों का सहारा है, जिस को कोई आदर मान नहीं देता उनको वह आदर मान देने वाला है। वह प्यारा प्रभू सुंदर आत्मिक बनावट वाला है, सब के दिलों की जानने वाला है, वह कृपा कर के सब की रक्षा करता है ॥१॥ हे मेरे मन! परमात्मा का नाम सुमिरन किया कर। (नाम ही जीवन-सफ़र के लिए) राहदारी है। हे भाई! साध संगत में मिल कर तूँ परमात्मा का ध्यान धरा कर, (ध्यान की बरकत से) फिर जन्म मरण का चक्र नहीं रहेगा ॥ रहाउ ॥ हे भाई! वह प्यारा प्रभू आप ही (जीवों को अपनें) गुणों की सौगात देता है, आप ही जीवों को अपनी हजूरी में कबूल करता है। प्रभू आप ही सब ऊपर कृपा करता है, वह आप ही (जीवों के लिए) सदा कायम रहने वाली प्रकाश की मीनार है। वह प्यारा प्रभू आप ही (जीवों को) हुकम में चलाता है, आप ही हर जगह हुकम करता है ॥२॥ हे भाई! वह प्यारा प्रभू (अपनी) भगती के खजानों वाला है, आप ही (जीवों को अपनी भगती की) दात देता है। प्रभू आप ही (जीवों से) सेवा-भगती करवाता है, और आप ही (सेवा-भगती करने वालों को जगत से) इज्जत दिलवाता है। वह प्रभू आप ही गुणों का खजाना है, और आप ही (अपने गुणों में) समाधी लाता है ॥३॥ हे भाई! वह प्रभू प्यारा आप ही सब से बड़ा है और सब का प्रधान है। वह आप ही (अपना) तोल और पैमाना इस्तेमाल कर के (अपने पैदा किए हुए जीवों के जीवन का) मुल्य पाता है। वह प्रभू आप अतुल्य है (उस की बुजुर्गी का माप नहीं हो सकता) वह (जीवों के जीवन सदा) तोलता है। हे दास नानक जी! (कहो-) मैं सदा उस से सदके जाता हूँ ॥४॥५॥

Sorath Mahalaa 4 ||
Aape Srisatt Oupaaedaa Piaaraa Kar Sooraj Chand Chaanaan || Aap Nitaaneaa Taan Hai Piaaraa Aap Nimaaneaa Maan || Aap Daeaa Kar Rakhdaa Piaaraa Aape Sugharr Sujaan ||1|| Mere Man Jap Raam Naam Neesaan || Satsangat Mil Dhhiaae Too Har Har Bahurr N Aavan Jaan || Rahaau || Aape Hee Gun Vartdaa Piaaraa Aape Hee Parvaan || Aape Bakhas Karaaedaa Piaaraa Aape Sach Neesaan || Aape Hukam Vartdaa Piaaraa Aape Hee Furmaan ||2|| Aape Bhagat Bhanddaar Hai Piaaraa Aape Devai Daan || Aape Sev Karaaedaa Piaaraa Aap Dhivaavai Maan || Aape Taarree Laaedaa Piaaraa Aape Gunee Nidhhaan ||3|| Aape Vaddaa Aap Hai Piaaraa Aape Hee Pardhhaan || Aape Keemat Paaedaa Piaaraa Aape Tul Parvaan || Aape Atul Tulaaedaa Piaaraa Jan Naanak Sad Kurbaan ||4||5||

Meaning: The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and all-knowing. ||1|| O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. || Pause || The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth. The Beloved Himself obeys His Will, and He Himself issues His Command. ||2|| The Beloved Himself is the treasure of devotion; He Himself gives His gifts. The Beloved Himself commits some to His service, and He Himself blesses them with honor. The Beloved Himself is absorbed in Samaadhi; He Himself is the treasure of excellence. ||3|| The Beloved Himself is the greatest; He Himself is supreme. The Beloved Himself appraises the value; He Himself is the scale, and the weights. The Beloved Himself is unweighable – He weighs Himself; Daas Nanak Ji is forever a sacrifice to Him. ||4||5||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