Evening Hukamnama | Sri Harmandir Sahib Ji | 23 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੩ ਨਵੰਬਰ ੨੦੨੧,ਮੰਗਲਵਾਰ,੮ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੬੧ ” 🌹🌺
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਪਦਅਰਥ: ਤਪਤੁ ਹੈ– ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨। ਦਾਗ ਦੋਸ = ਦੋਸਾਂ ਦੇ ਦਾਗ਼। ਮੁਹਿ = ਮੂੰਹ ਉਤੇ। ਲਾਇ = ਲਾ ਕੇ। ਜਾਇ = ਥਾਂ।੩। ਕਰਮਿ = ਮੇਹਰ ਨਾਲ, ਬਖ਼ਸ਼ਸ਼ ਨਾਲ। ਜਿਤੁ ਲਗਿ = ਜਿਸ ਵਿਚ ਲੱਗ ਕੇ। ਕੋ = ਕੋਈ ਜੀਵ। ਸਾਰ = ਸੰਭਾਲ।੪।
ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥
धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥
अर्थ: (सिफ़त-सालाह की बाणी विसारने से) जिंद बार बार दुखी होती है, दुखी हो हो कर (फिर भी) अन्य अन्य विकारों में परेशान होती है। जिस शरीर में (भाव, जिस मनुष्य​ को) प्रभू की सिफ़त-सालाह के बाणी भुल जाती है, वह सदा इस तरह विलकता है जैसे कोई (पक्का रोग) कृष्ट के रोग वाला मनुष्य​ ॥१॥ (सिमरन से खाली रहने के कारण हम जो दुःख खुद बुला लेते हैं) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सभी रोगों का) कारण जानता है ॥१॥ रहाउ ॥ (दुखों से बचने के लिए उस प्रभू का सिमरन करना चाहिए) जिस ने कान दिए, आँखें दी, नाक दिया; जिस ने जिव्हा दी जो जल्दी जल्दी बोलती है; जिस ने हमारे शरीर पर कृपा कर के जिंद को (शरीर में) टिका दिया; (जिस की कला से शरीर में) श्वास चलता है और मनुष्य​ हर जगह (चल फिर कर) बोल चाल कर सकता है ॥२॥ जितना भी माया का मोह है दुनिया की प्रीत है रसों के स्वाद हैं, यह सभी मन में विकारों की कालख ही पैदा करते हैं, विकारों के दाग़ ही लगाई जाते हैं। (सिमरन से परे रह कर विकारों में फस कर) मनुष्य​ विकारों के दाग़ अपने माथे पर लगा कर (यहाँ से) चल पड़ता है, और परमातमा की हज़ूरी में इस को बैठने की जगह नहीं मिलती ॥३॥ (पर, हे प्रभू! जीव के भी क्या वस ?) तेरा नाम सिमरन (का गुण) तेरी मेहर से ही मिल सकता है, तेरे नाम में ही लग कर (मोह और विकारों के समुँद्र से) पार निकल सकते हैं, (इन से बचने के लिए) अन्य कोई जगह नहीं है। (निराश होने की जरूरत नहीं) अगर कोई मनुष्य​ (प्रभू को भुला कर विकारों में) डुबता भी है (वह प्रभू इतना दयाल है कि) फिर भी उस की संभाल होती है। हे नानक जी! वह सदा-कायम रहने वाला प्रभू सभी जीवों को दातां देने​ वाला है (किसी को विरला नहीं रखता) ॥४॥३॥५॥
Dhhanaasaree Mahalaa 1 ||
Jeeu Tapat Hai Baaro Baar || Tap Tap Khapai Bahut Bekaar || Jai Tan Baanee Visar Jaae || Jiu Pakaa Rogee Vil_laae ||1|| Bahutaa Bolan Jhakhan Hoe || Vin Bole Jaanai Sabh Soe ||1|| Rahaau || Jin Kan Keete Akhee Naak || Jin Jehvaa Ditee Bole Taat || Jin Man Raakheaa Agnee Paae || Vaajai Pavan Aakhai Sabh Jaae ||2|| Jetaa Mohu Preet Suaad || Sabhaa Kaalakh Daagaa Daag || Daag Dos Muhe Chaleaa Laae || Dargeh Baisan Naahee Jaae ||3|| Karam Milai Aakhan Teraa Naau || Jit Lag Tarnaa Hor Nahee Thhaau || Je Ko Ddoobai Fir Hovai Saar || Naanak Saachaa Sarab Daataar ||4||3||5||
Meaning: My soul burns, over and over again. Burning and burning, it is ruined, and it falls into evil. That body, which forgets the Word of the Guru’s Bani Cries out in pain, like a chronic patient. ||1|| To speak too much and babble is useless. Even without our speaking, He knows everything. ||1|| Pause || He created our ears, eyes and nose. He gave us our tongue to speak so fluently. He preserved the mind in the fire of the womb; At His Command, the wind blows everywhere. ||2|| These worldly attachments, loves and pleasurable tastes, All are just black stains. One who departs, with these black stains of sin on his face Shall find no place to sit in the Court of the Lord. ||3|| By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak Ji, the True Lord is the Giver of all. ||4||3||5||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ

Evening Hukamnama | Sri Harmandir Sahib Ji | 22 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੨ ਨਵੰਬਰ ੨੦੨੧,ਸੋਮਵਾਰ,੭ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੮੪ ” 🌹🌺
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਪਦਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧। ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨। ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩। ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।

ਅਰਥ: ਹੇ ਭਾਈ! ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ, ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ ॥੧॥ ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ – ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ॥੧॥ ਰਹਾਉ ॥ ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ), ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ ॥੨॥ ਹੇ ਭਾਈ! ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ), ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥

धनासरी महला ५ ॥
त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥

अर्थ : हे भाई! जिस मनुष्य ने अपने मन में, हिरदय में, जुबान से परमात्मा का नाम सिमरना शुरू का दिया, जिस ने सदा-थिर हरी-नाम (की) खुराक खानी शुरू का दी उस को (माया की तृष्णा) से शांति आ जाती है ॥१॥ हे भाई! साध संगत में (बैठ के) परमात्मा का नाम जप्पा करो – यही है असल जीवन, यही है असल जिन्दगी ॥१॥ रहाउ ॥ जो मनुष्य हर समय परमात्मा की सिफत सलाह करता है, प्रभु के गुण गाता है, उस ने (मानों) कई प्रकार के कपडे पहन लिए हैं (और वह इन सुंदर पोशाकों का आनंद मना रहा है) ॥२॥ हे भाई! वह मनुष्य (मानों) हाथी रथों घोड़े की सवारी (का सुख माण रहा है) जो मनुष्य अपने हिरदय में परमात्मा के मिलाप की राह देखता है ॥३॥ जिस मनुष्य ने अपने मन में हिरदय में परमात्मा के चरनों का ध्यान धरना शुरू कर दिया है, नानक जी! उस दास ने सुखों के खजानें प्रभू को खोज लिया है ॥४॥२॥५६॥

Dhhanaasaree Mahalaa 5 ||
Tripat Bhaee Sach Bhojan Khaaeaa || Man Tan Rasnaa Naam Dhheaaeaa ||1|| Jeevnaa Har Jeevnaa || Jeevan Har Jap Saadhhsang ||1|| Rahaau || Anik Parkaaree Bastar Oudhaae || Andin Keertan Har Gun Gaae ||2|| Hastee Rathh As Asvaaree || Har Kaa Maarag Ridhai Nihaaree ||3|| Man Tan Antar Charan Dhhiaaeaa || Har Sukh Nidhhaan Naanak Daas Paaeaa ||4||2||56||

Meaning: I am satisfied and satiated, eating the food of Truth. With my mind, body and tongue, I meditate on the Naam, the Name of the Lord. ||1|| Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. ||1|| Pause || He is dressed in robes of all sorts, if he sings the Kirtan of the Lord’s Glorious Praises, day and night. ||2|| He rides upon elephants, chariots and horses, if he sees the Lord’s Path within his own heart. ||3|| Meditating on the Lord’s Feet, deep within his mind and body, Daas Nanak Ji has found the Lord, the treasure of peace. ||4||2||56||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ

