Evening Hukamnama | Sri Harmandir Sahib ji | 20 April 2018

 

https://youtu.be/gX4CKkmFf1E

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੨੦ ਅਪ੍ਰੈਲ ੨੦੧੮,ਸ਼ੁੱਕਰਵਾਰ,੭ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ (ਅੰਗ:੬੫੮)

रागु सोरठि बाणी भगत रविदास जी की
ੴ सतिगुर प्रसादि ॥
जिओ हम बांधे मोह फास जम प्रेम बधनि तुम बाधे ॥ अपने छूटन को जतनु करहु सुम छूट़े तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥

☬ English Translation : ☬

Raag Sorat’h, The Word Of Devotee Ravi Daas Jee:
One Universal Creator God. By The Grace Of The True Guru:
If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do? ||1||Pause||

☬ ਪੰਜਾਬੀ ਵਿੱਚ ਵਿਆਖਿਆ :- ☬

(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧। ਰਹਾਉ।

☬ हिंदी में अर्थ :- ☬

(सो, हे माधो! ) अगर हम मोह की फाही में बंधे हुए थे, तो हमने तुम्हे अपने प्यार की रस्सी से बांध लिया है । ( हम तो उस मोह की रस्सी में से तुम्हे सिमर कर निकल आये, पर तुम हमारे प्यार की जकड में से कैसे निकलोगे ? हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।१।रहाउ।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Evening Hukamnama | Sri Harmandir Sahib ji | 19 April 2018

https://youtu.be/ASyKz9QLknE

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੯ ਅਪ੍ਰੈਲ ੨੦੧੮,ਵੀਰਵਾਰ,੬ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ (ਅੰਗ:੭੦੪)

जैतसरी महला ५ घरु २ छंत
ੴ सतिगुर प्रसादि ॥ सलोकु ॥
ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥

☬ English Translation:- ☬

Jaitsree, Fifth Mehl, Second House, Chhant:
One Universal Creator God. By The Grace Of The True Guru: Shalok:
God is lofty, unapproachable and infinite. He is indescribable – He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1||

☬ ਪੰਜਾਬੀ ਵਿਚ ਵਿਆਖਿਆ :- ☬

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

☬ हिंदी में अर्थ :- ☬

राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से नकल ले॥१॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Evening Hukamnama | Sri Harmandir Sahib ji | 18 April 2018

https://youtu.be/0opPzH4TzcE

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੮ ਅਪ੍ਰੈਲ ੨੦੧੮,ਬੁੱਧਵਾਰ,੫ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ (ਅੰਗ:੬੨੩)

सोरठि महला ५ ॥
विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥

☬ English Translation:- ☬

Sorat’h, Fifth Mehl:
The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. ||1|| O Saints, the purifying pool of Ram Das is sublime. Whoever bathes in it, his family and ancestry are saved, and his soul is saved as well. ||1||Pause||

☬ ਪੰਜਾਬੀ ਵਿਚ ਵਿਆਖਿਆ :- ☬

(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ), ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।

☬ हिंदी में अर्थ :- ☬

(हे भाई!) साध सांगत में जिस मनुख का) आत्मिक इशनान गुरु ने सफल कर दिया, वेह मनुख सदा परमात्मा का नाम जप जप के (अपने सारे) पाप धो लेता है। सरब व्यापक करतार सवयं उसकी सहायता करता है, ( उस की आत्मिक-रस पूँजी का) जरा भी नुक्सान नहीं होता।१। हे संत जानो! साध सांगत (एक) सुंदर (स्थान) है। जो मनुख साध सांगत में आत्मिक इशनान करता है (मन को नाम-जल से पवित्र करता है), उस के जीवन का (विकारों से) पार उतारा हो जाता है, वेह अपनी सार कुल को भी (संसार-सागर से) पार ले जाता है।१।रहाउ।

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Evening Hukamnama | Sri Harmandir Sahib ji | 17 April 2018

https://youtu.be/y7tjyTRf-DY

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੭ਅਪ੍ਰੈਲ ੨੦੧੮,ਮੰਗਲਵਾਰ,੪ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ (ਅੰਗ:੬੧੯)

सोरठि महला ५ ॥
हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

☬ English Translation : ☬

Sorat’h, Fifth Mehl:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment – He Himself preserves the honor of His slaves. Nanak is forever a sacrifice to Him. ||2||16||44||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ ( ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

☬ हिंदी में अर्थ :- ☬

हे भाई! परमात्मा नुम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान दाल कर (हमारा) शरीर पैदा किया है, जो (हर समय) हमे खुराक और पोशाक दे रहा है, वह परमात्मा ( संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सड़के जाता हूँ॥२॥१६॥४४॥

WAHEGURU JI KA KHALSA
WAHEGURU JI KI FATEH JI..

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Evening Hukamnama | Sri Harmandir Sahib ji | 16 April 2018

https://youtu.be/0xvUrAFSZxc

☬ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧੬ ਅਪ੍ਰੈਲ ੨੦੧੮,ਸੋਮਵਾਰ,੩ ਵੈਸਾਖ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥

Dhanaasaree, Fifth Mehl: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause||

ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ-ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ।

WAHEGURU JI KA KHALSA !!
WAHEGURU JI KI FATEH !!

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