Evening Hukamnama | Sri Harmandir Sahib ji | 13 August 2017

https://youtu.be/vYT9YIv1lSk

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ#ਮੁਖਵਾਕ-੧੩ ਅਗਸਤ ੨੦੧੭,ਐਤਵਾਰ,੨੯ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੪੮)
ਸਲੋਕੁ ਮ: ੩ ॥
ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮ: ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥
सलोकु मः ३ ॥
नानक नामु न चेतनी अगिआनी अंधुले अवरे करम कमाहि ॥ जम दरि बधे मारीअहि फिरि विसटा माहि पचाहि ॥१॥ मः ३ ॥ नानक सतिगुरु सेवहि आपणा से जन सचे परवाणु ॥ हरि कै नाइ समाइ रहे चूका आवणु जाणु ॥२॥ पउड़ी ॥ धनु स्मपै माइआ संचीऐ अंते दुखदाई ॥ घर मंदर महल सवारीअहि किछु साथि न जाई ॥ हर रंगी तुरे नित पालीअहि कितै कामि न आई ॥ जन लावहु चितु हरि नाम सिउ अंति होइ सखाई ॥ जन नानक नामु धिआइआ गुरमुखि सुखु पाई ॥१५॥
☬ English Translation:- ☬
Shalok, Third Mehl:
O Nanak, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mehl: O Nanak, those humble beings are true and approved, who serve their True Guru. They remain absorbed in the Name of the Lord, and their comings and goings cease. ||2|| Pauree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Servant Nanak meditates on the Naam, the Name of the Lord; the Gurmukh is blessed with peace. ||15||
☬ ਪੰਜਾਬੀ ਵਿਚ ਵਿਆਖਿਆ :- ☬
ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ।੧। ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ।੨। ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ।੧੫।
☬ हिंदी में अर्थ :- ☬
हे नानक! अंधे अज्ञानी नाम सिमरन नहीं करते, और और काम करते हैं, (फल यह निकलते है, कि) यम में द्वार पर बांध कर मार खाते है और फिर (विकार-रूप) विष्ठा में जलते है। हे नानक! जो मनुख अपने सतगुरु की बताई कार करते हैं वह मनुख सच्चे और कबूल हैं; वह जरी के नाम में लीं रहते हैं और उनका जनम मरण ख़तम हो जाता है।२। धन, दोलत और माया एकत्र करते हैं, परन्तु आखिर को दुखदाई होता है; घर मंदिर और महल बनातें हैं, परन्तु कुछ साथ नहीं जाता; कई रंगों के घोड़े सदा पालतें हैं, पर किसी काम नहीं आते। हे भाई सज्जनों! हरी के नाम से मन जोड़ो, जो आखिर में साथी बने। हे दास नानक! जो मनुख नाम नहीं सुमिरन करता, वह सतगुरु के सन्मुख रह के सुख पता है।१५।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 12 August 2017

 

https://youtu.be/dxnomsa55eI

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੧੨ ਅਗਸਤ ੨੦੧੭,ਸ਼ਨੀਵਾਰ,੨੮ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।t

(Waheguru Ji Ka Khalsa, Waheguru Ji Ki Fathe)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
वाहिगुरू जी का खालसा श्री वाहिगुरू जी की फ़तेह।

