Evening Hukamnama | Sri Harmandir Sahib Ji | 02 November 2021

ਬੇਨਤੀ: ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
☬ਸੰਧਿਆ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੨ ਨਵੰਬਰ ੨੦੨੧,ਮੰਗਲਵਾਰ,੧੭ ਕੱਤਕ (ਸੰਮਤ ੫੫੩ ਨਾਨਕਸ਼ਾਹੀ)
🌺🌹📖 ” ਅੰਗ:੬੫੪ ” 🌹🌺
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ– ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ– ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧।ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ।

ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ…ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩।ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

रागु सोरठि बाणी भगत कबीर जी की घरु १ ੴ सतिगुर प्रसादि ॥जब जरीऐ तब होए भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥

अर्थ: (मरने के बाद) अगर शरीर (चिखा में) जला दिया जाए तो ये राख हो जाता है, अगर (कब्र में) टिका रहे तो कीड़ियों का दल इसे खा जाता है। (जैसे) कच्चे घड़े में पानी डाला जाता है (तो घड़ा गल जाता है और पानी बाहर निकल जाता है वैसे ही सांसें समाप्त हो जाने पर शरीर में से जीवात्मा निकल जाती है, सो,) इस शरीर का इतना सा ही माण है (जितना कि कच्चे घड़े का)।1।हे भाई! तू किस बात पे अहंकार में अफरा फिरता है? तूझे वह समय क्यों भूल गया जब तू (माँ के पेट में) दस महीने उल्टा लटका हुआ था?।1। रहाउ।जैसे मक्खी (फूलों का) रस जोड़ जोड़ के शहद इकट्ठा करती है, वैसे ही मूर्ख बँदे ने कंजूसी कर करके धन जोड़ा (पर, आखिर वह बेगाना ही हो गया)। मौत आई, तो सब यही कहते हैं– ले चलो, ले चलो, अब ये बीत चुका है(मर चुका है), ज्यादा समय घर रखने का कोई लाभ नहीं।2।घर की (बाहरी) दहलीज तक पत्नी (उस मुर्दे के) साथ जाती है, आगे सज्जन-मित्र उठा लेते हैं, मसाणों तक परिवार के व अन्य लोग जाते हैं, पर परलोक में तो जीवात्मा अकेली ही जाती है।3।कबीर कहता है–हे बँदे! सुन, तू उस कूएं में गिरा पड़ा है जिसे मौत ने घेरा डाल रखा है (भाव, मौत अवश्य आती है)। पर, तूने अपने आप को इस माया से बाँध रखा है जिसने साथ नहीं निभाना, जैसे तोता मौत के डर से अपने आप को नलिनी से चिपकाए रखता है ।4।2।

Raag Sorat’h, The Word Of Devotee Kabeer Jee, First House: One Universal Creator God. By The Grace Of The True Guru: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. ||1|| Why, O Siblings of Destiny, do you strut around, all puffed up with pride? Have you forgotten those days, when you were hanging, face down, for ten months? ||1||Pause|| Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” ||2|| His wife accompanies him to the threshold, and his friends and companions beyond. All the people and relatives go as far as the cremation grounds, and then, the soul-swan goes on alone. ||3|| Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. ||4||2||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib Ji | 14 February 2021

ਬੇਨਤੀ:-ਗੁਰਬਾਣੀ ਪੜਨ ਤੌ ਪਹਿਲਾਂ ਆਪਣਾ ਸਿਰ ਢੱਕ ਲਿਆ ਕਰੋ ਤੇ ਜੋੜੇ ੳਤਾਰ ਲਿਆ ਕਰੋ ਜੀ🙏
🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਹਿਬ ਜੀ,ਸ੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬
ਅੱਜ ਦਾ ਮੁੱਖਵਾਕ,੧੪ ਫਰਵਰੀ ੨੦੨੧,ਐਤਵਾਰ,੩ ਫੱਗਣ (ਸੰਮਤ ੫੫੨ ਨਾਨਕਸ਼ਾਹੀ)
🌺🌹📖 ” ਅੰਗ:੭੦੮ “🌹🌺
ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਪਦਅਰਥ: ਕਪਟੰ = ਛਲ। ਗਰਬਤਹ = ਮਾਣ। ਸੰਚੰਤਿ = ਇਕੱਠੀ ਕਰਦੇ ਹਨ। ਬਿਖਿਆ = ਮਾਇਆ। ਛਿਦ੍ਰ = ਐਬ, ਦੋਸ।੧। ਪੇਖੰਦੜੋ = ਵੇਖਣ ਨੂੰ। ਦਿਸਮੁ = ਮੈਨੂੰ ਦਿੱਸਿਆ। ਅਢੁ = ਅੱਧੀ ਕੌਡੀ। ਨ ਜੁਲਈ = ਨਹੀਂ ਜਾਂਦੀ। ਸੰਜੀਐ = ਇਕੱਠੀ ਕਰੀਏ। ਤਿਸ ਕਾ = ਉਸ ਦੀ ਖ਼ਾਤਰ। ਜਿਸ ਤੇ = ਜਿਸ ਤੋਂ। ਵੰਜੀਐ = ਵਾਂਜੇ ਜਾਣਾ ਹੈ, ਵਿਛੁੜ ਜਾਣਾ ਹੈ। ਕਿਉ ਤ੍ਰਿਪਤਾਵੈ = ਰੱਜ ਨਹੀਂ ਸਕਦਾ। ਰੰਜੀਐ = ਪ੍ਰਸੰਨ ਹੁੰਦਾ। ਅਨ = ਹੋਰ ਪਾਸੇ। ਨਰਕਿ = ਨਰਕ ਵਿਚ। ਸਮੰਜੀਐ = ਸਮਾਈਦਾ ਹੈ। ਨਾਨਕ ਭਉ = ਨਾਨਕ ਦਾ ਸਹਿਮ। ਭੰਜੀਐ = ਨਾਸ ਕਰ।

