Evening Hukamnama | Sri Harmandir Sahib ji | 03 August 2017

https://youtu.be/d7biTSE-GWs

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੦੩ ਅਗਸਤ ੨੦੧੭,ਵੀਰਵਾਰ,੧੯ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੭੦)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।t

वाहिगुरू जी का खालसा श्री वाहिगुरू जी की फ़तेह।
(Waheguru Ji Ka Khalsa, Waheguru Ji Ki Fathe)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Evening Hukamnama | Sri Harmandir Sahib ji | 02 August 2017

https://youtu.be/neJbli-3Eys

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ #ਮੁਖਵਾਕ-੦੨ ਅਗਸਤ ੨੦੧੭,ਬੁੱਧਵਾਰ,੧੮ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੭੦)

ਧਨਾਸਰੀ ਮਹਲਾ ੫ ਘਰੁ ੧ ਚਉਪਦੇ  ੴ ਸਤਿਗੁਰ ਪ੍ਰਸਾਦਿ ॥

ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥

धनासरी महला ५ घरु १ चउपदे

ੴ सतिगुर प्रसादि ॥

भव खंडन दुख भंजन स्वामी भगति वछल निरंकारे ॥ कोटि पराध मिटे खिन भीतरि जां गुरमुखि नामु समारे ॥१॥ मेरा मनु लागा है राम पिआरे ॥ दीन दइआलि करी प्रभि किरपा वसि कीने पंच दूतारे ॥१॥ रहाउ ॥ तेरा थानु सुहावा रूपु सुहावा तेरे भगत सोहहि दरबारे ॥ सरब जीआ के दाते सुआमी करि किरपा लेहु उबारे ॥२॥ तेरा वरनु न जापै रूपु न लखीऐ तेरी कुदरति कउनु बीचारे ॥ जलि थलि महीअलि रविआ स्रब ठाई अगम रूप गिरधारे ॥३॥ कीरति करहि सगल जन तेरी तू अबिनासी पुरखु मुरारे ॥ जिउ भावै तिउ राखहु सुआमी जन नानक सरनि दुआरे ॥४॥१॥

☬ Translation in English:- ☬

Dhanaasaree, Fifth Mehl, First House, Chau-Padas:

One Universal Creator God. By The Grace Of The True Guru:

O Destroyer of fear, Remover of suffering, Lord and Master, Lover of Your devotees, Formless Lord. Millions of sins are eradicated in an instant when, as Gurmukh, one contemplates the Naam, the Name of the Lord. ||1|| My mind is attached to my Beloved Lord. God, Merciful to the meek, granted His Grace, and placed the five enemies under my control. ||1||Pause|| Your place is so beautiful; Your form is so beautiful; Your devotees look so beautiful in Your Court. O Lord and Master, Giver of all beings, please, grant Your Grace, and save me. ||2|| Your color is not known, and Your form is not seen; who can contemplate Your Almighty Creative Power? You are contained in the water, the land and the sky, everywhere, O Lord of unfathomable form, Holder of the mountain. ||3|| All beings sing Your Praises; You are the imperishable Primal Being, the Destroyer of ego. As it pleases You, please protect and preserve me; servant Nanak seeks Sanctuary at Your Door. ||4||1||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਮੇਰਾ ਮਨ ਪਿਆਰੇ ਪਰਮਾਤਮਾ (ਦੇ ਨਾਮ) ਨਾਲ ਗਿੱਝ ਗਿਆ ਹੈ। ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਨੇ (ਆਪ ਹੀ) ਕਿਰਪਾ ਕੀਤੀ ਹੈ, ਤੇ, ਪੰਜੇ (ਕਾਮਾਦਿਕ) ਵੈਰੀ (ਮੇਰੇ) ਵੱਸ ਵਿਚ ਕਰ ਦਿੱਤੇ ਹਨ।1। ਰਹਾਉ। ਹੇ ਜਨਮ ਮਰਨ ਦਾ ਗੇੜ ਨਾਸ ਕਰਨ ਵਾਲੇ! ਹੇ ਦੁੱਖਾਂ ਦੇ ਦੂਰ ਕਰਨ ਵਾਲੇ! ਹੇ ਮਾਲਕ! ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਆਕਾਰ-ਰਹਿਤ! ਜਦੋਂ ਕੋਈ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਹਿਰਦੇ ਵਿਚ ਵਸਾਂਦਾ ਹੈ, ਉਸ ਦੇ ਕ੍ਰੋੜਾਂ ਪਾਪ ਇਕ ਖਿਨ ਵਿਚ ਮਿਟ ਜਾਂਦੇ ਹਨ।1। ਹੇ ਪ੍ਰਭੂ! ਤੇਰਾ ਥਾਂ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ। ਤੇਰੇ ਭਗਤ ਤੇਰੇ ਦਰਬਾਰ ਵਿਚ ਸੋਹਣੇ ਲੱਗਦੇ ਹਨ। ਹੇ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਮਾਲਕ-ਪ੍ਰਭੂ! ਮੇਹਰ ਕਰ; (ਮੈਨੂੰ ਕਾਮਾਦਿਕ ਵੈਰੀਆਂ ਤੋਂ) ਬਚਾਈ ਰੱਖ।2। ਹੇ ਪ੍ਰਭੂ! ਤੇਰਾ ਕੋਈ ਰੰਗ ਨਹੀਂ ਦਿੱਸਦਾ; ਤੇਰੀ ਕੋਈ ਸ਼ਕਲ ਨਹੀਂ ਦਿੱਸਦੀ। ਕੋਈ ਮਨੁੱਖ ਨਹੀਂ ਸੋਚ ਸਕਦਾ ਕਿ ਤੇਰੀ ਕਿਤਨੀ ਕੁ ਤਾਕਤ ਹੈ। ਹੇ ਅਪਹੁੰਚ ਪਰਮਾਤਮਾ! ਤੂੰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਸਭ ਥਾਈਂ ਮੌਜੂਦ ਹੈਂ।3। ਹੇ ਮੁਰਾਰੀ! ਤੂੰ ਨਾਸ-ਰਹਿਤ ਹੈਂ; ਤੂੰ ਸਰਬ-ਵਿਆਪਕ ਹੈਂ, ਤੇਰੇ ਸਾਰੇ ਸੇਵਕ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ। ਹੇ ਦਾਸ ਨਾਨਕ! (ਆਖ—) ਹੇ ਸੁਆਮੀ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਂ ਤੇਰੀ ਸਰਨ ਆਇਆ ਹਾਂ। ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰ।4।1।

