Morning Hukamnama | Sri Harmandir Sahib ji | 01 October 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੧ ਅਕਤੂਬਰ ੨੦੧੮,ਸੋਮਵਾਰ,੧੫ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਗੋਂਡ ਮਹਲਾ ੫ ॥
ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ (ਅੰਗ:੮੬੮)

ਪਦਅਰਥ: ਜਾ ਕਉ = ਜਿਸ (ਮਨੁੱਖ) ਨੂੰ। ਰਾਖੈ = ਬਚਾਂਦਾ ਹੈ। ਰਾਖਣਹਾਰੁ = ਬਚਾਣ ਦੀ ਸਮਰਥਾ ਵਾਲਾ ਪ੍ਰਭੂ। ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਅੰਗੁ = ਪੱਖ। ਨਿਰੰਕਾਰੁ = ਆਕਾਰ = ਰਹਿਤ ਪ੍ਰਭੂ।੧।ਰਹਾਉ। ਜੋਹੈ– ਤੱਕਦੀ, ਦੁੱਖ ਦੇਂਦੀ। ਨ ਪੋਹੈ– ਆਪਣਾ ਪ੍ਰਭਾਵ ਨਹੀਂ ਪਾ ਸਕਦਾ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਕੈ ਮੁਹਿ = ਦੇ ਮੂੰਹ ਵਿਚ, ਦੇ ਸਿਰ ਉਤੇ। ਛਾਰੁ = ਸੁਆਹ।੧। ਕਵਚੁ = {कवच} ੧. ਲੋਹੇ ਦਾ ਕੋਟ, ਜ਼ਿਰਹ ਬਕਤਰ ੨. ਤੰਤਰ ਜੋ ਸ਼ਸਤ੍ਰਾਂ ਦੀ ਮਾਰ ਤੋਂ ਬਚਾ ਸਕੇ। ਸੰਨਾਹੁ = ਸੰਜੋਅ। ਦੂਤ = (ਕਾਮਾਦਿਕ) ਵੈਰੀ। ਦੁਸਟ = ਭੈੜੇ ਚੰਦਰੇ। ਗਰਬੁ = ਅਹੰਕਾਰ। ਜਾਇ = ਨਾਸ ਹੋ ਜਾਂਦਾ ਹੈ। ਸਰਣਾਇ = ਆਸਰਾ।੨। ਰਾਇ = ਰਾਜਾ, ਪਾਤਿਸ਼ਾਹ। ਕੰਠਿ = ਗਲ ਨਾਲ। ਲਾਇ = ਲਾ ਕੇ। ਖਾਕੂ ਨਾਲਿ = ਮਿੱਟੀ ਵਿਚ।੩। ਹੈ ਭੀ = ਹੁਣ ਭੀ ਮੌਜੂਦ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਹੋਵਣਹਾਰੁ = ਅਗਾਂਹ ਨੂੰ ਭੀ ਕਾਇਮ ਰਹਿਣ ਵਾਲਾ। ਜਾਈ = ਮੈਂ ਜਾਂਦਾ ਹਾਂ। ਬਲਿਹਾਰ = ਕੁਰਬਾਨ। ਧਾਰਿ = ਧਾਰ ਕੇ, ਕਰ ਕੇ। ਅਧਾਰ = ਆਸਰਾ।੪।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ। ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧। ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨। ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।

Waheguru Ji Ka Khalsa Waheguru Ji Ki Fateh Ji

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 30 September 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੩੦ ਸਤੰਬਰ ੨੦੧੮,ਐਤਵਾਰ,੧੪ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥ (ਅੰਗ:੭੯੨)

सूही कबीर जी ॥ थरहर क्मपै बाला जीउ ॥ ना जानउ किआ करसी पीउ ॥१॥ रैनि गई मत दिनु भी जाइ ॥ भवर गए बग बैठे आइ ॥१॥ रहाउ ॥ काचै करवै रहै न पानी ॥ हंसु चलिआ काइआ कुमलानी ॥२॥ कुआर कंनिआ जैसे करत सीगारा ॥ किउ रलीआ मानै बाझु भतारा ॥३॥ काग उडावत भुजा पिरानी ॥ कहि कबीर इह कथा सिरानी ॥४॥२॥