Evening Hukamnama | Sri Harmandir Sahib Ji | 21 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੧ ਨਵੰਬਰ ੨੦੨੧,ਐਤਵਾਰ,੬ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੯੮” 🌹🌺
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥


ਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।
ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।

ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।
ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

जैतसरी महला ४ घरु २ ੴ सतिगुर प्रसादि ॥ हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥ {पन्ना 693}
पद्अर्थ: अगम = अपहुँच। अपारा = पार रहित, बेअंत। हमारा = हम जीवों का। हरि = हे हरी! गुरि मिलिअै = अगर गुरू मिल जाए।1।
मीत हमारे = हे हीमारे मित्र! उर = हृदय। धारे = टिका के। अंम्रित = आत्मिक जीवन देने वाले। परगटु = प्रत्यक्ष।2।
मधु सूदन = (मधू राक्षस को मारने वाले) हे प्रभू! माधो = (मा+धव = माया का पति) हे हरी! प्राना = हे मेरी जिंद (के सहारे)! म्नि = मन में। तनि = हृदय में। निरंजनु = निर्लिप (निर+अंजनु। अंजन = माया की कालख)।3।
कै रंगि = के प्रेम में। राता = मगन। गुर = हे गुरू! नामि = नाम से।4।
अर्थ: हे भाई! उस अपहुँच और बेअंत परमात्मा का नाम सिमरा करो, जिसको सिमरने से हम जीवों का हरेक दुख दूर हो सकता है। हे हरी! हे प्रभू! हमें गुरू महांपुरुष मिला दे। अगर गुरू मिल जाए, तो आत्मिक आनंद प्राप्त हो जाता है।1।
हे मेरे मित्रो! परमात्मा की सिफत सालाह के गीत गाया करो, परमात्मा का नाम अपने हृदय में टिकाए रखो। परमात्मा की सिफत सालाह के आत्मिक जीवन देने वाले बोल (मुझे भी) सुनाया करो। (हे मित्रो! गुरू की शरण पड़े रहो), अगर गुरू मिल जाए, तो परमात्मा हृदय में प्रगट हो जाता है।2।
हे दूतों के नाश करने वाले! हे माया के पति! हे मेरी जिंद (के सहारे)! मेरे मन में, मेरे हृदय में, आत्मिक जीवन देने वाला तेरा नाम मीठा लग रहा है। हे हरी! हे प्रभू! (मेरे पर) मेहर कर, मुझे वह महापुरुष गुरू मिला जो माया के प्रभाव से ऊपर है।3।
हे भाई! परमात्मा का नाम सदा सुख देने वाला है। मेरा मन उस परमात्मा के प्यार में मस्त रहता है। हे नानक! (कह–) हे हरी! मुझे गुरू महापुरुख मिला। हे गुरू! (तेरे बख्शे) हरी-नाम में जुड़ने से आत्मिक आनंद मिलता है।4।1।7।
Jaitsree, Fourth Mehl, Second House:
One Universal Creator God. By The Grace Of The True Guru: Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2||The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. ||3|| The Name of the Lord, Har, Har, is forever the Giver of peace. My mind is imbued with the Lord’s Love.O Lord Har, Har, lead me to meet the Guru, the Greatest Being; through the Name of Guru Nanak, I have found peace. ||4||1||7||