☬ हिंदी में अर्थ :- ☬

हे भाई ! मेरा मन प्यारे परमात्मा (के नाम) के साथ गिझ गया है । दीनों दरिद्रों पर दया करने वाले भगवान ने (आप ही) कृपा की है, और, पांचों(कामादिक) वैरी (मेरे) वश में कर दिये हैं ।1 ।रहाउ । हे जन्म मरन का चक्र नास करने वाले ! हे दु:खों के दूर करने वाले ! हे स्वामी ! हे भक्ति के साथ प्रेम करने वाले ! हे आकार-रहित ! जब कोई मनुख गुरु की शरण में आकर (तेरा) नाम हृदय में बसाता है, उस के करोड़ों पाप एक खिन में मिट जाते हैं ।१। हे भगवान ! तेरा जगह सुंदर है, तेरा रूप सुंदर है । तेरे भक्त तेरे दरबार में सुंदर लगते हैं । हे सारे जीवों को दातें देने वाले स्वामी-भगवान ! कृपा कर; (मुझे कामादिक वैरीयो से) बचाई रख ।२। हे भगवान ! तेरा कोई रंग नहीं दिखता; तेरी कोई रूप नहीं दिखता। कोई मनुख नहीं सोच सकता कि तेरी कितनी ताकत है । हे अपहुंच परमात्मा ! तूं पानी में धरती में आकाश में सब जगह मौजूद हैं ।३। हे मुरारी ! तूं नास-रहित हैं; तूं सर्व-व्यापक हैं, तेरे सारे सेवक तेरी सिफ़त-सालाह करते हैं । हे दास नानक ! (बोल-) हे स्वामी ! मैं तेरे दर पर आ गिरा हूँ, मैं तेरी शरण आया हूँ । जैसे तुझे अच्छा लगे, उसी तरह मेरी रखा कर ॥४॥१॥

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA

WAHEGURU JI KI FATEH JI..