Soohee, Kabeer Jee: My innocent soul trembles and shakes. I do not know how my Husband Lord will deal with me. ||1|| The night of my youth has passed away; will the day of old age also pass away? My dark hairs, like bumble bees, have gone away, and grey hairs, like cranes, have settled upon my head. ||1||Pause|| Water does not remain in the unbaked clay pot; when the soul-swan departs, the body withers away. ||2|| I decorate myself like a young virgin; but how can I enjoy pleasures, without my Husband Lord? ||3|| My arm is tired, driving away the crows. Says Kabeer, this is the way the story of my life ends. ||4||2||

ਥਰਹਰ ਕੰਪੈ = ਥਰ ਥਰ ਕੰਬਦਾ ਹੈ, ਬਹੁਤ ਸਹਿਮਿਆ ਹੋਇਆ ਹੈ। ਬਾਲਾ ਜੀਉ = ਅੰਞਾਣੀ ਜਿੰਦ। ਨਾ ਜਾਨਉ = ਮੈਨੂੰ ਪਤਾ ਨਹੀਂ, ਮੈਂ ਨਹੀਂ ਜਾਣਦਾ। ਪੀਉ = ਪਤੀ-ਪ੍ਰਭੂ।੧।ਰੈਨਿ = ਰਾਤ, ਜੁਆਨੀ ਦੀ ਉਮਰ ਜਦੋਂ ਕੇਸ ਕਾਲੇ ਹੁੰਦੇ ਹਨ। ਦਿਨੁ = ਬੁਢੇਪੇ ਦਾ ਸਮਾ ਜਦੋਂ ਕੇਸ ਚਿੱਟੇ ਹੋ ਗਏ। ਭਵਰ = ਭਵਰ ਵਰਗੇ ਕਾਲੇ ਕੇਸ। ਬਗ = ਬਗਲੇ ਵਰਗੇ ਚਿਟੇ ਕੇਸ।੧।ਰਹਾਉ। ਕਾਚੈ ਕਰਵੈ = ਕੱਚੇ ਕੁੱਜੇ ਵਿਚ। ਹੰਸੁ = ਜੀਵ-ਆਤਮਾ। ਕਾਇਆ = ਸਰੀਰ ॥੨॥ ਕੁਆਰ = ਕੁਆਰੀ। ਕੰਨਿਆ = ਕੁੜੀ। ਰਲੀਆ = ਅਨੰਦ। ਬਾਝੁ = ਬਿਨਾ ॥੩॥ ਕਾਗ ਉਡਾਵਤ = (ਉਡੀਕ ਵਿਚ) ਕਾਂ ਉਡਾਉਂਦਿਆਂ। ਭੁਜਾ = ਬਾਂਹ। ਪਿਰਾਨੀ = ਥਕ ਗਈ ਹੈ। ਕਥਾ = ਉਮਰ ਦੀ ਕਹਾਣੀ (ਭਾਵ, ਉਮਰ)। ਸਿਰਾਨੀ = ਮੁੱਕ ਚੱਲੀ ਹੈ ॥੪॥੨॥

(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧। (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ। (ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ। (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ॥੨॥ ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ) ॥੩॥ ਕਬੀਰ ਆਖਦਾ ਹੈ ਕਿ (ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ ॥੪॥੨॥

(इतनी उम्र भागती के बिना निकल जाने के कारण अब) मेरी अंजन जींद बहुत सहम गयी है की पता नहीं पति प्रभु (मेरे साथ) क्या सलूक करेगा।१। (मेरे) काले केश चले गए है, (उनकी जगह) सफ़ेद बाल आ गए हैं। (परमात्मा का नाम जपने के बिना ही मेरी) जवानी की उम्र निकल गयी है। (मुखे अब इस बात का डर है की) कही (इसी प्रकार) बुडापा भी न निकल जाये।१।रहाउ। (अब तक बे-परवाही में ध्यान ही नहीं किया कि यह सरीर तो कच्चे बर्तन की तरह है) कच्चे कछोरे में पानी टिका नहीं रह सकता। (श्वास बीतते गए, अब) सरीर मुरझा रहा है और (जीव-) भवर उडारी मरने को तयार है (परन्तु अपना कुछ भी नहीं संवारा)॥ जैसे कुंवारी लड़की सिंगार करती रहे, पति मिलने के बिना (इन सिंगरों का) उस को कोई आनंद नहीं आ सकता, (जैसे मैंने भी साडी उम्र कवल सरीर की कथीर ही आहर-पहर किया, प्रभु को विसरने के कारन कोई आत्मिक सुख नहीं मिला)॥३॥ कबीर कहता है कि (हे पति -प्रभु! अब तो आ मिल, तेरे इन्तजार में तो) काँव उड़ाते मेरी बाजू भी थक गयी है, (और उधर मेरी उम्र की) कहानी भी ख़तम होने को आ गयी है॥4॥2॥