Evening Hukamnama | Sri Harmandir Sahib Ji | 20 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨੦ ਨਵੰਬਰ ੨੦੨੧,ਸ਼ਨੀਵਾਰ,੫ ਮੱਘਰ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੭੩੭ ” 🌹🌺
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਪਦਅਰਥ: ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ = ਜੋਗ। ਸੋਹਾਗਨਿ = {सौभागिनी} ਸੁਹਾਗ = ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ।੧। ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ = ਲਾਜ ਦੀ ਖ਼ਾਤਰ ਕੰਮ ਕਰਨੇ।੧।ਰਹਾਉ। ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ।੨। ਗਰਬਿ = ਅਹੰਕਾਰ ਵਿਚ। ਗਹੇਲੀ = ਫਸੀ ਹੋਈ। ਮਹਲੁ = ਟਿਕਾਣਾ। ਰੈਣਿ = (ਜ਼ਿੰਦਗੀ ਦੀ) ਰਾਤ। ਕਰਮ = ਹੀਣਿ = ਮੰਦ = ਭਾਗਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ।੩। ਬਿਨਉ = {विनय} ਬੇਨਤੀ। ਕਰੀ = ਕਰੀਂ, ਮੈਂ ਕਰਦਾ ਹਾਂ। ਜਾਣਾ = ਜਾਣਾਂ, ਮੈਂ ਸਮਝਾਂ। ਰਹਿਆ ਭਰਪੂਰਿ = ਹਰ ਥਾਂ ਮੌਜੂਦ। ਦੇਖਿ = ਵੇਖ ਕੇ। ਹਜੂਰਿ = ਅੰਗ = ਸੰਗ, ਹਾਜ਼ਰ = ਨਾਜ਼ਰ।੪।

ਅਰਥ: ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥ (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ॥੩॥ ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ ਜੀ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ॥੪॥੩॥

सूही महला ५ ॥
धनु सोहागनि जो प्रभू पछानै ॥ मानै हुकमु तजै अभिमानै ॥ प्रिअ सिउ राती रलीआ मानै ॥१॥ सुनि सखीए प्रभ मिलण नीसानी ॥ मनु तनु अरपि तजि लाज लोकानी ॥१॥ रहाउ ॥ सखी सहेली कउ समझावै ॥ सोई कमावै जो प्रभ भावै ॥ सा सोहागणि अंकि समावै ॥२॥ गरबि गहेली महलु न पावै ॥ फिरि पछुतावै जब रैणि बिहावै ॥ करमहीणि मनमुखि दुखु पावै ॥३॥ बिनउ करी जे जाणा दूरि ॥ प्रभु अबिनासी रहिआ भरपूरि ॥ जनु नानकु गावै देखि हदूरि ॥४॥३॥

अर्थ: हे सहेली! वह जीव-स्त्री प्रशंसा-योग्य है, सुहाग-भाग्य वाली है, जो प्रभू-पती के साथ साँझ बनाती है, जो अहंकार छोड़ कर प्रभू-पती का हुक्म मानती रहती है। वह जीव-स्त्री प्रभू-पती (के प्यार-रंग) में रंगी हुई उस के मिलाप का आतमिक आनंद मानती रहती है ॥१॥ हे सहेली! परमात्मा को मिलने की निशानी (मुझसे) सुन ले। (वह निशानी वह तरीका यह है कि) लोग-लाज की खातिर काम करने छोड़ कर अपना मन अपना शरीर परमात्मा के हवाले कर दे ॥१॥ रहाउ ॥ (एक सत्संगी) सहेली (दूसरी सत्संगी) सहेली को (प्रभू-पती के मिलाप के तरीके के बारे में) समझाती है (और कहती है कि) जो जीव-स्त्री वही सब कुछ करती है जो प्रभू-पती को पसंद आ जाता है, वह सुहाग-भाग्य वाली जीव-स्त्री उस प्रभू के चरणों में लीन रहती है ॥२॥ (परन्तु) जो जीव-स्त्री अहंकार में फंसी रहती है, वह प्रभू-पती के चरणों में स्थान प्राप्त नहीं कर सकती। जब (जिंदगी की) रात बीत जाती है, तब वह पछताती है। अपने ही मन के पीछे चलने वाली वह मंद-भाग्यण जीव-स्त्री सदा दुख सहती रहती है ॥३॥ हे भाई! (लोग-लाज की खातिर मैं तो ही परमात्मा के द्वार पर) अरदास करू, अगर मैं उस को कहीं दूर वसता समझूं। वह नाश-रहित परमात्मा तो हर जगह व्यापक है। दास नानक जी (तो उस को अपने) अंग-संग (वसता) देख कर उस की सिफ़त-सलाह करते हैं ॥४॥३॥

