Evening Hukamnama | Sri Harmandir Sahib ji | 25 April 2018

https://youtu.be/BNTA0_iTB94

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੫ ਅਪ੍ਰੈਲ ੨੦੧੮,ਬੁੱਧਵਾਰ,੧੨ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
(ਅੰਗ: ੬੮੦)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

☬ Translation in English:- ☬

DHANAASAREE, FIFTH MEHL:
People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Evening Hukamnama | Sri Harmandir Sahib ji | 24 April 2018

https://youtu.be/anVsBB2mhTg

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੪ ਅਪ੍ਰੈਲ ੨੦੧੮,ਮੰਗਲਵਾਰ,੧੧ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
(ਅੰਗ: ੬੭੬)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

☬ Translation in English:- ☬

DHANAASAREE, FIFTH MEHL:
Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Evening Hukamnama | Sri Harmandir Sahib ji | 23 April 2018

https://youtu.be/vKakHO4FAJ4

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੩ ਅਪ੍ਰੈਲ ੨੦੧੮,ਸੋਮਵਾਰ,੧੦ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ ॥ ਸੇ ਫਲ ਕੰਮਿ ਨ ਆਵਨ ਤੇ ਗੁਣ ਮੈ ਤਨਿ ਹੰਨਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ (ਅੰਗ: ੭੨੯)

☬ ਪੰਜਾਬੀ ਵਿੱਚ ਵਿਆਖਿਆ :- ☬

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫।ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।

☬ Translation in English:- ☬

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Evening Hukamnama | Sri Harmandir Sahib ji | 22 April 2018

https://youtu.be/nSH-U_2qhPM

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੨ ਅਪ੍ਰੈਲ ੨੦੧੮,ਐਤਵਾਰ,੯ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ (ਅੰਗ:੭੦੯)

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

☬ English Translation:- ☬

Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

☬ ਪੰਜਾਬੀ ਵਿਚ ਵਿਆਖਿਆ :- ☬

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

☬ हिंदी में अर्थ :- ☬

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Evening Hukamnama | Sri Harmandir Sahib ji | 21 April 2018

https://youtu.be/lWObcQ7kA6k

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੧ ਅਪ੍ਰੈਲ ੨੦੧੮,ਸ਼ਨੀਵਾਰ,੮ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ (ਅੰਗ:੬੨੬)

सोरठि महला ५ ॥ तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

Sorat’h, Fifth Mehl: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||

ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥

अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।

Waheguru Ji Ka Khalsa,
Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!