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

सलोक ॥
राज कपटं(ग) रूप कपटं(ग) धन कपटं(ग) कुल गरबतह ॥ संचंति बिखिआ छलं(ग) छिद्रं(ग) नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥

अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ​ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥

Shalok
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak Ji, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak Ji; the riches of Maya will not go along with anyone. ||2|| Pauree: It shall not go along with you when you depart – why do you bother to collect it ? Tell me, why do you try so hard to acquire that which you must leave behind in the end ? Forgetting the Lord, how can you be satisfied ? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. ||10||

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 01 November 2019

?????????????????????????
☬ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ☬

ਅੱਜ ਦਾ ਮੁੱਖਵਾਕ,੧ ਨਵੰਬਰ ੨੦੧੯,ਸ਼ੁੱਕਰਵਾਰ,੧੬ ਕੱਤਕ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (ਅੰਗ:੬੯੪)

धनासरी, भगत रवि दास जी की
ੴ सतिगुर परसाद ॥
हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

☬ English Translation:- ☬

Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

☬ ਪੰਜਾਬੀ ਵਿਆਖਿਆ :- ☬

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

☬ हिंदी में अर्थ :- ☬

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

WAHEGURU JI KA KHALSA WAHEGURU JI KI FATEH JI

Evening Hukamnama | Sri Harmandir Sahib ji | 13 October 2019

?????????????????????????
☬ਸੰਧਿਆ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ,੧੩ ਅਕਤੂਬਰ ੨੦੧੯,ਐਤਵਾਰ,੨੭ਅੱਸੂ (ਸੰਮਤ ੫੫੧ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ (ਅੰਗ:੬੭੬)

धनासरी महला ५ ॥
फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥

☬ English Translation:- ☬

Dhanaasaree, Fifth Mehl:
Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. ||1|| For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. ||Pause|| Paradise, the earth, the nether regions of the underworld, and the globe of the world – all are engrossed in Maya. To save your soul, and liberate all your ancestors, meditate on the Name of the Lord, Har, Har. ||2||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

☬ हिंदी में अर्थ :- ☬

हे भाई! खोजते खोजते जब मैं गुरु महां पुरख को मिला, तो पूरे गुरु ने (मुझे) यह समझ दी की ( माया के मोह से बचने के लिए) और सारी जुग्तियों में से एक भी जुगत कान नहीं आती। परमात्मा का नाम सिमरन करना ही काम आता है।१। इस लिए, हे भाई! मैंने परमात्मा का सहारा ले लिया। (जब मैं) सरब-व्यापक परमात्मा के सरन आया, तो मेरे सारे (माया के) जंजाल नास हो गये।रहाउ। हे भाई! देव लोक, मात लोक, पाताल-सारी ही सृष्टि माया (मोह में) फसी हुई है। हे भाई! सदा परमात्मा का नाम जपा करो, यही है जीवन को ( माया के मोह से बचाने वाला, यही है सारी ही कुलों को पार लगाने वाला।२।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

WAHEGURU JI KA KHALSA WAHEGURU JI KI FATEH JI

Morning Hukamnama – Sri Harmandir Sahib ji, Amritsar Sahib – 30 July 2017

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜੀ ☬

ਅੱਜ ਦਾ ਮੁਖਵਾਕ-੩੦ ਜੁਲਾਈ ੨੦੧੭,ਐਤਵਾਰ,੧੫ ਸਾਉਣ(ਸਮੰਤ ੫੪੯ ਨਾਨਕਸ਼ਾਹੀ,ਅੰਗ:੭੦੯)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

सलोक ॥
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥

☬ English Translation:- ☬

Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||

☬ ਪੰਜਾਬੀ ਵਿਚ ਵਿਆਖਿਆ :- ☬

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

☬ हिंदी में अर्थ :- ☬

जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..