Soohee Mahalaa 5 ||
Dhhan Sohaagan Jo Prabhoo Pashhaanai || Maanai Hukam Tajai Abhemaanai || Pria Siu Raatee Raleeaa Maanai ||1|| Sun Sakhee_ey Prabh Milan Neesaanee || Man Tan Arap Taj Laaj Lokaanee ||1|| Rahaau || Sakhee Sahelee Kau Samjhaavai || Soee Kamaavai Jo Prabh Bhaavai || Saa Sohaagan Ank Samaavai ||2|| Garab Gahelee Mahal N Paavai || Fir Pashhutaavai Jab Rain Bihaavai || Karamheen Manmukh Dukh Paavai ||3|| Binau Karee Je Jaanaa Door || Prabh Abenaasee Raheaa Bharpoor || Jan Naanak Gaavai Dekh Hadoor ||4||3||

Meaning: Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. ||1|| Listen, O my companions – these are the signs on the Path to meet God. Dedicate your mind and body to Him; stop living to please others. ||1|| Pause || One soul-bride counsels another, To do only that which pleases God. Such a soul-bride merges into the Being of God. ||2|| One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. ||3|| I pray to God, but I think that He is far away. God is imperishable and eternal; He is pervading and permeating everywhere. Daas Nanak Ji sings of Him; I see Him Ever-present everywhere. ||4||3||

ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ

ੴ Waheguru Ji Ka Khalsa
Waheguru Ji Ki Fateh Ji ੴ

Evening Hukamnama | Sri Harmandir Sahib Ji | 14 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੪ ਨਵੰਬਰ ੨੦੨੧,ਐਤਵਾਰ,੩੦ ਕੱਤਕ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੬੮ ” 🌹🌺
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਪਦਅਰਥ:- ਕਲਿ—ਝਗੜੇ-ਕਲੇਸ਼। ਜੁਗ—ਸਮਾ। ਕਲਿਜੁਗ—ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ—ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ-ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ—ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ—ਹੇ ਭਾਈ! ਕਿਵ ਛੂਟਹ—ਅਸੀਂ ਕਿਵੇਂ ਬਚੀਏ? ਛੁਟਕਾਕੀ—ਬਚਣ ਦੇ ਚਾਹਵਾਨ। ਤੁਲਹਾ—ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ—ਤਾਰੂ।1। ਲਾਜ—ਇੱਜ਼ਤ। ਹਮ ਮਾਗੀ—ਅਸਾਂ ਮੰਗੀ ਹੈ। ਇਕਾਕੀ—ਇਕੋ ਹੀ। ਰਹਾਉ। ਸੇ—ਉਹ {ਬਹੁ-ਬਚਨ}। ਬਚਨਾਕੀ—ਬਚਨਾਂ ਦੀ ਰਾਹੀਂ,ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ—ਚਿਤ੍ਰ ਗੁਪਤ ਨੇ{ਚਿਤ੍ਰ ਗੁਪਤ—ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ—ਮੁੱਕ ਗਈ। ਬਾਕੀ—ਹਿਸਾਬ।2। ਮਨਿ—ਮਨ ਵਿਚ। ਲਗਿ—ਲੱਗ ਕੇ। ਦਿਨੀਅਰੁ—{idnkr} ਸੂਰਜ। ਸੂਰੁ—ਸੂਰਜ। ਅਗਨਿ—ਅੱਗ। ਸਿਵ—ਕੱਲਿਆਣ-ਸਰੂਪ ਪਰਮਾਤਮਾ। ਚੰਦਾਕੀ—ਚਾਨਣੀ ਵਾਲਾ।3। ਅਗਮ—ਅਪਹੁੰਚ। ਅਗੋਚਰ—{ਅ-ਗੋ-ਚਰ। ਗੋ-ਗਿਆਨ-ਇੰਦ੍ਰ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ—ਆਪ ਹੀ। ਕਉ—ਨੂੰ,ਉਤੇ। ਕਰਿ—ਬਣਾ ਲੈ।4।

ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।

धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥

अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।

Dhanaasaree, Fourth Mehl: Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ||Pause|| The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on servant Nanak and make him the slave of your lives. ||4||6||

Waheguru Ji Ka Khalsa, Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