Morning Hukamnama | Sri Harmandir Sahib ji | 11 October 2018

https://youtu.be/H25gGGhOS9k

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੧ ਅਕਤੂਬਰ ੨੦੧੮,ਵੀਰਵਾਰ,੨੫ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (ਅੰਗ:੭੦੨)

जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥

Jaitsree, Fifth Mehl: After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. ||1||Pause|| I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. ||1|| Comforts, riches and the sweet pleasures of Maya – do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. ||2||8||12||

ਭ੍ਰਮਿ = ਭਟਕ ਕੇ, ਭੌਂ ਕੇ। ਉਧਰੁ = ਬਚਾ ਲੈ। ਦੇਹ = ਸਰੀਰ, ਗਿਆਨ-ਇੰਦ੍ਰੇ। ਅੰਧ = ਅੰਨ੍ਹਾ, ਘੁੱਪ ਹਨੇਰਾ। ਕੂਪ = ਖੂਹ। ਤੇ = ਤੋਂ।੧।ਰਹਾਉ। ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਜੁੜੀ ਸੁਰਤਿ। ਕਰਮੁ = ਧਰਮ ਦਾ ਕੰਮ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਕਰਣੀ = ਕਰਤੱਬ, ਆਚਰਣ। ਕੈ ਅੰਚਲਿ = ਦੇ ਪੱਲੇ ਨਾਲ। ਬਿਖਮ = ਔਖੀ। ਜਾਇ ਤਰਣੀ = ਤਰੀ ਜਾ ਸਕੇ।੧। ਸੰਪਤਿ = ਧਨ। ਮਹਿ = ਵਿਚ। ਤ੍ਰਿਪਤਿ = ਰੱਜ, ਸੰਤੋਖ। ਆਭਰਣੀ = ਗਹਣੇ ॥੨॥੮॥੧੨॥

ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥

हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 10 October 2018

https://youtu.be/WzfSZDFyDK8

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧੦ ਅਕਤੂਬਰ ੨੦੧੮,ਬੁੱਧਵਾਰ,੨੪ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ (ਅੰਗ:੭੪੦)

सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अम्रित कथा सुणि करन अधारी ॥२॥

Soohee, Fifth Mehl: Within my heart, I meditate on the Word of the Guru’s Teachings. With my tongue, I chant the Chant of the Lord.||1|| The image of His vision is fruitful; I am a sacrifice to it.His Lotus Feet are the Support of the mind, the Support of the very breath of life. ||1||Pause|| In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. ||2||

ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ)। ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् =
ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ =
ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ
ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ =
ਕੰਨਾਂ ਨੂੰ ਆਸਰਾ ਦੇਂਦਾ ਹਾਂ।੨।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

हे भाई! गुरु की शब्द के द्वारा मैं अपने ह्रदय में परमात्मा का ध्यान धर्ता हूँ, और अपने जिव्हा से परमात्मा (के नाम) का जाप जपता हूँ।१। हे भाई! गुरु की हस्ती मनुख जीवन का फल देने वाली है। मैं (गुरु के) दर्शन करका सदके जाता हूँ। गुरु के कोमल चरणों को मैं अपने मन का जीवन का सहारा बनाता हूँ।१।रहाउ। हे भाई! गुरु की संगत में (रह कर) मैं जनम मरण का चक्र ख़तम कर लिया है, और आत्मिक जीवन देने वाली सिफत सलाह कानो से सुनके ( इस को अपने जीवन का) सहारा बना रहा हूँ।२।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 09 October 2018

https://youtu.be/94a9rMr-8Fc

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੯ ਅਕਤੂਬਰ ੨੦੧੮,ਮੰਗਲਵਾਰ,੨੩ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ (ਅੰਗ:੭੫੪)

सूही महला ३ ॥ काइआ कामणि अति सुआल्हिउ पिरु वसै जिसु नाले ॥ पिर सचे ते सदा सुहागणि गुर का सबदु सम्हाले ॥ हरि की भगति सदा रंगि राता हउमै विचहु जाले ॥१॥ वाहु वाहु पूरे गुर की बाणी ॥ पूरे गुर ते उपजी साचि समाणी ॥१॥ रहाउ ॥