Evening Hukamnama | Sri Harmandir Sahib ji | 01 August 2017

https://youtu.be/jxKFT8MK5yY

ਸੰਧਿਆ (ਸ਼ਾਮ) ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁਖਵਾਕ-੦੧ ਅਗਸਤ ੨੦੧੭,ਮੰਗਲਵਾਰ,੧੭ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੬੫੦)
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥

सलोकु मः ३ ॥
पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥

☬ English Translation:- ☬

Shalok, Third Mehl:
Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. ||1||

☬ ਪੰਜਾਬੀ ਵਿਆਖਿਆ :- ☬

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥

☬ हिंदी में अर्थ :- ☬

पढ़ना और विचारना संसार का काम (ही हो गया) है (भावार्थ, ओर विहारों की तरह जैसे यह भी एक विहार ही बन गया है, पर) हृदय में त्रिशना और विकार (टिके ही रहते) हैं; अहंकार में सारे (पंडित) पढ़ पढ़ के थ`क गए हैं, माया के मोह में खुआर ही होते हैं। वह मनुख पढ़ा हुआ और समझदार पंडित है (भावार्थ, उस मनुख को पंडित समझो), जो सतिगुरु के शब्द में विचार करता है, जो आपने मन को खोजता है (अंदर से) हरि को खोज लेता है और (त्रिशना से) बचने के लिए मार्ग खोज लेता है, जो गुणों के खज़ाने हरि को प्राप्त करता है और आत्मिक अढ़ोलता में टिक के परमात्मा के गुणों में सुरति जोड़ी रखता है। हे नानक! इस तरह सतिगुरु के सनमुख हुए जिस मनुख को ‘नाम’ सहारा (रूप) है, उस नाम का व्यापारी मुबारिक है ।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji | 31 July 2017

https://youtu.be/W5pv46JWM1M

☬ਸੰਧਿਆ(ਸ਼ਾਮ) ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੩੧ ਜੁਲਾਈ ੨੦੧੭,ਸੋਮਵਾਰ,੧੬ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੨੯)
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

सूही महला १ घरु ६
ੴ सतिगुर प्रसादि ॥
उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥

☬ English Translation:- ☬

Soohee, First Mehl, Sixth House:
One Universal Creator God. By The Grace Of The True Guru:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause||

☬ ਪੰਜਾਬੀ ਵਿਆਖਿਆ :- ☬

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ॥

☬ हिंदी में अर्थ :- ☬

मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।१। मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।१।रहाउ ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Evening Hukamnama | Sri Harmandir Sahib ji, Amritsar Sahib | 30 July 2017

https://youtu.be/D_quYX3GHvY

☬ਸੰਧਿਆ(ਸ਼ਾਮ) ਵੇਲੇ ਦਾ #ਹੁਕਮਨਾਮਾ ਸ੍ਰੀ #ਹਰਿਮੰਦਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ #ਮੁਖਵਾਕ-੩੦ ਜੁਲਾਈ ੨੦੧੭,ਐਤਵਾਰ,੧੫ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੯)
ਸਲੋਕ ॥*
*ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥*

*☬ ਪੰਜਾਬੀ ਵਿੱਚ ਵਿਆਖਿਆ :- ☬*

*ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਨਾਨਕ ਜੀ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਨਾਨਕ ਜੀ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥*

*सलोक ॥*

*संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥*

*☬ हिंदी में अर्थ :- ☬*

*जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। नानक जी! (तुम भी ऐसे गुरमुखों की संगत में रह के) प्रमाता का पल्लू पकड़ ॥१॥ चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। नानक जी! प्रभु का नाम सिमरन करने से ही मन शांत होता है ॥२॥ प्रभू के सुंदर चरनों का आसरा ले कर सभी जीव (दुनिया की तपस़ से) बच जाते हैं। गोबिन्द जी की वडिअाई सुन कर (बंदगी वालों के) मन निडर हो जाते हैं। वह प्रभू का नाम-धन इक्कतर करते हैं और उस धन में कभी घाटा नहीं पड़ता। ऐसे गुरुमुखों की संगत बड़े भागों से मिलती हैं, यह संत जन आठों पहर प्रभू का सिमरन करते हैं और सदा प्रभू का जस सुनते हैं ॥१७॥*

*Salok ||*

*Sant Oudhran Deaalang Aasrang Gopaal Keertneh || Nirmalang Sant Sangen Ott Naanak Parmesureh ||1|| Chandan Chand N Sarad Rut Mool N Mittee Ghaam ||* *Seetal Theevai Naanakaa Japandarro Har Naam ||2|| Pourree || Charan* *Kamal Kee Outt Oudhhare Sagal Jan || Sun Partaap Govind Nirbhau Bhae Man || Tott N Aavai Mool Sancheaa Naam Dhhan || Sant Janaa Siu Sang Paaeeai Vaddai Pun || Aath Pehar Har Dhhiaae Har Jas Nit Sun ||17||*

*☬ English Translation:- ☬*

*The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||*

??????

*– NAAM JAPO G –*
*– KIRAT KARO G –*
*– VAND KE SHAKO G –*

??????

*WAHEGURU JI KA KHALSA*
*WAHEGURU JI KI FATEH*

* ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ *