Evening Hukamnama | Sri Harmandir Sahib ji | 08 August 2017

https://youtu.be/ZsA_dSah2S8

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੦੮ ਅਗਸਤ ੨੦੧੭,ਮੰਗਲਵਾਰ,੨੪ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੮੫)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥

धनासरी महला १ घरु २ असटपदीआ
ੴ सतिगुर प्रसादि ॥
गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥

☬ English Translation:- ☬

Dhanaasaree, First Mehl, Second House, Ashtapadees:
One Universal Creator God. By The Grace Of The True Guru:
The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause||

☬ ਪੰਜਾਬੀ ਵਿਆਖਿਆ :- ☬

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।

☬ हिंदी में अर्थ :- ☬

गुरु (मानो) एक सागर (है जो प्रभु की सिफत सलाह के) रत्नों से लाबा-लब भरा हुआ है। गुरमुख सिख (उस सागर में) आतिमिक जीवन देने वाली खुराक (प्राप्त करते हैं जैसे हंस मोती) चुगते हैं, (और गुरु से) दूर नहीं रहते। प्रभु की कृपा अनुसार संत-हंस हरी-नाम रस (की) चोग चुगते हैं। (गुरसिख) हंस (गुरु-) सरोवर में (टिके रहते हैं, और) जिंद के मालिक प्रभु को ढूंढ़ लेते हैं।१। बेचारा बगुला तालाब में किस लिए नहाता है? (कुछ नहीं कमाता, बलिकी, तालाब में नहा कर) कीचड़ में डूबता है, (उस की यह) मैल दूर नहीं होती (जो मनुख गुरु-सागर को छोड़ कर देवी देवता आदि और और सहारे खोजते हैं वह, मानो तालाब में ही नहा रहे हैं। वहाँ वह और माया-मोह की मैल खिंच लेते हैं।१।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 07 August 2017

https://youtu.be/IjDJsBBmx5U

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੦੭ ਅਗਸਤ ੨੦੧੭,ਸੋਮਵਾਰ,੨੩ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੪੭)
ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥

सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥

Shalok, Third Mehl: Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Gurus Grace, one remains dead while yet alive, the mind becomes content in itself. Those who have no faith in their own minds, O Nanak – how can they speak of spiritual wisdom? ||1||

ਸਾਖੀ = ਸਿੱਖਿਆ ਦਾ ਬਚਨ।
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१।

WAHEGURU JI KA KHALSA !!
WAHEGURU JI KI FATEH !!

Evening Hukamnama | Sri Harmandir Sahib ji | 06 August 2017

https://youtu.be/KOc8QzvOOZ4

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁਖਵਾਕ-੦੬ ਅਗਸਤ ੨੦੧੭,ਐਤਵਾਰ,੨੨ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੪੭)

ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ਮਃ ੩ ॥ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ਪਉੜੀ ॥ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
(ਅੰਗ: ੬੪੭)

☬ ਪੰਜਾਬੀ ਵਿੱਚ ਵਿਆਖਿਆ :- ☬

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ,ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ ।ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧।ਮਃ ੩ ॥ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ;ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ ।(ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ,ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ ।ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ;ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ;ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ ।ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨।ਪਉੜੀ ॥ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ ।ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ ।ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ ।ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

☬ Translation in English:- ☬

SHALOK, THIRD MEHL:
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

 

☬ हिंदी में अर्थ :- ☬

महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Sunday, 22nd Saawan (Samvat 549 Nanakshahi) (Ang: 647)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 05 August 2017

https://youtu.be/o-UDr3DdECk

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੦੫ ਅਗਸਤ ੨੦੧੭,ਸ਼ਨੀਵਾਰ,੨੧ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੭੩)

ਧਨਾਸਰੀ ਮਹਲਾ ੫॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ॥ ੧॥ ਜਿਹਵਾ ਏਕ ਕਵਨ ਗੁਨ ਕਹੀਐ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ॥ ੧॥ ਰਹਾਉ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ॥ ੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ॥ ੩॥ ੧੨॥
(ਅੰਗ: ੬੭੩)

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ ।ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ ।੧ ।ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ ।ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ? ।੧ ।ਰਹਾਉ ।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ ।ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ ।੨ ।ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ ।ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ ।੩ ।੧੨ ।

☬ Translation in English:- ☬

DHANAASAREE, FIFTH MEHL:
You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue – which of Your Glorious Virtues can I describe? Unlimited, infinite Lord and Master – no one knows Your limits. || 1 || Pause || You destroy millions of my sins, and teach me in so many ways. I am so ignorant – I understand nothing at all. Please honor Your innate nature, and save me! || 2 || I seek Your Sanctuary – You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Saturday, 21st Saawan (Samvat 549 Nanakshahi) (Ang: 673)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 04 August 2017

https://youtu.be/HuAAeCk-paQ

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੦੪ ਅਗਸਤ ੨੦੧੭,ਸ਼ੁੱਕਰਵਾਰ,੨੦ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੩੨)
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

सोरठि महला ९ ॥
मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥

☬ English Translation:- ☬

Sorat’h, Ninth Mehl:
O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. ||1||Pause|| Meditating on Him in remembrance, Dhroo became immortal, and obtained the state of fearlessness. The Lord and Master removes suffering in this way – why have you forgotten Him? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. ||2||

☬ ਪੰਜਾਬੀ ਵਿਆਖਿਆ :- ☬

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥

☬ हिंदी में अर्थ :- ☬

हे मन! परमात्मा की सरन आ कर उस के नाम का ध्यान धरा करो। जिस परमात्मा का सुमिरन करते हुए गणिका (विकारों में डूबने) से बच गयी थी तू भी, (हे बही!) उस की सिफत-सलाह अपने हृदय में बसी रख॥१॥रहाउ॥ हे भाई ! जिस परमात्मा के सुमिरन के द्वारा ध्रुव् सदा के लिए अटल हो गया और उस ने निर्भयता से आत्मिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नास करने वाला है॥१॥ हे भाई! जिस समय ही (गज ने) कृपा के सागर परमात्मा का सहारा लिया वह गज (हठी) तेंदुए के फाँस से निकल गया था। मैं कब तक परमात्मा के नाम की बधाई बतायुं ? परमात्मा का नाम उच्चार कर उस (हाथी) के बंधन टूट गए थे॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..