Soohee, Third Mehl: The body-bride is very beautiful; she dwells with her Husband Lord. She becomes the happy soul-bride of her True Husband Lord, contemplating the Word of the Guru’s Shabad. The Lord’s devotee is forever attuned to the Lord’s Love; her ego is burnt away from within. ||1|| Waaho! Waaho! Blessed, blessed is the Word of the Perfect Guru’s Bani. It wells up and springs forth from the Perfect Guru, and merges into Truth. ||1||Pause||

ਕਾਇਆ = ਸਰੀਰ। ਕਾਮਣਿ = ਇਸਤ੍ਰੀ। ਅਤਿ = ਬਹੁਤ। ਸੁਆਲਿਓ = ਸੋਹਣੀ। ਪਿਰੁ = ਪ੍ਰਭੂ-ਪਤੀ। ਤੇ = ਤੋਂ, ਮਿਲਾਪ ਤੋਂ, ਮਿਲਾਪ ਦੇ ਕਾਰਨ। ਸੁਹਾਗਣਿ = ਸੁਹਾਗ-ਭਾਗ ਵਾਲੀ। ਸਮ੍ਹ੍ਹਾਲੇ = ਸੰਭਾਲਦੀ ਹੈ, ਹਿਰਦੇ ਵਿਚ ਵਸਾਂਦੀ ਹੈ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ। ਜਾਲੇ = ਸਾੜ ਲੈਂਦਾ ਹੈ।੧। ਵਾਹੁ ਵਾਹੁ = ਧੰਨ, ਧੰਨ। ਤੇ = ਤੋਂ, ਹਿਰਦੇ ਵਿਚੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਣੀ = ਲੀਨ ਕਰ ਦੇਂਦੀ ਹੈ।੧।ਰਹਾਉ।

ਹੇ ਭਾਈ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! (ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ।

हे भाई! (गुरु की बनी की बरकत नाम) जिस देह में प्रभु-पति आ बस्ता है, वह काया-स्त्री बहुत सुंदर बन जाती है। जो जिव-स्त्री गुरु के शब्द को अपने ह्रदय में बसाती है, सदा-थिर प्रभु-पति के मिलाप के कारन वह सदा के लिए सुहाग भाग्य वाली बन जाती है। हे भाई! (बाणी की बरकत के साथ जो मनुख) अपने अंदर से हुमाय जला देता है, वह सदा के लिए परमात्मा की भक्ति के रंग में रंग जाता है।१। हे भाई! पूरे गुरु की बाणी धन्य है धन्य है। यह बाणी पूरे गुरु के ह्रदय में पैदा होती है और (जो मनुख इस को अपने ह्रदय में बसता है उस को) सदा-थिर रहने वाले परमात्मा में लीं कर देती है।१।रहाउ।

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 08 October 2018

https://youtu.be/6bz9JLUGm0k

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੮ ਅਕਤੂਬਰ ੨੦੧੮,ਸੋਮਵਾਰ,੨੨ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ (ਅੰਗ:੬੭੦)

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

वाहिगुरू जी का खालसा श्री वाहिगुरू जी की फ़तेह।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ।

Morning Hukamnama | Sri Harmandir Sahib ji | 07 October 2018

https://youtu.be/6fLSZPWKt0M

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੭ ਅਕਤੂਬਰ ੨੦੧੮,ਐਤਵਾਰ,੨੧ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸਲੋਕੁ ਮਃ ੩ ॥ ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ ਮਃ ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥     (ਅੰਗ:੭੮੬)

सलोकु मः ३ ॥ सूहवीए सूहा वेसु छडि तू ता पिर लगी पिआरु ॥ सूहै वेसि पिरु किनै न पाइओ मनमुखि दझि मुई गावारि ॥ सतिगुरि मिलिऐ सूहा वेसु गइआ हउमै विचहु मारि ॥ मनु तनु रता लालु होआ रसना रती गुण सारि ॥ सदा सोहागणि सबदु मनि भै भाइ करे सीगारु ॥ नानक करमी महलु पाइआ पिरु राखिआ उर धारि ॥१॥ मः ३ ॥ मुंधे सूहा परहरहु लालु करहु सीगारु ॥ आवण जाणा वीसरै गुर सबदी वीचारु ॥ मुंध सुहावी सोहणी जिसु घरि सहजि भतारु ॥ नानक सा धन रावीऐ रावे रावणहारु ॥२॥ पउड़ी ॥ मोहु कूड़ु कुट्मबु है मनमुखु मुगधु रता ॥ हउमै मेरा करि मुए किछु साथि न लिता ॥ सिर उपरि जमकालु न सुझई दूजै भरमिता ॥ फिरि वेला हथि न आवई जमकालि वसि किता ॥ जेहा धुरि लिखि पाइओनु से करम कमिता ॥५॥

Shalok, Third Mehl: O red-robed woman, discard your red dress, and then, you shall come to love your Husband Lord. Page 787 By wearing her red dress, no one has found her Husband Lord; the self-willed manmukh is burnt to death. Meeting the True Guru, she discards her red dress, and eradicates egotism from within. Her mind and body are imbued with the deep red color of His Love, and her tongue is imbued, singing His Praises and excellences. She becomes His soul-bride forever, with the Word of the Shabad in her mind; she makes the Fear of God and the Love of God her ornaments and decorations. O Nanak, by His Merciful Grace, she obtains the Mansion of the Lord’s Presence, and keeps Him enshrined in her heart. ||1|| Third Mehl: O bride, forsake your red dress, and decorate yourself with the crimson color of His Love. Your comings and goings shall be forgotten, contemplating the Word of the Guru’s Shabad. The soul-bride is adorned and beautiful; the Celestial Lord, her Husband, abides in her home. O Nanak, the bride ravishes and enjoys Him; and He, the Ravisher, ravishes and enjoys her. ||2||

ਪਦਅਰਥ:- ਸੂਹਵੀਏ—ਹੇ ਕਸੁੰਭੇ ਰੰਗ ਨਾਲ ਪਿਆਰ ਕਰਨ ਵਾਲੀਏ! ਸੂਹਾ ਵੇਸੁ—ਚੁਹਚੁਹੇ ਰੰਗ ਵਾਲਾ ਵੇਸ, ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਚਾਉ। ਦਝਿ—ਸੜ ਕੇ। ਗਾਵਾਰਿ—ਗਵਾਰਨ। ਗੁਣ ਸਾਰਿ—ਪ੍ਰਭੂ ਦੇ ਗੁਣ ਚੇਤੇ ਕਰ ਕੇ। ਕਰਮੀ—ਪ੍ਰਭੂ ਦੀ ਮਿਹਰ ਨਾਲ। ਉਰ—ਹਿਰਦਾ। ਮੁੰਧੇ—ਹੇ ਇਸਤ੍ਰੀਏ! ਪਰਹਰਹੁ—ਛੱਡ ਦੇਹ। ਘਰਿ—ਹਿਰਦੇ ਵਿਚ। ਸਹਜਿ—ਸਹਿਜ ਅਵਸਥਾ ਦੇ ਕਾਰਣ। ਸਾਧਨ—ਇਸਤ੍ਰੀ। ਰਾਵੀਐ—ਮਾਣੀਦੀ ਹੈ। ਰਾਵਣਹਾਰੁ—ਚੋਜੀ, ਅਨੰਦੀ ਪ੍ਰਭੂ।