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 29 September 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੯ ਸਤੰਬਰ ੨੦੧੮,ਸ਼ਨੀਵਾਰ,੧੩ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ (ਅੰਗ:੭੦੦)

रागु सूही असटपदीआ महला ४ घरु २ ੴ सतिगुर प्रसादि ॥ कोई आणि मिलावै मेरा प्रीतमु पिआरा हउ तिसु पहि आपु वेचाई ॥१॥ दरसनु हरि देखण कै ताई ॥ क्रिपा करहि ता सतिगुरु मेलहि हरि हरि नामु धिआई ॥१॥ रहाउ ॥ जे सुखु देहि त तुझहि अराधी दुखि भी तुझै धिआई ॥२॥

Raag Soohee, Ashtapadees, Fourth Mehl, Second House: One Universal Creator God. By The Grace Of The True Guru: If only someone would come, and lead me to meet my Darling Beloved; I would sell myself to him. ||1|| I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. ||1||Pause|| If You will bless me with happiness, then I will worship and adore You. Even in pain, I will meditate on You. ||2||

ਆਣਿ = ਲਿਆ ਕੇ। ਹਉ = ਮੈਂ। ਪਹਿ = ਪਾਸ, ਅੱਗੇ। ਆਪੁ = ਆਪਣਾ ਆਪ। ਵੇਚਾਈ = ਵੇਚਾਈਂ, ਵੇਚ ਦਿਆਂ।੧। ਕੈ ਤਾਈ = ਕੈ ਤਾਈਂ, ਵਾਸਤੇ। ਕਰਹਿ = (ਜੇ) ਤੂੰ ਕਰੇਂ। ਮੇਲਹਿ = ਤੂੰ ਮਿਲਾ ਦੇਵੇਂ। ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤ = ਤਾਂ। ਅਰਾਧੀ = ਅਰਾਧੀਂ, ਮੈਂ ਆਰਾਧਾਂ। ਦੁਖਿ = ਦੁੱਖ ਵਿਚ।੨।

ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।

राग सूही, घर २ में गुरु रामदास जी की आठ-बंदों वाली बाणी। अकाल पुरख एक है और सतगुरु की कृपा द्वारा मिलता है। हे भाई! अगर कोई (सज्जन) मेरा प्रीतम मेरे पास ला कर मुझे मिला देवे तो मैं उस के आगे अपना-आप बेच दूँ।१। हे प्रभु! अगर तूँ (मेरे ऊपर) कृपा करे, (मुझे) गुरु मिला दे, तो तेरा दर्शन करने के लिए मैं सदा तेरा नाम सुमिरन करता रहूँगा।१।रहाउ। हे प्रभु! (कृपा कर) अगर तू मुझे सुख दे, तो भी मैं तुझे ही सुमिरन करता रहू, दुःख में भी तेरी ही आराधना करता रहूँ।२।

Waheguru Ji Ka Khalsa,Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 28 September 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੮ ਸਤੰਬਰ ੨੦੧੮,ਸ਼ੁੱਕਰਵਾਰ,੧੨ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ (ਅੰਗ:੬੮੮)

धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥

Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

Morning Hukamnama | Sri Harmandir Sahib ji | 27 September 2018

☬ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਹਿਬ ਜੀ,ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ☬

ਅੱਜ ਦਾ ਮੁੱਖਵਾਕ,੨੭ ਸਤੰਬਰ ੨੦੧੮,ਵੀਰਵਾਰ,੧੧ ਅੱਸੂ (ਸੰਮਤ ੫੫੦ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

(ਅੰਗ:੭੦੪)

जैतसरी महला ५ घरु २ छंत
ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥

Jaitsree, Fifth Mehl, Second House,Chhant
One Universal Creator God. By The Grace Of The True Guru: Shalok: God is lofty, unapproachable and infinite. He is indescribable – He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1||

ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥

Waheguru Ji Ka Khalsa, Waheguru Ji Ki Fateh

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