Evening Hukamnama | Sri Harmandir Sahib ji | 11 August 2017

https://youtu.be/ULn2j105YJ0

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੧੧ ਅਗਸਤ ੨੦੧੭,ਸ਼ੁੱਕਰਵਾਰ,੨੭ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੬੧)
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥
धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥
☬ English Translation:- ☬
Dhanaasaree, First Mehl:
My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. ||1|| To speak too much and babble is useless. Even without our speaking, He knows everything. ||1||Pause|| He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere. ||2||
☬ ਪੰਜਾਬੀ ਵਿਆਖਿਆ :- ☬
(ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
☬ हिंदी में अर्थ :- ☬
(सिफत सलाह की बानी विसरने से) जींद बार बार दुखी होती है, दुखी हो हो कर (फिर) और और विकारों में परेशान होती है। जिस सरीर में (भाव, जिस मनुख को) परभू की सिफत- सलाह के बाणी भूल जाती है, वह सदा विलाप में रहता है जैसे कोई कोड़ी मनुख।१। (सुमिरन से खाली रहने के कारण हम जो दुःख खुद बुला लेते है) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सारे रोगों का) कारण जानता है।१।रहाउ। (दुखों से बचने के लिए उस परभू का सिमरन करना चाहिए) जिस ने कान दिए, आँखे दी, नाक दिया, जिस ने जिव्हा दी जो जल्दी जल्दी बोलती है, जिस ने हमारे सरीर पर कृपा कर के जीवन को (सरीर में) टिका दिया, (जिस की कला से सरीर में) श्वास चलता है और मनुख हर जगह (चल -फिर और बोल चाल कर सकता है।२।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 10 August 2017

https://youtu.be/htppNiBaYhQ

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੧੦ ਅਗਸਤ ੨੦੧੭,ਵੀਰਵਾਰ,੨੬ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੬੩)
ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥

धनासरी महला ३ घरु २ चउपदे
ੴ सतिगुर प्रसादि ॥
इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥

☬ English Translation:- ☬

Dhanaasaree, Third Mehl, Second House, Chau-Padas:
One Universal Creator God. By The Grace Of The True Guru:
This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. ||1||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

☬ हिंदी में अर्थ :- ☬

हे भाई ! यह नाम-खजाना कभी खत्म होने वाला नहीं, ना यह (खर्च करने से ) खत्म होता है, ना यह गुम होता है । (इस धन की यह सिफ़त मुझे) पूरे गुरु ने दिखा दी है । (हे भाई !) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 09 August 2017

https://youtu.be/NjyC5OrMyG0

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੦੯ ਅਗਸਤ ੨੦੧੭,ਬੁੱਧਵਾਰ,੨੫ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੬੫)
ਧਨਾਸਰੀ ਮਹਲਾ ੩ ॥
ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥

धनासरी महला ३ ॥
जो हरि सेवहि तिन बलि जाउ ॥ तिन हिरदै साचु सचा मुखि नाउ ॥ साचो साचु समालिहु दुखु जाइ ॥ साचै सबदि वसै मनि आइ ॥१॥ गुरबाणी सुणि मैलु गवाए ॥ सहजे हरि नामु मंनि वसाए ॥१॥ रहाउ ॥

☬ English Translation:- ☬

Dhanaasaree, Third Mehl:
I am a sacrifice to those who serve the Lord. The Truth is in their hearts, and the True Name is on their lips. Dwelling upon the Truest of the True, their pains are dispelled. Through the True Word of the Shabad, the Lord comes to dwell in their minds. ||1|| Listening to the Word of Gurbani, filth is washed off, and they naturally enshrine the Lord’s Name in their minds. ||1||Pause||

☬ ਪੰਜਾਬੀ ਵਿਆਖਿਆ :- ☬

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧। ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।

☬ हिंदी में अर्थ :- ☬

(हे भाई! गुरबानी का सहारा ले कर) जो मनुख परमात्मा का सुमिरन करते हैं, में उनसे कुर्बान जाता हूँ। उनके हृदये में सदा-थिर प्रभु बसा रहता है, उनके मुख में सदा-थिर हरी-नाम टिका रहता है। हे भाई! सदा-थिर प्रभु को ही (ह्रदय में) संभल कर रखा करो (इस की बरकत से हरेक) दुःख दूर हो जाता है। सदा-थिर प्रभु की सिफत-सलाह वाले शब्द में जुड़ने से (हरी-नाम) मन में आ बस्ता है।१। हे भाई! गुरु की बाणी सुना कर, (यह बाणी मन में से विकारों की) मैल दूर कर देती है। (यह बाणी) आत्मिक अडोलता में (टिकाऊ कर के)परमात्मा का नाम मन में बसा देती है।१।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..