ਅਰਥ:- ਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ, ਤਾਂ ਹੀ ਤੇਰਾ ਆਪਣੇ ਪਤੀ-ਪ੍ਰਭੂ ਨੂੰ ਪਿਆਰ ਬਣੇਗਾ; ਇਸ ਚੁਹਚੁਹੇ ਰੰਗ ਵਿਚ (ਮੋਹ ਪਾ ਕੇ) ਕਦੇ ਕਿਸੇ ਨੇ ਖਸਮ-ਪ੍ਰਭੂ ਨਹੀਂ ਪਾਇਆ, (ਅਜੇਹੀ) ਆਪ-ਹੁਦਰੀ ਮੂਰਖ ਇਸਤ੍ਰੀ (ਇਸ ਮੋਹ ਵਿਚ ਹੀ) ਸੜ ਮਰਦੀ ਹੈ। ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹਉਮੈ ਦੂਰ ਕੀਤਿਆਂ ਸ਼ੋਖ਼-ਰੰਗ ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਨ ਤੇ ਸਰੀਰ (ਨਾਮ-ਰੂਪ ਮਜੀਠ ਰੰਗ ਨਾਲ) ਰੱਤਾ ਲਾਲ ਹੋ ਜਾਂਦਾ ਹੈ, ਜੀਭ ਪ੍ਰਭੂ ਦੇ ਗੁਣ ਯਾਦ ਕਰ ਕੇ ਰੰਗੀ ਜਾਂਦੀ ਹੈ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਤੇ ਡਰ ਤੇ ਪਿਆਰ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਇਆ ਹੈ ਜਿਸ ਦੇ ਮਨ ਵਿਚ ਗੁਰ-ਸ਼ਬਦ ਵੱਸਦਾ ਹੈ ਉਹ ਸਦਾ ਲਈ ਸੁਹਾਗ ਭਾਗ ਵਾਲੀ ਹੋ ਜਾਂਦੀ ਹੈ। ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ ਪ੍ਰਭੂ ਨੂੰ ਹਿਰਦੇ ਵਿਚ ਟਿਕਾਇਆਂ ਉਸ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ।1। ਅਰਥ:- ਹੇ ਜੀਵ-ਇਸਤ੍ਰੀ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ ਤੇ ਪਰਮਾਤਮਾ ਦਾ ਨਾਮ-ਸਿੰਗਾਰ ਬਣਾ ਜੋ (ਮਾਨੋ, ਮਜੀਠ ਦਾ ਪੱਕਾ) ਲਾਲ ਰੰਗ ਹੈ; ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਦਾ) ਵਿਚਾਰ ਕਰ, ਜਨਮ ਮਰਨ ਵਾਲਾ ਸਿਲਸਿਲਾ ਮੁੱਕ ਜਾਇਗਾ। ਹੇ ਨਾਨਕ! ਉਹ ਜੀਵ-ਇਸਤ੍ਰੀ ਸੋਹਣੀ ਸੁੰਦਰ ਹੈ ਜਿਸ ਦੇ ਹਿਰਦੇ-ਘਰ ਵਿਚ ਅਡੋਲ ਅਵਸਥਾ ਬਣ ਜਾਣ ਕਰਕੇ ਖਸਮ-ਪ੍ਰਭੂ ਆ ਵੱਸਦਾ ਹੈ, ਉਸ ਜੀਵ-ਇਸਤ੍ਰੀ ਨੂੰ ਚੋਜੀ ਪ੍ਰਭੂ ਆਪਣੇ ਨਾਲ ਮਿਲਾ ਲੈਂਦਾ ਹੈ।2।

अर्थ :-हे कसुंभे-रंग के साथ प्रेम करने वालऐ ! मन को मोहने वाले पदार्थों का प्यार छोड, तो ही तेरा अपने पती-भगवान के साथ प्यार बनेगा; इस चुहचुहे रंग में (मोह लगा के) कभी किसी ने खसम-भगवान को नहीं पाया, (ऐसी) आप-हुदरी मूर्ख स्त्री (इस मोह में ही) जल मरती है। अगर गुरु मिल जाए तो अंदर से हऊमै दूर करने से शोख-रंग माया का मोह दूर हो जाता है, मन और शरीर (नाम-रूप मजीठ रंग के साथ) रंगा लाल हो जाता है, जिव्हा भगवान के गुण याद कर के रंगी जाती है। जिस जीव-स्त्री ने भगवान के डर और प्यार के द्वारा (अपने मन का) सोहज बनाया है जिस के मन में गुर-शब्द बसता है वह सदा के लिए सुहाग भाग वाली हो जाती है। हे नानक ! भगवान की कृपा के साथ भगवान को हृदय में टिकाने से उस की हजूरी प्राप्त होती है।1। हे जीव-स्त्री ! मन को मोहने वाले पदार्थों का प्यार छोड़ और परमात्मा का नाम-सिंगार बना जो (मानो, मजीठ का पक्का) लाल रंग है; गुरु के शब्द के द्वारा (परमात्मा के नाम का) विचार कर, जन्म मरन वाला सिलसिला खत्म हो जाएगा। हे नानक ! वह जीव-स्त्री सुंदर सुंदर है जिस के हृदय-घर में अडोल अवस्था बन जाने के कारण खसम-भगवान आ बसता है, उस जीव-स्त्री को चोजी भगवान अपने साथ मिला लेता है।2।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